ਨਵੀਂ ਦਿੱਲੀ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਰਾਸ਼ਟਰੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 08th, 05:33 pm
ਇਸ ਅਹਿਮ ਮੌਕੇ ’ਤੇ ਤੁਹਾਡੇ ਸਾਰਿਆਂ ਵਿਚਾਲੇ ਹਾਜ਼ਰ ਹੋਣਾ ਬਹੁਤ ਖ਼ਾਸ ਹੈ। ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਦੀ ਮਜ਼ਬੂਤੀ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜਿਆ ਇਹ ਪ੍ਰੋਗਰਾਮ ਸਾਡੀ ਨਿਆਇਕ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਦੇਵੇਗਾ। ਮੈਂ ਵੀਹਵੀਂ ਰਾਸ਼ਟਰੀ ਕਾਨਫ਼ਰੰਸ ਦੀਆਂ ਤੁਹਾਡੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਅੱਜ ਸਵੇਰ ਤੋਂ ਤੁਸੀਂ ਇਸੇ ਕੰਮ ਵਿੱਚ ਲੱਗੇ ਹੋ, ਤਾਂ ਮੈਂ ਤੁਹਾਡਾ ਜ਼ਿਆਦਾ ਸਮਾਂ ਨਹੀਂ ਲਵਾਂਗਾ। ਮੈਂ ਇੱਥੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ’ ’ਤੇ ਰਾਸ਼ਟਰੀ ਕਾਨਫ਼ਰੰਸ ਨੂੰ ਸੰਬੋਧਨ ਕੀਤਾ
November 08th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਪਰੀਮ ਕੋਰਟ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਸ਼ੇ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਖ਼ਾਸ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜੇ ਸਮਾਗਮਾਂ ਨਾਲ ਭਾਰਤ ਦੀ ਨਿਆਂ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਪ੍ਰਧਾਨ ਮੰਤਰੀ ਨੇ 20ਵੀਂ ਨੈਸ਼ਨਲ ਕਾਨਫ਼ਰੰਸ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਵੀ ਕੀਤਾ।ਪ੍ਰਧਾਨ ਮੰਤਰੀ "ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ਕਰਨ" 'ਤੇ 8 ਨਵੰਬਰ ਨੂੰ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ
November 06th, 02:50 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 8 ਨਵੰਬਰ, 2025 ਨੂੰ ਸ਼ਾਮ ਕਰੀਬ 5 ਵਜੇ ਭਾਰਤ ਦੀ ਸੁਪਰੀਮ ਕੋਰਟ ਵਿਖੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ਕਰਨ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ) ਵੱਲੋਂ ਤਿਆਰ ਕੀਤਾ ਗਿਆ ਕਮਿਊਨਿਟੀ ਮੈਡੀਏਸ਼ਨ ਟਰੇਨਿੰਗ ਮੌਡਿਊਲ ਲਾਂਚ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।