ਪ੍ਰਧਾਨ ਮੰਤਰੀ ਨੇ ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਦੇ ਤਹਿਤ ਤਿੰਨ ਗਿਨੀਜ਼ ਵਰਲਡ ਰਿਕਾਰਡ ਬਣਾਉਣ ਦੀ ਸਲਾਘਾ ਕੀਤੀ
November 01st, 02:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਦੇ ਤਹਿਤ ਤਿੰਨ ਗਿੰਨੀਜ਼ ਵਰਲਡ ਰਿਕਾਰਡ ਬਣਾਉਣ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਨੂੰ ਭਾਰਤ ਦੀ ਨਾਰੀ ਸ਼ਕਤੀ ਦੇ ਲਈ ਪ੍ਰਭਾਵਸ਼ਾਲੀ ਅਤੇ ਲਾਭਕਾਰੀ ਬਣਾਉਣ ਦੇ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ
October 04th, 03:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਸਾਰੇ ਲੋਕਾਂ ਦੇ ਸ਼ਲਾਘਾਯੋਗ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਨੂੰ ਭਾਰਤ ਦੀ ਨਾਰੀ ਸ਼ਕਤੀ ਦੇ ਲਈ ਪ੍ਰਭਾਵਸ਼ਾਲੀ ਅਤੇ ਲਾਭਕਾਰੀ ਬਣਾਉਣ ਦੇ ਲਈ ਜ਼ਮੀਨੀ ਪੱਧਰ ‘ਤੇ ਅਣਥੱਕ ਮਿਹਨਤ ਕੀਤੀ ਹੈ।BJP’s connection with Delhi goes back to the Jana Sangh days and is built on trust and commitment to the city: PM Modi
September 29th, 08:40 pm
Inaugurating the Delhi BJP’s new office, PM Modi said, “On this auspicious occasion of Navratri, Delhi BJP has received its new office today. It is a moment filled with new dreams and fresh resolutions.” He added, “For us, every BJP office is no less than a shrine, no less than a temple. A BJP office is not merely a building. It is a strong link that connects the Party with the grassroots and with people’s aspirations.”PM Modi inaugurates Delhi BJP’s new office at Deendayal Upadhyaya Marg
September 29th, 05:00 pm
Inaugurating the Delhi BJP’s new office, PM Modi said, “On this auspicious occasion of Navratri, Delhi BJP has received its new office today. It is a moment filled with new dreams and fresh resolutions.” He added, “For us, every BJP office is no less than a shrine, no less than a temple. A BJP office is not merely a building. It is a strong link that connects the Party with the grassroots and with people’s aspirations.”ਓਡੀਸ਼ਾ ਦੇ ਝਾਰਸੁਗੁੜਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 27th, 11:45 am
ਇੱਥੇ ਕੁਝ ਨੌਜਵਾਨ ਸਾਥੀ ਬਹੁਤ ਸਾਰੀਆਂ ਕਲਾਕ੍ਰਿਤੀਆਂ ਬਣਾ ਕੇ ਲਿਆਏ ਹਨ, ਓਡੀਸ਼ਾ ਵਿੱਚ ਕਲਾ ਪ੍ਰਤੀ ਪਿਆਰ ਵਿਸ਼ਵ ਪ੍ਰਸਿੱਧ ਹੈ, ਮੈਂ ਤੁਹਾਡੇ ਸਾਰਿਆਂ ਦੀ ਇਹ ਭੇਟ ਤੋਹਫ਼ੇ ਨੂੰ ਸਵੀਕਾਰ ਕਰਦਾ ਹਾਂ ਅਤੇ ਮੇਰੇ ਐੱਸਪੀਜੀ ਦੇ ਸਾਥੀਆਂ ਨੂੰ ਕਹਿੰਦਾ ਹਾਂ ਕਿ ਉਹ ਸਾਰੀ ਚੀਜ਼ਾਂ ਤੁਹਾਡੇ ਤੋਂ ਕੁਲੈਕਟ ਕਰ ਲੈਣ, ਤੁਸੀਂ ਜੇ ਪਿੱਛੇ ਅਪਣਾ ਨਾਮ ਪਤਾ ਲਿਖਦੇ ਹੋ, ਤਾਂ ਮੇਰੇ ਵੱਲੋਂ ਇੱਕ ਚਿੱਠੀ ਜ਼ਰੂਰ ਮਿਲੇਗੀ ਤੁਹਾਨੂੰ। ਉੱਥੇ ਵੀ ਪਿੱਛੇ ਕੋਈ ਇੱਕ ਬੱਚਾ ਕੁਝ ਲੈ ਕੇ ਖੜ੍ਹਾ ਹੈ; ਉਸ ਦੇ ਹੱਥ ਦੁਖ ਜਾਣਗੇ, ਕਦੋਂ ਤੋਂ ਕਈ ਹੱਥ ਵਿੱਚ ਲੈ ਕੇ ਉਹ ਵੀ ਜ਼ਰਾ ਕੁਲੈਕਟ ਕਰ ਲਓ ਭਾਈ, ਕੋਈ ਮਦਦ ਕਰੋ ਉਨ੍ਹਾਂ ਦੀ। ਜੇ ਕਰ ਤੁਸੀਂ ਪਿੱਛੇ ਆਪਣਾ ਨਾਮ ਲਿਖਿਆ ਹੈ, ਤਾਂ ਮੈਂ ਤੁਹਾਨੂੰ ਜ਼ਰੂਰ ਚਿੱਠੀ ਲਿਖਾਂਗਾ। ਮੈਂ ਤੁਹਾਡੇ ਇਸ ਪਿਆਰ ਲਈ ਇਸ ਕਲਾਕ੍ਰਿਤੀ ਨੂੰ ਤਿਆਰ ਕਰਨ ਲਈ ਤੁਸੀਂ ਸਾਰੇ ਨੌਜਵਾਨਾਂ ਦਾ, ਮਹਿਲਾਵਾਂ ਦਾ ਅਤੇ ਛੋਟੇ-ਛੋਟੇ ਬੱਚਿਆਂ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 27th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਪਤਵੰਤੇ ਸੱਜਣਾਂ ਨੂੰ ਆਪਣੀਆਂ ਸਤਿਕਾਰ ਸਹਿਤ ਸ਼ੁਭਕਾਮਨਾਵਾਂ ਦਿੱਤੀਆਂ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਨਰਾਤਿਆਂ ਦਾ ਉਤਸਵ ਇਸ ਸਮੇਂ ਮਨਾਇਆ ਜਾ ਰਿਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਸ਼ੁਭ ਦਿਨਾਂ ਵਿੱਚ, ਉਨ੍ਹਾਂ ਨੂੰ ਮਾਂ ਸਮਾਲੇਈ ਅਤੇ ਮਾਂ ਰਾਮਚੰਡੀ ਦੀ ਪਵਿੱਤਰ ਧਰਤੀ 'ਤੇ ਜਾਣ ਅਤੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਮਾਵਾਂ ਅਤੇ ਭੈਣਾਂ ਦੀ ਮੌਜੂਦਗੀ ਨੂੰ ਨੋਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਆਸ਼ੀਰਵਾਦ ਹੀ ਤਾਕਤ ਦਾ ਸੱਚਾ ਸਰੋਤ ਹਨ, ਉਨ੍ਹਾਂ ਨੇ ਲੋਕਾਂ ਨੂੰ ਨਮਸਕਾਰ ਕੀਤਾ।ਵੀਡੀਓ ਕਾਨਫ਼ਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 26th, 11:30 am
ਨਰਾਤਿਆਂ ਦੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਅੱਜ ਮੈਨੂੰ ਬਿਹਾਰ ਦੀ ਮਹਿਲਾ ਸ਼ਕਤੀ ਨਾਲ, ਉਨ੍ਹਾਂ ਦੀਆਂ ਖ਼ੁਸ਼ੀਆਂ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ ਹੈ। ਮੈਂ ਇੱਥੇ ਸਕ੍ਰੀਨ ’ਤੇ ਦੇਖ ਰਿਹਾ ਸੀ, ਲੱਖਾਂ ਮਹਿਲਾਵਾਂ-ਭੈਣਾਂ ਦਿਖ ਰਹੀਆਂ ਹਨ। ਨਰਾਤਿਆਂ ਦੇ ਇਸ ਪਵਿੱਤਰ ਤਿਉਹਾਰ ਦੌਰਾਨ ਤੁਹਾਡੇ ਸਭ ਦੇ ਆਸ਼ੀਰਵਾਦ, ਸਾਡੇ ਸਾਰਿਆਂ ਲਈ ਇੱਕ ਬਹੁਤ ਵੱਡੀ ਤਾਕਤ ਹਨ। ਮੈਂ ਅੱਜ ਤੁਹਾਡਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ ਅਤੇ ਅੱਜ ਤੋਂ 'ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ' ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਨਾਲ ਹੁਣ ਤੱਕ, ਜਿਵੇਂ ਮੈਨੂੰ ਦੱਸਿਆ ਗਿਆ, 75 ਲੱਖ ਭੈਣਾਂ ਜੁੜ ਚੁੱਕੀਆਂ ਹਨ। ਹੁਣ ਇੱਕੋ ਸਮੇਂ ਇਨ੍ਹਾਂ ਸਾਰੀਆਂ 75 ਲੱਖ ਭੈਣਾਂ ਦੇ ਬੈਂਕ ਖ਼ਾਤਿਆਂ ਵਿੱਚ 10-10 ਹਜ਼ਾਰ ਰੁਪਏ ਭੇਜੇ ਗਏ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕੀਤੀ
September 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬਿਹਾਰ ਦੀਆਂ ਮਹਿਲਾਵਾਂ ਨਾਲ ਇਸ ਤਿਉਹਾਰ ਵਿੱਚ ਸ਼ਾਮਿਲ ਹੋਣ 'ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਹੋ ਰਹੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ 75 ਲੱਖ ਮਹਿਲਾਵਾਂ ਪਹਿਲਾਂ ਹੀ ਇਸ ਪਹਿਲਕਦਮੀ ਨਾਲ ਜੁੜ ਚੁੱਕੀਆਂ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ 75 ਲੱਖ ਮਹਿਲਾਵਾਂ ਵਿੱਚੋਂ ਹਰੇਕ ਦੇ ਬੈਂਕ ਖਾਤਿਆਂ ਵਿੱਚ ਇੱਕੋ ਸਮੇਂ 10,000 ਰੁਪਏ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ।ਪ੍ਰਧਾਨ ਮੰਤਰੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
September 16th, 02:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਧਾਰ ਵਿਖੇ 'ਸਵੱਸਥ ਨਾਰੀ ਸਸ਼ਕਤ ਪਰਿਵਾਰ' ਅਤੇ '8ਵਾਂ ਰਾਸ਼ਟਰੀ ਪੋਸ਼ਣ ਮਾਹ' ਮੁਹਿੰਮਾਂ ਦੀ ਸ਼ੁਰੂਆਤ ਕਰਨਗੇ। ਇਸ ਮੌਕੇ 'ਤੇ ਉਹ ਕਈ ਹੋਰ ਪਹਿਲਕਦਮੀਆਂ ਦਾ ਨੀਂਹ ਪੱਥਰ ਰੱਖਣਗੇ ਅਤੇ ਸ਼ੁਰੂਆਤ ਕਰਨਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ।