ਪ੍ਰਧਾਨ ਮੰਤਰੀ ਨੇ ਥਾਈਲੈਂਡ ਦੀ ਰਾਜਮਾਤਾ ਮਹਾਰਾਣੀ ਸਿਰੀਕਿਤ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ
October 26th, 03:39 pm
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਥਾਈਲੈਂਡ ਦੀ ਰਾਜਮਾਤਾ ਮਹਾਰਾਣੀ ਸਿਰੀਕਿਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼ੋਕ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਮਹਾਰਾਣੀ ਦੇ ਜਨਤਕ ਸੇਵਾ ਲਈ ਜੀਵਨ ਭਰ ਦੇ ਸਮਰਪਣ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਦੁਨੀਆ ਭਰ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ
September 24th, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਸ਼ਾਮ ਲਗਭਗ 6:15 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ। ਇਸ ਮੌਕੇ ’ਤੇ ਉਹ ਮੌਜੂਦ ਲੋਕਾਂ ਨੂੰ ਵੀ ਸੰਬੋਧਨ ਕਰਨਗੇ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
May 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।ਭਾਰਤ-ਥਾਈਲੈਂਡ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ‘ਤੇ ਸੰਯੁਕਤ ਐਲਾਨਨਾਮਾ
April 04th, 07:29 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 03-04- 2005 ਦੇ ਦੌਰਾਨ ਥਾਈਲੈਂਡ ਦੀ ਸਰਕਾਰੀ ਯਾਤਰਾ ਦੀ ਤਰਫ਼ ਥਾਈਲੈਂਡ ਸਾਮਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਪੈਟੋਂਗਤਰਨ ਸ਼ਿਨਾਵਾਤ੍ਰਾ (H.E. Ms. Paetongtarn Shinawatra) ਦੇ ਸੱਦੇ 'ਤੇ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ (BIMSTEC Summit) ਵਿੱਚ ਹਿੱਸਾ ਲਿਆ। ਬੈਂਕਾਕ ਵਿੱਚ ਗਵਰਨਮੈਂਟ ਹਾਊਸ ਵਿੱਚ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਰਸਮੀ ਤੌਰ 'ਤੇ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨੇ ਥਾਈਲੈਂਡ ਦੇ ਰਾਜੇ ਅਤੇ ਰਾਣੀ ਦੇ ਨਾਲ ਸ਼ਾਹੀ ਮੁਲਾਕਾਤ ਕੀਤੀ
April 04th, 07:27 pm
ਪ੍ਰਧਾਨ ਮੰਤਰੀ ਨੇ ਅੱਜ ਬੈਂਕਾਕ ਦੇ ਦੁਸਿਤ ਪੈਲੇਸ (Dusit Palace) ਵਿੱਚ ਥਾਈਲੈਂਡ ਦੇ ਮਹਾਮਹਿਮ ਰਾਜੇ ਮਹਾ ਵਜੀਰਾਲੋਂਗਕੋਰਨ ਫ੍ਰਾ ਵਾਜਿਰਾਕਲਾਓਚਾਓਯੁਹੁਆ (His Majesty King Maha Vajiralongkorn Phra Vajiraklaochaoyuhua) ਅਤੇ ਮਹਾਮਹਿਮ ਰਾਣੀ ਸੁਥਿਦਾ ਬਜਰਾਸੁਧਾਬਿਮਲਾਲਕਸ਼ਣ (Her Majesty Queen Suthida Bajrasudhabimalalakshana) ਦੇ ਨਾਲ ਸ਼ਾਹੀ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 04th, 04:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਂਕਾਕ ਵਿੱਚ ਆਯੋਜਿਤ 6ਵੇਂ ਬਿਮਸਟੈੱਕ ਸਮਿਟ(6th BIMSTEC Summit) ਦੇ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ, ਮਾਣਯੋਗ ਸ਼੍ਰੀ ਕੇ.ਪੀ. ਸ਼ਰਮਾ ਓਲੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਨਾਲ ਮੁਲਾਕਾਤ ਕੀਤੀ
