ਪ੍ਰਧਾਨ ਮੰਤਰੀ ਨੇ ਆਪਣੇ ਆਂਧਰਾ ਪ੍ਰਦੇਸ਼ ਦੇ ਦੌਰੇ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
October 16th, 09:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਂਧਰਾ ਪ੍ਰਦੇਸ਼ ਦੇ ਦੌਰੇ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਸ਼੍ਰੀਸੈਲਮ ਵਿੱਚ ਸ਼੍ਰੀ ਮੋਦੀ ਨੇ ਸ਼੍ਰੀ ਭ੍ਰਾਮਰਾਂਬਾ ਮੱਲਿਕਾਰਜੁਨ ਸਵਾਮੀ ਵਰਲਾ ਦੇਵਸਥਾਨਮ ਵਿੱਚ ਪ੍ਰਾਰਥਨਾ ਕੀਤੀ ਅਤੇ ਸ਼੍ਰੀ ਸ਼ਿਵਾਜੀ ਧਿਆਨ ਮੰਦਿਰ ਅਤੇ ਸ਼੍ਰੀ ਸ਼ਿਵਾਜੀ ਦਰਬਾਰ ਹਾਲ ਦਾ ਦੌਰਾ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।