West Bengal continues to suffer under corruption and “cut money” culture: PM Modi in Medinipur
April 19th, 11:30 am
In Medinipur rally, PM Modi contrasted India’s rapid progress with Bengal’s stagnation under TMC, citing corruption, unemployment and migration. Calling for a “loot-free Bengal,” he emphasised the need for change - “Paltaano Dorkar!” He also highlighted Bengal’s untapped fisheries potential, promising a “Blue Revolution”.TMC syndicates will be removed from mandis so that exploitation stops: PM Modi in Jhargram, West Bengal
April 19th, 11:20 am
Jhargram rally witnessed PM Modi raise concerns over infiltration and its impact on Bengal’s identity, while warning against pisive politics. He also exposed issues of high electricity bills and shortages, promising relief through clean and affordable energy under PM Surya Ghar. He further outlined key guarantees for farmers, tribals and youth, higher MSP, expanded welfare schemes, improved schools, healthcare and freedom from syndicate control.PM Modi’s enthusiastic rallies across West Bengal in Bishnupur, Purulia, Jhargram & Medinipur
April 19th, 11:00 am
PM Modi addressed massive and energetic public gatherings across Bishnupur, Purulia, Jhargram and Medinipur, delivering a strong and consistent message of women empowerment, development and decisive change in West Bengal.ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.ਫਿਨਲੈਂਡ ਗਣਰਾਜ ਦੇ ਰਾਸ਼ਟਰਪਤੀ ਦੇ ਸਰਕਾਰੀ ਦੌਰੇ ਦੌਰਾਨ ਭਾਰਤ-ਫਿਨਲੈਂਡ ਦਾ ਸਾਂਝਾ ਬਿਆਨ
March 05th, 08:03 pm
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫਿਨਲੈਂਡ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਅਲੈਗਜ਼ੈਂਡਰ ਸਟੱਬ 4-7 ਮਾਰਚ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਸਟੱਬ, ਜੋ ਆਪਣੀ ਮੌਜੂਦਾ ਸਮਰੱਥਾ ਵਿੱਚ ਭਾਰਤ ਦੇ ਪਹਿਲੇ ਦੌਰੇ 'ਤੇ ਹਨ, ਨਵੀਂ ਦਿੱਲੀ ਅਤੇ ਮੁੰਬਈ ਦਾ ਦੌਰਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਫਿਨਲੈਂਡ ਦੀ ਜਲਵਾਯੂ ਅਤੇ ਵਾਤਾਵਰਨ ਮੰਤਰੀ ਮਿਸ ਸਾਰੀ ਮੁਲਤਾਲਾ, ਫਿਨਲੈਂਡ ਦੇ ਰੁਜ਼ਗਾਰ ਮੰਤਰੀ ਮਿਸਟਰ ਮੈਟਿਆਸ ਮਾਰਟੀਨੇਨ ਅਤੇ ਅਧਿਕਾਰੀਆਂ ਅਤੇ ਵਪਾਰਕ ਨੇਤਾਵਾਂ ਵਾਲਾ ਇੱਕ ਉੱਚ-ਪੱਧਰੀ ਵਫ਼ਦ ਵੀ ਹੈ। ਪ੍ਰਧਾਨ ਮੰਤਰੀ ਮੋਦੀ ਨੇ 5 ਮਾਰਚ, 2026 ਨੂੰ ਨਵੀਂ ਦਿੱਲੀ ਵਿੱਚ ਰਾਏਸੀਨਾ ਵਾਰਤਾ ਦੇ 11ਵੇਂ ਐਡੀਸ਼ਨ ਦਾ ਉਦਘਾਟਨ ਕੀਤਾ, ਜਿਸ ਵਿੱਚ ਰਾਸ਼ਟਰਪਤੀ ਸਟੱਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਦਘਾਟਨੀ ਭਾਸ਼ਣ ਦਿੱਤਾ। ਰਾਸ਼ਟਰਪਤੀ ਸਟੱਬ ਦੀ ਇਹ ਫੇਰੀ ਫਰਵਰੀ, 2026 ਵਿੱਚ ਫਿਨਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਪੇਟੇਰੀ ਓਰਪੋ ਦੇ ਏਆਈ ਪ੍ਰਭਾਵ ਸੰਮੇਲਨ ਲਈ ਦੌਰੇ ਤੋਂ ਬਾਅਦ ਹੈ।ਗੁਜਰਾਤ ਵਿੱਚ ਮਾਈਕ੍ਰੋਨ ਸੈਮੀਕੰਡਕਟਰ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਫੈਸਿਲਿਟੀ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 02:45 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਮਾਈਕ੍ਰੋਨ ਟੈਕਨਾਲੋਜੀ ਦੇ ਸੀਈਓ ਸੰਜੇ ਮੇਹਰੋਤਰਾ ਜੀ, ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਹੋਰ ਮਾਣਯੋਗ ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਟੈਕਨਾਲੋਜੀ ਦੀ ਸੈਮੀਕੰਡਕਟਰ ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ (ਏਟੀਐੱਮਪੀ) ਕੇਂਦਰ ਦਾ ਉਦਘਾਟਨ ਕੀਤਾ
February 28th, 02:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਏਟੀਐੱਮਪੀ (ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ) ਕੇਂਦਰ ਦਾ ਉਦਘਾਟਨ ਕੀਤਾ। ਵਣਜ ਉਤਪਾਦਨ ਦੀ ਸ਼ੁਰੂਆਤ ਦਾ ਪ੍ਰਤੀਕ ਇਹ ਇਤਿਹਾਸਕ ਆਯੋਜਨ, ਵਿਸ਼ਵ ਟੈਕਨਾਲੋਜੀ ਅਗਵਾਈ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਅਹਿਮ ਉਪਲਬਧੀ ਹੈ।ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।ਮੁੰਬਈ ਵਿੱਚ ਭਾਰਤ-ਫ਼ਰਾਂਸ ਨਵੀਨਤਾ ਮੰਚ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 18th, 12:07 pm
ਅੱਜ ਦੇ ਦਿਨ ਦੁਨੀਆ ਦੇ ਦੋ ਵੱਡੇ ਇਨੋਵੇਸ਼ਨ ਹੱਬ ਇਕੱਠੇ ਹੋ ਰਹੇ ਹਨ। ਜਦੋਂ ਅਸੀਂ ਭਾਰਤ ਅਤੇ ਫ਼ਰਾਂਸ ਦੀ ਗੱਲ ਕਰਦੇ ਹਾਂ, ਤਾਂ ਸਾਡਾ ਸਬੰਧ ਸਿਰਫ਼ ਇਨੋਵੇਸ਼ਨ ਦੇ ਨਾਲ-ਨਾਲ ਵਿਸ਼ਵਾਸ ਦਾ ਅਤੇ ਸ਼ੇਅਰਡ ਵੈਲੂਅਜ਼ ਦਾ ਹੈ। ਇਸੇ ਸੋਚ ਨਾਲ ਹੀ ਰਾਸ਼ਟਰਪਤੀ ਮੈਕਰੋਨ ਅਤੇ ਮੈਂ ਸਾਲ 2026 ਨੂੰ ਭਾਰਤ-ਫ਼ਰਾਂਸ ਈਅਰ ਆਫ਼ ਇਨੋਵੇਸ਼ਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਸਿਰਫ਼ ਇੱਕ ਜਸ਼ਨ ਨਹੀਂ ਹੈ, ਇਹ ਸਾਡੀ ਸਾਂਝੀ ਵਚਨਬੱਧਤਾ ਵੀ ਹੈ। ਕਮਿਟਮੈਂਟ ਟੂ ਇਨੋਵੇਟ, ਕਮਿਟਮੈਂਟ ਟੂ ਲੀਡ।Cabinet approves Startup India Fund of Funds 2.0 to Mobilize Venture Capital for India’s Startup Ecosystem
February 14th, 01:11 pm
The Union Cabinet chaired by PM Modi, has approved the establishment of the Startup India Fund of Funds 2.0 with a total corpus of Rs. 10,000 crore. Aligned with the national vision of Viksit Bharat @ 2047, the Fund represents the Government’s continued commitment to empowering entrepreneurs, fostering innovation and unlocking the full potential of India’s startup ecosystem.ਈਟੀ ਨਾਓ ਗਲੋਬਲ ਬਿਜ਼ਨਸ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 13th, 08:30 pm
ਤੁਹਾਡਾ ਸਭ ਦਾ ਇਸ ਗਲੋਬਲ ਬਿਜ਼ਨਸ ਸਮਿਟ ਵਿੱਚ, ਤੁਹਾਡਾ ਸਭ ਦਾ ਮੈਂ ਸਵਾਗਤ ਕਰਦਾ ਹਾਂ। ਅਸੀਂ ਇੱਥੇ ਰੁਕਾਵਟ ਦਾ ਦਹਾਕਾ, ਬਦਲਾਅ ਦੀ ਇੱਕ ਸਦੀ ਇਸ ਵਿਸ਼ੇ ’ਤੇ ਚਰਚਾ ਕਰ ਰਹੇ ਹਾਂ। ਵਿਨੀਤ ਜੀ ਦੇ ਭਾਸ਼ਣ ਨੂੰ ਸੁਣਨ ਤੋਂ ਬਾਅਦ ਮੈਨੂੰ ਲੱਗਦਾ ਹੈ ਕਿ ਮੇਰਾ ਕੰਮ ਬਹੁਤ ਸੌਖਾ ਹੋ ਗਿਆ ਹੈ। ਪਰ ਇੱਕ ਛੋਟੀ ਜਿਹੀ ਬੇਨਤੀ ਕਰਾਂ, ਇੰਨਾ ਸਾਰਾ ਤੁਹਾਨੂੰ ਪਤਾ ਹੈ, ਤਾਂ ਕਦੇ ਈਟੀ ਵਿੱਚ ਤਾਂ ਦਿਖਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ
February 13th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਆਲਮੀ ਕਾਰੋਬਾਰੀ ਸੰਮੇਲਨ ਵਿੱਚ ਮੌਜੂਦ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ 'ਔਕੜਾਂ ਦਾ ਦਹਾਕਾ, ਬਦਲਾਅ ਦੀ ਸਦੀ' ਵਿਸ਼ੇ 'ਤੇ ਟਿੱਪਣੀ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 21ਵੀਂ ਸਦੀ ਦੇ ਪਿਛਲੇ ਦਹਾਕੇ ਵਿੱਚ ਬੇਮਿਸਾਲ ਔਕੜਾਂ ਆਈਆਂ, ਜਿਨ੍ਹਾਂ ਵਿੱਚ ਆਲਮੀ ਮਹਾਮਾਰੀ, ਵੱਖ-ਵੱਖ ਖੇਤਰਾਂ ਵਿੱਚ ਤਣਾਅ ਅਤੇ ਜੰਗ ਅਤੇ ਸਪਲਾਈ ਲੜੀ ਦਾ ਟੁੱਟਣਾ ਸ਼ਾਮਲ ਹਨ, ਜਿਨ੍ਹਾਂ ਨੇ ਆਲਮੀ ਸੰਤੁਲਨ ਨੂੰ ਹਿਲਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸੰਕਟ ਇੱਕ ਰਾਸ਼ਟਰ ਦੀ ਅਸਲ ਤਾਕਤ ਨੂੰ ਪ੍ਰਗਟ ਕਰਦੇ ਹਨ ਅਤੇ ਉਨ੍ਹਾਂ ਮਾਣ ਪ੍ਰਗਟ ਕੀਤਾ ਕਿ ਇਨ੍ਹਾਂ ਔਕੜਾਂ ਦੇ ਬਾਵਜੂਦ, ਭਾਰਤ ਦਾ ਦਹਾਕਾ ਸ਼ਾਨਦਾਰ ਤਰੱਕੀ, ਸ਼ਾਨਦਾਰ ਸਪੁਰਦਗੀ ਅਤੇ ਲੋਕਤੰਤਰ ਦੀ ਮਜ਼ਬੂਤੀ ਨਾਲ ਚਿੰਨ੍ਹਤ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਯਾਦ ਕੀਤਾ ਕਿ ਜਦੋਂ ਆਖਰੀ ਦਹਾਕਾ ਸ਼ੁਰੂ ਹੋਇਆ ਸੀ, ਭਾਰਤ ਗਿਆਰ੍ਹਵੀਂ ਸਭ ਤੋਂ ਵੱਡੀ ਅਰਥਵਿਵਸਥਾ ਸੀ ਅਤੇ ਉਥਲ-ਪੁਥਲ ਵਿਚਾਲੇ ਗਿਰਾਵਟ ਦਾ ਡਰ ਸੀ, ਪਰ ਅੱਜ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ-ਵਿਵਸਥਾ ਬਣਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਭਾਰਤ ਬਦਲਾਅ ਦੀ ਸਦੀ ਦੀ ਇੱਕ ਪ੍ਰਮੁੱਖ ਬੁਨਿਆਦ ਹੋਵੇਗਾ, ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਭਾਰਤ ਵਰਤਮਾਨ ਵਿੱਚ ਆਲਮੀ ਵਿਕਾਸ ਵਿੱਚ 16 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾ ਰਿਹਾ ਹੈ ਅਤੇ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਯੋਗਦਾਨ ਸਾਲ ਦਰ ਸਾਲ ਵਧਦਾ ਰਹੇਗਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਭਾਰਤ ਆਲਮੀ ਵਿਕਾਸ ਨੂੰ ਅੱਗੇ ਵਧਾਏਗਾ ਅਤੇ ਆਲਮੀ ਅਰਥ-ਵਿਵਸਥਾ ਦੇ ਨਵੇਂ ਇੰਜਣ ਵਜੋਂ ਉਭਰੇਗਾ।ਸੇਵਾ ਤੀਰਥ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਪਹਿਲੇ ਫ਼ੈਸਲਿਆਂ ਵਿੱਚ ਸੇਵਾ ਦਾ ਸੰਕਲਪ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚ ਦਾ ਧਿਆਨ ਰੱਖਿਆ ਗਿਆ
February 13th, 04:16 pm
ਸੇਵਾ ਤੀਰਥ ਵਿੱਚ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਫ਼ੈਸਲਿਆਂ ਦੀ ਪਹਿਲੀ ਲੜੀ ਵਿੱਚ ਉਨ੍ਹਾਂ ਅਹਿਮ ਫਾਈਲਾਂ 'ਤੇ ਦਸਤਖ਼ਤ ਕੀਤੇ, ਜੋ ਸੇਵਾ ਦੀ ਭਾਵਨਾ ਨੂੰ ਦਰਸਾਉਂਦੇ ਹਨ। ਇਹ ਫ਼ੈਸਲੇ ਸਮਾਜ ਦੇ ਹਰੇਕ ਵਰਗ ਨੂੰ ਛੂੰਹਦੇ ਹਨ: ਕਿਸਾਨ, ਮਹਿਲਾਵਾਂ, ਨੌਜਵਾਨ ਅਤੇ ਪਛੜੇ ਨਾਗਰਿਕ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਪਹਿਲੀ ਵੋਟ ਤੋਂ ਲੈ ਕੇ ਸਟਾਰਟਅੱਪ ਇੰਡੀਆ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਨੌਜਵਾਨਾਂ ਦਾ ਜਸ਼ਨ ਮਨਾਇਆ
January 25th, 11:30 am
ਇਸ ਸਾਲ ਰਾਸ਼ਟਰੀ ਵੋਟਰ ਦਿਵਸ 'ਤੇ ਪਹਿਲੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਵੋਟ ਪਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹਰ ਵਿਅਕਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਟਾਰਟਅੱਪ, ਪਾਣੀ ਸੰਭਾਲ਼, ਗੁਣਵੱਤਾ, ਸੱਭਿਆਚਾਰ ਅਤੇ ਤਿਉਹਾਰਾਂ ਅਤੇ ਸਵੱਛਤਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਅਗਲੇ ਮਹੀਨੇ ਹੋਣ ਵਾਲੇ ਇੰਡੀਆ ਏਆਈ ਇਮਪੈਕਟ ਸਮਿਟ 'ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਦੁਨੀਆ ਭਰ ਦੇ ਐਕਸਪਰਟ ਹਿੱਸਾ ਲੈਣਗੇ।