ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਹਾੜੇ 'ਤੇ ਵਧਾਈ ਦਿੱਤੀ
December 01st, 06:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਹਾੜੇ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸੇਵਾ, ਹਿੰਮਤ ਅਤੇ ਹਮਦਰਦੀ ਨਾਲ ਸਮਾਏ ਸ਼ਾਨਦਾਰ ਨਾਗਾ ਸਭਿਆਚਾਰ ਦੀ ਵਿਆਪਕ ਤੌਰ 'ਤੇ ਸ਼ਲਾਘਾ ਕੀਤੀ ਜਾਂਦੀ ਹੈ। ਸ਼੍ਰੀ ਮੋਦੀ ਨੇ ਕਿਹਾ, ਨਾਗਾਲੈਂਡ ਦੇ ਲੋਕਾਂ ਨੇ ਕਈ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਮੀਦ ਹੈ ਕਿ ਸੂਬਾ ਆਉਣ ਵਾਲੇ ਸਾਲਾਂ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਨਾਲ ਅੱਗੇ ਵਧਦਾ ਰਹੇਗਾ।ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਸਥਾਪਨਾ ਦਿਵਸ 'ਤੇ ਝਾਰਖੰਡ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
November 15th, 08:22 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਸਥਾਪਨਾ ਦਿਵਸ ਦੇ ਮੌਕੇ 'ਤੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਝਾਰਖੰਡ ਜੀਵਤ ਕਬਾਇਲੀ ਸਭਿਆਚਾਰ ਨਾਲ ਭਰਪੂਰ ਇੱਕ ਸ਼ਾਨਦਾਰ ਧਰਤੀ ਹੈ। ਭਗਵਾਨ ਬਿਰਸਾ ਮੁੰਡਾ ਦੀ ਵਿਰਾਸਤ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਇਤਿਹਾਸ ਹਿੰਮਤ, ਸੰਘਰਸ਼ ਅਤੇ ਮਾਣ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਨਾਲ ਭਰਪੂਰ ਹੈ।ਪ੍ਰਧਾਨ ਮੰਤਰੀ ਨੇ ਉਤਕਲ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
April 01st, 08:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਤਕਲ ਦਿਵਸ ਦੇ ਅਵਸਰ ‘ਤੇ ਓਡੀਸ਼ਾ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਓਡੀਸ਼ਾ ਦੇ ਇਤਿਹਾਸ, ਸਾਹਿਤ ਅਤੇ ਸੰਗੀਤ ‘ਤੇ ਗਰਵ (ਮਾਣ) ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਓਡੀਸ਼ਾ ਸਰਕਾਰਾਂ ਰਾਜ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕਰ ਰਹੀਆਂ ਹਨ।ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
December 01st, 12:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨਾਗਾ ਸੱਭਿਆਚਾਰ ਆਪਣੀ ਕਰਤੱਵ ਭਾਵਨਾ ਅਤੇ ਕਰੁਣਾ ਦੇ ਲਈ ਜਾਣਿਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਮਿਜ਼ੋਰਮ ਦੇ ਨਿਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
February 20th, 10:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਸਥਾਪਨਾ ਦਿਵਸ ‘ਤੇ ਉਥੋਂ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮਿਜ਼ੋਰਮ ਦੀ ਨਿਰੰਤਰ ਪ੍ਰਗਤੀ, ਸ਼ਾਂਤੀ ਅਤੇ ਸਮ੍ਰਿੱਧੀ ਦੇ ਲਈ ਵੀ ਪ੍ਰਾਰਥਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ (Statehood Day) 'ਤੇ ਰਾਜ ਦੇ ਲੋਕਾਂ ਨੂੰ 'ਤੇ ਸ਼ੁਭਕਾਮਨਾਵਾਂ ਦਿੱਤੀਆਂ
January 25th, 09:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ (Statehood Day) 'ਤੇ ਰਾਜ ਦੇ ਲੋਕਾਂ ਨੂੰ ਸੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਸਥਾਪਨਾ ਦਿਵਸ ’ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ
January 21st, 09:24 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਸਥਾਪਨਾ ਦਿਵਸ ‘ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ।