ਪ੍ਰਧਾਨ ਮੰਤਰੀ ਨੇ ਓਮਾਨ ਦੇ ਮਹਾਮਹਿਮ ਸੁਲਤਾਨ ਨਾਲ ਗੱਲਬਾਤ ਕੀਤੀ
March 03rd, 07:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਮਾਨ ਦੇ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਗੱਲ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮਾਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਓਮਾਨ ਦੌਰੇ ਦੌਰਾਨ ਭਾਰਤ-ਓਮਾਨ ਸਾਂਝਾ ਬਿਆਨ
December 18th, 05:28 pm
ਓਮਾਨ ਦੇ ਸੁਲਤਾਨ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਦੇ ਸੱਦੇ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17-18 ਦਸੰਬਰ, 2025 ਨੂੰ ਓਮਾਨ ਦੀ ਸਲਤਨਤ ਦਾ ਸਰਕਾਰੀ ਦੌਰਾ ਕੀਤਾ। ਪ੍ਰਧਾਨ ਮੰਤਰੀ ਦਾ ਹਵਾਈ ਅੱਡੇ 'ਤੇ ਰੱਖਿਆ ਮਾਮਲਿਆਂ ਦੇ ਉਪ ਪ੍ਰਧਾਨ ਮੰਤਰੀ ਸੱਯਦ ਸ਼ਿਹਾਬ ਬਿਨ ਤਾਰਿਕ ਵੱਲੋਂ ਰਸਮੀ ਤੌਰ 'ਤੇ ਸਵਾਗਤ ਕੀਤਾ ਗਿਆ। ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਨੇ 18 ਦਸੰਬਰ, 2025 ਨੂੰ ਅਲ ਬਰਾਕਾ ਪੈਲੇਸ ਵਿਖੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।ਪ੍ਰਧਾਨ ਮੰਤਰੀ ਨੇ ਓਮਾਨ ਦੇ ਮਹਾਮਹਿਮ ਸੁਲਤਾਨ ਨਾਲ ਮੁਲਾਕਾਤ ਕੀਤੀ
December 18th, 05:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸਕਟ ਵਿੱਚ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਦੁਵੱਲੀ ਮੁਲਾਕਾਤ ਕੀਤੀ। ਸ਼ਾਹੀ ਮਹਿਲ ਪਹੁੰਚਣ 'ਤੇ ਮਹਾਮਹਿਮ ਸੁਲਤਾਨ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਰਸਮੀ ਸਵਾਗਤ ਕੀਤਾ।ਪ੍ਰਧਾਨ ਮੰਤਰੀ ਨੂੰ ਆਰਡਰ ਆਫ਼ ਓਮਾਨ ਨਾਲ ਸਨਮਾਨਿਤ ਕੀਤਾ ਗਿਆ
December 18th, 05:22 pm
ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ ਨੇ ਭਾਰਤ-ਓਮਾਨ ਸਬੰਧਾਂ ਵਿੱਚ ਅਸਧਾਰਨ ਯੋਗਦਾਨ ਅਤੇ ਦੂਰ-ਦਰਸ਼ੀ ਅਗਵਾਈ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ‘ਆਰਡਰ ਆਫ਼ ਓਮਾਨ’ ਐਵਾਰਡ ਨਾਲ ਸਨਮਾਨਿਤ ਕੀਤਾ।ਪ੍ਰਧਾਨ ਮੰਤਰੀ ਦਾ ਜੌਰਡਨ, ਇਥੋਪੀਆ ਅਤੇ ਓਮਾਨ ਦਾ ਦੌਰਾ
December 11th, 08:43 pm
ਜੌਰਡਨ ਦੇ ਮਹਾਮਹਿਮ ਸ਼ਾਹ ਅਬਦੁੱਲਾ ਦੂਜੇ ਬਿਨ ਅਲ ਹੁਸੈਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15-16 ਦਸੰਬਰ, 2025 ਨੂੰ ਜੌਰਡਨ ਦਾ ਦੌਰਾ ਕਰਨਗੇ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਭਾਰਤ ਅਤੇ ਜੌਰਡਨ ਵਿਚਾਲੇ ਹਰ ਤਰ੍ਹਾਂ ਦੇ ਸਬੰਧਾਂ ਦੀ ਸਮੀਖਿਆ ਕਰਨ ਅਤੇ ਖੇਤਰੀ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਮਹਾਮਹਿਮ ਸ਼ਾਹ ਅਬਦੁੱਲਾ ਦੂਜੇ ਬਿਨ ਅਲ ਹੁਸੈਨ ਨਾਲ ਮੁਲਾਕਾਤ ਕਰਨਗੇ। ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਦੀ ਇਹ ਯਾਤਰਾ ਭਾਰਤ-ਜੌਰਡਨ ਦੁਵੱਲਾ ਸਹਿਯੋਗ ਹੋਰ ਮਜ਼ਬੂਤ ਕਰਨ, ਸਾਂਝੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਮੌਕੇ ਭਾਲਣ ਅਤੇ ਖੇਤਰੀ ਸ਼ਾਂਤੀ, ਖ਼ੁਸ਼ਹਾਲੀ, ਸੁਰੱਖਿਆ ਅਤੇ ਸਥਿਰਤਾ ਨੂੰ ਹੁਲਾਰਾ ਦੇਣ ਦੀ ਵਚਨਬੱਧਤਾ ਦੁਹਰਾਉਣ ਦਾ ਮੌਕਾ ਦਿੰਦੀ ਹੈ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਤੀਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਵਿਸ਼ਵ ਭਰ ਦੇ ਰਾਜਨੇਤਾਵਾਂ ਵੱਲੋਂ ਵਧਾਈ ਸੰਦੇਸ਼ ਮਿਲਣੇ ਨਿਰੰਤਰ ਜਾਰੀ ਹਨ
June 11th, 05:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੀਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੰਦੇਸ਼ਾਂ ਲਈ ਵਿਸ਼ਵ ਭਰ ਦੇ ਰਾਜਨੇਤਾਵਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਵਿਸ਼ਵ ਭਰ ਦੇ ਰਾਜਨੇਤਾਵਾਂ ਦੇ ਵਧਾਈ ਸੰਦੇਸ਼ਾਂ ਅਤੇ ਟੈਲੀਫੋਨ ਕਾਲ ਦਾ ਜਵਾਬ ਦਿੱਤਾ।ਪ੍ਰਧਾਨ ਮੰਤਰੀ ਨੂੰ ਓਮਾਨ ਦੇ ਸੁਲਤਾਨ ਨੇ ਫੋਨ ‘ਤੇ ਵਧਾਈ ਦਿੱਤੀ
June 11th, 01:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਓਮਾਨ ਦੇ ਸੁਲਤਾਨ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਦਾ ਫੋਨ ਆਇਆ।ਪ੍ਰਧਾਨ ਮੰਤਰੀ ਨੇ ਓਮਾਨ ਦੇ ਸੁਲਤਾਨ ਨਾਲ ਮੁਲਾਕਾਤ ਕੀਤੀ
December 16th, 09:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ (Sultan of Oman Haitham bin Tarik) ਨਾਲ ਮੀਟਿੰਗ ਕੀਤੀ। ਮੀਟਿੰਗ ਦੇ ਦੌਰਾਨ ਉਨ੍ਹਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ।ਓਮਾਨ ਦੇ ਸੁਲਤਾਨ ਦੇ ਨਾਲ ਡੈਲੀਗੇਸ਼ਨ ਲੈਵਲ ਟੌਕ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਬਿਆਨ (ਦਸੰਬਰ 16, 2023)
December 16th, 07:02 pm
ਸਾਡੀ ਆਪਸੀ ਨੇੜਤਾ ਕੇਵਲ ਭੂਗੋਲ ਤੱਕ ਸੀਮਤ ਨਹੀਂ ਹੈ, ਬਲਕਿ ਇਹ ਸਾਡੇ ਹਜ਼ਾਰਾਂ ਵਰ੍ਹਿਆਂ ਤੋਂ ਚੱਲ ਰਹੇ ਵਪਾਰ, ਸਾਡੇ ਸੱਭਿਆਚਾਰ, ਅਤੇ ਸਾਡੀਆਂ ਸਮਾਨ ਪ੍ਰਾਥਮਿਕਤਾਵਾਂ ਵਿੱਚ ਵੀ ਝਲਕਦੀ ਹੈ।Telephone conversation between Prime Minister Shri Narendra Modi and His Majesty Sultan Haitham Bin Tarik, Sultan of Oman
February 17th, 09:43 pm
Prime Minister Shri Narendra Modi spoke with His Majesty Sultan Haitham Bin Tarik, Sultan of Oman over phone earlier today.