ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 06th, 08:14 pm
ਇੱਥੇ ਹਿੰਦੁਸਤਾਨ ਟਾਈਮਜ਼ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਕਈ ਪਤਵੰਤੇ ਹਾਜ਼ਰ ਹਨ। ਮੈਂ ਪ੍ਰਬੰਧਕਾਂ ਅਤੇ ਜਿੰਨੇ ਸਾਥੀਆਂ ਨੇ ਆਪਣੇ ਵਿਚਾਰ ਰੱਖੇ, ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਹੁਣੇ ਸ਼ੋਭਨਾ ਜੀ ਨੇ ਦੋ ਗੱਲਾਂ ਦੱਸੀਆਂ, ਜਿਨ੍ਹਾਂ ਨੂੰ ਮੈਂ ਨੋਟਿਸ ਕੀਤਾ, ਇੱਕ ਤਾਂ ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਪਿਛਲੀ ਵਾਰ ਆਏ ਸਨ, ਤਾਂ ਇਹ ਸੁਝਾਅ ਦਿੱਤਾ ਸੀ। ਇਸ ਦੇਸ਼ ਵਿੱਚ ਮੀਡੀਆ ਘਰਾਣਿਆਂ ਨੂੰ ਕੰਮ ਦੱਸਣ ਦੀ ਹਿੰਮਤ ਕੋਈ ਨਹੀਂ ਕਰ ਸਕਦਾ। ਪਰ ਮੈਂ ਕੀਤੀ ਸੀ, ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਬੜੇ ਚਾਅ ਨਾਲ ਇਸ ਕੰਮ ਨੂੰ ਕੀਤਾ। ਅਤੇ ਦੇਸ਼ ਨੂੰ, ਜਦੋਂ ਮੈਂ ਹੁਣੇ ਪ੍ਰਦਰਸ਼ਨੀ ਦੇਖ ਕੇ ਆਇਆ ਹਾਂ, ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਇਸ ਨੂੰ ਜ਼ਰੂਰ ਵੇਖੋ। ਇਨ੍ਹਾਂ ਫੋਟੋਗ੍ਰਾਫਰ ਸਾਥੀਆਂ ਨੇ ਇਸ ਪਲ ਨੂੰ ਅਜਿਹਾ ਫੜਿਆ ਹੈ ਕਿ ਪਲ ਨੂੰ ਅਮਰ ਬਣਾ ਦਿੱਤਾ ਹੈ। ਦੂਜੀ ਗੱਲ ਉਨ੍ਹਾਂ ਨੇ ਕਹੀ ਅਤੇ ਉਹ ਵੀ ਜ਼ਰਾ ਮੈਂ ਸ਼ਬਦਾਂ ਨੂੰ ਜਿਵੇਂ ਮੈਂ ਸਮਝ ਰਿਹਾ ਹਾਂ, ਉਨ੍ਹਾਂ ਨੇ ਕਿਹਾ ਕਿ ਤੁਸੀਂ ਅੱਗੇ ਵੀ, ਇੱਕ ਤਾਂ ਇਹ ਕਹਿ ਸਕਦੀ ਸੀ, ਕਿ ਤੁਸੀਂ ਅੱਗੇ ਵੀ ਦੇਸ਼ ਦੀ ਸੇਵਾ ਕਰਦੇ ਰਹੋ, ਪਰ ਹਿੰਦੁਸਤਾਨ ਟਾਈਮਜ਼ ਇਹ ਕਹੇ, ਤੁਸੀਂ ਅੱਗੇ ਵੀ ਅਜਿਹੀ ਹੀ ਸੇਵਾ ਕਰਦੇ ਰਹੋ, ਮੈਂ ਇਸ ਲਈ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ
December 06th, 08:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਨੇ ਸੰਮੇਲਨ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਕਈ ਵਿਸ਼ੇਸ਼ ਮਹਿਮਾਨਾਂ ਦਾ ਜ਼ਿਕਰ ਕਰਦੇ ਹੋਏ ਪ੍ਰਬੰਧਕਾਂ ਅਤੇ ਵਿਚਾਰ ਸਾਂਝੇ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸ਼ੋਭਨਾ ਜੀ ਨੇ ਦੋ ਨੁਕਤਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ। ਪਹਿਲਾ ਸਵਾਲ ਉਨ੍ਹਾਂ ਦੀ ਪਿਛਲੀ ਫੇਰੀ ਬਾਰੇ ਸੀ, ਜਦੋਂ ਉਨ੍ਹਾਂ ਨੇ ਇੱਕ ਸੁਝਾਅ ਦਿੱਤਾ ਸੀ, ਜੋ ਕਿ ਮੀਡੀਆ ਹਾਊਸਾਂ ਨਾਲ ਬਹੁਤ ਘੱਟ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੇ ਇਹ ਕਰ ਦਿਖਾਇਆ ਸੀ। ਉਨ੍ਹਾਂ ਖ਼ੁਸ਼ੀ ਪ੍ਰਗਟ ਕੀਤੀ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੂੰ ਉਤਸ਼ਾਹ ਨਾਲ ਲਾਗੂ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਦੋਂ ਉਹ ਪ੍ਰਦਰਸ਼ਨੀ ਦਾ ਦੌਰਾ ਕਰਦੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਫੋਟੋਗ੍ਰਾਫ਼ਰਾਂ ਨੇ ਪਲਾਂ ਨੂੰ ਇਸ ਤਰ੍ਹਾਂ ਕੈਦ ਕੀਤਾ ਕਿ ਉਹ ਪਲ ਅਮਰ ਹੋ ਗਏ, ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ਨੂੰ ਦੇਖਣ ਦੀ ਅਪੀਲ ਕੀਤੀ। ਸ਼ੋਭਨਾ ਜੀ ਦੇ ਦੂਜੇ ਨੁਕਤੇ 'ਤੇ, ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਇੱਛਾ ਹੈ ਕਿ ਉਹ ਦੇਸ਼ ਦੀ ਸੇਵਾ ਕਰਦੇ ਰਹਿਣ, ਸਗੋਂ ਹਿੰਦੁਸਤਾਨ ਟਾਈਮਜ਼ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਤਰੀਕੇ ਨਾਲ ਸੇਵਾ ਕਰਦੇ ਰਹਿਣਾ ਚਾਹੀਦਾ ਹੈ, ਜਿਸ ਲਈ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਸਕਾਈਰੂਟ ਦੇ ਇਨਫਿਨਿਟੀ ਕੈਂਪਸ ਦੇ ਉਦਘਾਟਨ ਦੇ ਮੌਕੇ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 27th, 11:01 am
ਕੈਬਨਿਟ ਵਿੱਚ ਮੇਰੇ ਸਾਥੀ ਮਿਸ਼ਰਾ ਜੀ, ਕਿਸ਼ਨ ਰੈੱਡੀ ਜੀ, ਆਂਧਰਾ ਪ੍ਰਦੇਸ਼ ਦੇ ਉਦਯੋਗ ਮੰਤਰੀ ਸ਼੍ਰੀ ਟੀ. ਜੀ. ਭਰਤ ਜੀ, ਇਨ-ਸਪੇਸ ਦੇ ਚੇਅਰਮੈਨ ਸ਼੍ਰੀ ਪਵਨ ਗੋਇਨਕਾ ਜੀ, ਟੀਮ ਸਕਾਈਰੂਟ, ਹੋਰ ਮਹਾਮਹਿਮ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੈਦਰਾਬਾਦ ਵਿੱਚ ਸਕਾਈਰੂਟ ਇਨਫਿਨਿਟੀ ਕੈਂਪਸ ਦਾ ਉਦਘਾਟਨ ਕੀਤਾ
