ਪ੍ਰਧਾਨ ਮੰਤਰੀ ਨੇ ਹਰੇਕ ਨਾਗਰਿਕ ਲਈ ਕਿਫਾਇਤੀ ਅਤੇ ਪਹੁੰਚਯੋਗ ਸਿਹਤ ਸੇਵਾ ਯਕੀਨੀ ਬਣਾਉਣ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ
September 04th, 08:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਦੇ ਹਰੇਕ ਨਾਗਰਿਕ ਲਈ ਕਿਫਾਇਤੀ ਅਤੇ ਪਹੁੰਚਯੋਗ ਸਿਹਤ ਸੇਵਾ ਯਕੀਨੀ ਬਣਾਉਣ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਜਨ ਔਸ਼ਧੀ ਕੇਂਦਰਾਂ ਅਤੇ ਆਯੁਸ਼ਮਾਨ ਭਾਰਤ ਜਿਹੀਆਂ ਪਰਿਵਰਤਨਸ਼ੀਲ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਸਰਕਾਰ ਨੇ ਹੁਣ #NextGenGST ਸੁਧਾਰਾਂ ਦੇ ਤਹਿਤ ਇੱਕ ਹੋਰ ਮਹੱਤਵਪੂਰਨ ਕਦਮ ਅੱਗੇ ਵਧਾਇਆ ਹੈ।