Bengal’s strength is known worldwide, but TMC has trapped it in corruption: PM Modi in Mathurapur
April 23rd, 01:00 pm
Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.Today, against TMC’s jungle raj, people across Bengal are blowing the conch of change: PM Modi in Krishnanagar
April 23rd, 12:45 pm
PM Modi addressed a massive public rally in Krishnanagar, delivering a sharp critique of TMC’s misgovernance while presenting BJP’s vision of development, security and women-led growth in West Bengal. He highlighted 15 years of “scams and broken promises” under TMC, contrasting it with BJP’s vision of “Sabka Saath, Sabka Vikas”. Reaffirming Modi's guarantee, he announced 10 guarantees for women.PM Modi’s high-energy rallies in Krishnanagar and Mathurapur, West Bengal
April 23rd, 12:30 pm
PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.ਪ੍ਰਧਾਨ ਮੰਤਰੀ ਨੇ ਆਦਿ ਸ਼ੰਕਰਾਚਾਰੀਆ ਨੂੰ ਸ਼ਰਧਾਂਜਲੀ ਭੇਟ ਕੀਤੀ
April 21st, 01:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਮਹਾਨ ਅਧਿਆਤਮਿਕ ਗੁਰੂਆਂ ਵਿੱਚੋਂ ਇੱਕ ਆਦਿ ਸ਼ੰਕਰਾਚਾਰੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਡੂੰਘੀਆਂ ਸਿੱਖਿਆਵਾਂ, ਵਿਚਾਰ ਅਤੇ ਅਦਵੈਤ ਵੇਦਾਂਤ ਦਾ ਫਲਸਫਾ ਵਿਸ਼ਵ ਪੱਧਰ ’ਤੇ ਅਣਗਿਣਤ ਲੋਕਾਂ ਦਾ ਮਾਰਗ-ਦਰਸ਼ਨ ਕਰਦਾ ਆ ਰਿਹਾ ਹੈ। ਅਧਿਆਤਮਿਕ ਚਿੰਤਨ ਨੂੰ ਮੁੜ ਸੁਰਜੀਤ ਕਰਨ ਅਤੇ ਦੇਸ਼ ਭਰ ਵਿੱਚ ਅਧਿਆਤਮਿਕ ਕੇਂਦਰ ਸਥਾਪਤ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਪ੍ਰੇਰਨਾ ਸਰੋਤ ਬਣੀਆਂ ਰਹਿਣਗੀਆਂ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਗਿਆਨ ਸਾਡੇ ਮਾਰਗ ਨੂੰ ਰੋਸ਼ਨ ਕਰਦਾ ਰਹੇਗਾ ਅਤੇ ਸੱਚ, ਦਇਆ ਅਤੇ ਸਮੂਹਿਕ ਭਲਾਈ ਦੇ ਪ੍ਰਤੀ ਸਾਡੀ ਵਚਨਬੱਧਤਾ ਨੂੰ ਮਜ਼ਬੂਤ ਕਰੇਗਾ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।ਪ੍ਰਧਾਨ ਮੰਤਰੀ ਨੇ ਇਸ ਸਾਲ ਦੇ #ਪਰੀਕਸ਼ਾਪੇਚਰਚਾ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਤੋਂ ਵਿਚਾਰ ਮੰਗੇ
January 07th, 07:05 pm
ਜਿਵੇਂ-ਜਿਵੇਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇੱਕ ਵਾਰ ਫਿਰ ਬਹੁਤ ਉਡੀਕ ਕੀਤੇ ਜਾਣ ਵਾਲੇ ਸਲਾਨਾ ਪ੍ਰੋਗਰਾਮ 'ਪ੍ਰੀਕਸ਼ਾ ਪੇ ਚਰਚਾ' ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ।ਪ੍ਰਧਾਨ ਮੰਤਰੀ 3 ਜਨਵਰੀ ਨੂੰ ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ
January 01st, 05:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਜਨਵਰੀ, 2026 ਨੂੰ ਸਵੇਰੇ ਤਕਰੀਬਨ 11 ਵਜੇ ਰਾਏ ਪਿਥੌਰਾ ਕਲਚਰਲ ਕੰਪਲੈਕਸ, ਨਵੀਂ ਦਿੱਲੀ ਵਿੱਚ ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ, ਜਿਸ ਦਾ ਸਿਰਲੇਖ 'ਦਿ ਲਾਈਟ ਐਂਡ ਦਿ ਲੋਟਸ: ਰੈਲਿਕਸ ਆਫ਼ ਦਿ ਅਵੇਕਨਡ ਵਨ' ਹੈ।ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 04th, 10:45 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਨ ਕਰਦਿਆਂ 62,000 ਕਰੋੜ ਰੁਪਏ ਤੋਂ ਵੱਧ ਦੇ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 04th, 10:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੌਸ਼ਲ ਦੀਕਸ਼ਾਂਤ ਸਮਾਰੋਹ ਦੌਰਾਨ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਦੇ ਆਈਟੀਆਈ ਨਾਲ ਜੁੜੇ ਲੱਖਾਂ ਵਿਦਿਆਰਥੀਆਂ ਦੇ ਨਾਲ-ਨਾਲ ਬਿਹਾਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕੁਝ ਸਾਲ ਪਹਿਲਾਂ, ਸਰਕਾਰ ਨੇ ਆਈਟੀਆਈ ਵਿਦਿਆਰਥੀਆਂ ਲਈ ਵੱਡੇ ਪੱਧਰ 'ਤੇ ਕਨਵੋਕੇਸ਼ਨ ਸਮਾਰੋਹ ਆਯੋਜਿਤ ਕਰਨ ਦੀ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਅੱਜ ਉਸ ਪਰੰਪਰਾ ਵਿੱਚ ਇੱਕ ਹੋਰ ਮੀਲ ਪੱਥਰ ਹੈ।ਕੈਬਨਿਟ ਨੇ 5862 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਦੇਸ਼ ਭਰ ਵਿੱਚ ਸਿਵਿਲ ਖੇਤਰ ਦੇ ਤਹਿਤ 57 ਨਵੇਂ ਕੇਂਦਰੀ ਵਿਦਿਆਲਿਆਂ (ਕੇਵੀਐੱਸ) ਖੋਲ੍ਹਣ ਨੂੰ ਮਨਜ਼ੂਰੀ ਦਿੱਤੀ
October 01st, 03:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬੱਚਿਆਂ ਦੀ ਵਧਦੀ ਸੰਖਿਆ ਨੂੰ ਦੇਖਦੇ ਹੋਏ ਉਨ੍ਹਾਂ ਦੇ ਬੱਚਿਆਂ ਦੀ ਵਿਦਿਅਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦੇਸ਼ ਭਰ ਵਿੱਚ ਸਿਵਿਲ ਖੇਤਰ ਦੇ ਤਹਿਤ 57 ਨਵੇਂ ਕੇਂਦਰੀ ਵਿਦਿਆਲਿਆਂ (ਕੇਵੀ) ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। 57 ਨਵੇਂ ਕੇਂਦਰੀ ਵਿਦਿਆਲਿਆਂ ਦੀ ਸਥਾਪਨਾ ਦੇ ਲਈ ਫੰਡਾਂ ਦੀ ਕੁੱਲ ਅਨੁਮਾਨਿਤ ਜ਼ਰੂਰਤ 5862.55 ਕਰੋੜ ਰੁਪਏ (ਲਗਭਗ) ਹੈ, ਜੋ 2026-27 ਤੋਂ ਨੌ ਵਰ੍ਹਿਆਂ ਦੀ ਮਿਆਦ ਨੂੰ ਕਵਰ ਕਰਦੀ ਹੈ। ਇਸ ਵਿੱਚ 2585.52 ਕਰੋੜ ਰੁਪਏ (ਲਗਭਗ) ਦਾ ਪੂੰਜੀਗਤ ਖਰਚ ਅਤੇ 3277.03 ਕਰੋੜ ਰੁਪਏ (ਲਗਭਗ) ਦਾ ਸੰਚਾਲਨ ਖਰਚਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਪਹਿਲੀ ਵਾਰ ਇਨ੍ਹਾਂ 57 ਕੇਂਦਰੀ ਵਿਦਿਆਲਿਆਂ ਨੂੰ ਬਾਲ ਵਾਟਿਕਾ, ਯਾਨੀ ਬੁਨਿਆਦੀ ਪੜਾਅ (ਪ੍ਰੀ-ਪ੍ਰਾਈਮਰੀ) ਦੇ 3 ਵਰ੍ਹਿਆਂ ਦੇ ਨਾਲ ਮਨਜ਼ੂਰੀ ਦਿੱਤੀ ਗਈ ਹੈ।ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
September 05th, 08:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਨ ਨੂੰ ਪੋਸ਼ਿਤ ਕਰਨ ਲਈ ਅਧਿਆਪਕਾਂ ਦਾ ਸਮਰਪਣ ਇੱਕ ਮਜ਼ਬੂਤ ਅਤੇ ਉੱਜਵਲ ਭਵਿੱਖ ਦੀ ਨੀਂਹ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ, “ਅਸੀਂ ਇੱਕ ਪ੍ਰਸਿੱਧ ਵਿਦਵਾਨ ਅਤੇ ਅਧਿਆਪਕ, ਡਾ. ਐੱਸ. ਰਾਧਾਕ੍ਰਿਸ਼ਣਨ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਵੀ ਯਾਦ ਕਰਦੇ ਹਾਂ”,7, ਲੋਕ ਕਲਿਆਨ ਮਾਰਗ, ਨਵੀਂ ਦਿੱਲੀ ਵਿੱਚ ਨੈਸ਼ਨਲ ਅਵਾਰਡੀ ਟੀਚਰਾਂ ਦੇ ਨਾਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 04th, 05:35 pm
ਸਾਡੇ ਇੱਥੇ ਅਧਿਆਪਕ ਦੇ ਪ੍ਰਤੀ ਇੱਕ ਸੁਭਾਵਿਕ ਸਨਮਾਨ ਹੁੰਦਾ ਹੈ ਅਤੇ ਉਹ ਸਮਾਜ ਦੀ ਇੱਕ ਬਹੁਤ ਵੱਡੀ ਸ਼ਕਤੀ ਵੀ ਹੈ। ਅਤੇ ਅਧਿਆਪਕਾਂ ਨੂੰ ਆਸ਼ੀਰਵਾਦ ਦੇਣ ਲਈ ਖੜ੍ਹੇ ਹੋਣਾ ਇੱਕ ਪਾਪ ਹੈ। ਇਸ ਲਈ ਮੈਂ ਅਜਿਹਾ ਪਾਪ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਡੇ ਨਾਲ ਜ਼ਰੂਰ ਗੱਲਬਾਤ ਕਰਨਾ ਚਾਹਾਂਗਾ। ਮੈਂ ਤੁਹਾਨੂੰ ਸੰਵਾਦ ਜ਼ਰੂਰ ਕਰਨਾ ਚਾਹਾਂਗਾ । ਮੇਰੇ ਲਈ ਬਹੁਤ ਵਧੀਆ ਇਹ ਐਕਸਪੀਰੀਅੰਸ ਸੀ ਕਿ ਤੁਹਾਨੂੰ ਸਾਰਿਆ ਨੂੰ, ਉਂਜ ਤਾਂ ਸਾਰਿਆ ਨੂੰ ਮੈਨੂੰ, ਕਿਉਂਕਿ ਤੁਹਾਡੀ ਹਰ ਇੱਕ ਦੀ ਸਟੋਰੀ ਹੋਵੇਗੀ , ਹਰ ਇੱਕ ਦੇ ਆਪਣੇ ਜੀਵਨ ਵਿੱਚ ਕਿਉਂਕਿ ਉਸ ਦੇ ਬਿਨਾ ਇੱਥੇ ਤੱਕ ਪਹੁੰਚੇ ਨਹੀਂ ਹੋਵੋਗੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕੀਤਾ
September 04th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਭਾਰਤੀ ਸਮਾਜ ਵਿੱਚ ਅਧਿਆਪਕਾਂ ਦੇ ਪ੍ਰਤੀ ਸੁਭਾਵਿਕ ਸਨਮਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਇੱਕ ਸਸ਼ਕਤ ਤਾਕਤ ਦੱਸਿਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਧਿਆਪਕਾਂ ਦਾ ਸਨਮਾਨ ਸਿਰਫ਼ ਇੱਕ ਰਿਵਾਜ਼ ਨਹੀਂ, ਸਗੋਂ ਉਨ੍ਹਾਂ ਦੇ ਆਜੀਵਨ ਸਮਰਪਣ ਅਤੇ ਪ੍ਰਭਾਵ ਦਾ ਸਨਮਾਨ ਹੈ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਵਧਾਈਆਂ ਦਿੱਤੀਆਂ
August 24th, 01:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਤਹਿ-ਦਿਲੋਂ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਪ੍ਰਤਿਸ਼ਠਿਤ ਵਿਅਕਤੀਆਂ ਨੂੰ ਵਧਾਈਆਂ ਦਿੱਤੀਆਂ
July 13th, 10:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਕੀਤੇ ਗਏ ਚਾਰ ਪ੍ਰਤਿਸ਼ਠਿਤ ਵਿਅਕਤੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸੀਬੀਐੱਸਈ 12ਵੀਂ ਅਤੇ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
May 13th, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਬੀਐੱਸਈ 12ਵੀਂ ਅਤੇ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਇਹ ਤੁਹਾਡੇ ਦ੍ਰਿੜ੍ਹ ਸੰਕਲਪ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ। ਅੱਜ ਦਾ ਦਿਨ ਮਾਤਾ-ਪਿਤਾ, ਅਧਿਆਪਕਾਂ ਅਤੇ ਹੋਰ ਸਾਰੇ ਲੋਕਾਂ ਦੀ ਭੂਮਿਕਾ ਨੂੰ ਸਵੀਕਾਰ ਕਰਨ ਦਾ ਦਿਨ ਵੀ ਹੈ, ਜਿਨ੍ਹਾਂ ਨੇ ਇਸ ਉਪਲਬਧੀ ਨੂੰ ਹਾਸਲ ਕਰਨ ਵਿੱਚ ਯੋਗਦਾਨ ਦਿੱਤਾ ਹੈ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।"ਪਰੀਕਸ਼ਾ ਪੇ ਚਰਚਾ 2025" ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
February 10th, 11:30 am
ਇਹ ਇੱਕ ਬਹੁਤ Privilege ਦੀ ਬਾਤ ਹੈ ਕਿ ਇਤਨੇ ਸਾਰੇ ਬੱਚਿਆਂ ਨੇ ਇਸ ਵਿੱਚ ਰਜਿਸਟਰ ਕੀਤਾ ਸੀ and we were one of them.