ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ
November 30th, 11:30 am
ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।ਪ੍ਰਧਾਨ ਮੰਤਰੀ ਦਾ ਦੱਖਣੀ ਅਫ਼ਰੀਕਾ ਗਣਰਾਜ ਦੇ ਦੌਰੇ ਤੋਂ ਪਹਿਲਾਂ ਰਵਾਨਗੀ ਬਿਆਨ
November 21st, 06:45 am
ਮੈਂ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਜੋਹੈੱਨਸਬਰਗ ਵਿੱਚ ਹੋ ਰਹੇ 20ਵੇਂ ਜੀ20 ਲੀਡਰਸ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਮਾਣਯੋਗ ਸ਼੍ਰੀ ਸਾਇਰਿਲ ਰਾਮਫੋਸਾ ਦੇ ਸੱਦੇ 'ਤੇ 21-23 ਨਵੰਬਰ, 2025 ਤੱਕ ਦੱਖਣੀ ਅਫ਼ਰੀਕਾ ਗਣਰਾਜ ਦੇ ਦੌਰੇ ’ਤੇ ਜਾ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀਆਂ ਨਾਲ ਮੁਲਾਕਾਤ ਕੀਤੀ
June 18th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਿਰਿਲ ਰਾਮਫੋਸਾ (Mr. Cyril Ramaphosa) ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਜ਼ ਇਨਾਸਿਓ ਲੂਲਾ ਦਾ ਸਿਲਵਾ (Mr. Luiz Inácio Lula da Silva) ਨਾਲ ਸਾਰਥਕ ਗਰਮਜੋਸ਼ੀ ਭਰੀ ਗੱਲਬਾਤ ਕੀਤੀ। ਉਨ੍ਹਾਂ ਨੇ ਗਲੋਬਲ ਸਾਊਥ ਲਈ ਭਾਰਤ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਸਾਊਥ ਅਫਰੀਕਾ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
June 18th, 02:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਅਵਸਰ ‘ਤੇ ਸਾਊਥ ਅਫਰੀਕਾ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਫੋਸਾ (Mr. Cyril Ramaphosa) ਨਾਲ ਗੱਲਬਾਤ ਕੀਤੀ।ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ ‘ਤੇ ਐਲਾਨ- ਜੀ20 ਤਿੱਕੜੀ (ਟ੍ਰੌਇਕਾ-Troika) (ਭਾਰਤ, ਬ੍ਰਾਜ਼ੀਲ ਅਤੇ ਦੱਖਣ ਅਫਰੀਕਾ) ਦੀ ਸੰਯੁਕਤ ਵਿਗਿਅਪਤੀ (ਜੁਆਇੰਟ ਕਮਿਊਨੀਕ-Joint Communiqué), ਜਿਸ ਨੂੰ ਕਈ ਜੀ20 ਦੇਸ਼ਾਂ , ਸੱਦੇ ਹੋਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ
November 20th, 07:52 am
