ਭਾਰਤ-ਯੂਕੇ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
October 09th, 04:41 pm
ਮੌਜੂਦਾ ਆਲਮੀ ਅਸਥਿਰਤਾ ਵਿਚਾਲੇ ਇਹ ਵਰ੍ਹਾ ਭਾਰਤ-ਯੂਕੇ ਸਬੰਧਾਂ ਦੀ ਸਥਿਰਤਾ ਨੂੰ ਵਧਾਉਣ ਵਾਲਾ ਰਿਹਾ ਹੈ... ਬੇਮਿਸਾਲ ਰਿਹਾ ਹੈ। ਇਸ ਵਰ੍ਹੇ ਜੁਲਾਈ ਵਿੱਚ ਮੇਰੀ ਯੂਕੇ ਯਾਤਰਾ ਦੌਰਾਨ ਅਸੀਂ ਕੋਮਪ੍ਰੇਹੇਂਸਿਵ ਇਕਨਾਮਿਕ ਐਂਡ ਟਰੇਡ ਐਗਰੀਮੈਂਟ, ਸੀਟਾ (ਸੀਈਟੀਏ), ’ਤੇ ਦਸਤਖ਼ਤ ਕੀਤੇ ਸਨ। ਇਸ ਇਤਿਹਾਸਕ ਪ੍ਰਾਪਤੀ ਲਈ ਮੈਂ ਆਪਣੇ ਮਿੱਤਰ ਪ੍ਰਧਾਨ ਮੰਤਰੀ ਸਟਾਰਮਰ ਦੀ ਪ੍ਰਤੀਬੱਧਤਾ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਇੱਕ ਵਪਾਰਕ ਸਮਝੌਤਾ ਨਹੀਂ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਸਾਂਝੀ ਤਰੱਕੀ, ਸਾਂਝੀ ਖ਼ੁਸ਼ਹਾਲੀ ਅਤੇ ਸਾਂਝੇ ਲੋਕਾਂ ਦਾ ਰੋਡਮੈਪ ਹੈ। ਮਾਰਕੀਟ ਪਹੁੰਚ ਦੇ ਨਾਲ-ਨਾਲ ਇਹ ਸਮਝੌਤਾ ਦੋਵਾਂ ਦੇਸ਼ਾਂ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਨੂੰ ਤਾਕਤ ਦੇਵੇਗਾ। ਇਸ ਨਾਲ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੁੱਲ੍ਹਣਗੇ।ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 10:15 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ 2025 ਨੂੰ ਸੰਬੋਧਨ ਕੀਤਾ
October 08th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਯਸ਼ੋਭੂਮੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇੰਡੀਆ ਮੋਬਾਈਲ ਕਾਂਗਰਸ ਦੇ ਵਿਸ਼ੇਸ਼ ਸੰਸਕਰਣ ਵਿੱਚ ਸਾਰੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਕਈ ਸਟਾਰਟਅੱਪਸ ਨੇ ਵਿੱਤੀ ਧੋਖਾਧੜੀ ਰੋਕਥਾਮ, ਕੁਆਂਟਮ ਸੰਚਾਰ, 6ਜੀ, ਆਪਟੀਕਲ ਸੰਚਾਰ ਅਤੇ ਸੈਮੀਕੰਡਕਟਰ ਸਮੇਤ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਦੇਖਣ ਨਾਲ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੁੰਦਾ ਹੈ ਕਿ ਭਾਰਤ ਦਾ ਤਕਨੀਕੀ ਭਵਿੱਖ ਸਮਰੱਥ ਹੱਥਾਂ ਵਿੱਚ ਹੈ। ਉਨ੍ਹਾਂ ਨੇ ਇਸ ਪ੍ਰੋਗਰਾਮ ਅਤੇ ਸਾਰੀਆਂ ਨਵੀਆਂ ਪਹਿਲਕਦਮੀਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 8 ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ
