ਗੁਜਰਾਤ ਦੇ ਸੂਰਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੈਚੂਰੇਸ਼ਨ ਅਭਿਯਾਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 05:34 pm
ਮੰਚ ‘ਤੇ ਵਿਰਾਜਮਾਨ ਗੁਜਰਾਤ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀ ਸੀ.ਆਰ.ਪਾਟਿਲ ਜੀ, ਰਾਜ ਸਰਕਾਰ ਦੇ ਮੰਤਰੀਗਣ, ਇੱਥੇ ਮੌਜੂਦ ਸਾਰੇ ਜਨ ਪ੍ਰਤੀਨਿਧੀਗਣ ਅਤੇ ਸੂਰਤ ਦੇ ਮੇਰੇ ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੂਰਤ ਖੁਰਾਕ ਸੁਰੱਖਿਆ ਸੰਤ੍ਰਿਪਤਾ ਅਭਿਯਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ
March 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੂਰਤ ਦੇ ਲਿੰਬਾਯਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੰਤ੍ਰਿਪਤਾ ਅਭਿਯਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ 2.3 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਲਾਭ ਵੀ ਵੰਡੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸੂਰਤ ਸ਼ਹਿਰ ਦੀ ਵਿਲੱਖਣ ਭਾਵਨਾ ‘ਤੇ ਜ਼ੋਰ ਦਿੱਤਾ,ਅਤੇ ਕੰਮ ਅਤੇ ਦਾਨ ਦੀ ਇਸ ਦੀ ਮਜ਼ਬੂਤ ਨੀਂਹ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਸਾਰ ਨੂੰ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਇਸ ਦੀ ਪਹਿਚਾਣ ਸਮੂਹਿਕ ਸਮਰਥਨ ਅਤੇ ਸਾਰਿਆਂ ਦੇ ਵਿਕਾਸ ਦਾ ਉਤਸਵ ਮਨਾਉਣ ਨਾਲ ਹੁੰਦੀ ਹੈ।ਪ੍ਰਧਾਨ ਮੰਤਰੀ 7-8 ਮਾਰਚ ਨੂੰ ਕੇਂਦਰ-ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ
March 07th, 07:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7-8 ਮਾਰਚ ਨੂੰ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ। ਉਹ 7 ਮਾਰਚ ਨੂੰ ਸਿਲਵਾਸਾ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 2:45 ਵਜੇ ਉਹ ਸਿਲਵਾਸਾ ਵਿੱਚ ਕੇਂਦਰ–ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਉਹ ਸੂਰਤ ਜਾਣਗੇ ਅਤੇ ਸ਼ਾਮ ਨੂੰ ਕਰੀਬ 5 ਵਜੇ ਫੂਡ ਸਕਿਓਰਿਟੀ ਸੈਚੁਰੇਸ਼ਨ ਕੈਂਪੇਨ ਦੀ ਸ਼ੁਰੂਆਤ ਕਰਨਗੇ। 8 ਮਾਰਚ ਨੂੰ ਪ੍ਰਧਾਨ ਮੰਤਰੀ ਨਵਸਾਰੀ ਜਾਣਗੇ ਅਤੇ ਸਵੇਰੇ ਕਰੀਬ 11:30 ਵਜੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇੱਕ ਜਨਤਕ ਸਮਾਰੋਹ ਹੋਵੇਗਾ, ਜਿਸ ਵਿੱਚ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ।