ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।ਵੀਡੀਓ ਕਾਨਫ਼ਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 24th, 11:20 am
ਇਸ ਵਾਰ ਰੌਸ਼ਨੀ ਦਾ ਤਿਉਹਾਰ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਦੇ ਦਰਮਿਆਨ ਪੱਕੀ ਨੌਕਰੀ ਲਈ ਨਿਯੁਕਤੀ ਪੱਤਰ ਮਿਲਣਾ, ਭਾਵ ਤਿਉਹਾਰਾਂ ਦਾ ਜਸ਼ਨ ਅਤੇ ਸਫਲਤਾ ਦੀ ਦੁੱਗਣੀ ਖ਼ੁਸ਼ੀ, ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਹੈ। ਮੈਂ ਮਹਿਸੂਸ ਕਰ ਸਕਦਾ ਹਾਂ, ਆਪ ਸਭ ਦੇ ਪਰਿਵਾਰ ਵਿੱਚ ਕਿੰਨੀ ਖ਼ੁਸ਼ੀ ਹੋਵੇਗੀ। ਮੈਂ ਤੁਹਾਨੂੰ ਸਭ ਨੂੰ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਜ਼ਿੰਦਗੀ ਦੀ ਇਸ ਨਵੀਂ ਸ਼ੁਰੂਆਤ ਲਈ ਮੈਂ ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
October 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਇਸ ਸਾਲ ਦਾ ਰੌਸ਼ਨੀ ਦਾ ਤਿਉਹਾਰ ਦੀਵਾਲੀ, ਹਰ ਕਿਸੇ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਵਿਚਾਲੇ ਸਥਾਈ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲਣ ਨਾਲ ਤਿਉਹਾਰ ਦੀ ਖ਼ੁਸ਼ੀ ਅਤੇ ਰੁਜ਼ਗਾਰ ਦੀ ਸਫਲਤਾ- ਦੋਵਾਂ ਦੀ ਖ਼ੁਸ਼ੀ ਮਿਲਦੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51,000 ਤੋਂ ਵੱਧ ਨੌਜਵਾਨਾਂ ਨੂੰ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਾਲ ਮਿਲਣ ਵਾਲੀ ਅਥਾਹ ਖ਼ੁਸ਼ੀ ਬਾਰੇ ਗੱਲ ਕੀਤੀ ਅਤੇ ਨਿਯੁਕਤੀ ਪਾਉਣ ਵਾਲੇ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਦੀ ਇਸ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਦੇ ਛੇਵੇਂ ਐਡੀਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 09th, 02:51 pm
ਮਾਣਯੋਗ ਪ੍ਰਧਾਨ ਮੰਤਰੀ ਕੀਰ ਸਟਾਰਮਰ ਜੀ, ਆਰਬੀਆਈ ਗਵਰਨਰ, ਫਿਨਟੈੱਕ ਦੁਨੀਆ ਦੇ ਇਨੋਵੇਟਰਜ਼, ਆਗੂ ਅਤੇ ਨਿਵੇਸ਼ਕ, ਦੇਵੀਓ ਤੇ ਸੱਜਣੋ! ਮੁੰਬਈ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ
October 09th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ, ਮਹਾਰਾਸ਼ਟਰ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ। ਸਾਰਿਆਂ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਮੁੰਬਈ ਨੂੰ ਊਰਜਾ ਦਾ ਸ਼ਹਿਰ, ਉੱਦਮ ਦਾ ਸ਼ਹਿਰ ਅਤੇ ਬੇਅੰਤ ਸੰਭਾਵਨਾਵਾਂ ਦਾ ਸ਼ਹਿਰ ਦੱਸਿਆ। ਉਨ੍ਹਾਂ ਨੇ ਆਪਣੇ ਦੋਸਤ, ਬਰਤਾਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਕੀਰ ਸਟਾਰਮਰ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਗਲੋਬਲ ਫਿਨਟੈਕ ਫ਼ੈਸਟੀਵਲ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ, ਅਤੇ ਨਾਲ ਹੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਵੱਲੋਂ ਦਿੱਤੇ ਗਏ ਸਮੇਂ ਲਈ ਧੰਨਵਾਦ ਪ੍ਰਗਟ ਕੀਤਾ।ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 04th, 10:45 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਨ ਕਰਦਿਆਂ 62,000 ਕਰੋੜ ਰੁਪਏ ਤੋਂ ਵੱਧ ਦੇ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 04th, 10:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੌਸ਼ਲ ਦੀਕਸ਼ਾਂਤ ਸਮਾਰੋਹ ਦੌਰਾਨ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਦੇ ਆਈਟੀਆਈ ਨਾਲ ਜੁੜੇ ਲੱਖਾਂ ਵਿਦਿਆਰਥੀਆਂ ਦੇ ਨਾਲ-ਨਾਲ ਬਿਹਾਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕੁਝ ਸਾਲ ਪਹਿਲਾਂ, ਸਰਕਾਰ ਨੇ ਆਈਟੀਆਈ ਵਿਦਿਆਰਥੀਆਂ ਲਈ ਵੱਡੇ ਪੱਧਰ 'ਤੇ ਕਨਵੋਕੇਸ਼ਨ ਸਮਾਰੋਹ ਆਯੋਜਿਤ ਕਰਨ ਦੀ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਅੱਜ ਉਸ ਪਰੰਪਰਾ ਵਿੱਚ ਇੱਕ ਹੋਰ ਮੀਲ ਪੱਥਰ ਹੈ।ਮੱਧ ਪ੍ਰਦੇਸ਼ ਦੇ ਧਾਰ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 17th, 11:20 am
ਮੱਧ ਪ੍ਰਦੇਸ਼ ਦੇ ਰਾਜਪਾਲ ਮੰਗੂਭਾਈ ਪਟੇਲ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਯਾਦਵ ਜੀ, ਕੇਂਦਰ ਵਿੱਚ ਮੇਰੀ ਸਹਿਯੋਗੀ ਭੈਣ ਸਾਵਿਤ੍ਰੀ ਠਾਕੁਰ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਸਮਾਗਮ ਦਾ ਹਿੱਸਾ ਬਣ ਰਹੇ ਸਾਰੇ ਕੇਂਦਰੀ ਮੰਤਰੀ, ਰਾਜਾਂ ਦੇ ਰਾਜਪਾਲ, ਰਾਜਾਂ ਦੇ ਮੁੱਖ ਮੰਤਰੀ, ਮੰਚ 'ਤੇ ਮੌਜੂਦ ਹੋਰ ਸਾਰੇ ਪਤਵੰਤੇ ਅਤੇ ਦੇਸ਼ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 17th, 11:19 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਧਾਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਧਾਰ ਭੋਜਸ਼ਾਲਾ ਦੀ ਸਤਿਕਾਰਯੋਗ ਮਾਤਾ ਅਤੇ ਗਿਆਨ ਦੀ ਦੇਵੀ, ਵਾਗਦੇਵੀ ਦੇ ਚਰਨਾਂ ਵਿੱਚ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਹੁਨਰ ਅਤੇ ਸਿਰਜਣਾ ਦੇ ਦੇਵਤਾ, ਦੈਵੀ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਦੀ ਜਨਮ ਵਰ੍ਹੇਗੰਢ ਹੈ। ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀ ਸ਼ਿਲਪਕਲਾ ਅਤੇ ਸਮਰਪਣ ਨਾਲ ਦੇਸ਼ ਨਿਰਮਾਣ ਵਿੱਚ ਲੱਗੇ ਕਰੋੜਾਂ ਭਾਈਆਂ ਅਤੇ ਭੈਣਾਂ ਨੂੰ ਵੀ ਨਮਨ ਕੀਤਾ।ਯਸ਼ੋਭੂਮੀ, ਦਿੱਲੀ ਵਿਖੇ ਸੈਮੀਕੌਨ ਇੰਡੀਆ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 02nd, 10:40 am
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ, ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਜੀ, ਸੈਮੀ ਦੇ ਪ੍ਰੈਜ਼ੀਡੈਂਟ ਅਜਿਤ ਮਨੋਚਾ ਜੀ, ਦੇਸ਼-ਵਿਦੇਸ਼ ਤੋਂ ਆਏ ਸੈਮੀਕੰਡਕਟਰ industry ਦੇ CEOs, ਅਤੇ ਉਨ੍ਹਾਂ ਦੇ ਸਹਿਯੋਗੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਮੌਜੂਦ ਸਾਡੇ ਮਹਿਮਾਨ, ਸਟਾਰਟ-ਅੱਪਸ ਨਾਲ ਜੁੜੇ ਉੱਦਮੀ, ਵੱਖ-ਵੱਖ ਪ੍ਰਦੇਸ਼ਾਂ ਤੋਂ ਆਏ ਮੇਰੇ ਯੁਵਾ ਵਿਦਿਆਰਥੀ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੈਮੀਕੌਨ ਇੰਡੀਆ 2025 ਦਾ ਉਦਘਾਟਨ ਕੀਤਾ
September 02nd, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਯਸ਼ੋਭੂਮੀ ਵਿੱਚ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਗਤੀ ਦੇਣ ਦੇ ਉਦੇਸ਼ ਨਾਲ ਆਯੋਜਿਤ “ਸੈਮੀਕੌਨ ਇੰਡੀਆ 2025” ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਦੇ ਸੈਮੀਕੰਡਕਟਰ ਉਦਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਸ਼ਿਰਕਤ ‘ਤੇ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਸ਼ੇਸ਼ ਮਹਿਮਾਨਾਂ, ਸਟਾਰਟਅੱਪਸ ਨਾਲ ਜੁੜੇ ਉਦਮੀਆਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਆਏ ਨੌਜਵਾਨ ਵਿਦਿਆਰਥੀਆਂ ਦਾ ਸੁਆਗਤ ਕੀਤਾ।ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬਿਲਿਟੀ ਪਹਿਲਕਦਮੀਆਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 11:00 am
ਗਣੇਸ਼ਉਤਸਵ ਦੇ ਇਸ ਉਲਾਸ ਵਿੱਚ ਅੱਜ ਭਾਰਤ ਦੀ 'ਮੇਕ ਇਨ ਇੰਡੀਆ' ਇਸ ਯਾਤਰਾ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਇਹ Make in India, Make for the World ਸਾਡੇ ਇਸ ਟੀਚੇ ਵੱਲ ਇੱਕ ਵੱਡੀ ਛਾਲ ਹੈ। ਅੱਜ ਤੋਂ ਭਾਰਤ ਵਿੱਚ ਬਣੇ ਇਲੈਕਟ੍ਰਿਕ ਵਾਹਨ 100 ਦੇਸ਼ਾਂ ਨੂੰ ਐਕਸਪੋਰਟ ਕੀਤੇ ਜਾਣਗੇ। ਨਾਲ ਹੀ, ਅੱਜ Hybrid Battery Electrode