ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 03rd, 02:25 pm
ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਅਤੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕਰਮਾਰਕ ਮੱਲੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਹੈਦਰਾਬਾਦ ਵਿੱਚ ਸੈਫਰਾਨ ਏਅਰਕ੍ਰਾਫਟ ਇੰਜਣ ਸਰਵਿਸਿਜ਼ ਇੰਡੀਆ ਸਹੂਲਤ ਕੇਂਦਰ ਦੇ ਉਦਘਾਟਨ ਦੇ ਮੌਕੇ ’ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 26th, 10:10 am
ਮੇਰੇ ਕੋਲ ਸਮਾਂ ਸੀਮਤ ਹੈ, ਕਿਉਂਕਿ ਮੈਂ ਸੰਸਦ ਵਿੱਚ ਪਹੁੰਚਣਾ ਹੈ, ਰਾਸ਼ਟਰਪਤੀ ਜੀ ਦਾ ਪ੍ਰੋਗਰਾਮ ਹੈ, ਇਸ ਲਈ ਮੈਂ ਲੰਬੀ ਗੱਲ ਨਾ ਕਰਦੇ ਹੋਏ, ਬਹੁਤ ਤੇਜ਼ੀ ਨਾਲ ਕੁਝ ਗੱਲਾਂ ਦੱਸ ਕੇ ਆਪਣੀ ਗੱਲ ਮੈਂ ਪੂਰੀ ਕਰਾਂਗਾ। ਅੱਜ ਤੋਂ ਭਾਰਤ ਦਾ ਹਵਾਬਾਜ਼ੀ ਖੇਤਰ ਇੱਕ ਨਵੀਂ ਉਡਾਣ ਭਰਨ ਜਾ ਰਿਹਾ ਹੈ। ਸੈਫਰਾਨ ਦੀ ਇਹ ਨਵੀਂ ਸਹੂਲਤ ਭਾਰਤ ਨੂੰ ਇੱਕ ਗਲੋਬਲ ਐੱਮਆਰਓ ਹੱਬ ਦੇ ਰੂਪ ਵਿੱਚ ਸਥਾਪਿਤ ਕਰਨ ਵਿੱਚ ਮਦਦ ਕਰੇਗੀ। ਇਹ ਐੱਮਆਰਓ ਸਹੂਲਤ ਹਾਈਟੈੱਕ ਐਰੋਸਪੇਸ ਦੀ ਦੁਨੀਆ ਵਿੱਚ ਨੌਜਵਾਨਾਂ ਦੇ ਲਈ ਨਵੇਂ ਮੌਕੇ ਵੀ ਬਣਾਵੇਗੀ। ਮੈਂ ਸਾਰੇ ਅਤੇ ਮੈਂ ਹੁਣੇ 24 ਨਵੰਬਰ ਨੂੰ ਹੀ ਸੈਫਰਾਨ ਬੋਰਡ ਅਤੇ ਮੈਨੇਜਮੈਂਟ ਦੇ ਲੋਕਾਂ ਨਾਲ ਮਿਲਿਆ ਹਾਂ, ਪਹਿਲਾਂ ਵੀ ਮੇਰੀ ਉਨ੍ਹਾਂ ਨਾਲ ਮੁਲਾਕਾਤਾਂ ਹੋਈਆਂ ਹਨ, ਹਰ ਚਰਚਾ ਵਿੱਚ ਮੈਨੂੰ ਉਨ੍ਹਾਂ ਵਿੱਚ ਭਾਰਤ ਨੂੰ ਲੈ ਕੇ ਭਰੋਸਾ ਅਤੇ ਉਮੀਦ ਦਿਖਾਈ ਦਿੱਤੀ ਹੈ। ਮੈਨੂੰ ਉਮੀਦ ਹੈ ਕਿ ਸੈਫਰਾਨ ਦਾ ਭਾਰਤ ਵਿੱਚ ਨਿਵੇਸ਼ ਅੱਗੇ ਵੀ ਇਸੇ ਗਤੀ ਨਾਲ ਜਾਰੀ ਰਹੇਗਾ। ਅੱਜ ਇਸ ਸਹੂਲਤ ਦੇ ਲਈ ਮੈਂ ਟੀਮ ਸੈਫਰਾਨ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੈਦਰਾਬਾਦ ਵਿੱਚ ਸਫ਼ਰਾਨ ਏਅਰ ਕਰਾਫ਼ਟ ਇੰਜਣ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕੀਤਾ
November 26th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਹੈਦਰਾਬਾਦ ਦੇ ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਜੀਐੱਮਆਰ ਏਅਰੋਸਪੇਸ ਅਤੇ ਉਦਯੋਗਿਕ ਪਾਰਕ – ਐੱਸਈਜੇਡ ਵਿੱਚ ਸਥਿਤ ਸਫ਼ਰਾਨ ਏਅਰ ਕਰਾਫ਼ਟ ਇੰਜਣ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਤੋਂ ਭਾਰਤ ਦਾ ਹਵਾਬਾਜ਼ੀ ਖੇਤਰ ਇੱਕ ਨਵੀਂ ਉਡਾਨ ਭਰਨ ਜਾ ਰਿਹਾ ਹੈ। ਸਫ਼ਰਾਨ ਦੀ ਇਹ ਨਵੀਂ ਸਹੂਲਤ ਭਾਰਤ ਨੂੰ ਇੱਕ ਗਲੋਬਲ ਰੱਖ-ਰਖਾਅ, ਮੁਰੰਮਤ ਅਤੇ ਓਵਰਹਾਲ (ਐੱਮਆਰਓ) ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕਰੇਗੀ। ਪ੍ਰਧਾਨ ਮੰਤਰੀ ਨੇ ਇਸ ਤੱਥ ਨੂੰ ਉਜਾਗਰ ਕੀਤਾ ਕਿ ਇਹ ਐੱਮਆਰਓ ਸਹੂਲਤ ਉੱਚ-ਤਕਨੀਕੀ ਏਅਰੋਸਪੇਸ ਦੇ ਖੇਤਰ ਵਿੱਚ ਨੌਜਵਾਨਾਂ ਲਈ ਨਵੇਂ ਮੌਕੇ ਵੀ ਪੈਦਾ ਕਰੇਗੀ। ਉਨ੍ਹਾਂ ਨੇ ਯਾਦ ਦਿਵਾਇਆ ਕਿ ਉਨ੍ਹਾਂ ਨੇ 24 ਨਵੰਬਰ ਨੂੰ ਸਫ਼ਰਾਨ ਦੇ ਬੋਰਡ ਅਤੇ ਪ੍ਰਬੰਧਨ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਨਾਲ ਹੋਈ ਹਰ ਗੱਲਬਾਤ ਵਿੱਚ ਉਨ੍ਹਾਂ ਨੇ ਭਾਰਤ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਉਮੀਦ ਨੂੰ ਦੇਖਿਆ ਸੀ। ਉਨ੍ਹਾਂ ਨੇ ਉਮੀਦ ਜਤਾਈ ਕਿ ਭਾਰਤ ਵਿੱਚ ਸਫ਼ਰਾਨ ਦਾ ਨਿਵੇਸ਼ ਇਸੇ ਗਤੀ ਨਾਲ ਜਾਰੀ ਰਹੇਗਾ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਨਵੀਂ ਸਹੂਲਤ ਲਈ ਟੀਮ ਸਫ਼ਰਾਨ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ
November 18th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਰੰਗਾਰੇੱਡੀ ਜ਼ਿਲ੍ਹੇ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
November 03rd, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਰੰਗਾਰੇੱਡੀ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।ਕੇਂਦਰੀ ਮੰਤਰੀ ਮੰਡਲ ਨੇ ਕਰਨਾਟਕ, ਤੇਲੰਗਾਨਾ, ਬਿਹਾਰ ਅਤੇ ਅਸਾਮ ਨੂੰ ਲਾਭ ਪਹੁੰਚਾਉਣ ਵਾਲੇ 3 ਪ੍ਰੋਜੈਕਟਾਂ ਦੀ ਮਲਟੀ-ਟ੍ਰੈਕਿੰਗ ਅਤੇ ਗੁਜਰਾਤ ਸਥਿਤ ਕੱਛ ਦੇ ਦੂਰ-ਦੁਰਾਡੇ ਖੇਤਰਾਂ ਨੂੰ ਜੋੜਨ ਲਈ ਨਵੀਂ ਰੇਲ ਲਾਈਨ ਨੂੰ ਪ੍ਰਵਾਨਗੀ ਦਿੱਤੀ
August 27th, 04:50 pm
ਉਪਰੋਕਤ ਪ੍ਰੋਜੈਕਟਾਂ ਦਾ ਉਦੇਸ਼ ਯਾਤਰੀਆਂ ਅਤੇ ਮਾਲ ਦੋਵਾਂ ਦੀ ਨਿਰਵਿਘਨ ਅਤੇ ਤੇਜ਼ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਕਨੈਕਟੀਵਿਟੀ ਪ੍ਰਦਾਨ ਕਰਨਗੀਆਂ ਅਤੇ ਯਾਤਰਾ ਸਹੂਲਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਲੌਜਿਸਟਿਕਸ ਲਾਗਤ ਘਟਾਉਣਗੀਆਂ ਅਤੇ ਤੇਲ ਆਯਾਤ 'ਤੇ ਨਿਰਭਰਤਾ ਘਟਾਉਣਗੀਆਂ। ਇਸ ਤੋਂ ਇਲਾਵਾ, ਇਹ ਪ੍ਰੋਜੈਕਟ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ, ਟਿਕਾਊ ਅਤੇ ਕੁਸ਼ਲ ਰੇਲ ਸੰਚਾਲਨ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾਉਣਗੇ। ਇਹ ਪ੍ਰੋਜੈਕਟ ਆਪਣੇ ਨਿਰਮਾਣ ਦੌਰਾਨ ਲਗਭਗ 251 ਲੱਖ ਮਨੁੱਖੀ ਦਿਹਾੜੀਆਂ ਦਾ ਪ੍ਰਤੱਖ ਰੋਜ਼ਗਾਰ ਵੀ ਪੈਦਾ ਕਰਨਗੇ।ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
