India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰ ਵਿੱਚ ਸਹਿਯੋਗ 'ਤੇ ਭਾਰਤ-ਜਾਪਾਨ ਦਾ ਸਾਂਝਾ ਬਿਆਨ
July 02nd, 10:14 pm
ਭਾਰਤ ਅਤੇ ਜਾਪਾਨ ਦੇ ਪ੍ਰਧਾਨ ਮੰਤਰੀਆਂ ਨੇ ਮੰਨਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਇੱਕ ਅਜਿਹੀ ਮਹੱਤਵਪੂਰਨ ਤਕਨਾਲੋਜੀ ਹੈ, ਜੋ ਅਰਥਚਾਰੇ, ਸਮਾਜ, ਵਿਗਿਆਨ ਅਤੇ ਤਕਨੀਕ, ਉਦਯੋਗ ਅਤੇ ਵਪਾਰ, ਸ਼ਾਸਨ ਅਤੇ ਸੁਰੱਖਿਆ ਨੂੰ ਬਦਲ ਰਹੀ ਹੈ। ਉਹਨਾਂ ਨੇ ਸਵੀਕਾਰ ਕੀਤਾ ਕਿ ਏਆਈ ਦੇ ਡਿਜ਼ਾਈਨ, ਵਿਕਾਸ, ਵਰਤੋਂ ਅਤੇ ਸ਼ਾਸਨ ਦੇ ਮਾਮਲੇ ਵਿੱਚ ਅੱਜ ਲਏ ਗਏ ਫ਼ੈਸਲਿਆਂ ਦਾ ਨਵੀਨਤਾ, ਸਮਾਜਿਕ ਭਲਾਈ, ਆਰਥਿਕ ਸੁਰੱਖਿਆ ਅਤੇ ਅੰਤਰਰਾਸ਼ਟਰੀ ਵਿਵਸਥਾ 'ਤੇ ਲੰਬੇ ਸਮੇਂ ਤੱਕ ਅਸਰ ਪਵੇਗਾ। ਇਸੇ ਸਮਝ ਦੇ ਆਧਾਰ 'ਤੇ, ਉਹ ਏਆਈ ਦੇ ਖੇਤਰ ਵਿੱਚ ਦੋਵਾਂ ਦੇਸ਼ਾਂ ਦੀ ਮਜ਼ਬੂਤੀ ਅਤੇ ਮੁਕਾਬਲੇਬਾਜ਼ੀ ਨੂੰ ਵਧਾਉਣ ਅਤੇ ਦੋਵਾਂ ਦੇਸ਼ਾਂ ਵਿੱਚ ਨਵੀਨਤਾ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਹਿਯੋਗ ਨੂੰ ਅੱਗੇ ਵਧਾਉਣ 'ਤੇ ਸਹਿਮਤ ਹੋਏ, ਤਾਂ ਜੋ ਇੱਕ ਸੁਰੱਖਿਅਤ, ਭਰੋਸੇਮੰਦ, ਸਮਾਵੇਸ਼ੀ, ਮਨੁੱਖ-ਕੇਂਦ੍ਰਿਤ, ਟਿਕਾਊ, ਜਵਾਬਦੇਹ ਅਤੇ ਨਵੀਨਤਾ-ਕੇਂਦ੍ਰਿਤ ਏਆਈ ਈਕੋਸਿਸਟਮ ਬਣਾਇਆ ਜਾ ਸਕੇ।ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ ਦੇ 11 ਸਾਲ ਪੂਰੇ ਹੋਣ ਦੇ ਮੌਕੇ 'ਤੇ ਕਿਹਾ: ਇਸ ਪਹਿਲਕਦਮੀ ਨਾਲ ਸ਼ਾਸਨ ਪ੍ਰਣਾਲੀ ਵਿੱਚ ਬਦਲਾਅ ਆਇਆ ਹੈ, ਨਾਗਰਿਕ ਸਸ਼ਕਤ ਹੋਏ ਹਨ ਅਤੇ ਇਸ ਨਾਲ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਹੋਈ ਹੈ
July 01st, 12:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਜੀਟਲ ਇੰਡੀਆ ਪਹਿਲਕਦਮੀ ਦੇ 11 ਸਾਲ ਪੂਰੇ ਹੋਣ 'ਤੇ ਸ਼ਾਸਨ, ਜਨਤਕ ਸੇਵਾ ਵੰਡ ਅਤੇ ਨਾਗਰਿਕਾਂ ਦੇ ਜੀਵਨ 'ਤੇ ਇਸ ਦੇ ਪਰਿਵਰਤਨਸ਼ੀਲ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 28th, 08:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਹੇ ਦੇ ਵਿਕਟੋਰੀਆ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਡਾਕਟਰ ਨਵੀਨਚੰਦਰ ਰਾਮਗੁਲਾਮ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੁਲਾਕਾਤ ਸੇਸ਼ੇਲਸ ਦੇ ‘ਗੋਲਡਨ ਜੁਬਲੀ ਨੈਸ਼ਨਲ ਡੇਅ’ ਸਮਾਗਮ ਦੌਰਾਨ ਹੋਈ। ਨਵੰਬਰ 2024 ਵਿੱਚ ਪ੍ਰਧਾਨ ਮੰਤਰੀ ਰਾਮਗੁਲਾਮ ਦੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਉਨ੍ਹਾਂ ਨਾਲ ਇਹ ਚੌਥੀ ਮੁਲਾਕਾਤ ਹੈ।ਪ੍ਰਧਾਨ ਮੰਤਰੀ ਦੀ ਸੇਸ਼ੇਲਸ ਦੀ ਸਰਕਾਰੀ ਯਾਤਰਾ
June 28th, 08:30 pm
27 ਤੋਂ 29 ਜੂਨ, 2026 ਤੱਕ ਸੇਸ਼ੇਲਸ ਦੀ ਆਪਣੀ ਸਰਕਾਰੀ ਯਾਤਰਾ ਦੇ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮੀਨੀ ਨੇ ਅੱਜ ਮਾਹੇ ਟਾਪੂ ਦੇ ਵਿਕਟੋਰੀਆ ਸਥਿਤ ਸਟੇਟ ਹਾਊਸ ਵਿੱਚ ਅਧਿਕਾਰਤ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ
June 28th, 03:07 pm
ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮਿਨੀ ਨੇ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਨ੍ਹਾਂ ਦੀ ਵਾਤਾਵਰਨ-ਪੱਖੀ ਅਗਵਾਈ (ਗ੍ਰੀਨ ਲੀਡਰਸ਼ਿਪ), ਵਿਕਾਸਸ਼ੀਲ ਦੇਸ਼ਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਅਤੇ ਬਲੂ ਇਕੌਨਮੀ, ਜਲਵਾਯੂ ਤਬਦੀਲੀ, ਸਮੁੰਦਰੀ ਵਸੀਲਿਆਂ ਦੇ ਟਿਕਾਊ ਪ੍ਰਬੰਧਨ ਅਤੇ ਛੋਟੇ ਟਾਪੂ ਵਾਲੇ ਵਿਕਾਸਸ਼ੀਲ ਦੇਸ਼ਾਂ ਦੀਆਂ ਵਿਕਾਸ ਇੱਛਾਵਾਂ ਨੂੰ ਹੁਲਾਰਾ ਦੇਣ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਚਨਬੱਧਤਾ ਲਈ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ, ਜਦੋਂ ਇਹ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 19th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ "ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ" ਵਿਸ਼ੇ 'ਤੇ ਸੈਸ਼ਨ ਨੂੰ ਸੰਬੋਧਨ ਕੀਤਾ
June 18th, 05:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਵਿੱਚ ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ ਵਿਸ਼ੇ 'ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।ਜੀ7 ਸਮਿਟ ਦੇ ਆਊਟਰੀਚ ਸੈਸ਼ਨ ਦੌਰਾਨ ‘ਰਿਵਾਈਵਿੰਗ ਏ ਬੈਲੈਂਸਡ, ਸ਼ੇਅਰਡ ਐਂਡ ਸਸਟੇਨੇਬਲ ਇਕਨੌਮਿਕ ਗ੍ਰੋਥ ਫਾਰ ਆਲ’ ਵਿਸ਼ੇ ਉੱਤੇ ਪ੍ਰਧਾਨ ਮੰਤਰੀ ਦਾ ਬਿਆਨ
June 17th, 06:07 pm
ਮੈਨੂੰ ਖ਼ੁਸ਼ੀ ਹੈ ਕਿ ਫ਼ਰਾਂਸ ਦੀ ਜੀ7 ਪ੍ਰਧਾਨਗੀ ਵਿੱਚ ਸਾਂਝੇ ਅਤੇ ਟਿਕਾਊ ਵਿਕਾਸ ਉੱਤੇ ਖਾਸ ਜ਼ੋਰ ਦਿੱਤਾ ਗਿਆ ਹੈ। ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਕਈ ਬੇਯਕੀਨੀਆਂ ਵਿੱਚੋਂ ਲੰਘ ਰਹੀ ਹੈ, ਇਸ ਮੰਚ ਤੋਂ ਨਿਕਲਣ ਵਾਲਾ ਸੁਨੇਹਾ ਪੂਰੀ ਮਨੁੱਖਤਾ ਲਈ ਬਹੁਤ ਅਹਿਮੀਅਤ ਰੱਖਦਾ ਹੈ।ਪ੍ਰਧਾਨ ਮੰਤਰੀ ਦੀ ਜੀ-7 ਸਿਖਰ ਸੰਮੇਲਨ ਦੌਰਾਨ ਏਵੀਅਨ ਵਿੱਚ ਜਰਮਨੀ ਗਣਰਾਜ ਦੇ ਚਾਂਸਲਰ ਨਾਲ ਮੁਲਾਕਾਤ
June 17th, 05:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਜਰਮਨੀ ਗਣਰਾਜ ਦੇ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ ਮੁਲਾਕਾਤ ਕੀਤੀ। ਇਸ ਸਾਲ ਦੋਵਾਂ ਆਗੂਆਂ ਵਿਚਾਲੇ ਇਹ ਦੂਜੀ ਮੁਲਾਕਾਤ ਹੈ।ਭਾਰਤ-ਸਲੋਵਾਕੀਆ ਸੰਯੁਕਤ ਬਿਆਨ
June 15th, 05:32 pm
ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਰੌਬਰਟ ਫਿਕੋ ਦੇ ਸੱਦੇ ’ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਨੇ 15 ਜੂਨ, 2026 ਨੂੰ ਸਲੋਵਾਕ ਗਣਰਾਜ ਦਾ ਸਰਕਾਰੀ ਦੌਰਾ ਕੀਤਾ।Prime Minister welcomes understanding between the United States and Iran on ending conflict in West Asia
June 15th, 01:21 pm
The Prime Minister, Shri Narendra Modi has welcomed the understanding reached between the United States and Iran on ending the conflict in West Asia.ਭਾਰਤ-ਫ਼ਰਾਂਸ ਇਨੋਵੇਸ਼ਨ ਰੋਡਮੈਪ 2030
June 15th, 05:42 am
17 ਫਰਵਰੀ, 2026 ਨੂੰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਦੁਵੱਲੇ ਸਬੰਧਾਂ ਨੂੰ 'ਵਿਸ਼ੇਸ਼ ਆਲਮੀ ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਉੱਚਾ ਚੁੱਕਿਆ ਸੀ। ਉਨ੍ਹਾਂ ਨੇ ਸਾਂਝੇ ਤੌਰ 'ਤੇ 'ਭਾਰਤ-ਫ਼ਰਾਂਸ ਇਨੋਵੇਸ਼ਨ ਸਾਲ 2026' ਦਾ ਉਦਘਾਟਨ ਕੀਤਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), ਇਨੋਵੇਸ਼ਨ, ਖੋਜ, ਤਕਨਾਲੋਜੀ, ਡਿਜੀਟਲ ਤਕਨੀਕ ਅਤੇ ਸਾਈਬਰ ਸਪੇਸ, ਸਿਹਤ, ਸੱਭਿਆਚਾਰ, ਅਰਥ-ਵਿਵਸਥਾ, ਵਿੱਦਿਅਕ ਸਬੰਧਾਂ ਅਤੇ ਲੋਕਾਂ ਵਿਚਾਲੇ ਆਪਸੀ ਤਾਲਮੇਲ ਵਰਗੇ ਖੇਤਰਾਂ ਵਿੱਚ ਸਹਿਯੋਗ ਨੂੰ ਵਿਆਪਕ ਅਤੇ ਵਿਭਿੰਨ ਬਣਾਉਣ ਦਾ ਸੱਦਾ ਦਿੱਤਾ।ਫ਼ਰਾਂਸ ਵਿੱਚ ‘ਭਾਰਤ ਇਨੋਵੇਟਸ 2026’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 14th, 04:36 pm
ਅਤੇ ਇਸੇ ਰਿਸ਼ਤੇ ਦੀ ਨੀਂਹ ਉੱਤੇ, ਪਿਛਲੇ ਸਾਲਾਂ ਵਿੱਚ ਅਸੀਂ ਮਿਲ ਕੇ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਨਵੇਂ ਵਿਚਾਰਾਂ ਨੂੰ ਦਿਸ਼ਾ ਦਿੱਤੀ ਹੈ ਅਤੇ ਆਲਮੀ ਚੁਣੌਤੀਆਂ ਦੇ ਹੱਲ ਲੱਭਣ ਦਾ ਪੂਰਾ ਯਤਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ
June 14th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੂਅਲ ਮੈਕਰੌਂ ਨੇ ਅੱਜ ਪੈਲੇਸ ਡੇਸ ਐਕਸਪੋਜ਼ੀਸ਼ਨਜ਼, ਨੀਸ ਵਿੱਚ ਸਾਂਝੇ ਤੌਰ 'ਤੇ ਭਾਰਤ ਇਨੋਵੇਟਸ 2026 ਦਾ ਉਦਘਾਟਨ ਕੀਤਾ। 'ਭਾਰਤ ਇਨੋਵੇਟਸ' ਤਿੰਨ ਦਿਨਾਂ ਦਾ ਇੱਕ ਪ੍ਰੋਗਰਾਮ ਹੈ, ਜੋ ਭਾਰਤੀ ਡੀਪ-ਟੈੱਕ ਸਟਾਰਟਅੱਪਸ, ਇਨੋਵੇਟਰਸ, ਖੋਜਾਰਥੀਆਂ ਅਤੇ ਇਨਵੈਸਟਰਸ ਨੂੰ ਗਲੋਬਲ ਇਨੋਵੇਸ਼ਨ ਫੰਡਸ ਅਤੇ ਫੁੱਟਪ੍ਰਿੰਟਸ ਵਾਲੇ ਲੋਕਾਂ ਨਾਲ ਇੱਕ ਮੰਚ ’ਤੇ ਲਿਆਉਂਦਾ ਹੈ। ਇਹ ਵਿਸ਼ਵ ਪੱਧਰ 'ਤੇ ਭਾਰਤ ਦੀ ਬਿਹਤਰੀਨ ਡੀਪ ਟੈਕਨੋਲੋਜੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜਿਸ ਵਿੱਚ ਵਿਸ਼ਵ ਮਹੱਤਵ ਦੇ 13 ਅਹਿਮ ਟੈਕਨੋਲੋਜੀ ਖੇਤਰਾਂ ਵਿੱਚ 120 ਕ੍ਰਾਂਤੀਕਾਰੀ ਸਟਾਰਟਅੱਪਸ ਅਤੇ 20 ਤੋਂ ਵੱਧ ਬਿਹਤਰੀਨ ਅਦਾਰੇ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ ਦੁਨੀਆ ਭਰ ਦੇ 350 ਤੋਂ ਵੱਧ ਪ੍ਰਮੁੱਖ ਨਿਵੇਸ਼ਕ ਅਤੇ ਵੈਂਚਰ ਕੈਪੀਟਲਿਸਟ ਵੀ ਹਿੱਸਾ ਲੈ ਰਹੇ ਹਨ।ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
June 05th, 09:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਾਤਾਵਰਣ ਦੀ ਸੰਭਾਲ਼ ਪ੍ਰਤੀ ਸਮਰਪਿਤ ਲੋਕਾਂ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ
June 03rd, 06:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ।