PM Chairs High-Level Meeting of Secretaries to Review Progress of Rural Development, Agriculture, Social Welfare and Allied Sectors towards Viksit Bharat Goals

July 22nd, 07:37 pm

PM Modi today chaired a high-level meeting with Secretaries to review the progress of rural development, agriculture, social welfare and allied sectors towards the Viksit Bharat goals. He emphasised that the dream of building a Viksit Bharat should become a Jan Andolan and that India's youth should form the foundation of this vision. The Secretaries shared their experiences and perspectives on various initiatives and challenges in their respective domains.

ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰ ਵਿੱਚ ਸਹਿਯੋਗ 'ਤੇ ਭਾਰਤ-ਜਾਪਾਨ ਦਾ ਸਾਂਝਾ ਬਿਆਨ

July 02nd, 10:14 pm

ਭਾਰਤ ਅਤੇ ਜਾਪਾਨ ਦੇ ਪ੍ਰਧਾਨ ਮੰਤਰੀਆਂ ਨੇ ਮੰਨਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਇੱਕ ਅਜਿਹੀ ਮਹੱਤਵਪੂਰਨ ਤਕਨਾਲੋਜੀ ਹੈ, ਜੋ ਅਰਥਚਾਰੇ, ਸਮਾਜ, ਵਿਗਿਆਨ ਅਤੇ ਤਕਨੀਕ, ਉਦਯੋਗ ਅਤੇ ਵਪਾਰ, ਸ਼ਾਸਨ ਅਤੇ ਸੁਰੱਖਿਆ ਨੂੰ ਬਦਲ ਰਹੀ ਹੈ। ਉਹਨਾਂ ਨੇ ਸਵੀਕਾਰ ਕੀਤਾ ਕਿ ਏਆਈ ਦੇ ਡਿਜ਼ਾਈਨ, ਵਿਕਾਸ, ਵਰਤੋਂ ਅਤੇ ਸ਼ਾਸਨ ਦੇ ਮਾਮਲੇ ਵਿੱਚ ਅੱਜ ਲਏ ਗਏ ਫ਼ੈਸਲਿਆਂ ਦਾ ਨਵੀਨਤਾ, ਸਮਾਜਿਕ ਭਲਾਈ, ਆਰਥਿਕ ਸੁਰੱਖਿਆ ਅਤੇ ਅੰਤਰਰਾਸ਼ਟਰੀ ਵਿਵਸਥਾ 'ਤੇ ਲੰਬੇ ਸਮੇਂ ਤੱਕ ਅਸਰ ਪਵੇਗਾ। ਇਸੇ ਸਮਝ ਦੇ ਆਧਾਰ 'ਤੇ, ਉਹ ਏਆਈ ਦੇ ਖੇਤਰ ਵਿੱਚ ਦੋਵਾਂ ਦੇਸ਼ਾਂ ਦੀ ਮਜ਼ਬੂਤੀ ਅਤੇ ਮੁਕਾਬਲੇਬਾਜ਼ੀ ਨੂੰ ਵਧਾਉਣ ਅਤੇ ਦੋਵਾਂ ਦੇਸ਼ਾਂ ਵਿੱਚ ਨਵੀਨਤਾ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਹਿਯੋਗ ਨੂੰ ਅੱਗੇ ਵਧਾਉਣ 'ਤੇ ਸਹਿਮਤ ਹੋਏ, ਤਾਂ ਜੋ ਇੱਕ ਸੁਰੱਖਿਅਤ, ਭਰੋਸੇਮੰਦ, ਸਮਾਵੇਸ਼ੀ, ਮਨੁੱਖ-ਕੇਂਦ੍ਰਿਤ, ਟਿਕਾਊ, ਜਵਾਬਦੇਹ ਅਤੇ ਨਵੀਨਤਾ-ਕੇਂਦ੍ਰਿਤ ਏਆਈ ਈਕੋਸਿਸਟਮ ਬਣਾਇਆ ਜਾ ਸਕੇ।

ਪ੍ਰਧਾਨ ਮੰਤਰੀ ਨੇ ਸਿੱਕਮ ਦੇ ਰਾਜ ਸਥਾਪਨਾ ਦਿਵਸ ’ਤੇ ਉੱਥੋਂ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

May 16th, 01:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ ’ਤੇ ਸਿੱਕਮ ਦੇ ਲੋਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਇੱਕ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਸਿੱਕਮ ਇਸ ਸਾਲ ਆਪਣਾ 50ਵਾਂ ਰਾਜ ਸਥਾਪਨਾ ਦਿਵਸ ਮਨਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਵਿਕਾਸ ਵਿੱਚ ਸਿੱਕਮ ਦੇ ਯੋਗਦਾਨ ਦਾ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਇਸਦੀ ਸ਼ਲਾਘਾ ਕਰਦੇ ਹਾਂ। ਪ੍ਰਧਾਨ ਮੰਤਰੀ ਨੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੌਰਾਨ ਸਿੱਕਮ ਦੀ ਆਪਣੀ ਹਾਲੀਆ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਰਾਜ ਦੇ ਲੋਕਾਂ ਦੇ ਸਨੇਹ ਅਤੇ ਪਿਆਰ ਤੋਂ ਬਹੁਤ ਪ੍ਰਭਾਵਿਤ ਹੋਏ।

ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਜੋਸੇਫ਼ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ

May 10th, 11:10 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਸੀ. ਜੋਸੇਫ਼ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਨਿਰਸਵਾਰਥ ਸੇਵਾ ਅਤੇ ਦਇਆ ਦੀ ਭਾਵਨਾ ਨੂੰ ਦਰਸਾਉਣ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

May 06th, 09:12 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਿਰਸਵਾਰਥ ਭਾਵਨਾ ਨਾਲ ਕੀਤੇ ਗਏ ਕਾਰਜ ਹੀ ਸੱਚੀ ਮਨੁੱਖਤਾ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਅਜਿਹੇ ਕਾਰਜ ਨਾ ਸਿਰਫ਼ ਅਧਿਆਤਮਕ ਖ਼ੁਸ਼ੀ ਪ੍ਰਦਾਨ ਕਰਦੇ ਹਨ, ਸਗੋਂ ਸਮਾਜ ਦੇ ਕਲਿਆਣ ਵਿੱਚ ਵੀ ਯੋਗਦਾਨ ਪਾਉਂਦੇ ਹਨ।

ਪ੍ਰਧਾਨ ਮੰਤਰੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ

April 26th, 03:46 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। 28 ਅਪ੍ਰੈਲ ਨੂੰ ਸ਼ਾਮ 5 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਵਾਰਾਣਸੀ ਵਿੱਚ ਮਹਿਲਾ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਲਗਭਗ ₹6,350 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।

UDF and LDF are causing double damage by encouraging fundamentalist forces and engaging in corruption: PM Modi

April 02nd, 05:00 pm

PM Modi interacted with BJP karyakartas across Keralam under the “Mera Booth Sabse Mazboot” initiative, energising grassroots organisation and expressing confidence that the state is ready for a historic political shift. Extending greetings to the people of Keralam, he noted that the ongoing election campaign reflects a strong wave in favour of BJP-NDA.

PM Modi interacts with BJP Karyakartas from Keralam under “Mera Booth Sabse Mazboot” campaign

April 02nd, 04:30 pm

PM Modi interacted with BJP karyakartas across Keralam under the “Mera Booth Sabse Mazboot” initiative, energising grassroots organisation and expressing confidence that the state is ready for a historic political shift. Extending greetings to the people of Keralam, he noted that the ongoing election campaign reflects a strong wave in favour of BJP-NDA.