Manufacturing ਵੀ ਸਟਾਰਟ ਹੋ ਰਹੀ ਹੈ। ਅੱਜ ਦਾ ਇਹ ਦਿਨ ਭਾਰਤ ਅਤੇ ਜਪਾਨ ਦੀ ਫਰੈਂਡਸ਼ਿਪ ਨੂੰ ਵੀ ਨਵਾਂ ਆਯਾਮ ਦੇ ਰਿਹਾ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ, ਜਪਾਨ ਨੂੰ, ਸੁਜ਼ੂਕੀ ਕੰਪਨੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇੱਕ ਤਰ੍ਹਾਂ ਨਾਲ thirteen, teen age ਦੀ ਸ਼ੁਰੂਆਤ ਹੁੰਦੀ ਹੈ, ਅਤੇ teen age ਖੰਭ ਫੈਲਾਉਣ ਦਾ ਕਾਲਖੰਡ ਹੁੰਦਾ ਹੈ। ਅਤੇ teen age ਵਿੱਚ ਬਹੁਤ ਸਾਰੇ ਸੁਪਨੇ ਉੱਭਰਦੇ ਹਨ। ਇੱਕ ਤਰ੍ਹਾਂ ਨਾਲ ਪੈਰ ਜ਼ਮੀਨ 'ਤੇ ਨਹੀਂ ਹੁੰਦੇ teen age ਵਿੱਚ। ਮੈਨੂੰ ਖੁਸ਼ੀ ਹੈ ਕਿ ਅੱਜ ਮਾਰੂਤੀ teen age ਵਿੱਚ enter ਕਰ ਰਿਹਾ ਹੈ। ਗੁਜਰਾਤ ਦੀ ਮਾਰੂਤੀ ਦਾ teen age ਵਿੱਚ ਪ੍ਰਵੇਸ਼, ਯਾਨੀ ਆਉਣ ਵਾਲੇ ਦਿਨਾਂ ਵਿੱਚ ਮਾਰੂਤੀ ਇੱਕ ਨਵੇਂ ਖੰਭ ਫੈਲਾਏਗਾ, ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਅੱਗੇ ਵਧੇਗਾ, ਅਜਿਹਾ ਮੇਰਾ ਪੂਰਾ ਵਿਸ਼ਵਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬੀਲਿਟੀ ਪਹਿਲਕਦਮੀ ਦਾ ਉਦਘਾਟਨ ਕੀਤਾ
August 26th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬੀਲਿਟੀ ਪਹਿਲ ਦਾ ਉਦਘਾਟਨ ਕੀਤਾ। ਇਹ ਗ੍ਰੀਨ ਐਨਰਜੀ ਦੇ ਖੇਤਰ ਵਿੱਚ ਆਤਮਨਿਰਭਰ ਬਣਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗਣੇਸ਼ ਉਤਸਵ ਦੇ ਦਰਮਿਆਨ, ਭਾਰਤ ਦੀ 'ਮੇਕ ਇਨ ਇੰਡੀਆ' ਯਾਤਰਾ ਵਿੱਚ ਇੱਕ ਨਵਾਂ ਅਧਿਆਏ ਜੁੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ 'ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ' ਦੇ ਸਾਂਝੇ ਟੀਚੇ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਛਾਲ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਤੋਂ, ਭਾਰਤ ਵਿੱਚ ਬਣੇ ਇਲੈਕਟ੍ਰਿਕ ਵਾਹਨਾਂ ਦਾ ਨਿਰਯਾਤ 100 ਦੇਸ਼ਾਂ ਵਿੱਚ ਕੀਤਾ ਜਾਏਗਾ। ਉਨ੍ਹਾਂ ਨੇ ਦੇਸ਼ ਵਿੱਚ ਹਾਈਬ੍ਰਿਡ ਬੈਟਰੀ ਇਲੈਕਟ੍ਰੋਡ ਨਿਰਮਾਣ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ-ਜਾਪਾਨ ਮਿਤੱਰਤਾ ਨੂੰ ਇੱਕ ਨਵਾਂ ਆਯਾਮ ਦੇਵੇਗਾ। ਉਨ੍ਹਾਂ ਨੇ ਭਾਰਤ ਦੇ ਸਾਰੇ ਨਾਗਰਿਕਾਂ, ਜਾਪਾਨ ਅਤੇ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਅਹਿਮਦਾਬਾਦ ਦੇ ਕੰਨਿਆ ਛਾਤਰਾਲਿਆ ਦੇ ਸਰਦਾਰਧਾਮ ਫੇਜ਼- II ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 24th, 10:39 pm
