ਪ੍ਰਧਾਨ ਮੰਤਰੀ 2 ਜੂਨ ਨੂੰ ਨਵੀਂ ਦਿੱਲੀ ਵਿੱਚ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ ਦੀ 81ਵੀਂ ਸਲਾਨਾ ਜਨਰਲ ਮੀਟਿੰਗ ਵਿੱਚ ਹਿੱਸਾ ਲੈਣਗੇ

June 01st, 08:01 pm

ਵਿਸ਼ਵ-ਪੱਧਰੀ ਹਵਾਈ ਬਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਅਤੇ ਕਨੈਕਟਿਵਿਟੀ ਵਧਾਉਣ ਦੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਜੂਨ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ਾਮ ਲਗਭਗ 5 ਵਜੇ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ (ਆਈਏਟੀਏ-IATA) ਦੀ 81ਵੀਂ ਸਲਾਨਾ ਜਨਰਲ ਮੀਟਿੰਗ (ਏਜੀਐੱਮ-AGM) ਵਿੱਚ ਹਿੱਸਾ ਲੈਣਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਭੀ ਕਰਨਗੇ।