ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

May 23rd, 11:15 am

ਅੱਜ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਬਹੁਤ ਹੀ ਮਹੱਤਵਪੂਰਨ ਦਿਵਸ ਹੈ। ਅੱਜ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਿਆ ਹੈ। ਅੱਜ ਤੁਸੀਂ ਸਭ ਦੇਸ਼ ਦੀ ਵਿਕਾਸ ਯਾਤਰਾ ਵਿੱਚ ਅਹਿਮ ਭਾਗੀਦਾਰ ਬਣ ਰਹੇ ਹੋ, ਜ਼ਿੰਮੇਵਾਰ ਭਾਗੀਦਾਰ ਬਣ ਰਹੇ ਹੋ। ਰੇਲਵੇ, ਬੈਂਕਿੰਗ, ਰੱਖਿਆ, ਸਿਹਤ, ਸਿੱਖਿਆ ਅਤੇ ਹੋਰ ਕਈ ਖੇਤਰਾਂ ਵਿੱਚ ਤੁਸੀਂ ਸਭ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਜਾ ਰਹੇ ਹੋ। ਆਉਣ ਵਾਲੇ ਵਰ੍ਹਿਆਂ ਵਿੱਚ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਿੱਧ ਕਰਨ ਵਿੱਚ ਤੁਸੀਂ ਸਭ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਹੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਵਿੱਚ ਸਰਕਾਰੀ ਸੇਵਾਵਾਂ ਲਈ ਨਵੇਂ ਨਿਯੁਕਤ ਕੀਤੇ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ

May 23rd, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 19ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਇਸ ਮੌਕੇ ਨੂੰ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ ਬਹੁਤ ਮਹੱਤਵਪੂਰਨ ਦਿਨ ਦੱਸਿਆ। ਉਨ੍ਹਾਂ ਨੇ ਸਰਕਾਰੀ ਸੇਵਾ ਵਿੱਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਦਾ ਸਵਾਗਤ ਕਰਦੇ ਹੋਏ ਰੇਲਵੇ, ਬੈਂਕਿੰਗ, ਰੱਖਿਆ, ਸਿਹਤ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, “ਆਉਣ ਵਾਲੇ ਵਰ੍ਹਿਆਂ ਵਿੱਚ ਤੁਸੀਂ ਸਾਰੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਓਗੇ।”

ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ

May 17th, 03:45 am

ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।

ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਸੈਮੀਕੰਡਕਟਰ ਨਿਰਮਾਣ ਲਈ ਏਐੱਸਐੱਮਐੱਲ ਅਤੇ ਟਾਟਾ ਇਲੈਕਟ੍ਰੌਨਿਕਸ ਦਰਮਿਆਨ ਸਮਝੌਤੇ ’ਤੇ ਹਸਤਾਖ਼ਰ

May 16th, 10:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬ ਜੇਟਨ ਦੀ ਮੌਜੂਦਗੀ ਵਿੱਚ ਅੱਜ ਗੁਜਰਾਤ ਦੇ ਧੋਲੇਰਾ ਵਿੱਚ ਸੈਮੀਕੰਡਕਟਰ ਫੈਬ ਨੂੰ ਸਹਿਯੋਗ ਪ੍ਰਦਾਨ ਕਰਨ ਲਈ ਟਾਟਾ ਇਲੈਕਟ੍ਰੌਨਿਕਸ ਅਤੇ ਏਐੱਸਐੱਮਐੱਲ ਦਰਮਿਆਨ ਇੱਕ ਸਮਝੌਤੇ ’ਤੇ ਹਸਤਾਖ਼ਰ ਕੀਤੇ ਗਏ।

ਪ੍ਰਧਾਨ ਮੰਤਰੀ ਨੇ ਡੱਚ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਮੀਟਿੰਗ ਕੀਤੀ

May 16th, 10:15 pm

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਰੌਬ ਜੇਟਨ ਨਾਲ ਅੱਜ ਊਰਜਾ, ਬੰਦਰਗਾਹਾਂ, ਸਿਹਤ, ਖੇਤੀਬਾੜੀ, ਵਪਾਰ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਦੀਆਂ ਮੋਹਰੀ ਡੱਚ ਕੰਪਨੀਆਂ ਦੇ ਪ੍ਰਮੁੱਖ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਚਰਚਾ ਕੀਤੀ। ਵਪਾਰਕ ਆਗੂਆਂ ਨੇ ਤਿੰਨ ਸਮੂਹਾਂ — ਸੈਮੀਕੰਡਕਟਰ, ਤਕਨਾਲੋਜੀ ਅਤੇ ਨਵੀਨਤਾ; ਬੁਨਿਆਦੀ ਢਾਂਚਾ, ਲੌਜਿਸਟਿਕਸ ਅਤੇ ਸਮੁੰਦਰੀ ਖੇਤਰ; ਅਤੇ ਸਥਿਰਤਾ, ਊਰਜਾ ਅਤੇ ਖੇਤੀਬਾੜੀ — 'ਤੇ ਪੇਸ਼ਕਾਰੀਆਂ ਦਿੱਤੀਆਂ ਅਤੇ ਭਾਰਤ ਲਈ ਆਪਣੀਆਂ ਰਣਨੀਤੀਆਂ ਦੀ ਰੂਪ-ਰੇਖਾ ਸਾਂਝੀ ਕੀਤੀ।