ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਵਲੋਂ ਭਾਰਤੀ ਖੇਤੀਬਾੜੀ ਖੋਜ ਸੰਸਥਾਨ, ਨਵੀਂ ਦਿੱਲੀ ਵਿਖੇ ਪੀਐੱਮ ਧਨ ਧਾਨਯ ਕ੍ਰਿਸ਼ੀ ਯੋਜਨਾ ਦੀ ਅਰੰਭਤਾ ਅਤੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਮੌਕੇ ਸੰਬੋਧਨ ਦਾ ਪੰਜਾਬੀ ਅਨੁਵਾਦ
October 11th, 12:30 pm
ਅੱਜ 11 ਅਕਤੂਬਰ ਦਾ ਇਹ ਦਿਨ ਬਹੁਤ ਹੀ ਇਤਿਹਾਸਕ ਹੈ। ਅੱਜ ਨਵਾਂ ਇਤਿਹਾਸ ਰਚਣ ਵਾਲੇ ਮਾਂ ਭਾਰਤੀ ਦੇ ਦੋ ਮਹਾਨ ਰਤਨਾਂ ਦੀ ਜਨਮ ਜਯੰਤੀ ਹੈ। ਭਾਰਤ ਰਤਨ ਸ਼੍ਰੀ ਜੈਪ੍ਰਕਾਸ਼ ਨਾਰਾਇਣ ਜੀ ਅਤੇ ਭਾਰਤ ਰਤਨ ਸ਼੍ਰੀ ਨਾਨਾਜੀ ਦੇਸ਼ਮੁਖ। ਇਹ ਦੋਵੇਂ ਮਹਾਨ ਸਪੂਤ ਪੇਂਡੂ ਭਾਰਤ ਦੀ ਅਵਾਜ਼ ਸਨ, ਲੋਕਤੰਤਰ ਦੀ ਕ੍ਰਾਂਤੀ ਦੇ ਆਗੂ ਸਨ, ਕਿਸਾਨਾਂ ਅਤੇ ਗਰੀਬਾਂ ਦੇ ਭਲੇ ਲਈ ਸਮਰਪਿਤ ਸਨ। ਅੱਜ ਇਸ ਇਤਿਹਾਸਕ ਦਿਨ ਦੇ ਮੌਕੇ 'ਤੇ ਦੇਸ਼ ਦੀ ਆਤਮਨਿਰਭਰਤਾ ਅਤੇ ਕਿਸਾਨਾਂ ਦੇ ਭਲੇ ਲਈ ਦੋ ਮਹੱਤਵਪੂਰਨ ਨਵੀਂ ਯੋਜਨਾਵਾਂ ਦੀ ਸ਼ੁਰੂਆਤ ਹੋ ਰਹੀ ਹੈ। ਪਹਿਲੀ – ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ ਅਤੇ ਦੂਜੀ – ਦਲਹਨ ਆਤਮਨਿਰਭਰਤਾ ਮਿਸ਼ਨ। ਇਹ ਦੋ ਯੋਜਨਾਵਾਂ ਭਾਰਤ ਦੇ ਕਰੋੜਾਂ ਕਿਸਾਨਾਂ ਦਾ ਭਾਗ ਬਦਲਣ ਦਾ ਕੰਮ ਕਰਨਗੀਆਂ। ਇਨ੍ਹਾਂ ਯੋਜਨਾਵਾਂ ‘ਤੇ ਭਾਰਤ ਸਰਕਾਰ ਲਗਭਗ 35 ਹਜ਼ਾਰ ਰੁਪਏ ਤੋਂ ਵੱਧ ਖਰਚ ਕਰਨ ਵਾਲੀ ਹੈ। ਮੈਂ ਸਾਰੇ ਕਿਸਾਨ ਸਾਥੀਆਂ ਨੂੰ ਪੀਐੱਮ ਧਨ ਧਾਨਯ ਕ੍ਰਿਸ਼ੀ ਯੋਜਨਾ ਅਤੇ ਦਲਹਨ ਆਤਮਨਿਰਭਰਤਾ ਮਿਸ਼ਨ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਖੇਤਰ ਦੀਆਂ 35,440 ਕਰੋੜ ਰੁਪਏ ਦੇ ਖਰਚ ਨਾਲ ਦੋ ਵੱਡੀਆਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ
October 11th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਵਿਖੇ ਇੱਕ ਖ਼ਾਸ ਖੇਤੀ ਪ੍ਰੋਗਰਾਮ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਜਨਤਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।ਕੇਂਦਰੀ ਕੈਬਨਿਟ ਨੇ 2025-26 ਤੋਂ 2030-31 ਤੱਕ ਦੀ ਮਿਆਦ ਲਈ ਦਾਲਾਂ ਦੇ ਆਤਮ-ਨਿਰਭਰਤਾ ਮਿਸ਼ਨ ਨੂੰ ਮਨਜ਼ੂਰੀ ਦਿੱਤੀ
October 01st, 03:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਦਾਲਾਂ ਦੇ ਆਤਮ-ਨਿਰਭਰਤਾ ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ - ਇਹ ਇੱਕ ਇਤਿਹਾਸਕ ਪਹਿਲ ਹੈ, ਜਿਸ ਦਾ ਉਦੇਸ਼ ਘਰੇਲੂ ਉਤਪਾਦਨ ਨੂੰ ਵਧਾਉਣਾ ਅਤੇ ਦਾਲਾਂ ਵਿੱਚ ਆਤਮ-ਨਿਰਭਰਤਾ ਪ੍ਰਾਪਤ ਕਰਨਾ ਹੈ। ਇਹ ਮਿਸ਼ਨ 2025-26 ਤੋਂ 2030-31 ਤੱਕ ਛੇ ਵਰ੍ਹਿਆਂ ਦੀ ਮਿਆਦ ਵਿੱਚ ₹11,440 ਕਰੋੜ ਦੇ ਵਿੱਤੀ ਖਰਚ ਨਾਲ ਲਾਗੂ ਕੀਤਾ ਜਾਵੇਗਾ।ਨਵੀਂ ਦਿੱਲੀ ਵਿੱਚ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 09:20 am
ਮੰਤਰੀ ਮੰਡਲ(ਕੈਬਨਿਟ) ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ ਜੀ, ਐੱਮ.ਐੱਸ. ਸਵਾਮੀਨਾਥਨ ਰਿਸਰਚ ਫਾਊਂਡੇਸ਼ਨ ਦੀ ਚੇਅਰਪਰਸਨ ਡਾ. ਸੌਮਯਾ ਸਵਾਮੀਨਾਥਨ ਜੀ, ਨੀਤੀ ਆਯੋਗ ਦੇ ਮੈਂਬਰ ਡਾ. ਰਮੇਸ਼ ਚੰਦ ਜੀ, ਮੈਂ ਦੇਖ ਰਿਹਾ ਹਾਂ ਸਵਾਮੀਨਾਥਨ ਜੀ ਦੇ ਪਰਿਵਾਰ ਨੂੰ ਵੀ ਸਾਰੇ ਜਨ ਇੱਥੇ ਮੌਜੂਦ ਹਨ, ਮੈਂ ਉਨ੍ਹਾਂ ਨੂੰ ਵੀ ਪ੍ਰਣਾਮ ਕਰਦਾ ਹਾਂ। ਸਾਰੇ ਸਾਇੰਸਟਿਸਟਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਮਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ (M.S. Swaminathan Centenary International Conference) ਨੂੰ ਸੰਬੋਧਨ ਕੀਤਾ
August 07th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਆਈਸੀਏਆਰ ਪੂਸਾ(ICAR PUSA) ਵਿੱਚ ਐੱਮਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ (M.S. Swaminathan Centenary International Conference) ਦਾ ਉਦਘਾਟਨ ਕੀਤਾ ਆਤੇ ਸੰਮੇਲਨ ਕੀਤਾ। ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਵਿਅਕਤਿਤਵ ਵਰਣਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਕਿਸੇ ਵੀ ਯੁਗ ਤੋਂ ਪਰੇ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਇੱਕ ਮਹਾਨ ਵਿਗਿਆਨੀ ਸਨ, ਜਿਨ੍ਹਾਂ ਨੇ ਵਿਗਿਆਨ ਨੂੰ ਜਨਸੇਵਾ ਦੇ ਮਾਧਿਅਮ ਵਿੱਚ ਬਦਲ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਨੇ ਰਾਸ਼ਟਰ ਦੀ ਖੁਰਾਕ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਨੇ ਇੱਕ ਐਸੀ ਚੇਤਨਾ ਜਾਗਰਿਤ ਕੀਤੀ ਜੋ ਆਉਣ ਵਾਲੀਆਂ ਸਦੀਆਂ ਤੱਕ ਭਾਰਤ ਦੀਆਂ ਨੀਤੀਆਂ ਅਤੇ ਪ੍ਰਾਥਮਿਕਤਾਵਾਂ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਨੇ ਸਵਾਮੀਨਾਥਨ ਜਨਮ ਸ਼ਤਾਬਦੀ ਸਮਾਰੋਹ ਦੇ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਕੇਂਦਰੀ ਮੰਤਰੀ ਮੰਡਲ ਨੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (PM Rashtriya Krishi Vikas Yojana) ਅਤੇ ਆਤਮ -ਨਿਰਭਰਤਾ ਲਈ ਖੁਰਾਕ ਸੁਰੱਖਿਆ ਪ੍ਰਾਪਤ ਕਰਨ ਲਈ ਕ੍ਰਿਸ਼ੋਨਤੀ ਯੋਜਨਾ (Krishonnati Yojana -ਕੇਵਾਈ) ਨੂੰ ਪ੍ਰਵਾਨਗੀ ਦਿੱਤੀ