ਕੇਂਦਰੀ ਕੈਬਨਿਟ ਦੇ ਮੇਰੇ ਸਾਰੇ ਸਾਥੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਮੌਜੂਦਾ ਸਾਰੇ ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਸਰਦਾਰਧਾਮ ਦੇ ਪ੍ਰਮੁੱਖ ਭਾਈ ਸ਼੍ਰੀ ਗਗਜੀ ਭਾਈ, ਟਰੱਸਟੀ ਵੀ.ਕੇ.ਪਟੇਲ, ਦਿਲੀਪ ਭਾਈ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ-ਭੈਣੋਂ, ਵਿਸ਼ੇਸ਼ ਤੌਰ ‘ਤੇ ਪਿਆਰੀਆਂ ਬੇਟੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਸਰਦਾਰਧਾਮ ਫੇਜ਼- II, ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ
August 24th, 10:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਰਦਾਰਧਾਮ ਫੇਜ਼-- II ,ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ। ਮੌਜੂਦਾ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰਧਾਮ ਦਾ ਨਾਮ ਓਨਾ ਹੀ ਪਵਿੱਤਰ ਹੈ ਜਿਨ੍ਹਾਂ ਕਿ ਇਸ ਦਾ ਕੰਮ। ਉਨ੍ਹਾਂ ਨੇ ਬੇਟੀਆਂ ਦੀ ਸੇਵਾ ਅਤੇ ਸਿੱਖਿਆ ਲਈ ਸਮਰਪਿਤ ਹੌਸਟਲ ਦੇ ਉਦਘਾਟਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹੌਸਟਲ ਵਿੱਚ ਰਹਿਣ ਵਾਲੀਆਂ ਬੇਟੀਆਂ ਇੱਛਾਵਾਂ ਅਤੇ ਸੁਪਨੇ ਲੈ ਕੇ ਆਉਣਗੀਆਂ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਕਈ ਮੌਕੇ ਪ੍ਰਦਾਨ ਕੀਤੇ ਜਾਣਗੇ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਵਾਰ ਜਦੋਂ ਇਹ ਬੇਟੀਆਂ ਆਤਮਨਿਰਭਰ ਅਤੇ ਸਮਰੱਥ ਹੋ ਜਾਣਗੀਆਂ, ਤਾਂ ਉਹ ਸੁਭਾਵਿਕ ਤੌਰ ‘ਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਅਤੇ ਉਨ੍ਹਾਂ ਦੇ ਪਰਿਵਾਰ ਵੀ ਸਸ਼ਕਤ ਬਣਨਗੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੀਆਂ ਬੇਟੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਨੂੰ ਇਸ ਹੌਸਟਲ ਵਿੱਚ ਰਹਿਣ ਦਾ ਮੌਕਾ ਮਿਲੇਗਾ, ਅਤੇ ਬੇਟੀਆਂ ਦੇ ਉੱਜਵਲ ਭਵਿੱਖ ਦੇ ਲਈ ਉਨ੍ਹਾਂ ਦੇ ਪਰਿਜਨਾਂ ਨੂੰ ਵੀ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 02nd, 11:30 am
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਪਟਨਾ ਤੋਂ ਸਾਡੇ ਨਾਲ ਜੁੜੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜੀ, ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਜੁੜੇ ਹੋਏ ਸਾਰੇ ਆਦਰਯੋਗ ਮੁੱਖ ਮੰਤਰੀਗਣ, ਗਵਰਨਰ ਸ਼੍ਰੀ, ਮੰਤਰੀਗਣ, ਯੂਪੀ ਸਰਕਾਰ ਦੇ ਮੰਤਰੀਗਣ, ਯੂਪੀ ਭਾਜਪਾ ਪ੍ਰਧਾਨ ਭੂਪੇਂਦਰ ਸਿੰਘ ਚੌਧਰੀ ਜੀ, ਸਾਰੇ ਵਿਧਾਇਕ ਅਤੇ ਜਨਪ੍ਰਤੀਨਿਧੀ ਗਣ ਅਤੇ ਮੇਰੇ ਪਿਆਰੇ ਕਿਸਾਨ ਭਾਈਓ ਅਤੇ ਭੈਣੋਂ, ਅਤੇ ਵਿਸ਼ੇਸ਼ ਤੌਰ ‘ਤੇ ਕਾਸ਼ੀ ਦੇ ਮੇਰੇ ਮਾਲਕ ਜਨਤਾ ਜਨਾਰਦਨ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਲਗਭਗ 2,200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 02nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਲਗਭਗ 2,200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਵਣ ਦੇ ਪਾਵਨ ਮਹੀਨੇ (auspicious month of Sawan) ਵਿੱਚ ਵਾਰਾਣਸੀ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਹਾਰਦਿਕ ਭਾਵਨਾਵਾਂ ਵਿਅਕਤ ਕੀਤੀਆਂ। ਵਾਰਾਣਸੀ ਦੇ ਲੋਕਾਂ ਦੇ ਨਾਲ ਆਪਣੇ ਗਹਿਰੇ ਭਾਵਨਾਤਮਕ ਜੁੜਾਅ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼ਹਿਰ ਦੇ ਹਰੇਕ ਪਰਿਵਾਰ ਦੇ ਮੈਂਬਰ ਦੇ ਪ੍ਰਤੀ ਆਪਣਾ ਆਦਰਪੂਰਵਕ ਅਭਿਵਾਦਨ ਕੀਤਾ। ਸ਼੍ਰੀ ਮੋਦੀ ਨੇ ਸਾਵਣ ਦੇ ਪਾਵਨ ਮਹੀਨੇ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨਾਲ ਜੁੜਨ ‘ਤੇ ਵੀ ਸੰਤੋਸ਼ ਵਿਅਕਤ ਕੀਤਾ।ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਸਾਂਝੀ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 24th, 04:20 pm
ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮੰਤਰੀ ਸਟਾਰਮਰ ਦੇ ਗਰਮਜੋਸ਼ੀ ਭਰੇ ਸੁਆਗਤ-ਸਤਿਕਾਰ ਲਈ, ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਅੱਜ ਸਾਡੇ ਸਬੰਧਾਂ ਵਿੱਚ ਇੱਕ ਇਤਿਹਾਸਕ ਦਿਵਸ ਹੈ। ਮੈਨੂੰ ਪ੍ਰਸੰਨਤਾ ਹੈ ਕਿ ਕਈ ਵਰ੍ਹਿਆਂ ਦੀ ਮਿਹਨਤ ਤੋਂ ਬਾਅਦ, ਅੱਜ ਦੋਨੋਂ ਦੇਸ਼ਾਂ ਦਰਮਿਆਨ Comprehensive Economic and Trade Agreement ਸੰਪੰਨ ਹੋਇਆ ਹੈ।ਪ੍ਰਧਾਨ ਮੰਤਰੀ ਨੇ ਸਕਿੱਲ ਇੰਡੀਆ ਮਿਸ਼ਨ ਦੇ ਜ਼ਰੀਏ ਕੁਸ਼ਲ ਅਤੇ ਆਤਮਨਿਰਭਰ ਯੁਵਾ ਸ਼ਕਤੀ ਤਿਆਰ ਕਰਨ ਦੀ ਸਰਕਾਰ ਦੀ ਅਟੁੱਟ ਪ੍ਰਤੀਬੱਧਤਾ ਦੁਹਰਾਈ
July 15th, 09:14 pm
ਸਕਿੱਲ ਇੰਡੀਆ ਮਿਸ਼ਨ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਮਿਸ਼ਨ ਦੇ ਜ਼ਰੀਏ ਕੁਸ਼ਲ ਅਤੇ ਆਤਮਨਿਰਭਰ ਯੁਵਾ ਸ਼ਕਤੀ ਤਿਆਰ ਕਰਨ ਦੀ ਸਰਕਾਰ ਦੀ ਅਟੁੱਟ ਪ੍ਰਤੀਬੱਧਤਾ ਦੁਹਰਾਈ। ਸ਼੍ਰੀ ਮੋਦੀ ਨੇ ਕਿਹਾ ਕਿ ਸਕਿੱਲ ਇੰਡੀਆ ਮਿਸ਼ਨ ਪਰਿਵਰਤਨਕਾਰੀ ਪਹਿਲ ਹੈ ਜੋ ਦੇਸ਼ ਭਰ ਵਿੱਚ ਲੱਖਾਂ ਲੋਕਾਂ ਨੂੰ ਸਸ਼ਕਤ ਬਣਾ ਰਹੀ ਹੈ।