April 04th, 03:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨੁਸ ਨਾਲ ਮੁਲਾਕਾਤ ਕੀਤੀ।Prime Minister’s visit to Wat Pho
April 04th, 03:36 pm
PM Modi with Thai PM Paetongtarn Shinawatra, visited Wat Pho, paying homage to the Reclining Buddha. He offered ‘Sanghadana’ to senior monks and presented a replica of the Ashokan Lion Capital. He emphasized the deep-rooted civilizational ties between India and Thailand, strengthening cultural bonds.ਪਹਿਲਾਂ (Initiatives) ਦੀ ਸੂਚੀ: ਛੇਵੇਂ ਬਿਮਸਟੈੱਕ ਸਮਿਟ (6th BIMSTEC SUMMIT) ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
April 04th, 02:32 pm
ਬਿਮਸਟੈੱਕ ਖੇਤਰ ਵਿੱਚ ਸਥਾਨਕ ਮੁਦਰਾ ਵਿੱਚ ਵਪਾਰ ਦੀਆਂ ਸੰਭਾਵਨਾਵਾਂ ‘ਤੇ ਵਿਵਹਾਰਕਤਾ ਅਧਿਐਨ। (Feasibility study on the possibilities of trade in local currency in the BIMSTEC region.)ਪ੍ਰਧਾਨ ਮੰਤਰੀ ਨੇ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 04th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਵਿੱਚ ਬੈਂਕਾਕ ਵਿੱਚ ਛੇਵੇ ਬਿਮਸਟੈੱਕ ਸਮਿਟ (6th BIMSTEC summit) ਦੇ ਦੌਰਾਨ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ (H.E. Mr. Tshering Tobgay) ਨਾਲ ਮੁਲਾਕਾਤ ਕੀਤੀ।ਛੇਵੇਂ ਬਿਮਸਟੈੱਕ ਸਮਿਟ (6th BIMSTEC Summit) ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
April 04th, 12:59 pm
ਅੱਜ ਇਸ ਸਮਿਟ (Summit) ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਥਾਈਲੈਂਡ ਦੀ ਪ੍ਰਧਾਨ ਮੰਤਰੀ Her Excellency ਸ਼ਿਨਾਵਾਤ੍ਰਾ ਜੀ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਥਾਈਲੈਂਡ ਵਿੱਚ ਛੇਵੇਂ ਬਿਮਸਟੈੱਕ ਸਮਿਟ (BIMSTEC Summit) ਵਿੱਚ ਹਿੱਸਾ ਲਿਆ
April 04th, 12:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈੰਡ ਦੁਆਰਾ ਆਯੋਜਿਤ 6ਵੇਂ ਬਿਮਸਟੈੱਕ (ਬਹੁ-ਖੇਤਰੀ ਤਕਨੀਕੀ ਅਤੇ ਆਰਥਿਕ ਸਹਿਯੋਗ ਦੇ ਲਈ ਬੰਗਾਲ ਦੀ ਖਾੜੀ ਪਹਿਲ-BIMSTEC) ਸਮਿਟ ਵਿੱਚ ਹਿੱਸਾ ਲਿਆ। ਸਮਿਟ ਦਾ ਵਿਸ਼ਾ ਸੀ- “ਬਿਮਸਟੈੱਕ: ਸਮ੍ਰਿੱਧ, ਲਚੀਲਾ ਅਤੇ ਖੁੱਲ੍ਹਾ।” ਇਸ ਵਿੱਚ ਸ਼ਾਮਲ ਨੇਤਾਵਾਂ ਦੀਆਂ ਪ੍ਰਾਥਮਿਕਤਾਵਾਂ ਅਤੇ ਬਿਮਸਟੈੱਕ ਖੇਤਰ ਦੇ ਲੋਕਾਂ ਦੀਆਂ ਆਕਾਂਖਿਆਵਾਂ ਦੇ ਨਾਲ-ਨਾਲ ਆਲਮੀ ਅਨਿਸ਼ਚਿਤਤਾਵਾਂ ਦੇ ਸਮੇਂ ਵਿੱਚ ਸਾਂਝਾ ਵਿਕਾਸ ਸੁਨਿਸ਼ਚਿਤ ਕਰਨ ਵਿੱਚ ਬਿਮਸਟੈੱਕ ਦੇ ਪ੍ਰਯਾਸਾਂ ਨੂੰ ਦਰਸਾਇਆ ਗਿਆ।ਪ੍ਰਧਾਨ ਮੰਤਰੀ ਨੇ ਬਿਮਸਟੈੱਕ ਦੇਸ਼ਾਂ (BIMSTEC nations) ਦੇ ਦਰਮਿਆਨ ਸਹਿਯੋਗ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ 21-ਨੁਕਾਤੀ ਕਾਰਜ ਯੋਜਨਾ (21-point Action Plan) ਦਾ ਪ੍ਰਸਤਾਵ ਰੱਖਿਆ
April 04th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਦੇ ਬੈਂਕਾਕ ਵਿੱਚ ਆਯੋਜਿਤ ਛੇਵੇਂ ਬਿਮਸਟੈੱਕ ਸਮਿਟ ਵਿੱਚ ਬਿਮਸਟੈੱਕ ਦੇਸ਼ਾਂ ਦੇ ਦਰਮਿਆਨ ਸਹਿਯੋਗ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਦੇ ਹੋਏ ਇੱਕ 21-ਨੁਕਾਤੀ ਕਾਰਜ ਯੋਜਨਾ (21-point Action Plan) ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਬਿਮਸਟੈੱਕ ਦੇਸ਼ਾਂ (BIMSTEC nations) ਦੇ ਦਰਮਿਆਨ ਵਪਾਰ ਨੂੰ ਹੁਲਾਰਾ ਦੇਣ ਅਤੇ ਆਈਟੀ ਖੇਤਰ (IT sector) ਦੀ ਸਮ੍ਰਿੱਧ ਸਮਰੱਥਾ ਦਾ ਲਾਭ ਉਠਾਉਣ ਦਾ ਆਗਰਹਿ ਕੀਤਾ। ਉਨ੍ਹਾਂ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਹਾਲ ਹੀ ਵਿੱਚ ਆਏ ਭੁਚਾਲ ਦੇ ਮੱਦੇਨਜ਼ਰ ਆਪਦਾ ਪ੍ਰਬੰਧਨ (disaster management) ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਜ਼ਰੂਰਤ ‘ਤੇ ਭੀ ਬਲ ਦਿੱਤਾ। ਸ਼੍ਰੀ ਮੋਦੀ ਨੇ ਪੁਲਾੜ ਦੀ ਦੁਨੀਆ ਵਿੱਚ ਕੰਮ ਕਰਨ ਅਤੇ ਸੁਰੱਖਿਆ ਤੰਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਬਿਮਸਟੈੱਕ (BIMSTEC) ਨੂੰ ਸਮੂਹਿਕ ਤੌਰ ‘ਤੇ ਊਰਜਾਵਾਨ ਬਣਾਉਣ ਅਤੇ ਅਗਵਾਈ ਕਰਨ ਵਾਲੇ ਨੌਜਵਾਨਾਂ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਉਮੀਦ ਜਤਾਈ ਕਿ ਸੱਭਿਆਚਾਰਕ ਸਬੰਧ ਬਿਮਸਟੈੱਕ ਦੇਸ਼ਾਂ (BIMSTEC nations) ਨੂੰ ਹੋਰ ਕਰੀਬ ਲਿਆਉਣਗੇ।ਪ੍ਰਧਾਨ ਮੰਤਰੀ ਨੇ ਬੈਂਕਾਕ ਵਿੱਚ ਬਿਮਸਟੈੱਕ ਸਮਿਟ ਦੇ ਦੌਰਾਨ ਮਿਆਂਮਾਰ ਦੇ ਸਟੇਟ ਐਡਮਿਨਿਸਟ੍ਰੇਸ਼ਨ ਕੌਂਸਲ ਦੇ ਚੇਅਰਮੈਨ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ ਨਾਲ ਮੁਲਾਕਾਤ ਕੀਤੀ
April 04th, 09:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਮਿਆਂਮਾਰ ਦੇ ਪ੍ਰਧਾਨ ਮੰਤਰੀ ਅਤੇ ਸਟੇਟ ਐਡਮਿਨਿਸਟ੍ਰੇਸ਼ਨ ਕੌਂਸਲ ਦੇ ਚੇਅਰਮੈਨ, ਸੀਨੀਅਰ ਜਨਰਲ ਮਿਨ ਆਂਗ ਹਲਾਇੰਗ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਥਾਈ ਸਰਕਾਰ ਦੀ ਰਾਮਕਿਏਨ ਕੰਧ ਚਿੱਤਰਾਂ ਨੂੰ ਦਰਸਾਉਣ ਵਾਲੀ ਆਈਸਟੈਂਪ (iStamp) ਦੇ ਜਾਰੀ ਹੋਣ ‘ਤੇ ਪ੍ਰਕਾਸ਼ ਪਾਇਆ
April 03rd, 09:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਥਾਈ ਸਰਕਾਰ ਦੇ ਰਾਮਕਿਏਨ (Ramakien) ਕੰਧ ਚਿੱਤਰਾਂ ਨੂੰ ਦਰਸਾਉਣ ਵਾਲੇ ਆਈਸਟੈਂਪ (iStamp) ਦੇ ਜਾਰੀ ਹੋਣ ‘ਤੇ ਪ੍ਰਕਾਸ਼ ਪਾਇਆ ਹੈ।ਪ੍ਰਧਾਨ ਮੰਤਰੀ ਨੇ ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 03rd, 08:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਥਾਕਸਿਨ ਸ਼ਿਨਾਵਾਤ੍ਰਾ ਨਾਲ ਬੈਂਕਾਕ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਰੱਖਿਆ, ਵਪਾਰ, ਸੱਭਿਆਚਾਰ ਅਤੇ ਹੋਰ ਖੇਤਰਾਂ ਵਿੱਚ ਭਾਰਤ ਅਤੇ ਥਾਈਲੈਂਡ ਦੇ ਦਰਮਿਆਨ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ।ਪ੍ਰਧਾਨ ਮੰਤਰੀ ਨੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 03rd, 08:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਥਾਈਲੈਂਡ ਦੀ ