ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਪ੍ਰਧਾਨ ਮੰਤਰੀ ਨੇ 108 ਥਾਵਾਂ ‘ਤੇ ਸਭ ਤੋਂ ਅਧਿਕ ਲੋਕਾਂ ਦੁਆਰਾ ਇੱਕਠੇ ਸੂਰਯ ਨਮਸਕਾਰ ਕਰਨ ਦਾ ਵਿਸ਼ਵ ਰਿਕਾਰਡ ਬਣਾਉਣ ਦੇ ਲਈ ਗੁਜਰਾਤ ਨੂੰ ਵਧਾਈਆਂ ਦਿੱਤੀਆਂ
January 01st, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਨੂੰ 108 ਥਾਵਾਂ ‘ਤੇ ਸਭ ਤੋਂ ਅਧਿਕ ਲੋਕਾਂ ਦੁਆਰਾ ਇੱਕਠੇ ਸੂਰਯ ਨਮਸਕਾਰ ਕਰਨ ਦਾ ਗਿਨੀਜ਼ ਵਰਲਡ ਰਿਕਾਰਡ ਬਣਾਉਣ ਦੇ ਲਈ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ 75 ਲੱਖ ਸੂਰਯ ਨਮਸਕਾਰ ਚੈਲੰਜ ਦੀ ਸ਼ਲਾਘਾ ਕੀਤੀ
January 14th, 10:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੁਸਤ-ਦਰੁਸਤ ਰਹਿਣ ਦੇ ਮਹੱਤਵ ਉੱਤੇ ਜ਼ੋਰ ਦਿੱਤਾ ਅਤੇ 75 ਲੱਖ ਸੂਰਯ ਨਮਸਕਾਰ ਚੈਲੰਜ ਦੀ ਸ਼ਲਾਘਾ ਕੀਤੀ।