October 07th, 10:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਅਕਤੂਬਰ, 2025 ਨੂੰ ਸਵੇਰੇ 9:45 ਵਜੇ ਯਸ਼ੋਭੂਮੀ, ਨਵੀਂ ਦਿੱਲੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ।ਓਡੀਸ਼ਾ ਦੇ ਝਾਰਸੁਗੁੜਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 27th, 11:45 am
ਇੱਥੇ ਕੁਝ ਨੌਜਵਾਨ ਸਾਥੀ ਬਹੁਤ ਸਾਰੀਆਂ ਕਲਾਕ੍ਰਿਤੀਆਂ ਬਣਾ ਕੇ ਲਿਆਏ ਹਨ, ਓਡੀਸ਼ਾ ਵਿੱਚ ਕਲਾ ਪ੍ਰਤੀ ਪਿਆਰ ਵਿਸ਼ਵ ਪ੍ਰਸਿੱਧ ਹੈ, ਮੈਂ ਤੁਹਾਡੇ ਸਾਰਿਆਂ ਦੀ ਇਹ ਭੇਟ ਤੋਹਫ਼ੇ ਨੂੰ ਸਵੀਕਾਰ ਕਰਦਾ ਹਾਂ ਅਤੇ ਮੇਰੇ ਐੱਸਪੀਜੀ ਦੇ ਸਾਥੀਆਂ ਨੂੰ ਕਹਿੰਦਾ ਹਾਂ ਕਿ ਉਹ ਸਾਰੀ ਚੀਜ਼ਾਂ ਤੁਹਾਡੇ ਤੋਂ ਕੁਲੈਕਟ ਕਰ ਲੈਣ, ਤੁਸੀਂ ਜੇ ਪਿੱਛੇ ਅਪਣਾ ਨਾਮ ਪਤਾ ਲਿਖਦੇ ਹੋ, ਤਾਂ ਮੇਰੇ ਵੱਲੋਂ ਇੱਕ ਚਿੱਠੀ ਜ਼ਰੂਰ ਮਿਲੇਗੀ ਤੁਹਾਨੂੰ। ਉੱਥੇ ਵੀ ਪਿੱਛੇ ਕੋਈ ਇੱਕ ਬੱਚਾ ਕੁਝ ਲੈ ਕੇ ਖੜ੍ਹਾ ਹੈ; ਉਸ ਦੇ ਹੱਥ ਦੁਖ ਜਾਣਗੇ, ਕਦੋਂ ਤੋਂ ਕਈ ਹੱਥ ਵਿੱਚ ਲੈ ਕੇ ਉਹ ਵੀ ਜ਼ਰਾ ਕੁਲੈਕਟ ਕਰ ਲਓ ਭਾਈ, ਕੋਈ ਮਦਦ ਕਰੋ ਉਨ੍ਹਾਂ ਦੀ। ਜੇ ਕਰ ਤੁਸੀਂ ਪਿੱਛੇ ਆਪਣਾ ਨਾਮ ਲਿਖਿਆ ਹੈ, ਤਾਂ ਮੈਂ ਤੁਹਾਨੂੰ ਜ਼ਰੂਰ ਚਿੱਠੀ ਲਿਖਾਂਗਾ। ਮੈਂ ਤੁਹਾਡੇ ਇਸ ਪਿਆਰ ਲਈ ਇਸ ਕਲਾਕ੍ਰਿਤੀ ਨੂੰ ਤਿਆਰ ਕਰਨ ਲਈ ਤੁਸੀਂ ਸਾਰੇ ਨੌਜਵਾਨਾਂ ਦਾ, ਮਹਿਲਾਵਾਂ ਦਾ ਅਤੇ ਛੋਟੇ-ਛੋਟੇ ਬੱਚਿਆਂ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 27th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਪਤਵੰਤੇ ਸੱਜਣਾਂ ਨੂੰ ਆਪਣੀਆਂ ਸਤਿਕਾਰ ਸਹਿਤ ਸ਼ੁਭਕਾਮਨਾਵਾਂ ਦਿੱਤੀਆਂ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਨਰਾਤਿਆਂ ਦਾ ਉਤਸਵ ਇਸ ਸਮੇਂ ਮਨਾਇਆ ਜਾ ਰਿਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਸ਼ੁਭ ਦਿਨਾਂ ਵਿੱਚ, ਉਨ੍ਹਾਂ ਨੂੰ ਮਾਂ ਸਮਾਲੇਈ ਅਤੇ ਮਾਂ ਰਾਮਚੰਡੀ ਦੀ ਪਵਿੱਤਰ ਧਰਤੀ 'ਤੇ ਜਾਣ ਅਤੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਮਾਵਾਂ ਅਤੇ ਭੈਣਾਂ ਦੀ ਮੌਜੂਦਗੀ ਨੂੰ ਨੋਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਆਸ਼ੀਰਵਾਦ ਹੀ ਤਾਕਤ ਦਾ ਸੱਚਾ ਸਰੋਤ ਹਨ, ਉਨ੍ਹਾਂ ਨੇ ਲੋਕਾਂ ਨੂੰ ਨਮਸਕਾਰ ਕੀਤਾ।ਪ੍ਰਧਾਨ ਮੰਤਰੀ 27 ਸਤੰਬਰ ਨੂੰ ਓਡੀਸ਼ਾ ਦਾ ਦੌਰਾ ਕਰਨਗੇ
September 26th, 09:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਸਤੰਬਰ ਨੂੰ ਓਡੀਸ਼ਾ ਦਾ ਦੌਰਾ ਕਰਨਗੇ। ਸਵੇਰੇ ਕਰੀਬ 11:30 ਵਜੇ, ਉਹ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਇਸ ਮੌਕੇ ਉਹ ਇੱਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਹ ਪ੍ਰੋਜੈਕਟ ਦੂਰਸੰਚਾਰ, ਰੇਲਵੇ, ਉੱਚ ਸਿੱਖਿਆ, ਸਿਹਤ ਸੇਵਾ, ਕੌਸ਼ਲ ਵਿਕਾਸ, ਗ੍ਰਾਮੀਣ ਆਵਾਸ ਖੇਤਰਾਂ ਸਮੇਤ ਹੋਰ ਕਈ ਖੇਤਰਾਂ ਨਾਲ ਸਬੰਧਤ ਹਨ।ਪ੍ਰਧਾਨ ਮੰਤਰੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਅਤੇ ਬ੍ਰਿਟਿਸ਼ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ
July 24th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਸਰ ਕੀਰ ਸਟਾਰਮਰ ਨੇ ਅੱਜ ਇਤਿਹਾਸਕ ਭਾਰਤ-ਬ੍ਰਿਟੇਨ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ [ਸੀਈਟੀਏ] 'ਤੇ ਦਸਤਖਤ ਕਰਨ ਤੋਂ ਬਾਅਦ ਭਾਰਤ ਅਤੇ ਬ੍ਰਿਟੇਨ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਬੈਠਕ ਵਿੱਚ ਸਿਹਤ, ਫਾਰਮਾਸਿਊਟੀਕਲ, ਰਤਨ ਅਤੇ ਗਹਿਣੇ, ਆਟੋਮੋਬਾਈਲ, ਊਰਜਾ, ਮੈਨੁਫੈਕਚਰਿੰਗ, ਦੂਰਸੰਚਾਰ, ਟੈਕਨੋਲੋਜੀ, ਆਈਟੀ, ਲੌਜਿਸਟਿਕਸ, ਟੈਕਸਟਾਈਲ ਅਤੇ ਵਿੱਤੀ ਸੇਵਾਵਾਂ ਖੇਤਰਾਂ ਦੇ ਦੋਵੇਂ ਪਾਸਿਆਂ ਦੇ ਪ੍ਰਮੁੱਖ ਉਦਯੋਗਪਤੀ ਮੌਜੂਦ ਸਨ। ਇਹ ਖੇਤਰ ਦੋਵੇਂ ਦੇਸ਼ਾਂ ਵਿੱਚ ਰੋਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।ਭਾਰਤ-ਬ੍ਰਿਟੇਨ ਵਿਜ਼ਨ 2035
July 24th, 07:12 pm
ਭਾਰਤ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀਆਂ ਨੇ 24 ਜੁਲਾਈ, 2025 ਨੂੰ ਲੰਦਨ ਵਿੱਚ ਦੁਵੱਲੀ ਮੀਟਿੰਗ ਦੌਰਾਨ ਨਵੇਂ “ਭਾਰਤ-ਬ੍ਰਿਟੇਨ ਵਿਜ਼ਨ 2035” ਨੂੰ ਸਾਂਝੀ ਸਵੀਕ੍ਰਿਤੀ ਪ੍ਰਦਾਨ ਕਰ ਦਿੱਤੀ ਹੈ, ਜੋ ਮੁੜ ਸੁਰਜੀਤ ਸਾਂਝੇਦਾਰੀ ਦੀ ਪੂਰਨ ਸਮਰੱਥਾ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ। ਇਹ ਮਹੱਤਵਅਕਾਂਖੀ ਅਤੇ ਭਵਿੱਖ-ਕੇਂਦ੍ਰਿਤ ਸਮਝੌਤਾ, ਤੇਜ਼ੀ ਨਾਲ ਬਦਲਦੇ ਗਲੋਬਲ ਦੌਰ ਵਿੱਚ ਆਪਸੀ ਵਿਕਾਸ, ਸਮ੍ਰਿੱਧੀ ਅਤੇ ਇੱਕ ਸਮ੍ਰਿੱਧ, ਸੁਰੱਖਿਅਤ ਅਤੇ ਟਿਕਾਊ ਵਿਸ਼ਵ ਨੂੰ ਆਕਾਰ ਦੇਣ ਲਈ ਦੋਵਾਂ ਦੇਸ਼ਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਸੰਕਲਪ ਨੂੰ ਰੇਖਾਂਕਿਤ ਕਰਦਾ ਹੈ।ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 28th, 08:00 pm
ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ
March 28th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਪ੍ਰਧਾਨ ਮੰਤਰੀ 15 ਅਕਤੂਬਰ ਨੂੰ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਦਾ ਉਦਘਾਟਨ ਕਰਨਗੇ
October 14th, 05:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਅਕਤੂਬਰ ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ – ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕਰਨਗੇ।ਕੈਬਨਿਟ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈਐੱਸਐੱਮ-ISM) ਦੇ ਤਹਿਤ ਇੱਕ ਹੋਰ ਸੈਮੀਕੰਡਕਟਰ ਯੂਨਿਟ ਨੂੰ ਸਵੀਕ੍ਰਿਤੀ ਦਿੱਤੀ
September 02nd, 03:32 pm
ਇੱਕ ਜੀਵੰਤ ਸੈਮੀਕੰਡਕਟਰ ਈਕੋਸਿਸਟਮ ਵਿਕਸਿਤ ਕਰਨ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਗੁਜਰਾਤ ਦੇ ਸਾਣੰਦ (Sanand) ਵਿੱਚ ਇੱਕ ਸੈਮੀਕੰਡਕਟਰ ਯੂਨਿਟ ਸਥਾਪਿਤ ਕਰਨ ਦੇ ਲਈ ਕਾਯਨਸ ਸੈਮੀਕੌਨ ਪ੍ਰਾਈਵੇਟ ਲਿਮਿਟਿਡ (Kaynes Semicon Pvt Ltd) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ।ਭਾਰਤ ਅਤੇ ਸਾਊਦੀ ਅਰਬ ਦੁਆਰਾ ਨਿਵੇਸ਼ ‘ਤੇ ਉੱਚ-ਪੱਧਰੀ ਟਾਸਕ ਫੋਰਸ ਦੀ ਪਹਿਲੀ ਮੀਟਿੰਗ ਦਾ ਆਯੋਜਨ
July 28th, 11:37 pm
ਨਿਵੇਸ਼ ਬਾਰੇ ਭਾਰਤ ਅਤੇ ਸਾਊਦੀ ਅਰਬ ਉੱਚ-ਪੱਧਰੀ ਟਾਸਕ ਫੋਰਸ (India-Saudi Arabia High Level Task Force on Investments) ਦੀ ਪਹਿਲੀ ਮੀਟਿੰਗ ਅੱਜ ਵਰਚੁਅਲੀ ਆਯੋਜਿਤ ਕੀਤੀ ਗਈ। ਇਸ ਦੀ ਸਹਿ-ਪ੍ਰਧਾਨਗੀ ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਡਾ. ਪੀ. ਕੇ. ਮਿਸ਼ਰਾ ਅਤੇ ਸਾਊਦੀ ਊਰਜਾ ਮੰਤਰੀ ਪ੍ਰਿੰਸ ਅਬਦੁਲ ਅਜ਼ੀਜ਼ ਬਿਨ ਸਲਮਾਨ ਅਬਦੁਲ ਅਜ਼ੀਜ਼ ਅਲ ਸਾਊਦ (Saudi Energy Minister His Royal Highness Prince Abdulaziz bin Salman bin Abdulaziz Al Saud) ਨੇ ਵਰਚੁਅਲ ਮੋਡ ਵਿੱਚ ਕੀਤੀ।ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
June 17th, 07:44 pm
ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਹਾਮਹਿਮ ਸ਼੍ਰੀ ਜੇਕ ਸੁਲਿਵਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (India’s Techade: Chips for Viksit Bharat) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 13th, 11:30 am
ਅੱਜ ਦਾ ਇਹ ਦਿਨ ਇਤਿਹਾਸਿਕ ਹੈ। ਅੱਜ ਅਸੀਂ ਇਤਿਹਾਸ ਭੀ ਰਚ ਰਹੇ ਹਾਂ ਅਤੇ ਉੱਜਵਲ ਭਵਿੱਖ ਦੀ ਤਰਫ਼ ਇੱਕ ਬਹੁਤ ਬੜਾ ਮਜ਼ਬੂਤ ਕਦਮ ਭੀ ਉਠਾ ਰਹੇ ਹਾਂ। ਅੱਜ Semi-conductor manufacturing ਨਾਲ ਜੁੜੇ ਕਰੀਬ ਸਵਾ ਲੱਖ ਕਰੋੜ ਰੁਪਏ ਦੇ ਤਿੰਨ ਬੜੇ ਪ੍ਰੋਜੈਕਟਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਗੁਜਰਾਤ ਦੇ ਧੋਲੇਰਾ ਅਤੇ ਸਾਣੰਦ ਵਿੱਚ Semi-conductor Facility ਹੋਵੇ, ਅਸਾਮ ਦੇ ਮੋਰੀਗਾਓਂ ਵਿੱਚ Semi-conductor Facility ਹੋਵੇ, ਇਹ ਭਾਰਤ ਨੂੰ Semi-conductor manufacturing ਦਾ ਇੱਕ ਬੜਾ ਗਲੋਬਲ ਹੱਬ ਬਣਾਉਣ ਵਿੱਚ ਮਦਦ ਕਰਨਗੇ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਸ ਮਹੱਤਵਪੂਰਨ ਪਹਿਲ ਦੇ ਲਈ, ਇੱਕ ਮਹੱਤਵਪੂਰਨ ਸ਼ੁਰੂਆਤ ਦੇ ਲਈ, ਇੱਕ ਮਜ਼ਬੂਤ ਕਦਮ ਦੇ ਲਈ, ਇਸ ਆਯੋਜਨ ਨੂੰ ਲੈ ਕੇ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਅੱਜ ਇਸ ਕਾਰਜਕ੍ਰਮ ਵਿੱਚ Taiwan ਦੇ ਸਾਡੇ ਸਾਥੀ ਭੀ ਵਰਚੁਅਲ ਰੂਪ ਨਾਲ ਸ਼ਾਮਲ ਹੋਏ ਹਨ। ਮੈਂ ਭੀ ਭਾਰਤ ਦੇ ਇਨ੍ਹਾਂ ਪ੍ਰਯਾਸਾਂ ਤੋਂ ਕਾਫੀ ਉਤਸ਼ਾਹਿਤ ਹਾਂ।