ਪ੍ਰਧਾਨ ਮੰਤਰੀ 28 ਨਵੰਬਰ ਨੂੰ ਕਰਨਾਟਕ ਅਤੇ ਗੋਆ ਦਾ ਦੌਰਾ ਕਰਨਗੇ
November 27th, 12:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਨਵੰਬਰ ਨੂੰ ਕਰਨਾਟਕ ਅਤੇ ਗੋਆ ਦਾ ਦੌਰਾ ਕਰਨਗੇ। ਸਵੇਰੇ ਲਗਭਗ 11:30 ਵਜੇ, ਪ੍ਰਧਾਨ ਮੰਤਰੀ ਕਰਨਾਟਕ ਦੇ ਉੱਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਗੋਆ ਦੀ ਯਾਤਰਾ ਕਰਨਗੇ, ਜਿੱਥੇ ਲਗਭਗ 3:15 ਵਜੇ, ਉਹ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਵਿੱਚ ਆਯੋਜਿਤ ਸਾਰਧਾ ਪੰਚਸ਼ਤਮਨੋਤਸਵ ਵਿੱਚ ਹਿੱਸਾ ਲੈਣਗੇ।