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਪਰਮ ਪੂਜਨੀਕ ਡਾ. ਸ੍ਰੀ ਸ੍ਰੀ ਸ੍ਰੀ ਸ਼ਿਵਕੁਮਾਰ ਸਵਾਮੀਜੀ ਨੂੰ ਸ਼ਰਧਾਂਜਲੀ ਭੇਟ ਕੀਤੀ

April 01st, 10:37 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਰਮ ਪੂਜਨੀਕ ਡਾ. ਸ੍ਰੀ ਸ੍ਰੀ ਸ੍ਰੀ ਸ਼ਿਵਕੁਮਾਰ ਸਵਾਮੀਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖਿਆ, ਸਮਾਜਿਕ ਭਲਾਈ ਅਤੇ ਅਧਿਆਤਮਿਕਤਾ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਤੋਂ ਦੇਸ਼ ਦੀ ਹਰ ਪੀੜ੍ਹੀ ਨਿਸਵਾਰਥ ਸੇਵਾ ਲਈ ਪ੍ਰੇਰਿਤ ਹੁੰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਪਰਮ ਪੂਜਨੀਕ ਡਾ. ਸ੍ਰੀ ਸ੍ਰੀ ਸ੍ਰੀ ਸ਼ਿਵਕੁਮਾਰ ਸਵਾਮੀਗਲੁ ਨੂੰ ਸ਼ਰਧਾਂਜਲੀ ਭੇਟ ਕੀਤੀ

April 01st, 10:33 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਰਮ ਪੂਜਨੀਕ ਡਾ. ਸ੍ਰੀ ਸ੍ਰੀ ਸ੍ਰੀ ਸ਼ਿਵਕੁਮਾਰ ਸਵਾਮੀਗਲੁ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਦਇਆ, ਨਿਮਰਤਾ ਅਤੇ ਮਨੁੱਖਤਾ ਦੀ ਅਟੁੱਟ ਸੇਵਾ ਦੇ ਪ੍ਰਤੀਕ ਵਜੋਂ ਸਭ ਦੀ ਯਾਦ ਵਿੱਚ ਅਮਰ ਹਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਦੂਜਿਆਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਅਤੇ ਇਹ ਸਿੱਧ ਕੀਤਾ ਕਿ ਸੱਚੀ ਮਹਾਨਤਾ ਦੂਜਿਆਂ ਦੀ ਸੇਵਾ ਵਿੱਚ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖਿਆ, ਸਮਾਜਿਕ ਭਲਾਈ ਅਤੇ ਅਧਿਆਤਮਿਕਤਾ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੇ ਸਮਾਜ ਉੱਤੇ ਅਮਿੱਟ ਛਾਪ ਛੱਡੀ ਹੈ। ਅੱਜ ਵੀ ਉਨ੍ਹਾਂ ਦਾ ਜੀਵਨ ਅਣਗਿਣਤ ਵਿਅਕਤੀਆਂ ਨੂੰ ਨਿਸਵਾਰਥਤਾ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਲਈ ਮਾਰਗ-ਦਰਸ਼ਨ ਅਤੇ ਪ੍ਰੇਰਨਾ ਪ੍ਰਦਾਨ ਕਰਦਾ ਹੈ।

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ

February 08th, 08:35 am

ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।

ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਮਲੇਸ਼ੀਆ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ-ਮਲੇਸ਼ੀਆ ਦਾ ਸਾਂਝਾ ਬਿਆਨ

February 08th, 08:30 am

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਤੋਂ 8 ਫ਼ਰਵਰੀ, 2026 ਤੱਕ ਮਲੇਸ਼ੀਆ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਦੋਵਾਂ ਦੇਸ਼ਾਂ ਵਿੱਚ ਸਭਿਅਤਾ ਦੇ ਸਬੰਧਾਂ 'ਤੇ ਅਧਾਰਿਤ ਡੂੰਘੀ ਦੋਸਤੀ ਅਤੇ ਅਟੁੱਟ ਲੋਕਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਦੋਵਾਂ ਆਗੂਆਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਆਰਥਿਕ ਸਰਵੇਖਣ ਨੂੰ ਭਾਰਤ ਦੇ ਰਿਫੋਰਮ ਐਕਸਪ੍ਰੈੱਸ ਦੀ ਇੱਕ ਵਿਆਪਕ ਤਸਵੀਰ ਵਜੋਂ ਉਜਾਗਰ ਕੀਤਾ, ਜੋ ਇੱਕ ਚੁਣੌਤੀਪੂਰਨ ਵਿਸ਼ਵ ਵਾਤਾਵਰਨ ਵਿੱਚ ਸਥਿਰ ਪ੍ਰਗਤੀ ਨੂੰ ਦਰਸਾਉਂਦਾ ਹੈ

January 29th, 08:31 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਪੇਸ਼ ਕੀਤਾ ਗਿਆ ਆਰਥਿਕ ਸਰਵੇਖਣ ਭਾਰਤ ਦੇ ਰਿਫੋਰਮ ਐਕਸਪ੍ਰੈੱਸ (ਸੁਧਾਰਾਂ ਦੀ ਗਤੀ) ਦੀ ਇੱਕ ਵਿਆਪਕ ਤਸਵੀਰ ਪੇਸ਼ ਕਰਦਾ ਹੈ, ਜੋ ਚੁਣੌਤੀਪੂਰਨ ਵਿਸ਼ਵ ਵਾਤਾਵਰਨ ਦੇ ਬਾਵਜੂਦ ਸਾਡੀ ਨਿਰੰਤਰ ਪ੍ਰਗਤੀ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਆਰਥਿਕ ਸਰਵੇਖਣ ਮਜ਼ਬੂਤ ਵਿਆਪਕ ਆਰਥਿਕ ਬੁਨਿਆਦੀ ਢਾਂਚੇ, ਨਿਰੰਤਰ ਵਿਕਾਸ ਗਤੀ, ਅਤੇ ਰਾਸ਼ਟਰ-ਨਿਰਮਾਣ ਵਿੱਚ ਨਵੀਨਤਾ, ਉਦਮਤਾ ਅਤੇ ਬੁਨਿਆਦੀ ਢਾਂਚੇ ਦੀ ਵਧਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਇਹ ਸਰਵੇਖਣ ਕਿਸਾਨਾਂ, ਐੱਮਐੱਸਐੱਮਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਮਾਜਿਕ ਭਲਾਈ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ, ਸਮਾਵੇਸ਼ੀ ਵਿਕਾਸ ਦੀ ਮਹੱਤਤਾ ’ਤੇ ਜ਼ੋਰ ਦਿੰਦਾ ਹੈ। ਇਹ ਨਿਰਮਾਣ ਨੂੰ ਮਜ਼ਬੂਤ ਕਰਨ, ਉਤਪਾਦਕਤਾ ਵਧਾਉਣ ਅਤੇ ਇੱਕ ਵਿਕਸਿਤ ਭਾਰਤ ਬਣਨ ਦੀ ਦਿਸ਼ਾ ਵੱਲ ਸਾਡੀ ਯਾਤਰਾ ਨੂੰ ਤੇਜ਼ ਕਰਨ ਲਈ ਰੋਡਮੈਪ ਦੀ ਰੂਪ ਰੇਖਾ ਨੂੰ ਤਿਆਰ ਕਰਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਭਲਾਈ ਲਈ ਸੁਭਾਸ਼ਤਮ ਰਾਹੀਂ ਪਰਉਪਕਾਰੀ ਵਿਚਾਰਾਂ ਦੀ ਸ਼ਕਤੀ 'ਤੇ ਜ਼ੋਰ ਦਿੱਤਾ

December 31st, 09:06 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਭਲਾਈ ਨੂੰ ਅੱਗੇ ਵਧਾਉਣ ਵਿੱਚ ਪਰਉਪਕਾਰੀ ਸੋਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

December 12th, 10:26 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਪਾਟਿਲ ਤਜਰਬੇਕਾਰ ਆਗੂ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਲਈ ਸਮਰਪਿਤ ਕਰ ਦਿੱਤਾ ਸੀ।

ਵੀਡੀਓ ਸੰਦੇਸ਼ ਰਾਹੀਂ ਪੁਲਾੜ ਖੋਜ 'ਤੇ ਗਲੋਬਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 07th, 12:00 pm

ਆਲਮੀ ਪੁਲਾੜ ਖੋਜ ਕਾਨਫਰੰਸ 2025 ਵਿੱਚ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਪੁਲਾੜ ਸਿਰਫ਼ ਇੱਕ ਮੰਜਿਲ ਨਹੀਂ ਹੈ। ਇਹ ਜਗਿਆਸਾ, ਸਾਹਸ ਅਤੇ ਸਾਹਸੀ ਪ੍ਰਗਤੀ ਦੀ ਘੋਸ਼ਣਾ ਹੈ। ਭਾਰਤ ਦੀ ਪੁਲਾੜ ਯਾਤਰਾ ਇਸੇ ਭਾਵਨਾ ਨੂੰ ਪ੍ਰਦਰਸ਼ਿਤ ਕਰਦੀ ਹੈ। ਸਾਲ 1963 ਵਿੱਚ ਇੱਕ ਛੋਟੇ ਰਾਕੇਟ ਨੂੰ ਲਾਂਚ ਕਰਨ ਤੋਂ ਲੈ ਕੇ, ਚੰਦ੍ਰਮਾ ਦੇ ਦੱਖਣੀ ਧਰੁਵ ਕੋਲ ਉਤਰਨ ਵਾਲਾ ਪਹਿਲਾ ਦੇਸ਼ ਬਣਨ ਤੱਕ, ਸਾਡੀ ਯਾਤਰਾ ਜ਼ਿਕਰਯੋਗ ਰਹੀ ਹੈ। ਸਾਡੇ ਰਾਕੇਟ ਪੇਲੋਡ ਤੋਂ ਵੱਧ ਵਜ਼ਨ ਲੈ ਜਾਂਦੇ ਹਨ। ਉਹ ਇੱਕ ਅਰਬ ਚਾਲ੍ਹੀ ਕਰੋੜ ਭਾਰਤੀਆਂ ਦੇ ਸੁਪਨੇ ਲੈ ਕੇ ਚੱਲਦੇ ਹਨ। ਭਾਰਤ ਦੀਆਂ ਉਪਲਬਧੀਆਂ ਮਹੱਤਵਪੂਰਨ ਵਿਗਿਆਨਿਕ ਉਪਲਬਧੀਆਂ ਹਨ। ਇਸ ਤੋਂ ਇਲਾਵਾ, ਉਹ ਇਸ ਗੱਲ ਦਾ ਸਬੂਤ ਹਨ ਕਿ ਮਾਨਵੀ ਭਾਵਨਾ ਗੁਰੂਤਾ ਸ਼ਕਤੀ ਦਾ ਮੁਕਾਬਲਾ ਕਰ ਸਕਦੀ ਹੈ। ਭਾਰਤ ਨੇ ਸਾਲ 2014 ਵਿੱਚ ਆਪਣੇ ਪਹਿਲੇ ਯਤਨ ਵਿੱਚ ਮੰਗਲ ਗ੍ਰਹਿ ‘ਤੇ ਪਹੁੰਚ ਕੇ ਇਤਿਹਾਸ ਰਚ ਦਿੱਤਾ। ਚੰਦ੍ਰਯਾਨ-1 ਨੇ ਚੰਦ੍ਰਮਾ ‘ਤੇ ਪਾਣੀ ਦੀ ਖੋਜ ਵਿੱਚ ਸਹਾਇਤਾ ਕੀਤੀ। ਚੰਦ੍ਰਯਾਨ-2 ਨੇ ਸਾਨੂੰ ਚੰਦ੍ਰਮਾ ਦੀ ਉੱਚਤਮ-ਰੈਜੋਲਿਊਸ਼ਨ ਵਾਲੀਆਂ ਤਸਵੀਰਾਂ ਭੇਜੀਆਂ। ਚੰਦ੍ਰਯਾਨ-3 ਨੇ ਚੰਦ੍ਰਮਾ ਦੇ ਦੱਖਣੀ ਧਰੁਵ ਬਾਰੇ ਸਾਡੀ ਸਮਝ ਨੂੰ ਵਧਾਇਆ। ਅਸੀਂ ਰਿਕਾਰਡ ਸਮੇਂ ਵਿੱਚ ਕ੍ਰਾਯੋਜੈਨਿਕ ਇੰਜਣ ਤਿਆਰ ਕੀਤੇ। ਅਸੀਂ ਇੱਕ ਹੀ ਮਿਸ਼ਨ ਵਿੱਚ 100 ਸੈਟੇਲਾਈਟ ਲਾਂਚ ਕੀਤੇ। ਅਸੀਂ ਆਪਣੇ ਲਾਂਚ ਵ੍ਹੀਕਲਸ ‘ਤੇ 34 ਦੇਸ਼ਾਂ ਦੇ 400 ਤੋਂ ਵੱਧ ਸੈਟੇਲਾਈਟਸ ਲਾਂਚ ਕੀਤੇ ਹਨ। ਇਸ ਵਰ੍ਹੇ ਅਸੀਂ ਦੋ ਸੈਟੇਲਾਈਟਾਂ ਨੂੰ ਪੁਲਾੜ ਵਿੱਚ ਸਥਾਪਿਤ ਕੀਤਾ, ਜੋ ਇੱਕ ਵੱਡਾ ਕਦਮ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਲਮੀ ਪੁਲਾੜ ਖੋਜ ਸਮਿਟ (ਗਲੇਕਸ) 2025 ਨੂੰ ਸੰਬੋਧਨ ਕੀਤਾ