June 02nd, 09:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਇਹ ਰਾਜ ਰਾਸ਼ਟਰੀ ਪ੍ਰਗਤੀ ਵਿੱਚ ਅਣਗਿਣਤ ਯੋਗਦਾਨ ਦੇਣ ਦੇ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਇਹ ਭੀ ਕਿਹਾ ਕਿ ਪਿਛਲੇ ਦਹਾਕੇ ਵਿੱਚ, ਐੱਨਡੀਏ ਸਰਕਾਰ (NDA Government) ਨੇ ਰਾਜ ਦੇ ਲੋਕਾਂ ਦੇ ਲਈ 'ਜੀਵਨ ਨਿਰਬਾਹ ਦੀ ਸੁਗਮਤਾ' (‘Ease of Living’) ਨੂੰ ਹੁਲਾਰਾ ਦੇਣ ਦੇ ਲਈ ਕਈ ਉਪਾਅ ਕੀਤੇ ਹਨ।ਤੇਲੰਗਾਨਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 24th, 08:41 pm
ਤੇਲੰਗਾਨਾ ਦੇ ਮੁੱਖ ਮੰਤਰੀ, ਸ਼੍ਰੀ ਰੇਵੰਤ ਰੈੱਡੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 02nd, 03:45 pm
ਆਂਧਰ ਪ੍ਰਦੇਸ਼ ਦੇ ਰਾਜਪਾਲ ਸਈਦ ਅਬਦੁੱਲ ਨਜ਼ੀਰ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀ ਚੰਦ੍ਰਬਾਬੂ ਨਾਇਡੂ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮੰਤਰੀਗਣ, ਡਿਪਟੀ ਸੀਐੱਮ ਊਰਜਾਵਾਨ ਪਵਨ ਕਲਿਆਣ ਜੀ, ਰਾਜ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ ਅਤੇ ਵਿਧਾਇਕ ਗਣ, ਅਤੇ ਆਂਧਰ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ-ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰਾਵਤੀ ਦੀ ਪਵਿੱਤਰ ਧਰਤੀ 'ਤੇ ਖੜ੍ਹੇ ਹੋ ਕੇ, ਉਹ ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ ਇੱਕ ਸੁਪਨਾ ਸਾਕਾਰ ਹੁੰਦਾ ਦੇਖ ਰਹੇ ਹਨ - ਇੱਕ ਨਵੀਂ ਅਮਰਾਵਤੀ, ਇੱਕ ਨਵਾਂ ਆਂਧਰ। ਅਮਰਾਵਤੀ ਇੱਕ ਅਜਿਹੀ ਧਰਤੀ ਹੈ ਜਿੱਥੇ ਪਰੰਪਰਾ ਅਤੇ ਪ੍ਰਗਤੀ ਨਾਲ-ਨਾਲ ਚਲਦੇ ਹਨ, ਆਪਣੀ ਬੌਧਿਕ ਵਿਰਾਸਤ ਦੀ ਸ਼ਾਂਤੀ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਊਰਜਾ ਦੋਵਾਂ ਨੂੰ ਅਪਣਾਉਂਦੇ ਹਨ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ ਹਨ, ਅਤੇ ਇਹ ਪ੍ਰੋਜੈਕਟ ਸਿਰਫ਼ ਠੋਸ ਢਾਂਚੇ ਬਾਰੇ ਨਹੀਂ ਹਨ, ਸਗੋਂ ਆਂਧਰ ਪ੍ਰਦੇਸ਼ ਦੀਆਂ ਇੱਛਾਵਾਂ ਅਤੇ ਵਿਕਾਸ ਲਈ ਭਾਰਤ ਦੇ ਦ੍ਰਿਸ਼ਟੀਕੋਣ ਦੀ ਮਜ਼ਬੂਤ ਨੀਂਹ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਭਗਵਾਨ ਵੀਰਭੱਦਰ, ਭਗਵਾਨ ਅਮਰਲਿੰਗੇਸ਼ਵਰ ਅਤੇ ਤਿਰੂਪਤੀ ਬਾਲਾਜੀ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 6 ਜਨਵਰੀ ਨੂੰ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
January 05th, 06:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜਨਵਰੀ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿਗ ਰਾਹੀਂ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਤੇਲੰਗਾਨਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 03rd, 10:13 pm
ਤੇਲੰਗਾਨਾ ਦੇ ਰਾਜਪਾਲ, ਸ਼੍ਰੀ ਜਿਸ਼ਣੂ ਦੇਵ ਵਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 04th, 04:32 pm
ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਅਤੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕਰਮਾਰਕ ਮੱਲੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀToday, Ramlala sits in a grand temple, and there is no unrest: PM Modi in Karakat, Bihar
May 25th, 11:45 am
Prime Minister Narendra Modi graced the historic lands of Karakat, Bihar, vowing to tirelessly drive the nation’s growth and prevent the opposition from piding the country on the grounds of inequality.PM Modi addresses vivacious crowds in Pataliputra, Karakat & Buxar, Bihar
May 25th, 11:30 am
Prime Minister Narendra Modi graced the historic lands of Pataliputra, Karakat & Buxar, Bihar, vowing to tirelessly drive the nation’s growth and prevent the opposition from piding the country on the grounds of inequality.While pursuing its appeasement politics, BRS even proposed a Muslim IT Park: PM Modi in Warangal
May 08th, 10:20 am
Addressing the second rally of the day, the PM said, “Warangal holds a special place in my heart and in the BJP's journey. 40 years ago, when the BJP had only 2 MPs, one of them was from Hanamkonda. We can never forget your blessings and affection. Whenever we faced difficulties, the people of Warangal have always supported us.”The BJP has always prioritized Nation First above all else: PM Modi in Karimnagar
May 08th, 10:00 am
Prime Minister Narendra Modi addressed a massive rally in Karimnagar, Telangana, amidst grandeur. He spoke about the bright future of Telangana and exposed the Opposition's nefarious intentions of piding the nation.