November 27th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸਕਾਈਰੂਟ ਇਨਫਿਨਿਟੀ ਕੈਂਪਸ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਪੁਲਾੜ ਖੇਤਰ ਵਿੱਚ ਇੱਕ ਬੇਮਿਸਾਲ ਮੌਕੇ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਨਿੱਜੀ ਖੇਤਰ ਦੀ ਵਧਦੀ ਪ੍ਰਸਿੱਧੀ ਦੇ ਨਾਲ ਭਾਰਤ ਦਾ ਪੁਲਾੜ ਈਕੋਸਿਸਟਮ ਇੱਕ ਵੱਡੀ ਛਲਾਂਗ ਮਾਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕਾਈਰੂਟ ਇਨਫਿਨਿਟੀ ਕੈਂਪਸ ਭਾਰਤ ਦੀ ਨਵੀਂ ਸੋਚ, ਨਵੀਨਤਾ ਅਤੇ ਯੁਵਾ ਸ਼ਕਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਨਵੀਨਤਾ, ਜੋਖ਼ਮ ਲੈਣ ਅਤੇ ਉੱਦਮਤਾ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਇਸ ਗੱਲ ਦਾ ਪ੍ਰਤੀਬਿੰਬ ਹੈ ਕਿ ਭਾਰਤ ਭਵਿੱਖ ਵਿੱਚ ਗਲੋਬਲ ਸੈਟੇਲਾਈਟ ਲਾਂਚ ਵਾਤਾਵਰਣ ਪ੍ਰਣਾਲੀ ਵਿੱਚ ਕਿਵੇਂ ਇੱਕ ਮੋਹਰੀ ਵਜੋਂ ਉਭਰੇਗਾ। ਉਨ੍ਹਾਂ ਨੇ ਸ਼੍ਰੀ ਪਵਨ ਕੁਮਾਰ ਚੰਦਨਾ ਅਤੇ ਸ਼੍ਰੀ ਨਾਗਾ ਭਰਤ ਡਾਕਾ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਦੋਵੇਂ ਨੌਜਵਾਨ ਉੱਦਮੀ ਦੇਸ਼ ਭਰ ਦੇ ਅਣਗਿਣਤ ਨੌਜਵਾਨ ਪੁਲਾੜ ਉੱਦਮੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੋਵਾਂ ਨੂੰ ਖ਼ੁਦ ‘ਤੇ ਭਰੋਸਾ ਸੀ, ਜੋਖ਼ਮ ਲੈਣ ਤੋਂ ਨਹੀਂ ਝਿਜਕਦੇ ਨਹੀਂ ਸਨ ਅਤੇ ਨਤੀਜੇ ਵਜੋਂ ਅੱਜ ਪੂਰਾ ਦੇਸ਼ ਉਨ੍ਹਾਂ ਦੀ ਸਫਲਤਾ ਦੇਖ ਰਿਹਾ ਹੈ ਅਤੇ ਦੇਸ਼ ਉਨ੍ਹਾਂ 'ਤੇ ਮਾਣ ਮਹਿਸੂਸ ਕਰ ਰਿਹਾ ਹੈ।ਪ੍ਰਧਾਨ ਮੰਤਰੀ 27 ਨਵੰਬਰ ਨੂੰ ਸਕਾਈਰੂਟ ਦੇ ਇਨਫਿਨਿਟੀ ਕੈਂਪਸ ਦਾ ਉਦਘਾਟਨ ਕਰਨਗੇ।
November 25th, 04:18 pm
ਪ੍ਰਧਾਨ ਮੰਤਰੀ 27 ਨਵੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤੀ ਪੁਲਾੜ ਸਟਾਰਟਅੱਪ ਸਕਾਈਰੂਟ ਦੇ ਇਨਫਿਨਿਟੀ ਕੈਂਪਸ ਦਾ ਉਦਘਾਟਨ ਕਰਨਗੇ। ਉਹ ਸਕਾਈਰੂਟ ਦੇ ਪਹਿਲੇ ਔਰਬਿਟਲ ਰੌਕੇਟ, ਵਿਕਰਮ-I ਦਾ ਵੀ ਉਦਘਾਟਨ ਕਰਨਗੇ, ਜਿਸ ਵਿੱਚ ਉਪਗ੍ਰਹਿਆਂ ਨੂੰ ਔਰਬਿਟ ਵਿੱਚ ਲਾਂਚ ਕਰਨ ਦੀ ਸਮਰੱਥਾ ਹੈ।