ਪ੍ਰਧਾਨ ਮੰਤਰੀ ਨੇ ਸ਼੍ਰੀ ਸਵਰਾਜ ਕੌਸ਼ਲ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
December 04th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਵਰਾਜ ਕੌਸ਼ਲ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਸਵਰਾਜ ਕੌਸ਼ਲ ਜੀ ਨੇ ਇੱਕ ਵਕੀਲ ਅਤੇ ਇੱਕ ਅਜਿਹੀ ਸ਼ਖ਼ਸੀਅਤ ਵਜੋਂ ਆਪਣੀ ਪਹਿਚਾਣ ਬਣਾਈ, ਜੋ ਗ਼ਰੀਬਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਕਾਨੂੰਨੀ ਪੇਸ਼ੇ ਦੀ ਵਰਤੋਂ ਕਰਨ ਵਿੱਚ ਯਕੀਨ ਰੱਖਦੇ ਸਨ। ਸ਼੍ਰੀ ਮੋਦੀ ਨੇ ਕਿਹਾ, ਉਹ ਭਾਰਤ ਦੇ ਸਭ ਤੋਂ ਜਵਾਨ ਉਮਰ ਦੇ ਰਾਜਪਾਲ ਬਣੇ ਅਤੇ ਰਾਜਪਾਲ ਵਜੋਂ ਆਪਣੇ ਕਾਰਜਕਾਲ ਦੌਰਾਨ ਮਿਜ਼ੋਰਮ ਦੇ ਲੋਕਾਂ 'ਤੇ ਅਮਿੱਟ ਛਾਪ ਛੱਡੀ। ਇੱਕ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਸੂਝ ਵੀ ਜ਼ਿਕਰਯੋਗ ਸੀ।