October 03rd, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਅਧੀਨ ਚਲਾਈਆਂ ਜਾਂਦੀਆਂ ਸਾਰੀਆਂ ਕੇਂਦਰੀ ਪ੍ਰਾਯੋਜਿਤ ਸਕੀਮਾਂ (ਸੀਐੱਸਐੱਸ) ਨੂੰ ਦੋ ਸਮੱਗਰ ਯੋਜਨਾਵਾਂ - ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਪੀਐੱਮ-ਆਰਕੇਵੀਵਾਈ), ਜੋ ਕਿ ਇੱਕ ਕੈਫੇਟੇਰੀਆ ਯੋਜਨਾ ਹੈ ਅਤੇ ਕ੍ਰਿਸ਼ੋਨਤੀ ਯੋਜਨਾ (ਕੇਵਾਈ) ਦੇ ਅਧੀਨ ਤਰਕਸ਼ੀਲਤਾ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਡੀਏਅਤੇ ਐੱਫਡਬਲਿਊ) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਪੀਐੱਮ-ਆਰਕੇਵੀਵਾਈ ਜਿੱਥੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰੇਗੀ, ਕੇਵਾਈ ਖੁਰਾਕ ਸੁਰੱਖਿਆ ਅਤੇ ਖੇਤੀਬਾੜੀ ਵਿੱਚ ਆਤਮ-ਨਿਰਭਰਤਾ ਦੇ ਟੀਚੇ ਨੂੰ ਪੂਰਾ ਕਰੇਗੀ। ਸਾਰੇ ਭਾਗ ਵੱਖ-ਵੱਖ ਹਿੱਸਿਆਂ ਦੇ ਕੁਸ਼ਲ ਅਤੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਟੈਕਨੋਲੋਜੀ ਦਾ ਲਾਭ ਉਠਾਉਣਗੇ।ਕੈਬਨਿਟ ਨੇ 2024-25 ਤੋਂ 2030-31 ਤੱਕ ਦੇ ਲਈ ਰਾਸ਼ਟਰੀ ਖੁਰਾਕ ਤੇਲ ਮਿਸ਼ਨ – (ਐੱਨਐੱਮਈਓ-ਤਿਲਹਨ) ਨੂੰ ਮੰਜ਼ੂਰੀ ਦਿੱਤੀ
October 03rd, 09:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਖੁਰਾਕ ਤੇਲ ਮਿਸ਼ਨ ਤਿਲਹਨ (ਐਨਐਮਈਓ-ਤਿਲਹਨ) ਨੂੰ ਮੰਜ਼ੂਰੀ ਦਿੱਤੀ ਹੈ, ਜੋ ਘਰੇਲੂ ਤਿਲਹਨ ਉਤਪਾਦਨ ਨੂੰ ਪ੍ਰੋਤਸਾਹਿਤ ਕਰਨ ਅਤੇ ਖੁਰਾਕੀ ਤੇਲਾਂ ਵਿੱਚ ਆਤਮਨਿਰਭਰਤਾ (ਆਤਮਨਿਰਭਰ ਭਾਰਤ) ਹਾਸਲ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲ ਹੈ। ਮਿਸ਼ਨ ਨੂੰ 10,103 ਕਰੋੜ ਰੁਪਏ ਦੇ ਵਿੱਤੀ ਖਰਚੇ ਦੇ ਨਾਲ 2024-25 ਤੋਂ 2030-31 ਤੱਕ ਦੀ ਸੱਤ ਸਾਲ ਦੀ ਮਿਆਦ ਵਿੱਚ ਲਾਗੂ ਕੀਤਾ ਜਾਏਗਾ।ਸਹਿਕਾਰੀ ਖੇਤਰ ਦੀਆਂ ਕਈ ਪ੍ਰਮੁੱਖ ਪਹਿਲਾਂ ਦੇ ਨੀਂਹ ਪੱਥਰ/ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 10:36 am
ਅੱਜ ‘ਭਾਰਤ ਮੰਡਪਮ’ ਵਿਕਸਿਤ ਭਾਰਤ ਦੀ ਅੰਮ੍ਰਿਤ ਯਾਤਰਾ ਵਿੱਚ ਇੱਕ ਹੋਰ ਵੱਡੀ ਉਪਲਬਧੀ ਦਾ ਗਵਾਹ ਬਣ ਰਿਹਾ ਹੈ। ‘ਸਹਿਕਾਰ ਸੇ ਸਮ੍ਰਿੱਧੀ’ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅੱਜ ਅਸੀਂ ਹੋਰ ਅੱਗੇ ਵਧ ਰਹੇ ਹਾਂ। ਖੇਤੀ ਅਤੇ ਕਿਸਾਨੀ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਸਹਿਕਾਰਤਾ ਦੀ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ। ਇਸੇ ਸੋਚ ਦੇ ਨਾਲ ਅਸੀਂ ਅਲੱਗ ਸਹਿਕਾਰਤਾ ਮੰਤਰਾਲੇ ਦਾ ਗਠਨ ਕੀਤਾ। ਅਤੇ ਹੁਣ ਇਸੇ ਸੋਚ ਦੇ ਨਾਲ ਅੱਜ ਦਾ ਇਹ ਪ੍ਰੋਗਰਾਮ ਹੋ ਰਿਹਾ ਹੈ। ਅੱਜ ਅਸੀਂ ਆਪਣੇ ਕਿਸਾਨਾਂ ਦੇ ਲਈ ਦੁਨੀਆ ਦੀ ਸਭ ਤੋਂ ਵੱਡੀ ਸਟੋਰੇਜ ਸਕੀਮ...