ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

April 15th, 11:10 am

ਪਰਮ ਪੂਜਨੀਕ ਜਗਤਗੁਰੂ ਸ਼੍ਰੀ ਸ਼੍ਰੀ ਸ਼੍ਰੀ ਡਾਕਟਰ ਨਿਰਮਲਾਨੰਦਨਾਥ ਮਹਾਸਵਾਮੀ ਜੀ, ਸਾਬਕਾ ਪ੍ਰਧਾਨ ਮੰਤਰੀ ਆਦਰਯੋਗ ਐੱਚ.ਡੀ. ਦੇਵੇਗੌੜਾ ਜੀ, ਇੱਥੋਂ ਦੇ ਰਾਜਪਾਲ ਸ਼੍ਰੀਮਾਨ ਥਾਵਰ ਚੰਦ ਗਹਿਲੋਤ ਜੀ, ਪਰਮ ਪੂਜਨੀਕ ਜਗਤਗੁਰੂ ਸਵਾਮੀ ਪਰਮਾਤਮਾਨੰਦ ਜੀ ਸਰਸਵਤੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਐੱਚ.ਡੀ. ਕੁਮਾਰਸਵਾਮੀ, ਸ਼ੋਭਾ ਕਰੰਦਲਾਜੇ ਜੀ, ਕਰਨਾਟਕ ਦੇ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕਾ ਜੀ, ਰਾਜ ਦੇ ਮੰਤਰੀ ਐੱਨ. ਚੇਲੂਵਰਾਯ ਸਵਾਮੀ ਜੀ, ਸਾਰੇ ਪੂਜਨੀਕ ਸੰਤ, ਹੋਰ ਸਾਰੇ ਮਹਾਨ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਸਾਰੇ ਭਰਾਵੋ ਅਤੇ ਭੈਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਸ਼ੁਭ-ਆਰੰਭ ਕੀਤਾ

April 15th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੰਡਿਆ ਜ਼ਿਲ੍ਹੇ ਦੇ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਸ਼ੁਭ-ਆਰੰਭ ਕੀਤਾ। ਇਸ ਮੌਕੇ ਦੀ ਡੂੰਘੀ ਅਧਿਆਤਮਿਕ ਮਹੱਤਤਾ ਬਾਰੇ ਦੱਸਦਿਆਂ ਪ੍ਰਧਾਨ ਮੰਤਰੀ ਨੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਸ਼ਾਨਦਾਰ ਸ਼ੁਭ-ਆਰੰਭ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਪਰਮ ਪੂਜਨੀਕ ਸੰਤਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਣ 'ਤੇ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਜਵਾਲਾ ਪੀਠ ਵਿੱਚ ਸਮਾਂ ਬਿਤਾਉਣਾ ਅਤੇ ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਾ ਬਹੁਤ ਭਾਵੁਕ ਕਰਨ ਵਾਲਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਇਹ ਦੈਵੀ ਅਨੁਭਵ ਮੇਰੀ ਯਾਦ ਵਿੱਚ ਹਮੇਸ਼ਾ ਲਈ ਅਮਿੱਟ ਰਹਿਣਗੇ।

ਪ੍ਰਧਾਨ ਮੰਤਰੀ 15 ਅਪ੍ਰੈਲ ਨੂੰ ਕਰਨਾਟਕ ਦਾ ਦੌਰਾ ਕਰਨਗੇ

April 14th, 10:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਅਪ੍ਰੈਲ, 2026 ਨੂੰ ਕਰਨਾਟਕ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਲਗਭਗ 11:00 ਵਜੇ ਦੇ ਕਰੀਬ ਮੰਡਿਆ ਜ਼ਿਲ੍ਹੇ ਦੇ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਉਦਘਾਟਨ ਕਰਨਗੇ। ਇਸ ਮੌਕੇ 'ਤੇ ਉਹ ਮੌਜੂਦ ਇਕੱਠ ਨੂੰ ਸੰਬੋਧਨ ਵੀ ਕਰਨਗੇ।