ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਵਿੱਚ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 20th, 12:30 pm
ਇਹ ਸਾਰੇ ਕੇਲੇ ਦੇ ਮੁੱਲ-ਵਰਧਿਤ ਉਤਪਾਦ ਹਨ ਅਤੇ ਇਹ ਰਹਿੰਦ-ਖੂੰਹਦ ਹੈ... ਸਰ, ਇਹ ਕੇਲੇ ਦੀ ਰਹਿੰਦ-ਖੂੰਹਦ ਤੋਂ ਹੈ, ਇਹ ਕੇਲੇ ਦੇ ਮੁੱਲ-ਵਰਧਨ ਤੋਂ ਹੈ ਸਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ
November 20th, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕੁਦਰਤੀ ਖੇਤੀ ਵਿੱਚ ਲੱਗੇ ਕਿਸਾਨਾਂ ਦਾ ਸਵਾਗਤ ਕਰਦੇ ਹੋਏ ਕੇਲੇ ਦੀ ਉਪਜ ਦਾ ਨਿਰੀਖਣ ਕੀਤਾ ਅਤੇ ਕੇਲੇ ਦੀ ਰਹਿੰਦ-ਖੂੰਹਦ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਕੀਤੀ। ਕਿਸਾਨ ਨੇ ਦੱਸਿਆ ਕਿ ਪ੍ਰਦਰਸ਼ਿਤ ਸਾਰੀਆਂ ਵਸਤੂਆਂ ਕੇਲੇ ਦੀ ਰਹਿੰਦ-ਖੂੰਹਦ ਤੋਂ ਬਣੇ ਮੁੱਲ-ਵਰਧਿਤ ਉਤਪਾਦ ਹਨ। ਪ੍ਰਧਾਨ ਮੰਤਰੀ ਨੇ ਪੁੱਛਿਆ ਕਿ ਕੀ ਉਨ੍ਹਾਂ ਦੇ ਉਤਪਾਦ ਪੂਰੇ ਭਾਰਤ ਵਿੱਚ ਆਨਲਾਈਨ ਵੇਚੇ ਜਾਂਦੇ ਹਨ, ਇਸ ਦੇ ਜਵਾਬ ਵਿੱਚ ਕਿਸਾਨ ਨੇ ਪੁਸ਼ਟੀ ਕੀਤੀ। ਕਿਸਾਨ ਨੇ ਅੱਗੇ ਦੱਸਿਆ ਕਿ ਉਹ ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓ) ਅਤੇ ਵਿਅਕਤੀਗਤ ਯੋਗਦਾਨ ਪਾਉਣ ਵਾਲਿਆਂ ਜ਼ਰੀਏ ਪੂਰੇ ਤਾਮਿਲਨਾਡੂ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਉਤਪਾਦ ਆਨਲਾਈਨ ਵੇਚੇ ਜਾਂਦੇ ਹਨ, ਨਿਰਯਾਤ ਕੀਤੇ ਜਾਂਦੇ ਹਨ ਅਤੇ ਪੂਰੇ ਭਾਰਤ ਵਿੱਚ ਸਥਾਨਕ ਬਾਜ਼ਾਰਾਂ ਅਤੇ ਸੁਪਰ-ਮਾਰਕਿਟਾਂ ਵਿੱਚ ਵੀ ਉਪਲਬਧ ਹਨ। ਸ਼੍ਰੀ ਮੋਦੀ ਨੇ ਪੁੱਛਿਆ ਕਿ ਹਰੇਕ ਐੱਫਪੀਓਵਿੱਚ ਕਿੰਨੇ ਲੋਕ ਇਕੱਠੇ ਕੰਮ ਕਰਦੇ ਹਨ, ਤਾਂ ਕਿਸਾਨ ਨੇ ਜਵਾਬ ਦਿੱਤਾ ਕਿ ਲਗਭਗ ਇੱਕ ਹਜ਼ਾਰ ਲੋਕ ਇਸ ਵਿੱਚ ਸ਼ਾਮਿਲ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ ਨੂੰ ਮੰਨਿਆ ਅਤੇ ਅੱਗੇ ਪੁੱਛਿਆ ਕਿ ਕੀ ਕੇਲੇ ਦੀ ਖੇਤੀ ਸਿਰਫ਼ ਇੱਕ ਹੀ ਖੇਤਰ ਵਿੱਚ ਕੀਤੀ ਜਾਂਦੀ ਹੈ ਜਾਂ ਹੋਰ ਫ਼ਸਲਾਂ ਦੇ ਨਾਲ ਮਿਲਾ ਕੇ ਕੀਤੀ ਜਾਂਦੀ ਹੈ। ਕਿਸਾਨ ਨੇ ਸਪਸ਼ਟ ਕੀਤਾ ਕਿ ਵੱਖ-ਵੱਖ ਖੇਤਰ ਵੱਖ-ਵੱਖ ਖ਼ਾਸ ਉਤਪਾਦਾਂ ਵਿੱਚ ਮੁਹਾਰਤ ਰੱਖਦੇ ਹਨ ਅਤੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਜੀਆਈ ਉਤਪਾਦ ਵੀ ਹਨ।ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ
November 18th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ।