'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ
November 30th, 11:30 am
ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।NDA freed Bihar from Naxalism and Maoist terror — now you can live and vote fearlessly: PM Modi in Begusarai
October 24th, 12:09 pm
Addressing a massive public rally in Begusarai, PM Modi stated, On one side, there is the NDA, an alliance with mature leadership, and on the other, there is the 'Maha Lathbandhan'. He highlighted that nearly 90% of purchases in the country are of Swadeshi products, benefiting small businesses. The PM remarked that the NDA has freed Bihar from Naxalism and Maoist terror, and that every vote of the people of Bihar will help build a peaceful, prosperous state.We’re connecting Bihar’s heritage with employment, creating new opportunities for youth: PM Modi in Samastipur
October 24th, 12:04 pm
Ahead of the Bihar Assembly elections, PM Modi kickstarted the NDA’s campaign by addressing a grand public meeting in Samastipur, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM said, “It is only due to his blessings that people like us, who come from humble and backward families, are able to stand on this stage today.”PM Modi addresses enthusiastic crowds in Bihar’s Samastipur and Begusarai
October 24th, 12:00 pm
Ahead of the Bihar Assembly elections, PM Modi kickstarted the NDA’s campaign by addressing massive gatherings in Samastipur and Begusarai, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM remarked, “It is only due to his blessings that people like us, who come from humble and backward families, are able to stand on this stage today.”‘ਵੋਕਲ ਫੌਰ ਲੋਕਲ’ - ‘ਮਨ ਕੀ ਬਾਤ’ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸਵਦੇਸ਼ੀ ਮਾਣ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ
August 31st, 11:30 am
ਇਸ ਮਹੀਨੇ ਦੇ ‘ਮਨ ਕੀ ਬਾਤ’ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਖੇਡ ਸਮਾਗਮਾਂ, ਸੌਰ ਊਰਜਾ, ‘ਅਪ੍ਰੇਸ਼ਨ ਪੋਲੋ’ ਅਤੇ ਭਾਰਤੀ ਸੱਭਿਆਚਾਰ ਦੇ ਆਲਮੀ ਪ੍ਰਸਾਰ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਵੀ ਛੂਹਿਆ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਮੇਡ-ਇਨ-ਇੰਡੀਆ ਉਤਪਾਦਾਂ ਨੂੰ ਖਰੀਦਣ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਬਾਰੇ ਯਾਦ ਦਿਵਾਇਆ।ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 01st, 03:35 pm
ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ
May 01st, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਜਿਓ ਵਰਲਡ ਸੈਂਟਰ ਵਿੱਚ ਭਾਰਤ ਦੇ ਆਪਣੀ ਤਰ੍ਹਾਂ ਦੇ ਪਹਿਲੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ ਵੇਵਸ-2025 ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੱਜ ਮਨਾਏ ਜਾ ਰਹੇ ਮਹਾਰਾਸ਼ਟਰ ਦਿਵਸ ਅਤੇ ਗੁਜਰਾਤ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਰਚਨਾਤਮਕ ਉਦਯੋਗ ਨਾਲ ਜੁੜੇ ਸਾਰੇ ਅੰਤਰਰਾਸ਼ਟਰੀ ਪਤਵੰਤਿਆਂ, ਰਾਜਦੂਤਾਂ ਅਤੇ ਪ੍ਰਮੁਖਾਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਆਯੋਜਨ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 100 ਤੋਂ ਵੱਧ ਦੇਸ਼ਾਂ ਦੇ ਕਲਾਕਾਰ, ਇਨੋਵੇਟਰਸ, ਇਨਵੈਸਟਰਸ ਅਤੇ ਨੀਤੀ ਨਿਰਮਾਤਾ ਪ੍ਰਤਿਭਾ ਅਤੇ ਰਚਨਾਤਮਕਤਾ ਦੇ ਗਲੋਬਲ ਈਕੋਸਿਸਟਮ ਦੀ ਨੀਂਹ ਰੱਖਣ ਦੇ ਲਈ ਇਕੱਠੇ ਇੱਕ ਮੰਚ ‘ਤੇ ਆਏ ਹਨ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਅਸਾਧਾਰਣ ਮਹਿਲਾਵਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ
March 08th, 11:54 am
ਇਸ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਭਰ ਵਿੱਚ ਮਹਿਲਾਵਾਂ ਦੇ ਅਪਾਰ ਯੋਗਦਾਨ ਨੂੰ ਸਨਮਾਨ ਦੇਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਉਨ੍ਹਾਂ ਮਹਿਲਾਵਾਂ ਨੂੰ ਸੌਂਪ ਦਿੱਤੇ ਹਨ ਜੋ ਵਿਭਿੰਨ ਖੇਤਰਾਂ ਵਿੱਚ ਜ਼ਿਕਰਯੋਗ ਪ੍ਰਗਤੀ ਕਰ ਰਹੀਆਂ ਹਨ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਸਫ਼ਲ ਮਹਿਲਾਵਾਂ ਨੂੰ ਸੌਂਪੇ
March 08th, 11:26 am
ਮਹਿਲਾ ਸ਼ਕਤੀ ਅਤੇ ਉਪਲਬਧੀਆਂ ਨੂੰ ਪ੍ਰੇਰਣਾਦਾਇਕ ਸਨਮਾਨ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਉਨ੍ਹਾਂ ਮਹਿਲਾਵਾਂ ਨੂੰ ਸੌਂਪ ਦਿੱਤੇ ਹਨ ਜੋ ਵਿਭਿੰਨ ਖੇਤਰਾਂ ਵਿੱਚ ਆਪਣੀ ਪਹਿਚਾਣ ਬਣਾ ਰਹੀਆਂ ਹਨ।ਮਨ ਕੀ ਬਾਤ ਦੀ 119ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (23.02.2025)
February 23rd, 11:30 am
Hi ਮੇਰਾ ਨਾਮ ਨਿਖਤ ਜਰੀਨ ਹੈ ਅਤੇ ਮੈਂ two times world boxing champion ਹਾਂ। ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ‘ਮਨ ਕੀ ਬਾਤ’ ਵਿੱਚ ਮੋਟਾਪੇ ਨੂੰ ਲੈ ਕੇ ਜ਼ਿਕਰ ਕੀਤਾ ਹੈ ਅਤੇ ਮੇਰਾ ਵਿਚਾਰ ਹੈ ਕਿ ਇਹ ਰਾਸ਼ਟਰੀ ਮੁੱਦਾ ਹੈ। ਸਾਨੂੰ ਆਪਣੀ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ, ਕਿਉਂਕਿ ਮੋਟਾਪਾ ਜਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਸਾਡੇ ਇੰਡੀਆ ਵਿੱਚ, ਉਸ ਨੂੰ ਸਾਨੂੰ ਰੋਕਣਾ ਚਾਹੀਦਾ ਹੈ ਅਤੇ ਕੋਸ਼ਿਸ਼ ਇਹੀ ਕਰਨੀ ਚਾਹੀਦੀ ਹੈ ਕਿ ਅਸੀਂ ਜਿੰਨਾ ਹੋ ਸਕੇ healthy life style ਅਪਣਾਈਏ। ਮੈਂ ਖੁਦ ਇਕ ਐਥਲੀਟ ਹੋ ਕੇ ਕੋਸ਼ਿਸ਼ ਕਰਦੀ ਹਾਂ ਕਿ ਮੈਂ Healthy diet follow ਕਰਾਂ, ਕਿਉਂਕਿ ਜੇਕਰ ਮੈਂ ਗਲਤੀ ਨਾਲ ਵੀ unhealthy diet ਲੈ ਲਈ ਜਾਂ ਤਲੀਆਂ ਹੋਈਆਂ ਚੀਜ਼ਾਂ ਖਾ ਲਈਆਂ, ਜਿਸ ਵਜ੍ਹਾ ਨਾਲ ਮੇਰੇ ਪ੍ਰਦਰਸ਼ਨ ’ਤੇ ਪ੍ਰਭਾਵ ਪੈਂਦਾ ਹੈ ਅਤੇ ਰਿੰਗ ਵਿੱਚ ਜਲਦੀ ਥੱਕ ਜਾਂਦੀ ਹਾਂ ਅਤੇ ਮੈਂ ਕੋਸ਼ਿਸ਼ ਇਹੀ ਕਰਦੀ ਹਾਂ ਕਿ ਜਿੰਨਾ ਹੋ ਸਕੇ ਕਿ ਤੇਲ ਵਾਲੀਆਂ ਚੀਜ਼ਾਂ ਨੂੰ ਮੈਂ ਘੱਟ ਹੀ ਇਸਤੇਮਾਲ ਕਰਾਂ ਅਤੇ ਉਸ ਦੀ ਜਗ੍ਹਾ ਮੈਂ 8ealthy diet follow ਕਰਾਂ ਅਤੇ ਰੋਜ਼ physical activity ਕਰਾਂ, ਜਿਸ ਵਜ੍ਹਾ ਨਾਲ ਮੈਂ ਹਮੇਸ਼ਾ ਫਿੱਟ ਰਹਿੰਦੀ ਹਾਂ ਅਤੇ ਮੈਂ ਸੋਚਦੀ ਹਾਂ ਕਿ ਸਾਡੇ ਵਰਗੇ ਆਮ ਲੋਕ ਜੋ ਹਨ ਜੋ ਡੇਬੀ ਜੌਬ ’ਤੇ ਜਾਂਦੇ ਹਨ, ਕੰਮ ’ਤੇ ਜਾਂਦੇ ਹਨ, ਮੇਰਾ ਖਿਆਲ ਹੈ ਕਿ ਹਰ ਕਿਸੇ ਨੂੰ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਕੁਝ ਨਾ ਕੁਝ daily physical activity ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਜਿਵੇਂ ਹਾਰਟਅਟੈਕ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਅਸੀਂ ਦੂਰ ਰਹੀਏ, ਆਪਣੇ ਆਪ ਨੂੰ ਫਿੱਟ ਰੱਖੀਏ, ਕਿਉਂਕਿ ਅਸੀਂ Fit ਤਾਂ India Fit’।ਸਰਵਸ਼੍ਰੇਸ਼ਠ ਮਾਹਿਰਾਂ ਤੋਂ ਸੁਣੋ, ਐਗਜ਼ਾਮ ਵੌਰੀਅਰਸ ਜਿਨ੍ਹਾਂ ਨੇ ਪਰੀਖਿਆ ਦੇ ਤਣਾਅ ਅਤੇ ਚਿੰਤਾ ‘ਤੇ ਸਫਲਤਾਪੂਰਵਕ ਕਾਬੂ ਪਾਇਆ: ਪ੍ਰਧਾਨ ਮੰਤਰੀ
February 17th, 07:41 pm
ਪਰੀਕਸ਼ਾ ਪੇ ਚਰਚਾ 2025 ਦਾ ਇੱਕ ਵਿਸ਼ੇਸ਼ ਐਪੀਸੋਡ 18 ਫਰਵਰੀ ਨੂੰ ਸਵੇਰੇ 11 ਵਜੇ ਪ੍ਰਸਾਰਿਤ ਹੋਣ ਵਾਲਾ ਹੈ, ਜਿਸ ਵਿੱਚ ਯੁਵਾ ਐਗਜ਼ਾਮ ਵੌਰੀਅਰਸ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ਨੇ ਪਰੀਖਿਆ ਦੇ ਤਣਾਅ ਅਤੇ ਚਿੰਤਾ ‘ਤੇ ਸਫਲਤਾਪੂਰਵਕ ਕਾਬੂ ਪਾਇਆ। ਇਸ ਐਪੀਸੋਡ ਵਿੱਚ ਪਰੀਖਿਆ ਦੇ ਤਣਾਅ, ਚਿੰਤਾ ਨੂੰ ਦੂਰ ਕਰਨ ਅਤੇ ਦਬਾਅ ਵਿੱਚ ਸ਼ਾਂਤ ਰਹਿਣ ਦੇ ਉਨ੍ਹਾਂ ਦੇ ਅਨੁਭਵ, ਰਣਨੀਤੀਆਂ ਅਤੇ ਜਾਣਕਾਰੀਆਂ ਬਾਰੇ ਦੱਸਿਆ ਜਾਵੇਗਾ।ਭਾਰਤ ਟੈਕਸ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 16th, 04:15 pm
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀਮਾਨ ਗਿਰੀਰਾਜ ਸਿੰਘ ਜੀ, ਪਬਿਤਰਾ ਮਾਰਗੇਰਿਟਾ ਜੀ, ਵੱਖ-ਵੱਖ ਦੇਸ਼ਾਂ ਦੇ ਰਾਜਦੂਤ, ਸੀਨੀਅਰ ਡਿਪਲੋਮੈਟ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀ, ਫ਼ੈਸ਼ਨ ਅਤੇ ਟੈਕਸਟਾਈਲਸ ਵਰਲਡ ਦੇ ਸਾਰੇ ਦਿੱਗਜ, entrepreneurs, ਵਿਦਿਆਰਥੀਆਂ, ਮੇਰੇ ਬੁਣਕਰ ਅਤੇ ਕਾਰੀਗਰ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਟੈਕਸ 2025 ਨੂੰ ਸੰਬੋਧਨ ਕੀਤਾ