May 07th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਲਮੀ ਪੁਲਾੜ ਖੋਜ ਕਾਨਫਰੰਸ (ਗਲੇਕਸ) 2025 ਨੂੰ ਸੰਬੋਧਨ ਕੀਤਾ। ਦੁਨੀਆ ਭਰ ਤੋਂ ਆਏ ਵਿਸ਼ਿਸ਼ਟ ਡੈਲੀਗੇਟਸ, ਵਿਗਿਆਨੀਆਂ ਅਤੇ ਪੁਲਾੜ ਯਾਤਰੀਆਂ ਦਾ ਸੁਆਗਤ ਕਰਦੇ ਹੋਏ ਉਨ੍ਹਾਂ ਨੇ ਭਾਰਤ ਦੀ ਜ਼ਿਕਰਯੋਗ ਪੁਲਾੜ ਪ੍ਰਗਤੀ ‘ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੁਲਾੜ ਸਿਰਫ਼ ਇੱਕ ਮੰਜ਼ਿਲ ਨਹੀਂ ਹੈ, ਸਗੋਂ ਜਗਿਆਸਾ, ਸਾਹਸ ਅਤੇ ਸਮੂਹਿਕ ਪ੍ਰਗਤੀ ਦੀ ਘੋਸ਼ਣਾ ਹੈ। ਉਨ੍ਹਾਂ ਨੇ ਕਿਹਾ ਕਿ 1963 ਵਿੱਚ ਇੱਕ ਛੋਟੇ ਰਾਕੇਟ ਨੂੰ ਲਾਂਚ ਕਰਨ ਤੋਂ ਲੈ ਕੇ, ਚੰਦ੍ਰਮਾ ਦੇ ਦੱਖਣੀ ਧਰੁਵ ਕੋਲ ਉਤਰਨ ਵਾਲਾ ਪਹਿਲਾ ਦੇਸ਼ ਬਣਨ ਤੱਕ, ਭਾਰਤ ਦੀਆਂ ਪੁਲਾੜ ਉਪਲਬਧੀਆਂ ਇਸੇ ਭਾਵਨਾ ਨੂੰ ਦਰਸਾਉਂਦੀਆਂ ਹਨ। ਉਨ੍ਹਾੰ ਨੇ ਕਿਹਾ ਕਿ ਭਾਰਤ ਦੇ ਰਾਕੇਟ ਸਿਰਫ਼ ਪੇਲੋਡ ਨਹੀਂ ਲੈ ਜਾਂਦੇ ਸਗੋਂ 140 ਅਰਬ ਭਾਰਤੀਆਂ ਦੇ ਸੁਪਨੇ ਨੂੰ ਵੀ ਲੈ ਕੇ ਚੱਲਦੇ ਹਨ।

