ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਕੈਬਨਿਟ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਪੁਰਾਣੇ ਟਰੱਕਾਂ ਅਤੇ ਬੱਸਾਂ ਨੂੰ ਬਦਲਣ ਲਈ ਐੱਨਸੀਆਰਪੀਬੀ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ
June 03rd, 03:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਅਤੇ ਸਵੱਛ ਆਵਾਜਾਈ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਿਕ ਦੋ-ਵਰ੍ਹਿਆ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਯੋਜਨਾ ਦਾ ਫੰਡਿੰਗ ਰਿਹਾਇਸ਼ੀ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਅਧੀਨ ਰਾਸ਼ਟਰੀ ਰਾਜਧਾਨੀ ਖੇਤਰ ਯੋਜਨਾ ਬੋਰਡ (ਐੱਨਸੀਆਰਪੀਬੀ) ਦੁਆਰਾ ਕੀਤੀ ਜਾਵੇਗਾ ਅਤੇ ਇਸ ਦਾ ਲਾਗੂਕਰਨ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੁਆਰਾ ਕੀਤਾ ਜਾਵੇਗਾ। ਇਹ ਯੋਜਨਾ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਭਾਗੀਦਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਲਾਗੂ ਕੀਤੀ ਜਾਵੇਗੀ।ਭਾਰਤ–ਓਮਾਨ ਬਿਜ਼ਨਸ ਫੋਰਮ ਮੌਕੇ ਮਾਣਯੋਗ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
December 18th, 04:08 pm
ਇਸ ਕਾਰੋਬਾਰੀ ਸੰਮੇਲਨ ਲਈ ਤੁਹਾਡੀ ਗਰਮਜੋਸ਼ੀ ਮੇਰਾ ਵੀ ਉਤਸ਼ਾਹ ਵਧਾ ਰਹੀ ਹੈ। ਅੱਜ ਦੀ ਇਹ ਸੰਮੇਲਨ, ਭਾਰਤ - ਓਮਾਨ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਵੇਗਾ, ਨਵੀਂ ਗਤੀ ਦੇਵੇਗਾ ਅਤੇ ਨਵੀਂਆਂ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਮਦਦ ਕਰੇਗਾ। ਅਤੇ ਇਸ ਵਿੱਚ ਤੁਹਾਡਾ ਸਭ ਦਾ ਬਹੁਤ ਵੱਡਾ ਰੋਲ ਹੈ।ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਬਿਜ਼ਨਸ ਫੋਰਮ ਵਿੱਚ ਹਿੱਸਾ ਲਿਆ
December 18th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸਕਟ ਵਿੱਚ ਭਾਰਤ-ਓਮਾਨ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਓਮਾਨ ਦੇ ਵਣਜ, ਉਦਯੋਗ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਕੈਸ ਅਲ ਯੂਸਫ਼, ਓਮਾਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸ਼ੇਖ਼ ਫੈਸਲ ਅਲ ਰਵਾਸ, ਭਾਰਤ ਦੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪਿਊਸ਼ ਗੋਇਲ ਅਤੇ ਸੀਆਈਆਈ ਦੇ ਪ੍ਰਧਾਨ ਸ਼੍ਰੀ ਰਾਜੀਵ ਮੇਮਾਨੀ ਨੇ ਮੀਟਿੰਗ ਵਿੱਚ ਹਿੱਸਾ ਲਿਆ। ਫੋਰਮ ਵਿੱਚ ਊਰਜਾ, ਖੇਤੀਬਾੜੀ, ਲੌਜਿਸਟਿਕਸ, ਬੁਨਿਆਦੀ ਢਾਂਚਾ, ਨਿਰਮਾਣ, ਸਿਹਤ, ਵਿੱਤੀ ਸੇਵਾਵਾਂ, ਗਰੀਨ ਡਿਵੈਲਪਮੈਂਟ, ਸਿੱਖਿਆ ਅਤੇ ਸੰਪਰਕ ਦੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਪ੍ਰਮੁੱਖ ਵਪਾਰਕ ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 06th, 08:14 pm
ਇੱਥੇ ਹਿੰਦੁਸਤਾਨ ਟਾਈਮਜ਼ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਕਈ ਪਤਵੰਤੇ ਹਾਜ਼ਰ ਹਨ। ਮੈਂ ਪ੍ਰਬੰਧਕਾਂ ਅਤੇ ਜਿੰਨੇ ਸਾਥੀਆਂ ਨੇ ਆਪਣੇ ਵਿਚਾਰ ਰੱਖੇ, ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਹੁਣੇ ਸ਼ੋਭਨਾ ਜੀ ਨੇ ਦੋ ਗੱਲਾਂ ਦੱਸੀਆਂ, ਜਿਨ੍ਹਾਂ ਨੂੰ ਮੈਂ ਨੋਟਿਸ ਕੀਤਾ, ਇੱਕ ਤਾਂ ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਪਿਛਲੀ ਵਾਰ ਆਏ ਸਨ, ਤਾਂ ਇਹ ਸੁਝਾਅ ਦਿੱਤਾ ਸੀ। ਇਸ ਦੇਸ਼ ਵਿੱਚ ਮੀਡੀਆ ਘਰਾਣਿਆਂ ਨੂੰ ਕੰਮ ਦੱਸਣ ਦੀ ਹਿੰਮਤ ਕੋਈ ਨਹੀਂ ਕਰ ਸਕਦਾ। ਪਰ ਮੈਂ ਕੀਤੀ ਸੀ, ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਬੜੇ ਚਾਅ ਨਾਲ ਇਸ ਕੰਮ ਨੂੰ ਕੀਤਾ। ਅਤੇ ਦੇਸ਼ ਨੂੰ, ਜਦੋਂ ਮੈਂ ਹੁਣੇ ਪ੍ਰਦਰਸ਼ਨੀ ਦੇਖ ਕੇ ਆਇਆ ਹਾਂ, ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਇਸ ਨੂੰ ਜ਼ਰੂਰ ਵੇਖੋ। ਇਨ੍ਹਾਂ ਫੋਟੋਗ੍ਰਾਫਰ ਸਾਥੀਆਂ ਨੇ ਇਸ ਪਲ ਨੂੰ ਅਜਿਹਾ ਫੜਿਆ ਹੈ ਕਿ ਪਲ ਨੂੰ ਅਮਰ ਬਣਾ ਦਿੱਤਾ ਹੈ। ਦੂਜੀ ਗੱਲ ਉਨ੍ਹਾਂ ਨੇ ਕਹੀ ਅਤੇ ਉਹ ਵੀ ਜ਼ਰਾ ਮੈਂ ਸ਼ਬਦਾਂ ਨੂੰ ਜਿਵੇਂ ਮੈਂ ਸਮਝ ਰਿਹਾ ਹਾਂ, ਉਨ੍ਹਾਂ ਨੇ ਕਿਹਾ ਕਿ ਤੁਸੀਂ ਅੱਗੇ ਵੀ, ਇੱਕ ਤਾਂ ਇਹ ਕਹਿ ਸਕਦੀ ਸੀ, ਕਿ ਤੁਸੀਂ ਅੱਗੇ ਵੀ ਦੇਸ਼ ਦੀ ਸੇਵਾ ਕਰਦੇ ਰਹੋ, ਪਰ ਹਿੰਦੁਸਤਾਨ ਟਾਈਮਜ਼ ਇਹ ਕਹੇ, ਤੁਸੀਂ ਅੱਗੇ ਵੀ ਅਜਿਹੀ ਹੀ ਸੇਵਾ ਕਰਦੇ ਰਹੋ, ਮੈਂ ਇਸ ਲਈ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ
December 06th, 08:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਨੇ ਸੰਮੇਲਨ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਕਈ ਵਿਸ਼ੇਸ਼ ਮਹਿਮਾਨਾਂ ਦਾ ਜ਼ਿਕਰ ਕਰਦੇ ਹੋਏ ਪ੍ਰਬੰਧਕਾਂ ਅਤੇ ਵਿਚਾਰ ਸਾਂਝੇ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸ਼ੋਭਨਾ ਜੀ ਨੇ ਦੋ ਨੁਕਤਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ। ਪਹਿਲਾ ਸਵਾਲ ਉਨ੍ਹਾਂ ਦੀ ਪਿਛਲੀ ਫੇਰੀ ਬਾਰੇ ਸੀ, ਜਦੋਂ ਉਨ੍ਹਾਂ ਨੇ ਇੱਕ ਸੁਝਾਅ ਦਿੱਤਾ ਸੀ, ਜੋ ਕਿ ਮੀਡੀਆ ਹਾਊਸਾਂ ਨਾਲ ਬਹੁਤ ਘੱਟ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੇ ਇਹ ਕਰ ਦਿਖਾਇਆ ਸੀ। ਉਨ੍ਹਾਂ ਖ਼ੁਸ਼ੀ ਪ੍ਰਗਟ ਕੀਤੀ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੂੰ ਉਤਸ਼ਾਹ ਨਾਲ ਲਾਗੂ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਦੋਂ ਉਹ ਪ੍ਰਦਰਸ਼ਨੀ ਦਾ ਦੌਰਾ ਕਰਦੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਫੋਟੋਗ੍ਰਾਫ਼ਰਾਂ ਨੇ ਪਲਾਂ ਨੂੰ ਇਸ ਤਰ੍ਹਾਂ ਕੈਦ ਕੀਤਾ ਕਿ ਉਹ ਪਲ ਅਮਰ ਹੋ ਗਏ, ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ਨੂੰ ਦੇਖਣ ਦੀ ਅਪੀਲ ਕੀਤੀ। ਸ਼ੋਭਨਾ ਜੀ ਦੇ ਦੂਜੇ ਨੁਕਤੇ 'ਤੇ, ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਇੱਛਾ ਹੈ ਕਿ ਉਹ ਦੇਸ਼ ਦੀ ਸੇਵਾ ਕਰਦੇ ਰਹਿਣ, ਸਗੋਂ ਹਿੰਦੁਸਤਾਨ ਟਾਈਮਜ਼ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਤਰੀਕੇ ਨਾਲ ਸੇਵਾ ਕਰਦੇ ਰਹਿਣਾ ਚਾਹੀਦਾ ਹੈ, ਜਿਸ ਲਈ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਹੈਦਰਾਬਾਦ ਵਿੱਚ ਸੈਫਰਾਨ ਏਅਰਕ੍ਰਾਫਟ ਇੰਜਣ ਸਰਵਿਸਿਜ਼ ਇੰਡੀਆ ਸਹੂਲਤ ਕੇਂਦਰ ਦੇ ਉਦਘਾਟਨ ਦੇ ਮੌਕੇ ’ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 26th, 10:10 am
ਮੇਰੇ ਕੋਲ ਸਮਾਂ ਸੀਮਤ ਹੈ, ਕਿਉਂਕਿ ਮੈਂ ਸੰਸਦ ਵਿੱਚ ਪਹੁੰਚਣਾ ਹੈ, ਰਾਸ਼ਟਰਪਤੀ ਜੀ ਦਾ ਪ੍ਰੋਗਰਾਮ ਹੈ, ਇਸ ਲਈ ਮੈਂ ਲੰਬੀ ਗੱਲ ਨਾ ਕਰਦੇ ਹੋਏ, ਬਹੁਤ ਤੇਜ਼ੀ ਨਾਲ ਕੁਝ ਗੱਲਾਂ ਦੱਸ ਕੇ ਆਪਣੀ ਗੱਲ ਮੈਂ ਪੂਰੀ ਕਰਾਂਗਾ। ਅੱਜ ਤੋਂ ਭਾਰਤ ਦਾ ਹਵਾਬਾਜ਼ੀ ਖੇਤਰ ਇੱਕ ਨਵੀਂ ਉਡਾਣ ਭਰਨ ਜਾ ਰਿਹਾ ਹੈ। ਸੈਫਰਾਨ ਦੀ ਇਹ ਨਵੀਂ ਸਹੂਲਤ ਭਾਰਤ ਨੂੰ ਇੱਕ ਗਲੋਬਲ ਐੱਮਆਰਓ ਹੱਬ ਦੇ ਰੂਪ ਵਿੱਚ ਸਥਾਪਿਤ ਕਰਨ ਵਿੱਚ ਮਦਦ ਕਰੇਗੀ। ਇਹ ਐੱਮਆਰਓ ਸਹੂਲਤ ਹਾਈਟੈੱਕ ਐਰੋਸਪੇਸ ਦੀ ਦੁਨੀਆ ਵਿੱਚ ਨੌਜਵਾਨਾਂ ਦੇ ਲਈ ਨਵੇਂ ਮੌਕੇ ਵੀ ਬਣਾਵੇਗੀ। ਮੈਂ ਸਾਰੇ ਅਤੇ ਮੈਂ ਹੁਣੇ 24 ਨਵੰਬਰ ਨੂੰ ਹੀ ਸੈਫਰਾਨ ਬੋਰਡ ਅਤੇ ਮੈਨੇਜਮੈਂਟ ਦੇ ਲੋਕਾਂ ਨਾਲ ਮਿਲਿਆ ਹਾਂ, ਪਹਿਲਾਂ ਵੀ ਮੇਰੀ ਉਨ੍ਹਾਂ ਨਾਲ ਮੁਲਾਕਾਤਾਂ ਹੋਈਆਂ ਹਨ, ਹਰ ਚਰਚਾ ਵਿੱਚ ਮੈਨੂੰ ਉਨ੍ਹਾਂ ਵਿੱਚ ਭਾਰਤ ਨੂੰ ਲੈ ਕੇ ਭਰੋਸਾ ਅਤੇ ਉਮੀਦ ਦਿਖਾਈ ਦਿੱਤੀ ਹੈ। ਮੈਨੂੰ ਉਮੀਦ ਹੈ ਕਿ ਸੈਫਰਾਨ ਦਾ ਭਾਰਤ ਵਿੱਚ ਨਿਵੇਸ਼ ਅੱਗੇ ਵੀ ਇਸੇ ਗਤੀ ਨਾਲ ਜਾਰੀ ਰਹੇਗਾ। ਅੱਜ ਇਸ ਸਹੂਲਤ ਦੇ ਲਈ ਮੈਂ ਟੀਮ ਸੈਫਰਾਨ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੈਦਰਾਬਾਦ ਵਿੱਚ ਸਫ਼ਰਾਨ ਏਅਰ ਕਰਾਫ਼ਟ ਇੰਜਣ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕੀਤਾ
November 26th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਹੈਦਰਾਬਾਦ ਦੇ ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਜੀਐੱਮਆਰ ਏਅਰੋਸਪੇਸ ਅਤੇ ਉਦਯੋਗਿਕ ਪਾਰਕ – ਐੱਸਈਜੇਡ ਵਿੱਚ ਸਥਿਤ ਸਫ਼ਰਾਨ ਏਅਰ ਕਰਾਫ਼ਟ ਇੰਜਣ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਤੋਂ ਭਾਰਤ ਦਾ ਹਵਾਬਾਜ਼ੀ ਖੇਤਰ ਇੱਕ ਨਵੀਂ ਉਡਾਨ ਭਰਨ ਜਾ ਰਿਹਾ ਹੈ। ਸਫ਼ਰਾਨ ਦੀ ਇਹ ਨਵੀਂ ਸਹੂਲਤ ਭਾਰਤ ਨੂੰ ਇੱਕ ਗਲੋਬਲ ਰੱਖ-ਰਖਾਅ, ਮੁਰੰਮਤ ਅਤੇ ਓਵਰਹਾਲ (ਐੱਮਆਰਓ) ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕਰੇਗੀ। ਪ੍ਰਧਾਨ ਮੰਤਰੀ ਨੇ ਇਸ ਤੱਥ ਨੂੰ ਉਜਾਗਰ ਕੀਤਾ ਕਿ ਇਹ ਐੱਮਆਰਓ ਸਹੂਲਤ ਉੱਚ-ਤਕਨੀਕੀ ਏਅਰੋਸਪੇਸ ਦੇ ਖੇਤਰ ਵਿੱਚ ਨੌਜਵਾਨਾਂ ਲਈ ਨਵੇਂ ਮੌਕੇ ਵੀ ਪੈਦਾ ਕਰੇਗੀ। ਉਨ੍ਹਾਂ ਨੇ ਯਾਦ ਦਿਵਾਇਆ ਕਿ ਉਨ੍ਹਾਂ ਨੇ 24 ਨਵੰਬਰ ਨੂੰ ਸਫ਼ਰਾਨ ਦੇ ਬੋਰਡ ਅਤੇ ਪ੍ਰਬੰਧਨ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਨਾਲ ਹੋਈ ਹਰ ਗੱਲਬਾਤ ਵਿੱਚ ਉਨ੍ਹਾਂ ਨੇ ਭਾਰਤ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਉਮੀਦ ਨੂੰ ਦੇਖਿਆ ਸੀ। ਉਨ੍ਹਾਂ ਨੇ ਉਮੀਦ ਜਤਾਈ ਕਿ ਭਾਰਤ ਵਿੱਚ ਸਫ਼ਰਾਨ ਦਾ ਨਿਵੇਸ਼ ਇਸੇ ਗਤੀ ਨਾਲ ਜਾਰੀ ਰਹੇਗਾ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਨਵੀਂ ਸਹੂਲਤ ਲਈ ਟੀਮ ਸਫ਼ਰਾਨ ਨੂੰ ਵਧਾਈ ਦਿੱਤੀ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 06:16 pm
ਰੂਸ ਦੇ ਉਪ ਪ੍ਰਧਾਨ ਮੰਤਰੀ ਦਮਿਤਰੀ ਪਾਤਰੁਸ਼ੇਵ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਚਿਰਾਗ਼ ਪਾਸਵਾਨ, ਰਵਨੀਤ ਜੀ, ਪ੍ਰਤਾਪਰਾਓ ਜਾਧਵ ਜੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਆਏ ਸਾਰੇ ਮੰਤਰੀਓ, ਹੋਰ ਪ੍ਰਤੀਨਿਧੀਓ, ਮਹਿਮਾਨੋ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਫੂਡ ਇੰਡੀਆ 2025 ਨੂੰ ਸੰਬੋਧਨ ਕੀਤਾ
September 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਇੱਕ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ, ਉੱਦਮੀ, ਨਿਵੇਸ਼ਕ, ਇਨੋਵੇਟਰਸ ਅਤੇ ਖ਼ਪਤਕਾਰ, ਸਾਰੇ ਇਸ ਆਯੋਜਨ ਵਿੱਚ ਇਕੱਠੇ ਮੌਜੂਦ ਹਨ, ਜਿਸ ਨਾਲ ਵਰਲਡ ਫੂਡ ਇੰਡੀਆ ਇੱਕ ਨਵੇਂ ਸੰਪਰਕ, ਨਵੇਂ ਜੁੜਾਅ ਅਤੇ ਰਚਨਾਤਮਕਤਾ ਦਾ ਇੱਕ ਮੰਚ ਬਣ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਇਸ ਗੱਲ ’ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਨ੍ਹਾਂ ਵਿੱਚ ਮੁੱਖ ਤੌਰ 'ਤੇ ਪੋਸ਼ਣ, ਤੇਲ ਦੀ ਖ਼ਪਤ ਘੱਟ ਕਰਨ ਅਤੇ ਪੈਕੇਜਡ ਉਤਪਾਦਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵੱਲ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਆਯੋਜਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।7, ਲੋਕ ਕਲਿਆਨ ਮਾਰਗ, ਨਵੀਂ ਦਿੱਲੀ ਵਿੱਚ ਨੈਸ਼ਨਲ ਅਵਾਰਡੀ ਟੀਚਰਾਂ ਦੇ ਨਾਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 04th, 05:35 pm
ਸਾਡੇ ਇੱਥੇ ਅਧਿਆਪਕ ਦੇ ਪ੍ਰਤੀ ਇੱਕ ਸੁਭਾਵਿਕ ਸਨਮਾਨ ਹੁੰਦਾ ਹੈ ਅਤੇ ਉਹ ਸਮਾਜ ਦੀ ਇੱਕ ਬਹੁਤ ਵੱਡੀ ਸ਼ਕਤੀ ਵੀ ਹੈ। ਅਤੇ ਅਧਿਆਪਕਾਂ ਨੂੰ ਆਸ਼ੀਰਵਾਦ ਦੇਣ ਲਈ ਖੜ੍ਹੇ ਹੋਣਾ ਇੱਕ ਪਾਪ ਹੈ। ਇਸ ਲਈ ਮੈਂ ਅਜਿਹਾ ਪਾਪ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਡੇ ਨਾਲ ਜ਼ਰੂਰ ਗੱਲਬਾਤ ਕਰਨਾ ਚਾਹਾਂਗਾ। ਮੈਂ ਤੁਹਾਨੂੰ ਸੰਵਾਦ ਜ਼ਰੂਰ ਕਰਨਾ ਚਾਹਾਂਗਾ । ਮੇਰੇ ਲਈ ਬਹੁਤ ਵਧੀਆ ਇਹ ਐਕਸਪੀਰੀਅੰਸ ਸੀ ਕਿ ਤੁਹਾਨੂੰ ਸਾਰਿਆ ਨੂੰ, ਉਂਜ ਤਾਂ ਸਾਰਿਆ ਨੂੰ ਮੈਨੂੰ, ਕਿਉਂਕਿ ਤੁਹਾਡੀ ਹਰ ਇੱਕ ਦੀ ਸਟੋਰੀ ਹੋਵੇਗੀ , ਹਰ ਇੱਕ ਦੇ ਆਪਣੇ ਜੀਵਨ ਵਿੱਚ ਕਿਉਂਕਿ ਉਸ ਦੇ ਬਿਨਾ ਇੱਥੇ ਤੱਕ ਪਹੁੰਚੇ ਨਹੀਂ ਹੋਵੋਗੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕੀਤਾ
September 04th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਭਾਰਤੀ ਸਮਾਜ ਵਿੱਚ ਅਧਿਆਪਕਾਂ ਦੇ ਪ੍ਰਤੀ ਸੁਭਾਵਿਕ ਸਨਮਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਇੱਕ ਸਸ਼ਕਤ ਤਾਕਤ ਦੱਸਿਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਧਿਆਪਕਾਂ ਦਾ ਸਨਮਾਨ ਸਿਰਫ਼ ਇੱਕ ਰਿਵਾਜ਼ ਨਹੀਂ, ਸਗੋਂ ਉਨ੍ਹਾਂ ਦੇ ਆਜੀਵਨ ਸਮਰਪਣ ਅਤੇ ਪ੍ਰਭਾਵ ਦਾ ਸਨਮਾਨ ਹੈ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਵਰਲਡ ਏਅਰ ਟ੍ਰਾਂਸਪੋਰਟ ਸਮਿਟ ਦੇ ਪਲੀਨਰੀ (ਸੰਪੂਰਨ) ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 02nd, 05:34 pm
ਕੇਂਦਰ ਵਿੱਚ ਮੇਰੇ ਸਹਿਯੋਗੀ ਰਾਮਮੋਹਨ ਨਾਇਡੂ ਜੀ, ਮੁਰਲੀਧਰ ਮੋਹੋਲ ਜੀ, IATA ਬੋਰਡ ਆਵ੍ ਗਵਰਨਰਸ ਦੇ ਚੇਅਰਮੈਨ ਪੀਟਰ ਐਲਬਰਸ ਜੀ, IATA ਦੇ ਡਾਇਰੈਕਟਰ ਜਨਰਲ ਵਿਲੀ ਵਾਲਸ਼ ਜੀ, ਇੰਡੀਗੋ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਭਾਟੀਆ ਜੀ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਏਟੀਏ (IATA) ਦੀ 81ਵੀਂ ਵਾਰਸ਼ਿਕ ਜਨਰਲ ਮੀਟਿੰਗ ਅਤੇ ਵਰਲਡ ਏਅਰ ਟ੍ਰਾਂਸਪੋਰਟ ਸਮਿਟ (World Air Transport Summit) ਦੇ ਸੰਪੂਰਨ ਸੈਸ਼ਨ (plenary Session) ਨੂੰ ਸੰਬੋਧਨ ਕੀਤਾ
June 02nd, 05:00 pm
ਵਿਸ਼ਵ ਪੱਧਰੀ ਹਵਾਈ ਇਨਫ੍ਰਾਸਟ੍ਰਕਚਰ ਵਿਕਸਿਤ ਕਰਨ ਅਤੇ ਕਨੈਕਟਿਵਿਟੀ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ (ਆਈਏਟੀਏ-IATA) ਦੀ 81ਵੀਂ ਵਾਰਸ਼ਿਕ ਜਨਰਲ ਮੀਟਿੰਗ (ਏਜੀਐੱਮ-AGM) ਅਤੇ ਵਰਲਡ ਏਅਰ ਟ੍ਰਾਂਸਪੋਰਟ ਸਮਿਟ (ਡਬਲਿਊਏਟੀਐੱਸ-WATS) ਦੇ ਸੰਪੂਰਨ ਸੈਸ਼ਨ (plenary session) ਨੂੰ ਸੰਬੋਧਨ ਕੀਤਾ। ਭਾਰਤ ਮੰਡਪਮ (Bharat Mandapam), ਵਿੱਚ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਅਤਿਥੀਆਂ ਦਾ ਸੁਆਗਤ ਕੀਤਾ ਅਤੇ ਚਾਰ ਦਹਾਕਿਆਂ ਦੇ ਬਾਅਦ ਭਾਰਤ ਵਿੱਚ ਆਯੋਜਿਤ ਇਸ ਸਮਾਗਮ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਇਸ ਅਵਧੀ ਦੇ ਦੌਰਾਨ ਭਾਰਤ ਵਿੱਚ ਹੋਏ ਪਰਿਵਰਤਨਕਾਰੀ ਬਦਲਾਵਾਂ ‘ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਅੱਜ ਦਾ ਭਾਰਤ ਪਹਿਲੇ ਤੋਂ ਕਿਤੇ ਅਧਿਕ ਆਤਮਵਿਸ਼ਵਾਸ ਨਾਲ ਭਰਿਆ ਹੋਇਆ ਹੈ। ਉਨ੍ਹਾਂ ਨੇ ਨਾ ਕੇਵਲ ਇੱਕ ਵਿਸ਼ਾਲ ਬਜ਼ਾਰ ਦੇ ਰੂਪ ਵਿੱਚ, ਬਲਕਿ ਨੀਤੀ ਅਗਵਾਈ, ਇਨੋਵੇਸ਼ਨ ਅਤੇ ਸਮਾਵੇਸ਼ੀ ਵਿਕਾਸ ਦੇ ਪ੍ਰਤੀਕ ਦੇ ਰੂਪ ਵਿੱਚ ਗਲੋਬਲ ਏਵੀਏਸ਼ਨ ਈਕੋਸਿਸਟਮ (global aviation ecosystem) ਵਿੱਚ ਭਾਰਤ ਦੀ ਭੂਮਿਕਾ ਬਾਰੇ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ, ਭਾਰਤ ਸਪੇਸ-ਏਵੀਏਸ਼ਨ ਕਨਵਰਜੈਂਸ (space-aviation convergence) ਵਿੱਚ ਇੱਕ ਗਲੋਬਲ ਲੀਡਰ (global leader) ਦੇ ਰੂਪ ਵਿੱਚ ਉੱਭਰ ਰਿਹਾ ਹੈ।” ਉਨ੍ਹਾਂ ਨੇ ਇਹ ਭੀ ਕਿਹਾ ਕਿ ਸਿਵਲ ਏਵੀਏਸ਼ਨ ਸੈਕਟਰ ਵਿੱਚ ਪਿਛਲੇ ਦਹਾਕੇ ਵਿੱਚ ਇਤਿਹਾਸਿਕ ਪ੍ਰਗਤੀ ਹੋਈ ਹੈ, ਜਿਸ ਨੂੰ ਸਾਰੇ ਜਾਣਦੇ ਹਨ।ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 28th, 08:00 pm
ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ
March 28th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।ਪ੍ਰਧਾਨ ਮੰਤਰੀ 18 ਜਨਵਰੀ ਨੂੰ ਸਵਾਮਿਤਵ ਯੋਜਨਾ ਦੇ ਤਹਿਤ ਸੰਪਤੀ ਮਾਲਕਾਂ ਨੂੰ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ
January 16th, 08:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜਨਵਰੀ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜ਼ਿਲ੍ਹਿਆਂ ਦੇ 50000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ।