The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਕੈਬਨਿਟ ਨੇ ਪ੍ਰਸਤਾਵ ਪਾਸ ਕਰਕੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਲਗਾਤਾਰ ਦੋ ਕਾਰਜਕਾਲ ਤੱਕ ਸਭ ਤੋਂ ਲੰਬੇ ਸਮੇਂ ਤੱਕ ਚੁਣੇ ਗਏ ਪ੍ਰਧਾਨ ਮੰਤਰੀ ਬਣੇ ਰਹਿਣ ਦੇ ਲਈ ਵਧਾਈ ਦੇਣ ਵਾਲਾ ਮਤਾ ਪਾਸ ਕੀਤਾ
June 10th, 01:50 pm
ਕੇਂਦਰੀ ਕੈਬਨਿਟ ਨੇ ਅੱਜ ਇੱਕ ਪ੍ਰਸਤਾਵ ਪਾਸ ਕਰਕੇ 10 ਜੂਨ, 2026 ਨੂੰ ਭਾਰਤੀ ਲੋਕਤੰਤਰ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਪਲ ਦੱਸਿਆ ਅਤੇ ਸ਼੍ਰੀ ਨਰੇਂਦਰ ਮੋਦੀ ਨੂੰ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ 4,399 ਦਿਨਾਂ ਦੀ ਨਿਰੰਤਰ ਸੇਵਾ ਦਾ ਰਿਕਾਰਡ ਬਣਾ ਕੇ ਸ਼੍ਰੀ ਮੋਦੀ ਨੇ ਸ਼੍ਰੀ ਜਵਾਹਰ ਲਾਲ ਨਹਿਰੂ ਦੇ ਪਿਛਲੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਸ਼੍ਰੀ ਨਹਿਰੂ ਨੇ 1952 ਤੋਂ 1964 ਤੱਕ 4,398 ਦਿਨਾਂ ਤੱਕ ਨਿਰੰਤਰ ਸੇਵਾ ਕੀਤੀ ਸੀ। ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਇਹ ਮੌਕਾ ਭਾਰਤ ਦੀ ਲੋਕਤੰਤਰੀ ਚੇਤਨਾ, ਜਨਤਕ ਵਿਸ਼ਵਾਸ ਅਤੇ ਜਨਤਕ ਭਾਗੀਦਾਰੀ ਦੀ ਤਾਕਤ ਦਾ ਪ੍ਰਤੀਕ ਹੈ, ਜੋ ਕਿ ਰਾਸ਼ਟਰ ਸਭ ਤੋਂ ਉੱਪਰ ਦੇ ਸੰਕਲਪ ਤੋਂ ਪ੍ਰੇਰਿਤ ਇੱਕ ਨੇਤਾ ਨੂੰ ਲੋਕਾਂ ਦੁਆਰਾ ਦਿੱਤੇ ਗਏ ਬੇਮਿਸਾਲ ਸਮਰਥਨ ਨੂੰ ਦਰਸਾਉਂਦਾ ਹੈ।ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।TMC government is run either by goons or only after High Court and Supreme Court orders: PM Modi in Arambagh, West Bengal
April 26th, 01:50 pm
Addressing a Vijay Sankalp rally in Arambagh, West Bengal, PM Modi remarked that after 15 years of intimidation, the people of Bengal are now determined to defeat injustice. He noted that the TMC government acts only after the court intervention. He concluded by urging people to vote decisively for BJP, stating that only a government free from fear, corruption and syndicate control can unlock Bengal’s true potential.The expiry date of this 15-year syndicate TMC raj is 4 May: PM Modi in Bangaon, West Bengal
April 26th, 01:30 pm