ਜਾਂ ਭੰਡਾਰਣ ਸਕੀਮ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਦੇਸ਼ ਦੇ ਕੋਨੇ-ਕੋਨੇ ਵਿੱਚ ਹਜ਼ਾਰਾਂ ਵੇਅਰ-ਹਾਉਸੇਸ ਬਣਾਏ ਜਾਣਗੇ, ਹਜ਼ਾਰਾਂ ਗੋਦਾਮ ਬਣਾਏ ਜਾਣਗੇ। ਅੱਜ 18 ਹਜ਼ਾਰ ਪੈਕਸ ਦੇ ਕੰਪਿਊਟਰਾਈਜ਼ੇਸ਼ਨ ਦਾ ਵੱਡਾ ਕੰਮ ਵੀ ਪੂਰਾ ਹੋਇਆ ਹੈ। ਇਹ ਸਭ ਕੰਮ ਦੇਸ਼ ਵਿੱਚ ਖੇਤੀਬਾੜੀ ਇਨਫ੍ਰਾਸਟ੍ਰਕਚਰ ਨੂੰ ਨਵਾਂ ਵਿਸਤਾਰ ਦੇਣਗੇ, ਖੇਤੀਬਾੜੀ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜਨਗੇ। ਮੈਂ ਆਪ ਸਭ ਨੂੰ ਇਨ੍ਹਾਂ ਮਹੱਤਵਪੂਰਨ ਅਤੇ ਦੂਰਗਾਮੀ ਪਰਿਣਾਮ ਲੈਣ ਵਾਲੇ ਪ੍ਰੋਗਰਾਮਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੋਆਪ੍ਰੇਟਿਵ ਸੈਕਟਰ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 24th, 10:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਕੋਆਪ੍ਰੇਟਿਵ ਸੈਕਟਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ‘ਕੋਆਪ੍ਰੇਟਿਵ ਸੈਕਟਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਣ ਯੋਜਨਾ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜੋ ਕਿ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਜ਼ (ਪੀਏਸੀਐੱਸ-ਪੈਕਸ) ਵਿੱਚ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਪਹਿਲ ਦੇ ਤਹਿਤ ਗੋਦਾਮਾਂ ਅਤੇ ਹੋਰ ਐਗਰੀ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੈਕਸ ਦਾ ਨੀਂਹ ਪੱਥਰ ਰੱਖਿਆ।ਤੇਲੰਗਾਨਾ ਦੇ ਕਰੀਮਨਗਰ ਦੇ ਸਿੱਖਿਅਤ ਕਿਸਾਨ ਨੇ ਮਿਸ਼੍ਰਿਤ ਖੇਤੀ ਦੇ ਮਾਧਿਅਮ ਨਾਲ ਆਪਣੀ ਆਮਦਨ ਦੁੱਗਣੀ ਕੀਤੀ
January 18th, 03:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।PM Narendra Modi addresses public meetings in Pali & Pilibanga, Rajasthan
November 20th, 12:00 pm
Amidst the ongoing election campaigning in Rajasthan, PM Modi’s rally spree continued as he addressed public meetings in Pali and Pilibanga. Addressing a massive gathering, PM Modi emphasized the nation’s commitment to development and the critical role Rajasthan plays in India’s advancement in the 21st century. The Prime Minister underlined the development vision of the BJP government and condemned the misgovernance of the Congress party in the state.ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ
August 25th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।ਰਾਜਸਥਾਨ ਦੇ ਸੀਕਰ ਵਿਖੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ/ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 27th, 12:00 pm
ਅੱਜ ਦੇਸ਼ ਵਿੱਚ ਸਵਾ ਲੱਖ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪਿੰਡ ਅਤੇ ਬਲਾਕ ਲੈਵਲ ‘ਤੇ ਬਣੇ ਇਨ੍ਹਾਂ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਨਾਲ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਅੱਜ ਡੇਢ ਹਜ਼ਾਰ ਤੋਂ ਜ਼ਿਆਦਾ FPO ਦੇ ਲਈ, ਸਾਡੇ ਕਿਸਾਨਾਂ ਦੇ ਲਈ ‘ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ’ ਯਾਨੀ ONDC ਦਾ ਲੋਕਅਰਪਣ ਵੀ ਹੋਇਆ ਹੈ। ਇਸ ਨਾਲ ਦੇਸ਼ ਦੇ ਕਿਸੇ ਵੀ ਕੋਣੇ ਵਿੱਚ ਬੈਠੇ ਕਿਸਾਨ ਲਈ ਆਪਣੀ ਉਪਜ ਬਜ਼ਾਰ ਤੱਕ ਪੰਹੁਚਾਉਣਾ ਹੋਰ ਅਸਾਨ ਹੋ ਜਾਵੇਗਾ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 27th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ 1.25 ਲੱਖ ਤੋਂ ਵੱਧ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ (ਪੀਐੱਮਕੇਐੱਸਕੇ) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਾ, ਯੂਰੀਆ ਗੋਲਡ - ਸਲਫਰ ਕੋਟੇਡ ਯੂਰੀਆ ਦੀ ਇੱਕ ਨਵੀਂ ਕਿਸਮ ਨੂੰ ਲਾਂਚ ਕਰਨਾ, ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ (ਓਐੱਨਡੀਸੀ) 'ਤੇ 1600 ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓਜ਼) ਨੂੰ ਸ਼ਾਮਲ ਕਰਨਾ, 8.5 ਕਰੋੜ ਲਾਭਪਾਤਰੀਆਂ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੇ ਤਹਿਤ ਲਗਭਗ 17,000 ਕਰੋੜ ਰੁਪਏ ਦੀ 14ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨ, ਚਿਤੌੜਗੜ੍ਹ, ਧੌਲਪੁਰ, ਸਿਰੋਹੀ, ਸੀਕਰ ਅਤੇ ਸ਼੍ਰੀ ਗੰਗਾਨਗਰ ਵਿਖੇ 5 ਨਵੇਂ ਮੈਡੀਕਲ ਕਾਲਜਾਂ ਦਾ ਉਦਘਾਟਨ; ਬਾਰਾਨ, ਬੂੰਦੀ, ਕਰੌਲੀ, ਝੁੰਝੁਨੂ, ਸਵਾਈ ਮਾਧੋਪੁਰ, ਜੈਸਲਮੇਰ ਅਤੇ ਟੌਂਕ ਵਿਖੇ 7 ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਉਦੈਪੁਰ, ਬਾਂਸਵਾੜਾ, ਪ੍ਰਤਾਪਗੜ੍ਹ ਅਤੇ ਡੂੰਗਰਪੁਰ ਜ਼ਿਲ੍ਹਿਆਂ ਵਿੱਚ ਸਥਿਤ 6 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ ਅਤੇ ਕੇਂਦਰੀ ਵਿਦਿਆਲਿਆ ਤਿਵਰੀ, ਜੋਧਪੁਰ ਦਾ ਉਦਘਾਟਨ ਕੀਤਾ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ
February 09th, 02:15 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।