ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 06th, 08:14 pm
ਇੱਥੇ ਹਿੰਦੁਸਤਾਨ ਟਾਈਮਜ਼ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਕਈ ਪਤਵੰਤੇ ਹਾਜ਼ਰ ਹਨ। ਮੈਂ ਪ੍ਰਬੰਧਕਾਂ ਅਤੇ ਜਿੰਨੇ ਸਾਥੀਆਂ ਨੇ ਆਪਣੇ ਵਿਚਾਰ ਰੱਖੇ, ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਹੁਣੇ ਸ਼ੋਭਨਾ ਜੀ ਨੇ ਦੋ ਗੱਲਾਂ ਦੱਸੀਆਂ, ਜਿਨ੍ਹਾਂ ਨੂੰ ਮੈਂ ਨੋਟਿਸ ਕੀਤਾ, ਇੱਕ ਤਾਂ ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਪਿਛਲੀ ਵਾਰ ਆਏ ਸਨ, ਤਾਂ ਇਹ ਸੁਝਾਅ ਦਿੱਤਾ ਸੀ। ਇਸ ਦੇਸ਼ ਵਿੱਚ ਮੀਡੀਆ ਘਰਾਣਿਆਂ ਨੂੰ ਕੰਮ ਦੱਸਣ ਦੀ ਹਿੰਮਤ ਕੋਈ ਨਹੀਂ ਕਰ ਸਕਦਾ। ਪਰ ਮੈਂ ਕੀਤੀ ਸੀ, ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਬੜੇ ਚਾਅ ਨਾਲ ਇਸ ਕੰਮ ਨੂੰ ਕੀਤਾ। ਅਤੇ ਦੇਸ਼ ਨੂੰ, ਜਦੋਂ ਮੈਂ ਹੁਣੇ ਪ੍ਰਦਰਸ਼ਨੀ ਦੇਖ ਕੇ ਆਇਆ ਹਾਂ, ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਇਸ ਨੂੰ ਜ਼ਰੂਰ ਵੇਖੋ। ਇਨ੍ਹਾਂ ਫੋਟੋਗ੍ਰਾਫਰ ਸਾਥੀਆਂ ਨੇ ਇਸ ਪਲ ਨੂੰ ਅਜਿਹਾ ਫੜਿਆ ਹੈ ਕਿ ਪਲ ਨੂੰ ਅਮਰ ਬਣਾ ਦਿੱਤਾ ਹੈ। ਦੂਜੀ ਗੱਲ ਉਨ੍ਹਾਂ ਨੇ ਕਹੀ ਅਤੇ ਉਹ ਵੀ ਜ਼ਰਾ ਮੈਂ ਸ਼ਬਦਾਂ ਨੂੰ ਜਿਵੇਂ ਮੈਂ ਸਮਝ ਰਿਹਾ ਹਾਂ, ਉਨ੍ਹਾਂ ਨੇ ਕਿਹਾ ਕਿ ਤੁਸੀਂ ਅੱਗੇ ਵੀ, ਇੱਕ ਤਾਂ ਇਹ ਕਹਿ ਸਕਦੀ ਸੀ, ਕਿ ਤੁਸੀਂ ਅੱਗੇ ਵੀ ਦੇਸ਼ ਦੀ ਸੇਵਾ ਕਰਦੇ ਰਹੋ, ਪਰ ਹਿੰਦੁਸਤਾਨ ਟਾਈਮਜ਼ ਇਹ ਕਹੇ, ਤੁਸੀਂ ਅੱਗੇ ਵੀ ਅਜਿਹੀ ਹੀ ਸੇਵਾ ਕਰਦੇ ਰਹੋ, ਮੈਂ ਇਸ ਲਈ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ
December 06th, 08:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਨੇ ਸੰਮੇਲਨ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਕਈ ਵਿਸ਼ੇਸ਼ ਮਹਿਮਾਨਾਂ ਦਾ ਜ਼ਿਕਰ ਕਰਦੇ ਹੋਏ ਪ੍ਰਬੰਧਕਾਂ ਅਤੇ ਵਿਚਾਰ ਸਾਂਝੇ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸ਼ੋਭਨਾ ਜੀ ਨੇ ਦੋ ਨੁਕਤਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ। ਪਹਿਲਾ ਸਵਾਲ ਉਨ੍ਹਾਂ ਦੀ ਪਿਛਲੀ ਫੇਰੀ ਬਾਰੇ ਸੀ, ਜਦੋਂ ਉਨ੍ਹਾਂ ਨੇ ਇੱਕ ਸੁਝਾਅ ਦਿੱਤਾ ਸੀ, ਜੋ ਕਿ ਮੀਡੀਆ ਹਾਊਸਾਂ ਨਾਲ ਬਹੁਤ ਘੱਟ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੇ ਇਹ ਕਰ ਦਿਖਾਇਆ ਸੀ। ਉਨ੍ਹਾਂ ਖ਼ੁਸ਼ੀ ਪ੍ਰਗਟ ਕੀਤੀ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੂੰ ਉਤਸ਼ਾਹ ਨਾਲ ਲਾਗੂ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਦੋਂ ਉਹ ਪ੍ਰਦਰਸ਼ਨੀ ਦਾ ਦੌਰਾ ਕਰਦੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਫੋਟੋਗ੍ਰਾਫ਼ਰਾਂ ਨੇ ਪਲਾਂ ਨੂੰ ਇਸ ਤਰ੍ਹਾਂ ਕੈਦ ਕੀਤਾ ਕਿ ਉਹ ਪਲ ਅਮਰ ਹੋ ਗਏ, ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ਨੂੰ ਦੇਖਣ ਦੀ ਅਪੀਲ ਕੀਤੀ। ਸ਼ੋਭਨਾ ਜੀ ਦੇ ਦੂਜੇ ਨੁਕਤੇ 'ਤੇ, ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਇੱਛਾ ਹੈ ਕਿ ਉਹ ਦੇਸ਼ ਦੀ ਸੇਵਾ ਕਰਦੇ ਰਹਿਣ, ਸਗੋਂ ਹਿੰਦੁਸਤਾਨ ਟਾਈਮਜ਼ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਤਰੀਕੇ ਨਾਲ ਸੇਵਾ ਕਰਦੇ ਰਹਿਣਾ ਚਾਹੀਦਾ ਹੈ, ਜਿਸ ਲਈ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਭਾਰਤ ਦੇ ਮੱਧ ਵਰਗ ਨੂੰ ਸਮਰਥਨ ਦੇਣ ਦੇ ਲਈ ਸਰਕਾਰ ਦੀ ਗਹਿਰੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ
September 04th, 08:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਮੱਧ ਵਰਗ ਨੂੰ ਸਮਰਥਨ ਦੇਣ ਦੇ ਲਈ ਸਰਕਾਰ ਦੀ ਗਹਿਰੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕੀਤਾ, ਜੋ ਦੇਸ਼ ਦੀ ਆਰਥਿਕ ਪ੍ਰਗਤੀ ਅਤੇ ਸਮਾਜਿਕ ਪਰਿਵਰਤਨ ਦੇ ਪਿੱਛੇ ਇੱਕ ਪ੍ਰੇਰਕ ਸ਼ਕਤੀ ਬਣਿਆ ਹੋਇਆ ਹੈ।