17ਵੇਂ ਸਿਵਲ ਸੇਵਾਵਾਂ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 21st, 11:30 am

ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਸ਼ਕਤੀਕਾਂਤ ਦਾਸ ਜੀ, ਡਾ. ਸੋਮਨਾਥਨ ਜੀ, ਹੋਰ ਸੀਨੀਅਰ ਅਧਿਕਾਰੀਗਣ, ਦੇਸ਼ ਭਰ ਤੋਂ ਜੁੜੇ ਸਿਵਿਲ ਸਰਵਿਸਿਜ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17ਵੇਂ ਸਿਵਿਲ ਸਰਵਿਸਿਜ਼ ਡੇਅ ਨੂੰ ਸੰਬੋਧਨ ਕੀਤਾ

April 21st, 11:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 17ਵੇਂ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਿਵਿਲ ਸਰਵੈਂਟਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਭੇਂਟ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਾਲ ਦੇ ਜਸ਼ਨ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਸਾਲ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਨਮ ਵਰ੍ਹੇਗੰਢ ਹੈ। 21 ਅਪ੍ਰੈਲ, 1947 ਨੂੰ ਸਰਦਾਰ ਪਟੇਲ ਦੇ ਇਤਿਹਾਸਕ ਬਿਆਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਿਲ ਸਰਵੈਂਟਸ ਨੂੰ 'ਭਾਰਤ ਦਾ ਸਟੀਲ ਫਰੇਮ' ਕਿਹਾ ਸੀ, ਸ਼੍ਰੀ ਮੋਦੀ ਨੇ ਨੌਕਰਸ਼ਾਹੀ ਪ੍ਰਤੀ ਪਟੇਲ ਦੇ ਨਜ਼ਰੀਏ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੋ ਅਨੁਸ਼ਾਸਨ, ਇਮਾਨਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਅਤੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਭਾਰਤ ਦੇ ਵਿਕਸਿਤ ਭਾਰਤ ਬਣਨ ਦੇ ਸੰਕਲਪ ਦੇ ਸੰਦਰਭ ਵਿੱਚ ਸਰਦਾਰ ਪਟੇਲ ਦੇ ਆਦਰਸ਼ਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਅਤੇ ਸਰਦਾਰ ਪਟੇਲ ਦੇ ਦ੍ਰਿਸ਼ਟੀਕੋਣ ਅਤੇ ਵਿਰਾਸਤ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਾਊਦੀ ਬੋਹਰਾ ਭਾਈਚਾਰੇ ਦੇ ਵਫ਼ਦ ਨਾਲ ਗੱਲਬਾਤ ਕੀਤੀ

April 17th, 08:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਲੋਕ ਕਲਿਆਣ ਮਾਰਗ ਵਿਖੇ ਆਪਣੇ ਨਿਵਾਸ ਸਥਾਨ 'ਤੇ ਦਾਊਦੀ ਬੋਹਰਾ ਭਾਈਚਾਰੇ ਦੇ ਮੈਂਬਰਾਂ ਦੇ ਇੱਕ ਵਫ਼ਦ ਨਾਲ ਗੱਲਬਾਤ ਕੀਤੀ।