ਗਲੋਬਲ ਵਾਧਾ ਦਰ ਹੁਣ 3 ਪ੍ਰਤੀਸ਼ਤ ਤੋਂ ਕੁਝ ਅਧਿਕ ਹੈ, ਜੋ ਸਦੀ ਦੀ ਸ਼ੁਰੂਆਤ ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦਕਿ ਮਹਾਮਾਰੀ ਤੱਕ ਔਸਤਨ ਲਗਭਗ 4 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ। ਨਾਲ ਹੀ, ਟੈਕਨੋਲੋਜੀ ਬਹੁਤ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ, ਅਤੇ ਜੇਕਰ ਇਸ ਦਾ ਉਚਿਤ ਤਰੀਕੇ ਨਾਲ ਉਪਯੋਗ ਕੀਤਾ ਜਾਵੇ, ਤਾਂ ਇਹ ਸਾਨੂੰ ਵਿਕਾਸ ਨੂੰ ਵਧਾਉਣ, ਅਸਮਾਨਤਾ ਨੂੰ ਘੱਟ ਕਰਨ ਅਤੇ ਵਿਕਾਸ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs) ਨੂੰ ਪ੍ਰਾਪਤ ਕਰਨ ਦੇ ਰਾਹ ਵਿੱਚ ਆ ਰਹੀਆਂ ਰੁਕਾਵਟਾ ਨੂੰ ਦੂਰ ਕਰਨ ਦੀ ਦਿਸ਼ਾ ਵਿੱਚ ਇੱਕ ਬੜਾ ਕਦਮ ਉਠਾਉਣ ਦਾ ਇਤਿਹਾਸਿਕ ਅਵਸਰ ਪ੍ਰਦਾਨ ਕਰੇਗੀ।ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦਾ ਦੌਰਾ ਕਰਨਗੇ
November 12th, 07:44 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਸਰਕਾਰੀ ਦੌਰੇ 'ਤੇ ਜਾਣਗੇ। ਨਾਈਜੀਰੀਆ ਵਿੱਚ, ਉਹ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣਗੇ। ਬ੍ਰਾਜ਼ੀਲ 'ਚ ਉਹ ਜੀ-20 ਸਮਿਟ 'ਚ ਹਿੱਸਾ ਲੈਣਗੇ। ਗੁਆਨਾ ਵਿੱਚ, ਪ੍ਰਧਾਨ ਮੰਤਰੀ ਸੀਨੀਅਰ ਲੀਡਰਸ ਨਾਲ ਗੱਲਬਾਤ ਕਰਨਗੇ, ਸੰਸਦ ਨੂੰ ਸੰਬੋਧਨ ਕਰਨਗੇ ਅਤੇ ਕੈਰੀਕੌਮ (CARICOM)-ਇੰਡੀਆ ਸਮਿਟ ਵਿੱਚ ਹਿੱਸਾ ਲੈਣਗੇ, ਕੈਰੇਬੀਅਨ ਖੇਤਰ ਨਾਲ ਸਬੰਧਾਂ ਨੂੰ ਗਹਿਰਾ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਨਗੇ।ਪ੍ਰਧਾਨ ਮੰਤਰੀ ਮੋਦੀ ਨੇ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਮਹਾਮਹਿਮ ਸਿਰਿਲ ਰਾਮਾਫੋਸਾ (Cyril Ramaphosa) ਨੂੰ ਵਧਾਈਆਂ ਦਿੱਤੀਆਂ
June 17th, 05:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਮਹਾਮਹਿਮ ਸਿਰਿਲ ਰਾਮਾਫੋਸਾ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਇਹ ਭੀ ਕਿਹਾ ਕਿ ਉਹ ਭਾਰਤ ਅਤੇ ਦੱਖਣ ਅਫਰੀਕਾ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਵਾਸਤੇ ਰਾਸ਼ਟਰਪਤੀ ਸ਼੍ਰੀ ਰਾਮਾਫੋਸਾ ਦੇ ਨਾਲ ਕੰਮ ਕਰਨ ਦੇ ਲਈ ਉਤਸੁਕ ਹਨ।ਪ੍ਰਧਾਨ ਮੰਤਰੀ ਨੇ ਅਜ਼ਾਲੀ ਅਸੌਮਾਨੀ ਨੂੰ ਕੋਮੋਰੋਸ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ
January 29th, 10:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜ਼ਾਲੀ ਅਸੌਮਾਨੀ ਨੂੰ ਕੋਮੋਰੋਸ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਦੱਖਣ ਅਫ਼ਰੀਕਾ ਦੇ ਖ਼ਿਲਾਫ਼ ਜਿੱਤ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
November 05th, 10:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਕੱਪ ਵਿੱਚ ਅੱਜ ਦੱਖਣ ਅਫ਼ਰੀਕਾ ਦੇ ਖ਼ਿਲਾਫ਼ ਸ਼ਾਨਦਾਰ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ।ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਪ੍ਰਧਾਨ ਮੰਤਰੀ ਦੀ ਕੋਮੋਰੋਸ (Comoros) ਦੇ ਰਾਸ਼ਟਰਪਤੀ ਨਾਲ ਮੁਲਾਕਾਤ
September 10th, 05:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਕੋਮੋਰੋਸ ਯੂਨੀਅਨ ਦੇ ਮਹਾਮਹਿਮ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਅਜ਼ਾਲੀ ਅਸੌਮਾਨੀ (H.E. Mr. Azali Assoumani) ਨਾਲ ਮੁਲਾਕਾਤ ਕੀਤੀ।ਭਾਰਤ-ਬ੍ਰਾਜ਼ੀਲ-ਦੱਖਣ ਅਫਰੀਕਾ-ਅਮਰੀਕਾ ਦਾ ਸੰਯੁਕਤ ਬਿਆਨ
September 09th, 09:11 pm
ਜੀ20 ਦੀ ਵਰਤਮਾਨ ਅਤੇ ਅਗਲੀਆਂ ਤਿੰਨ ਪ੍ਰੈਜ਼ੀਡੈਂਸੀਆਂ (ਪ੍ਰਧਾਨਗੀਆਂ) ਦੇ ਰੂਪ ਵਿੱਚ ਅਸੀਂ ਆਲਮੀ ਚੁਣੌਤੀਆਂ ਨਾਲ ਨਿਪਟਣ ਦੇ ਲਈ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਦੀ ਇਤਿਹਾਸਿਕ ਪ੍ਰਗਤੀ ‘ਤੇ ਅੱਗੇ ਕੰਮ ਕਰਾਂਗੇ। ਇਸ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਵਿਸ਼ਵ ਬੈਂਕ ਦੇ ਪ੍ਰਧਾਨ ਦੇ ਨਾਲ, ਅਸੀਂ ਬਿਹਤਰ, ਬੜੇ ਅਤੇ ਅਧਿਕ ਪ੍ਰਭਾਵੀ ਬਹੁਪੱਖੀ ਵਿਕਾਸ ਬੈਂਕਾਂ ਦੇ ਨਿਰਮਾਣ ਦੇ ਪ੍ਰਤੀ ਜੀ20 ਦੀ ਪ੍ਰਤੀਬੱਧਤਾ ਦਾ ਸੁਆਗਤ ਕਰਦੇ ਹਾਂ। ਬਿਹਤਰ ਭਵਿੱਖ ਸੁਨਿਸ਼ਚਿਤ ਕਰਨ ਦੇ ਉਦੇਸ਼ ਨਾਲ ਆਪਣੇ ਲੋਕਾਂ ਨੂੰ ਸਮਰਥਨ ਦੇਣ ਦੇ ਲਈ, ਇਹ ਪ੍ਰਤੀਬੱਧਤਾ ਉਨ੍ਹਾਂ ਕਾਰਜਾਂ ‘ਤੇ ਜ਼ੋਰ ਦਿੰਦੀ ਹੈ ਜੋ ਜੀ20 ਦੇ ਮਾਧਿਅਮ ਨਾਲ ਇਕੱਠੇ ਮਿਲ ਕੇ ਕੀਤੇ ਜਾ ਸਕਦੇ ਹਨ।ਬੰਗਲੁਰੂ ਵਿੱਚ ਇਸਰੋ ਸੈਂਟਰ ਤੋਂ ਵਾਪਸ ਆਉਣ ਦੇ ਬਾਅਦ ਦਿੱਲੀ ਵਿੱਚ ਇਕੱਠ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਦਾ ਮੂਲ-ਪਾਠ
August 26th, 01:18 pm
ਅੱਜ ਸਵੇਰੇ ਮੈਂ ਬੰਗਲੁਰੂ ਵਿੱਚ ਸਾਂ, ਸੁਬ੍ਹਾ ਬਹੁਤ ਜਲਦੀ ਪਹੁੰਚਿਆ ਸਾਂ ਅਤੇ ਤੈਅ ਕੀਤਾ ਸੀ ਕਿ ਭਾਰਤ ਵਿੱਚ ਜਾ ਕੇ ਦੇਸ਼ ਨੂੰ ਇਤਨੀ ਬੜੀ ਸਿੱਧੀ ਦਿਵਾਉਣ ਵਾਲੇ ਵਿਗਿਆਨੀਆਂ ਦੇ ਦਰਸ਼ਨ ਕਰਾਂ ਅਤੇ ਇਸ ਲਈ ਮੈਂ ਸੁਬ੍ਹਾ-ਸੁਬ੍ਹਾ ਉੱਥੇ ਚਲਿਆ ਗਿਆ। ਲੇਕਿਨ ਉੱਥੇ ਜਨਤਾ ਜਨਾਰਦਨ ਨੇ ਸੁਬ੍ਹਾ ਹੀ ਸੂਰਯੋਦਯ(ਸੂਰਜ ਚੜ੍ਹਨ) ਤੋਂ ਭੀ ਪਹਿਲਾਂ ਹੱਥ ਵਿੱਚ ਤਿਰੰਗਾ ਲੈ ਕੇ ਚੰਦਰਯਾਨ ਦੀ ਸਫ਼ਲਤਾ ਦਾ ਜਿਸ ਪ੍ਰਕਾਰ ਦਾ ਉਤਸਵ ਮਨਾਇਆ, ਉਹ ਬਹੁਤ ਹੀ ਪ੍ਰੇਰਿਤ ਕਰਨ ਵਾਲਾ ਸੀ ਅਤੇ ਕਦੇ ਸਖ਼ਤ ਧੁੱਪ ਵਿੱਚ ਸੂਰਜ ਬਰਾਬਰ ਤਪ ਰਿਹਾ ਹੈ ਅਤੇ ਇਸ ਮਹੀਨੇ ਦੀ ਧੁੱਪ ਤਾਂ ਚਮੜੀ ਨੂੰ ਭੀ ਚੀਰ ਦਿੰਦੀ ਹੈ। ਐਸੀ ਸਖ਼ਤ ਧੁੱਪ ਵਿੱਚ ਆਪ ਸਭ ਦਾ ਇੱਥੇ ਆਉਣਾ ਅਤੇ ਚੰਦਰਯਾਨ ਦੀ ਸਫ਼ਲਤਾ ਨੂੰ ਸੈਲੀਬ੍ਰੇਟ ਕਰਨਾ ਅਤੇ ਮੈਨੂੰ ਭੀ ਸੈਲੀਬ੍ਰੇਸ਼ਨ ਵਿੱਚ ਹਿੱਸੇਦਾਰ ਬਣਨ ਦਾ ਸੁਭਾਗ ਮਿਲੇ, ਇਹ ਭੀ ਮੇਰਾ ਸੁਭਾਗ ਹੈ। ਅਤੇ ਮੈਂ ਇਸ ਦੇ ਲਈ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ
August 26th, 12:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ ਕੀਤਾ ਗਿਆ। ਚੰਦਰਯਾਨ - 3 ਮੂਨ ਲੈਂਡਰ ਦੀ ਸਫ਼ਲ ਲੈਂਡਿੰਗ ਦੇ ਕ੍ਰਮ ਵਿੱਚ ਇਸਰੋ ਟੀਮ (ISRO team) ਦੇ ਨਾਲ ਗੱਲਬਾਤ ਕਰਨ ਦੇ ਬਾਅਦ ਪ੍ਰਧਾਨ ਮੰਤਰੀ ਅੱਜ ਬੰਗਲੁਰੂ ਤੋਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਚਾਰ ਦਿਨ ਦੀ ਯਾਤਰਾ ਦੇ ਬਾਅਦ ਸਿੱਧੇ ਬੰਗਲੁਰੂ ਪਹੁੰਚ ਗਏ ਸਨ। ਸ਼੍ਰੀ ਜੇ ਪੀ ਨੱਡਾ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦੀ ਸਫ਼ਲ ਯਾਤਰਾ ਦੀਆਂ ਉਪਲਬਧੀਆਂ ਅਤੇ ਭਾਰਤੀ ਵਿਗਿਆਨੀਆਂ ਦੀ ਮਹੱਤਵਪੂਰਨ ਉਪਲਬਧੀ ‘ਤੇ ਖੁਸ਼ੀ ਜਾਹਰ ਕੀਤੀ।ਦੱਖਣ ਅਫਰੀਕਾ ਅਤੇ ਗ੍ਰੀਸ ਦੀ ਸਾਰਥਕ ਯਾਤਰਾ ਤੋਂ ਬਾਅਦ ਬੰਗਲੁਰੂ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸੁਆਗਤ
August 26th, 10:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੱਖਣ ਅਫਰੀਕਾ ਅਤੇ ਗ੍ਰੀਸ ਦੇ ਆਪਣੇ ਚਾਰ ਦਿਨ ਦੇ ਦੌਰੇ ਤੋਂ ਬਾਅਦ ਅੱਜ ਬੰਗਲੁਰੂ ਪਹੁੰਚੇ। ਪ੍ਰਧਾਨ ਮੰਤਰੀ ਨੇ ਦੱਖਣ ਅਫਰੀਕਾ ਵਿੱਚ ਬ੍ਰਿਕਸ ਸਮਿਟ ਵਿੱਚ ਸ਼ਿਰਕਤ ਕੀਤੀ ਅਤੇ ਬਾਅਦ ਵਿੱਚ ਗ੍ਰੀਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਵਿਭਿੰਨ ਦੁਵੱਲੀਆਂ ਬੈਠਕਾਂ ਕੀਤੀਆਂ ਅਤੇ ਸਥਾਨਕ ਵਿਚਾਰਵਾਨ ਲੀਡਰਾਂ ਨਾਲ ਬੈਠਕਾਂ ਕੀਤੀਆਂ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿੱਚ ਜੀਵੰਤ ਭਾਰਤੀ ਭਾਈਚਾਰਿਆਂ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ, ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਚੰਦਰਯਾਨ-3 ਮੂਨ ਲੈਂਡਰ ਦੀ ਲੈਂਡਿੰਗ ਨੂੰ ਦੇਖਿਆ ਸੀ, ਬਾਅਦ ਵਿੱਚ ਇਸਰੋ ਟੀਮ ਨਾਲ ਗੱਲਬਾਤ ਕਰਨ ਲਈ ਬੰਗਲੁਰੂ ਪਹੁੰਚੇ।ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ
August 25th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।