ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਪ੍ਰਮਿਲਾ ਤਾਈ ਮੇਧੇ (Pramila Tai Medhe) ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ

July 31st, 07:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਸੇਵਿਕਾ ਸਮਿਤੀ ਦੀ ਪ੍ਰਮੁੱਖ ਸੰਚਾਲਿਕਾ ਸ਼੍ਰੀਮਤੀ ਪ੍ਰਮਿਲਾ ਤਾਈ ਮੇਧੇ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦਾ ਮਿਸਾਲੀ ਜੀਵਨ ਸਮਾਵੇਸ਼ੀ ਸਮਾਜਿਕ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਦੇ ਰਾਹ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਇੱਕ ਚਾਨਣ ਮੁਨਾਰਾ ਬਣਿਆ ਰਹੇਗਾ।