The days of TMC’s hooliganism are coming to an end: PM Modi in Kolkata, West Bengal
March 14th, 03:30 pm
Addressing a massive public meeting at the historic Brigade Parade Ground in Kolkata, Prime Minister Narendra Modi said, “This historic land of Bengal, this historic ground of Brigade Parade and this sea of people reflect the enthusiasm and spirit of the people. If anyone wants to know what Bengal is thinking and what lies in the hearts of its people, they should just look at these scenes.” He also gave a clarion call from Brigade Ground, “Paltano Dorkaar, Chai BJP Sorkaar.”PM Modi’s fiery speech electrifies the crowd in Kolkata
March 14th, 03:00 pm
Addressing a massive public meeting at the historic Brigade Parade Ground in Kolkata, Prime Minister Narendra Modi said, “This historic land of Bengal, this historic ground of Brigade Parade and this sea of people reflect the enthusiasm and spirit of the people. If anyone wants to know what Bengal is thinking and what lies in the hearts of its people, they should just look at these scenes.” He also gave a clarion call from Brigade Ground, “Paltano Dorkaar, Chai BJP Sorkaar.”ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਫ਼ਰਾਂਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 17th, 04:00 pm
ਮੇਰੇ ਪਿਆਰੇ ਦੋਸਤ, ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਮੁੰਬਈ ਵਿੱਚ ਸਵਾਗਤ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਪਿਛਲੇ ਸਾਲ, ਉਨ੍ਹਾਂ ਨੇ ਮੈਨੂੰ ਫ਼ਰਾਂਸ ਵਿੱਚ ਏਆਈ ਐਕਸ਼ਨ ਸਮਿਟ ਲਈ ਬੁਲਾਇਆ ਸੀ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
February 07th, 03:59 pm
ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
February 07th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।Ending TMC’s Maha Jungle Raj and bringing BJP’s good governance is essential: PM Modi in Singur, West Bengal
January 18th, 03:35 pm
PM Modi addressed a massive public rally in Singur, Hooghly, where he said the overwhelming public enthusiasm reflected Bengal’s resolve for real poriborton and an end to 15 years of what he termed as Maha Jungle Raj. Calling upon the people to take a pledge for change, he led the crowd in the slogan, “Paltaano Dorkar… Chai BJP Shorkar.”PM Modi addresses a massive public rally in Singur, Hooghly, West Bengal
January 18th, 03:32 pm
PM Modi addressed a massive public rally in Singur, Hooghly, where he said the overwhelming public enthusiasm reflected Bengal’s resolve for real poriborton and an end to 15 years of what he termed as Maha Jungle Raj. Calling upon the people to take a pledge for change, he led the crowd in the slogan, “Paltaano Dorkar… Chai BJP Shorkar.”ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2026 ਦੇ ਸਮਾਪਤੀ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 12th, 06:45 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਸਾਰੇ ਸੰਸਦ ਮੈਂਬਰ, ਵਿਕਸਿਤ ਭਾਰਤ ਯੰਗ ਲੀਡਰਜ਼ ਚੈਲੇਂਜ ਦੇ ਜੇਤੂ, ਹੋਰ ਪਤਵੰਤੇ ਅਤੇ ਦੇਸ਼ ਭਰ ਤੋਂ ਇੱਥੇ ਆਏ ਮੇਰੇ ਸਾਰੇ ਨੌਜਵਾਨ ਸਾਥੀ, ਵਿਦੇਸ਼ਾਂ ਤੋਂ ਜੋ ਨੌਜਵਾਨ ਆਏ ਹਨ, ਉਨ੍ਹਾਂ ਨੂੰ ਵੀ ਇੱਥੇ ਇੱਕ ਨਵਾਂ ਤਜਰਬਾ ਮਿਲਿਆ ਹੋਵੇਗਾ। ਕੀ ਤੁਸੀਂ ਲੋਕ ਥੱਕ ਨਹੀਂ ਗਏ? ਦੋ ਦਿਨਾਂ ਤੋਂ ਇਹੀ ਕਰ ਰਹੇ ਹੋ, ਤਾਂ ਹੁਣ ਕੀ-ਕੀ ਸੁਣ ਕੇ ਥੱਕ ਨਹੀਂ ਜਾਓਂਗੇ? ਵੈਸੇ ਤਾਂ ਪਿਛਲੀ ਸੀਟ 'ਤੇ ਮੈਂ ਜਿੰਨਾਂ ਕਹਿਣਾ ਸੀ, ਕਹਿ ਦਿੱਤਾ ਸੀ। ਜਦੋਂ ਮੈਂ ਪਹਿਲੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਮੈਂ ਸਮਝਦਾ ਹਾਂ ਓਦੋਂ ਤੁਹਾਡੇ ਵਿੱਚੋਂ ਬਹੁਤ ਸਾਰੇ ਨੌਜਵਾਨ ਅਜਿਹੇ ਹੋਣਗੇ, ਜਿਨ੍ਹਾਂ ਦਾ ਜਨਮ ਵੀ ਨਹੀਂ ਹੋਇਆ ਹੋਵੇਗਾ। ਅਤੇ ਜਦੋਂ ਮੈਂ 2014 ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਤਾਂ ਤੁਹਾਡੇ ਵਿੱਚੋਂ ਜ਼ਿਆਦਾਤਰ ਨੂੰ ਬੱਚੇ ਕਿਹਾ ਜਾਂਦਾ ਹੋਵੇਗਾ। ਪਰ ਪਹਿਲਾਂ ਮੁੱਖ ਮੰਤਰੀ ਵਜੋਂ ਅਤੇ ਹੁਣ ਪ੍ਰਧਾਨ ਮੰਤਰੀ ਵਜੋਂ, ਮੈਨੂੰ ਹਮੇਸ਼ਾ ਨੌਜਵਾਨ ਪੀੜ੍ਹੀ ’ਤੇ ਬਹੁਤ ਜ਼ਿਆਦਾ ਭਰੋਸਾ ਰਿਹਾ ਹੈ। ਤੁਹਾਡੀ ਤਾਕਤ, ਤੁਹਾਡੀ ਪ੍ਰਤਿਭਾ, ਮੈਂ ਹਮੇਸ਼ਾ ਤੁਹਾਡੀ ਊਰਜਾ ਤੋਂ, ਖ਼ੁਦ ਵੀ ਊਰਜਾ ਪਾਉਂਦਾ ਰਿਹਾ ਹਾਂ। ਅਤੇ ਅੱਜ ਦੇਖੋ, ਅੱਜ ਤੁਸੀਂ ਸਾਰਿਆਂ ਨੇ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਸੰਭਾਲੀ ਹੋਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਨੂੰ ਸੰਬੋਧਨ ਕੀਤਾ
January 12th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਅੱਜ ਦੇ ਬਹੁਤ ਸਾਰੇ ਨੌਜਵਾਨ ਨਾਗਰਿਕ ਪੈਦਾ ਵੀ ਨਹੀਂ ਹੋਏ ਸਨ ਅਤੇ ਜਦੋਂ ਉਨ੍ਹਾਂ ਨੇ 2014 ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਤਾਂ ਉਨ੍ਹਾਂ ਵਿੱਚੋਂ ਜ਼ਿਆਦਾਤਰ ਓਦੋਂ ਵੀ ਬੱਚੇ ਸਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ, ਨੌਜਵਾਨ ਪੀੜ੍ਹੀ ’ਤੇ ਉਨ੍ਹਾਂ ਦਾ ਵਿਸ਼ਵਾਸ ਅਟੱਲ ਅਤੇ ਅਟੁੱਟ ਬਣਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, ਮੈਂ ਹਮੇਸ਼ਾ ਤੁਹਾਡੀ ਸਮਰੱਥਾ, ਤੁਹਾਡੀ ਪ੍ਰਤਿਭਾ, ਤੁਹਾਡੀ ਊਰਜਾ ਤੋਂ ਪ੍ਰੇਰਨਾ ਲਈ ਹੈ। ਅਤੇ ਅੱਜ ਦੇਖੋ, ਤੁਹਾਡੇ ਸਾਰਿਆਂ ਦੇ ਹੱਥਾਂ ਵਿੱਚ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਹੈ।ਅਹਿਮਦਾਬਾਦ ਵਿੱਚ ਭਾਰਤ-ਜਰਮਨੀ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 12th, 01:35 pm
ਭਾਰਤ-ਜਰਮਨੀ ਸੀਈਓ ਫੋਰਮ ਵਿੱਚ ਸ਼ਾਮਲ ਹੋ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਇਸ ਫੋਰਮ ਦੀ ਬੈਠਕ ਬਹੁਤ ਹੀ ਮਹੱਤਵਪੂਰਨ ਸਮੇਂ 'ਤੇ ਹੋ ਰਹੀ ਹੈ, ਜਦੋਂ ਅਸੀਂ ਭਾਰਤ-ਜਰਮਨੀ ਰਿਸ਼ਤਿਆਂ ਦੀ ਪਲੈਟੀਨਮ ਜੁਬਲੀ ਅਤੇ ਭਾਰਤ-ਜਰਮਨੀ ਰਣਨੀਤਕ ਭਾਈਵਾਲੀ ਦੀ ਸਿਲਵਰ ਜੁਬਲੀ ਮਨਾ ਰਹੇ ਹਾਂ। ਭਾਵ, ਸਾਡੇ ਰਿਸ਼ਤਿਆਂ ਵਿੱਚ ਪਲੈਟੀਨਮ ਵਰਗੀ ਸਥਿਰਤਾ (ਪੱਕਾਪਣ) ਅਤੇ ਚਾਂਦੀ ਵਰਗੀ ਚਮਕ ਵੀ ਹੈ।ਜਰਮਨ ਚਾਂਸਲਰ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 12th, 12:49 pm