February 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਟੈਕਸ 2025 ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਮੌਕੇ 'ਤੇ ਪ੍ਰਦਰਸ਼ਿਤ ਪ੍ਰਦਰਸ਼ਨੀ ਵੀ ਦੇਖੀ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਟੈਕਸ 2025 ਵਿੱਚ ਸਾਰਿਆਂ ਦਾ ਸੁਆਗਤ ਕੀਤਾ ਅਤੇ ਟਿੱਪਣੀ ਕੀਤੀ ਕਿ ਅੱਜ ਭਾਰਤ ਮੰਡਪਮ ਭਾਰਤ ਟੈਕਸ ਦੇ ਦੂਜੇ ਐਡੀਸ਼ਨ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਯੋਜਨ ਸਾਡੀ ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀਆਂ ਸੰਭਾਵਨਾਵਾਂ ਦੀ ਝਲਕ ਦਿਖਾ ਰਿਹਾ ਹੈ, ਜੋ ਕਿ ਭਾਰਤ ਦੇ ਲਈ ਮਾਣ ਦਾ ਵਿਸ਼ਾ ਹੈ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਭਾਰਤ ਟੈਕਸ ਹੁਣ ਇੱਕ ਮੈਗਾ ਗਲੋਬਲ ਟੈਕਸਟਾਈਲ ਈਵੈਂਟ ਬਣ ਗਿਆ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਵਾਰ ਵੈਲਿਊ ਚੇਨ ਦੇ ਸਪੈਕਟ੍ਰਮ ਨਾਲ ਸਬੰਧਿਤ ਸਾਰੇ ਬਾਰ੍ਹਾਂ ਭਾਈਚਾਰੇ ਇਸ ਵਾਰ ਸਮਾਗਮ ਦਾ ਹਿੱਸਾ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅਕਸੈੱਸਰੀਜ਼, ਗਾਰਮੈਂਟਸ, ਮਸ਼ੀਨਰੀ, ਕੈਮੀਕਲਜ਼ ਅਤੇ ਰੰਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਸਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਟੈਕਸ ਦੁਨੀਆ ਭਰ ਦੇ ਨੀਤੀ ਨਿਰਮਾਤਾਵਾਂ, ਸੀਈਓ ਅਤੇ ਉਦਯੋਗ ਦੇ ਨੇਤਾਵਾਂ ਲਈ ਸ਼ਮੂਲੀਅਤ, ਸਹਿਯੋਗ ਅਤੇ ਸਾਂਝੇਦਾਰੀ ਦਾ ਇੱਕ ਮਜ਼ਬੂਤ ਮੰਚ ਬਣ ਰਿਹਾ ਹੈ। ਉਨ੍ਹਾਂ ਨੇ ਇਸ ਸਮਾਗਮ ਦੇ ਆਯੋਜਨ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਮੋਦੀ ਅਤੇ ਟ੍ਰੰਪ ਨੇ ਇੱਕ MEGA ਭਾਰਤ-ਅਮਰੀਕਾ ਸਾਂਝੇਦਾਰੀ ਬਣਾਈ
February 14th, 06:46 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਹਾਲੀਆ ਅਮਰੀਕਾ ਯਾਤਰਾ ਇੱਕ ਯਾਦਗਾਰੀ ਮੌਕਾ ਸੀ, ਜੋ ਦੋਵਾਂ ਦੇਸ਼ਾਂ ਦੇ ਦਰਮਿਆਨ ਗਹਿਰੇ ਹੋ ਰਹੇ ਰਣਨੀਤਕ, ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਦਰਸਾਉਂਦੀ ਹੈ। ਆਪਣੇ ਠਹਿਰਾਅ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਨੇਤਾਵਾਂ, ਕਾਰੋਬਾਰੀਆਂ ਅਤੇ ਪ੍ਰਵਾਸੀ ਭਾਰਤੀਆਂ ਨਾਲ ਕਈ ਉੱਚ-ਪ੍ਰੋਫਾਈਲ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਕੀਤੇ, ਜਿਨ੍ਹਾਂ ਵਿੱਚ ਰੱਖਿਆ, ਵਪਾਰ, ਨਿਵੇਸ਼, ਟੈਕਨੋਲੋਜੀ ਅਤੇ ਕੂਟਨੀਤੀ ਵਰਗੇ ਮਹੱਤਵਪੂਰਨ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ। ਇਸ ਯਾਤਰਾ ਨੇ ਭਾਰਤ ਅਤੇ ਅਮਰੀਕਾ ਦੇ ਦਰਮਿਆਨ ਮਜ਼ਬੂਤ ਸਬੰਧਾਂ ਦੀ ਪੁਸ਼ਟੀ ਕੀਤੀ, ਦੋਵਾਂ ਦੇਸ਼ਾਂ ਨੂੰ ਇੱਕ ਨਵੀਂ ਵਿਸ਼ਵ ਵਿਵਸਥਾ ਨੂੰ ਆਕਾਰ ਦੇਣ ਵਿੱਚ ਆਲਮੀ ਸਾਂਝੇਦਾਰਾਂ ਦੇ ਰੂਪ ਵਿੱਚ ਸਥਾਪਿਤ ਕੀਤਾ।ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
December 29th, 11:30 am
'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।