ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤੀ ਸਾਲ 2025 ਦੀ ਸ਼ਾਨਦਾਰ ਸ਼ੁਰੂਆਤ: ਸਿਰਫ਼ 15 ਦਿਨਾਂ ਵਿੱਚ ਵਿਜ਼ਨ ਨੂੰ ਹਕੀਕਤ ਵਿੱਚ ਬਦਲਿਆ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤੀ ਸਾਲ 2025 ਦੀ ਸ਼ਾਨਦਾਰ ਸ਼ੁਰੂਆਤ: ਸਿਰਫ਼ 15 ਦਿਨਾਂ ਵਿੱਚ ਵਿਜ਼ਨ ਨੂੰ ਹਕੀਕਤ ਵਿੱਚ ਬਦਲਿਆ

January 16th, 02:18 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਈ ਪਰਿਵਰਤਨਕਾਰੀ ਪਹਿਲਾਂ ਦੇ ਨਾਲ ਸਾਲ 2025 ਦੀ ਸ਼ੁਰੂਆਤ ਕੀਤੀ ਹੈ। ਇਹ ਇੱਕ ਪ੍ਰਗਤੀਸ਼ੀਲ, ਆਤਮਨਿਰਭਰ ਅਤੇ ਇਕਜੁੱਟ ਭਾਰਤ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪ੍ਰਦਰਸ਼ਿਤ ਕਰਦਾ ਹੈ। ਇਨਫ੍ਰਾਸਟ੍ਰਕਚਰ ਅਤੇ ਵਿਗਿਆਨਿਕ ਖੋਜ ਨੂੰ ਅੱਗੇ ਵਧਾਉਣ ਤੋਂ ਲੈ ਕੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਭਾਰਤ ਦੀ ਸੱਭਿਆਚਾਰਕ ਵਿਵਿਧਤਾ ਦਾ ਜਸ਼ਨ ਮਨਾਉਣ ਤੱਕ, ਉਨ੍ਹਾਂ ਦੀ ਅਗਵਾਈ ਨੇ ਆਉਣ ਵਾਲੇ ਇੱਕ ਜ਼ਿਕਰਯੋਗ ਵਰ੍ਹੇ ਦੇ ਲਈ ਮਾਹੌਲ ਤਿਆਰ ਕੀਤਾ ਹੈ।

ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

January 13th, 12:30 pm

ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ

January 13th, 12:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।

ਮੈਂ ਟਨਲ ਦੇ ਉਦਘਾਟਨ ਲਈ ਜੰਮੂ-ਕਸਮੀਰ ਦੇ ਸੋਨਮਰਗ ਦੀ ਆਪਣੀ ਯਾਤਰਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ: ਪ੍ਰਧਾਨ ਮੰਤਰੀ

January 11th, 06:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਜ਼ੈੱਡ-ਮੋੜ ਟਨਲ ਦੇ ਉਦਘਾਟਨ ਦੇ ਲਈ ਜੰਮੂ-ਕਸ਼ਮੀਰ ਦੇ ਸੋਨਮਰਗ ਦੀ ਆਪਣੀ ਯਾਤਰਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਪ੍ਰਧਾਨ ਮੰਤਰੀ 13 ਜਨਵਰੀ ਨੂੰ ਜੰਮੂ –ਕਸ਼ਮੀਰ ਦਾ ਦੌਰਾ ਕਰਨਗੇ ਅਤੇ ਸੋਨਮਰਗ ਟਨਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ

January 11th, 05:41 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਜਨਵਰੀ ਨੂੰ ਜੰਮੂ –ਕਸ਼ਮੀਰ ਦੇ ਸੋਨਮਰਗ ਦਾ ਦੌਰਾ ਕਰਨਗੇ ਕਰਨਗੇ। ਲਗਭਗ 11:45 ਵਜੇ, ਉਹ ਸੋਨਮਰਗ ਟਨਲ ਦਾ ਦੌਰਾ ਕਰਨਗੇ ਅਤੇ ਉਸ ਤੋਂ ਬਾਅਦ ਇਸ ਦਾ ਉਦਘਾਟਨ ਕਰਨਗੇ। ਇਸ ਮੌਕੇ ‘ਤੇ ਹੋਏ ਇਕੱਠ ਨੂੰ ਉਹ ਸੰਬੋਧਨ ਵੀ ਕਰਨਗੇ।