Addressing a massive public rally in Bangaon, West Bengal, PM Modi delivered a sharp message against TMC’s corruption, syndicate raj and fear politics. Stating that “Nari Shakti” has been the worst affected under TMC rule, he called upon women to lead the change. He also outlined BJP’s roadmap for development, security and prosperity in West Bengal and recalled the legacy of Syama Prasad Mookerjee.PM Modi’s impactful rallies in Bangaon and Arambagh, West Bengal
April 26th, 01:24 pm
PM Modi addressed massive public gatherings in Bangaon and Arambagh, delivering a sharp message against TMC’s corruption, syndicate raj and fear politics, while presenting BJP’s roadmap for development, security and prosperity in West Bengal.ਰਿਪਬਲਿਕ ਆਫ਼ ਕੋਰੀਆ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 20th, 01:05 pm
ਆਪਣੀ ਪਹਿਲੀ ਭਾਰਤ ਯਾਤਰਾ ’ਤੇ ਰਾਸ਼ਟਰਪਤੀ ਲੀ ਦਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਰਾਸ਼ਟਰਪਤੀ ਲੀ ਦਾ ਜੀਵਨ ਸੰਘਰਸ਼, ਸੇਵਾ ਅਤੇ ਸਮਰਪਣ ਦੀ ਪ੍ਰੇਰਨਾਦਾਇਕ ਮਿਸਾਲ ਹੈ। ਹਰ ਚੁਣੌਤੀ ਨੇ ਉਨ੍ਹਾਂ ਅੰਦਰ ਜਨ-ਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਭਾਵੇਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇ, ਪਰ ਭਾਰਤ ਪ੍ਰਤੀ ਉਨ੍ਹਾਂ ਦੀ ਨੇੜਤਾ ਸਾਡੀ ਪਹਿਲੀ ਮੁਲਾਕਾਤ ਤੋਂ ਹੀ ਸਪਸ਼ਟ ਰਹੀ ਹੈ।ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਅਜਮੇਰ ਤੋਂ ਵਿਕਾਸ ਕਾਰਜਾਂ ਅਤੇ ਐੱਚਪੀਵੀ ਟੀਕਾਕਰਨ ਲਈ ਰਾਸ਼ਟਰਵਿਆਪੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 12:00 pm
ਤੀਰਥਰਾਜ ਪੁਸ਼ਕਰ ਅਤੇ ਮਾਤਾ ਸਾਵਿਤਰੀ ਦੀ ਇਸ ਪਾਵਨ ਧਰਤੀ 'ਤੇ, ਅੱਜ ਮੈਨੂੰ ਤੁਹਾਡੇ ਸਾਰਿਆਂ ਦਰਮਿਆਨ ਆਉਣ ਦਾ, ਤੁਹਾਡਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ। ਇਸ ਮੰਚ ਤੋਂ ਮੈਂ ਸੁਰਸੁਰਾ ਦੇ ਤੇਜਾਜੀ ਧਾਮ ਨੂੰ, ਪ੍ਰਿਥਵੀਰਾਜ ਦੀ ਧਰਤੀ ਅਜਮੇਰ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਅਜਮੇਰ ਵਿੱਚ ਰਾਸ਼ਟਰਵਿਆਪੀ ਐੱਚਪੀਵੀ ਟੀਕਾਕਰਨ ਮੁਹਿੰਮ ਅਤੇ 17,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ
February 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜਮੇਰ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਅੱਜ ਦੇ ਦਿਨ ਨੂੰ ਰਾਜਸਥਾਨ ਦੇ ਵਿਕਾਸ ਮਾਰਗ ਵਿੱਚ ਵੱਡਾ ਪੜਾਅ ਦੱਸਿਆ। ਪ੍ਰਧਾਨ ਮੰਤਰੀ ਨੇ ਸੁਰਸੁਰਾ ਦੇ ਤੇਜਾਜੀ ਧਾਮ ਅਤੇ ਮੇਜਰ ਦਲਪਤ ਸਿੰਘ ਦੀ ਬਹਾਦਰੀ ਸਮੇਤ ਇਸ ਖੇਤਰ ਦੀ ਸਭਿਆਚਾਰਕ ਅਤੇ ਸੂਰਬੀਰਤਾ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਹਾਈਫਾ ਨੂੰ ਮੁਕਤ ਕਰਵਾਉਣ ਵਿੱਚ ਭੂਮਿਕਾ ਨੂੰ ਅੱਜ ਵੀ ਇਜ਼ਰਾਈਲ ਵਿੱਚ ਸਤਿਕਾਰਿਆ ਜਾਂਦਾ ਹੈ।ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
February 07th, 03:59 pm
ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
February 07th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਕਰਵਾਏ ਭਾਰਤ-ਈਯੂ ਬਿਜ਼ਨਸ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 27th, 04:32 pm
ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਵਿੱਚ ਹਿੱਸਾ ਲੈ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਯੂਰਪੀਅਨ ਯੂਨੀਅਨ ਕੌਂਸਲ ਅਤੇ ਕਮਿਸ਼ਨ ਦੇ ਪ੍ਰੈਜ਼ੀਡੈਂਟ ਦੀ ਇਹ ਭਾਰਤ ਫੇਰੀ ਕੋਈ ਸਾਧਾਰਨ ਕੂਟਨੀਤਕ ਦੌਰਾ ਨਹੀਂ ਹੈ, ਇਹ ਭਾਰਤ-ਯੂਰਪੀਅਨ ਯੂਨੀਅਨ ਰਿਸ਼ਤਿਆਂ ਵਿੱਚ ਇੱਕ ਨਵੇਂ ਯੁੱਗ ਦਾ ਆਗਾਜ਼ ਹੈ। ਪਹਿਲੀ ਵਾਰ ਯੂਰਪੀਅਨ ਯੂਨੀਅਨ ਦੇ ਲੀਡਰਜ਼, ਉਨ੍ਹਾਂ ਦਾ ਭਾਰਤ ਦੇ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ, ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਕਾਰ ਭਾਰਤ ਦੇ ਇਤਿਹਾਸ ਦਾ ਸਭ ਤੋਂ ਵੱਡਾ ਐੱਫਟੀਏ ਸੰਪੰਨ ਹੋਣਾ ਅਤੇ ਅੱਜ ਇੰਨੇ ਸਾਰੇ ਸੀਈਓਜ਼ ਨਾਲ, ਇੰਨੇ ਵੱਡੇ ਪੱਧਰ 'ਤੇ ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਆਯੋਜਿਤ ਹੋਣਾ, ਇਹ ਸਾਰੀਆਂ ਪ੍ਰਾਪਤੀਆਂ ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਲੋਕਤੰਤਰੀ ਸ਼ਕਤੀਆਂ, ਇਨ੍ਹਾਂ ਵਿਚਕਾਰ ਹੋ ਰਹੇ ਬੇਮਿਸਾਲ ਤਾਲਮੇਲ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਾਰਤ-ਈਯੂ ਬਿਜ਼ਨਸ ਫੋਰਮ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਭਾਰਤ-ਯੂਰਪੀਅਨ ਯੂਨੀਅਨ (ਈਯੂ) ਬਿਜ਼ਨਸ ਫੋਰਮ ਵਿੱਚ ਹਿੱਸਾ ਲੈਣ 'ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਯੂਰਪੀਅਨ ਯੂਨੀਅਨ ਕੌਂਸਲ ਅਤੇ ਕਮਿਸ਼ਨ ਦੇ ਪ੍ਰਧਾਨਾਂ ਦਾ ਭਾਰਤ ਦੌਰਾ ਕੋਈ ਆਮ ਕੂਟਨੀਤਕ ਦੌਰਾ ਨਹੀਂ ਹੈ, ਸਗੋਂ ਭਾਰਤ-ਈਯੂ ਸਬੰਧਾਂ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ, ਯੂਰਪੀਅਨ ਯੂਨੀਅਨ ਦੇ ਨੇਤਾ ਭਾਰਤ ਦੇ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਭਾਰਤ ਅਤੇ ਯੂਰਪੀਅਨ ਯੂਨੀਅਨ ਨੇ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਮੁਕਤ ਵਪਾਰ ਸਮਝੌਤਾ ਕੀਤਾ ਅਤੇ ਅੱਜ ਕਈ ਸੀਈਓਜ਼ ਦੀ ਮੌਜੂਦਗੀ ਨਾਲ, ਭਾਰਤ-ਈਯੂ ਬਿਜ਼ਨਸ ਫੋਰਮ ਇੰਨੇ ਵੱਡੇ ਪੱਧਰ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀਆਂ ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਲੋਕਤੰਤਰੀ ਸ਼ਕਤੀਆਂ ਦਰਮਿਆਨ ਬੇਮਿਸਾਲ ਤਾਲਮੇਲ ਦਾ ਪ੍ਰਤੀਕ ਹਨ।