ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਚੋਣਾਂ ਵਿੱਚ ਜਿੱਤ ਹਾਸਲ ਕਰਨ ’ਤੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ, ਦੁਵੱਲੇ ਸਬੰਧਾਂ ਦੇ ਪ੍ਰਤੀ ਭਾਰਤ ਦੀ ਵਚਨਬੱਧਤਾ ਪ੍ਰਗਟ ਕੀਤੀ
February 13th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਨੇਤਾ ਸ਼੍ਰੀ ਤਾਰਿਕ ਰਹਿਮਾਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਬੰਗਲਾਦੇਸ਼ ਦੀਆਂ ਆਮ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਵਿੱਚ ਸੰਸਦੀ ਚੋਣਾਂ ਵਿੱਚ ਬੀਐੱਨਪੀ ਦੀ ਜਿੱਤ 'ਤੇ ਸ਼੍ਰੀ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ
February 13th, 12:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੀਆਂ ਸੰਸਦੀ ਚੋਣਾਂ ਵਿੱਚ ਬੀਐੱਨਪੀ ਨੂੰ ਫ਼ੈਸਲਾਕੁਨ ਜਿੱਤ ਦਿਵਾਉਣ 'ਤੇ ਸ਼੍ਰੀ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਲੋਕਤੰਤਰੀ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਲਈ ਆਪਣਾ ਸਮਰਥਨ ਜਾਰੀ ਰੱਖੇਗਾ। ਸ਼੍ਰੀ ਮੋਦੀ ਨੇ ਕਿਹਾ, ਮੈਂ ਤੁਹਾਡੇ ਨਾਲ ਮਿਲ ਕੇ ਬਹੁਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਪਣੇ ਸਾਂਝੇ ਵਿਕਾਸ ਟੀਚਿਆਂ ਨੂੰ ਅੱਗੇ ਵਧਾਉਣ ਲਈ ਉਤਸੁਕ ਹਾਂ।