ਅੱਜ ਸਵਾਮੀ ਵਿਵੇਕਾਨੰਦ ਜਯੰਤੀ ਦੇ ਦਿਨ ਚਾਂਸਲਰ ਮਰਜ਼ ਦਾ ਭਾਰਤ ਵਿੱਚ ਸਵਾਗਤ ਕਰਨਾ ਮੇਰੇ ਲਈ ਵਿਸ਼ੇਸ਼ ਪ੍ਰਸੰਨਤਾ ਦਾ ਵਿਸ਼ਾ ਹੈ। ਇਹ ਇੱਕ ਸੁਖਦ ਸੰਯੋਗ ਹੈ ਕਿ ਸਵਾਮੀ ਵਿਵੇਕਾਨੰਦ ਜੀ ਨੇ ਹੀ ਭਾਰਤ ਅਤੇ ਜਰਮਨੀ ਦੇ ਵਿਚ ਦਰਸ਼ਨ, ਗਿਆਨ ਅਤੇ ਆਤਮਾ ਦਾ ਸੇਤੁ ਬਣਾਇਆ ਸੀ। ਅੱਜ ਚਾਂਸਲਰ ਮਰਜ਼ ਦੀ ਇਹ ਯਾਤਰਾ ਉਸ ਸੇਤੁ ਨੂੰ ਨਵੀਂ ਊਰਜਾ, ਨਵਾਂ ਵਿਸ਼ਵਾਸ ਅਤੇ ਨਵਾਂ ਵਿਸਥਾਰ ਪ੍ਰਦਾਨ ਕਰ ਰਹੀ ਹੈ। ਚਾਂਸਲਰ ਦੇ ਰੂਪ ਵਿੱਚ ਇਹ ਉਨ੍ਹਾਂ ਦੀ ਭਾਰਤ ਹੀ ਨਹੀਂ, ਸਗੋਂ ਏਸ਼ੀਆ ਦੀ ਵੀ ਪਹਿਲੀ ਯਾਤਰਾ ਹੈ। ਇਹ ਇਸ ਗੱਲ ਦਾ ਸਸ਼ਕਤ ਪ੍ਰਮਾਣ ਹੈ ਕਿ ਉਹ ਭਾਰਤ ਨਾਲ ਸਬੰਧਾਂ ਨੂੰ ਕਿੰਨਾ ਡੂੰਘਾ ਮਹੱਤਵ ਦਿੰਦੇ ਹਨ। ਉਨ੍ਹਾਂ ਦਾ ਨਿੱਜੀ ਧਿਆਨ ਅਤੇ ਵਚਨਬੱਧਤਾ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਭਾਰਤ, ਜਰਮਨੀ ਨਾਲ ਆਪਣੀ ਦੋਸਤੀ ਅਤੇ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਪ੍ਰਤਿਬੱਧ ਹੈ। ਗੁਜਰਾਤ ਵਿੱਚ ਅਸੀਂ ਕਹਿੰਦੇ ਹਾਂ — ‘ਆਵਕਾਰੋ ਮਿੱਠੋ ਆਪਜੇ ਰੇ’, ਭਾਵ ਸਨੇਹ ਅਤੇ ਆਤਮਿਯਤਾ ਨਾਲ ਸਵਾਗਤ ਕਰਨਾ। ਇਸੇ ਭਾਵਨਾ ਨਾਲ ਅਸੀਂ ਚਾਂਸਲਰ ਮਰਜ਼ ਦਾ ਭਾਰਤ ਵਿੱਚ ਹਾਰਦਿਕ ਸਵਾਗਤ ਕਰਦੇ ਹਾਂ।ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਦੇ ਯੁਵਾ ਸ਼ਕਤੀ 'ਤੇ ਅਧਾਰਿਤ ਵਿਸ਼ਵਾਸ ਨੂੰ ਦਰਸਾਉਂਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
January 12th, 10:11 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਦੇ ਇਸ ਵਿਸ਼ਵਾਸ 'ਤੇ ਜ਼ੋਰ ਦਿੰਦਿਆਂ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਕਿ ਯੁਵਾ ਸ਼ਕਤੀ ਰਾਸ਼ਟਰ ਨਿਰਮਾਣ ਦੀ ਸਭ ਤੋਂ ਮਜ਼ਬੂਤ ਨੀਂਹ ਹੈ ਅਤੇ ਭਾਰਤ ਦੇ ਨੌਜਵਾਨ ਆਪਣੇ ਉਤਸ਼ਾਹ ਅਤੇ ਜਨੂਨ ਨਾਲ ਹਰ ਸੰਕਲਪ ਨੂੰ ਸਾਕਾਰ ਕਰ ਸਕਦੇ ਹਨ:ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
January 12th, 09:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਦੀ ਸ਼ਖ਼ਸੀਅਤ ਅਤੇ ਕਾਰਜ ਵਿਕਸਤ ਭਾਰਤ ਦੇ ਸੰਕਲਪ ਵਿੱਚ ਲਗਾਤਾਰ ਨਵੀਂ ਊਰਜਾ ਦਾ ਸੰਚਾਰ ਕਰਦੇ ਹਨ। ਸ਼੍ਰੀ ਮੋਦੀ ਨੇ ਕਿਹਾ, ਮੇਰੀ ਕਾਮਨਾ ਹੈ ਕਿ ਰਾਸ਼ਟਰੀ ਯੁਵਾ ਦਿਵਸ ਦਾ ਇਹ ਮੁਕੱਦਸ ਮੌਕਾ ਸਾਰੇ ਦੇਸ਼ ਵਾਸੀਆਂ, ਖ਼ਾਸ ਕਰਕੇ ਸਾਡੇ ਨੌਜਵਾਨ ਸਾਥੀਆਂ ਲਈ ਨਵੀਂ ਤਾਕਤ ਅਤੇ ਨਵਾਂ ਵਿਸ਼ਵਾਸ ਲਿਆਵੇ।ਰਾਸ਼ਟਰੀ ਯੁਵਾ ਦਿਵਸ ਮੌਕੇ ਪ੍ਰਧਾਨ ਮੰਤਰੀ 12 ਜਨਵਰੀ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਵਿੱਚ ਹਿੱਸਾ ਲੈਣਗੇ
January 10th, 11:03 am
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੀ ਯਾਦ ਵਿੱਚ ਮਨਾਏ ਜਾਂਦੇ ਰਾਸ਼ਟਰੀ ਯੁਵਾ ਦਿਵਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ 12 ਜਨਵਰੀ ਨੂੰ ਸ਼ਾਮ ਤਕਰੀਬਨ 4:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਵਿੱਚ ਹਿੱਸਾ ਲੈਣਗੇ।'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।ਪ੍ਰਧਾਨ ਮੰਤਰੀ ਨੇ ਵਰ੍ਹੇ 1893 ਵਿੱਚ ਸ਼ਿਕਾਗੋ ਵਿਖੇ ਵਿਸ਼ਵ ਧਰਮ ਸੰਸਦ ਵਿੱਚ ਸਵਾਮੀ ਵਿਵੇਕਾਨੰਦ ਦੇ ਇਤਿਹਾਸਿਕ ਭਾਸ਼ਣ ਨੂੰ ਸਾਂਝਾ ਕੀਤਾ
September 11th, 08:49 am
ਸ਼ਿਕਾਗੋ ਵਿੱਚ ਵਿਸ਼ਵ ਧਰਮ ਸੰਸਦ ਵਿੱਚ ਸਵਾਮੀ ਵਿਵੇਕਾਨੰਦ ਦੇ ਇਤਿਹਾਸਿਕ ਭਾਸ਼ਣ ਦੀ 132ਵੀਂ ਵਰ੍ਹੇਗੰਢ ਦੇ ਪਵਿੱਤਰ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਇੱਕ ਇਤਿਹਾਸਿਕ ਪਲ ਸੀ, ਜਿਸ ਨੇ ਸਦਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਅਸਲ ਵਿੱਚ ਸਾਡੇ ਇਤਿਹਾਸ ਦੇ ਸਭ ਤੋਂ ਪ੍ਰਸਿੱਧ ਅਤੇ ਪ੍ਰੇਰਕ ਪਲਾਂ ਵਿੱਚੋਂ ਇੱਕ ਸੀ।ਪ੍ਰਧਾਨ ਮੰਤਰੀ ਨੇ ਸੁਆਮੀ ਵਿਵੇਕਾਨੰਦ ਜੀ ਦੀ ਪੁਣਯ ਤਿਥੀ (Punya Tithi) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ
July 04th, 08:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਆਮੀ ਵਿਵੇਕਾਨੰਦ ਜੀ ਦੀ ਪੁਣਯ ਤਿਥੀ (Punya Tithi) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਸਮਾਜ ਦੇ ਲਈ ਸੁਆਮੀ ਵਿਵੇਕਾਨੰਦ ਜੀ ਦੇ ਵਿਚਾਰ ਅਤੇ ਦ੍ਰਿਸ਼ਟੀ ਸਾਡੇ ਮਾਰਗਦਰਸ਼ਕ ਪ੍ਰਕਾਸ਼ਪੁੰਜ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਵਿੱਚ ਗਰਵ (ਮਾਣ) ਅਤੇ ਆਤਮਵਿਸ਼ਵਾਸ ਦੀ ਭਾਵਨਾ ਜਗਾਈ।