ਕੈਬਨਿਟ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਪੁਰਾਣੇ ਟਰੱਕਾਂ ਅਤੇ ਬੱਸਾਂ ਨੂੰ ਬਦਲਣ ਲਈ ਐੱਨਸੀਆਰਪੀਬੀ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ
June 03rd, 03:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਅਤੇ ਸਵੱਛ ਆਵਾਜਾਈ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਿਕ ਦੋ-ਵਰ੍ਹਿਆ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਯੋਜਨਾ ਦਾ ਫੰਡਿੰਗ ਰਿਹਾਇਸ਼ੀ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਅਧੀਨ ਰਾਸ਼ਟਰੀ ਰਾਜਧਾਨੀ ਖੇਤਰ ਯੋਜਨਾ ਬੋਰਡ (ਐੱਨਸੀਆਰਪੀਬੀ) ਦੁਆਰਾ ਕੀਤੀ ਜਾਵੇਗਾ ਅਤੇ ਇਸ ਦਾ ਲਾਗੂਕਰਨ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੁਆਰਾ ਕੀਤਾ ਜਾਵੇਗਾ। ਇਹ ਯੋਜਨਾ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਭਾਗੀਦਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਲਾਗੂ ਕੀਤੀ ਜਾਵੇਗੀ।ਪ੍ਰਧਾਨ ਮੰਤਰੀ 16 ਫਰਵਰੀ ਨੂੰ ਟੇਰੀ ਦੇ ਵਿਸ਼ਵ ਟਿਕਾਊ ਵਿਕਾਸ ਸਮਿਟ ਵਿੱਚ ਉਦਘਾਟਨੀ ਭਾਸ਼ਣ ਦੇਣਗੇ
February 15th, 11:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਊਰਜਾ ਅਤੇ ਸੰਸਾਧਨ ਸੰਸਥਾਨ (TERI) ਟੇਰੀ ਦੇ ਵਿਸ਼ਵ ਟਿਕਾਊ ਵਿਕਾਸ ਸਮਿਟ ਵਿੱਚ 16 ਫਰਵਰੀ, 2022 ਨੂੰ ਲਗਭਗ ਛੇ ਵਜੇ ਸ਼ਾਮ ਵੀਡੀਓ ਸੰਦੇਸ਼ ਦੁਆਰਾ ਉਦਘਾਟਨੀ ਭਾਸ਼ਣ ਦੇਣਗੇ।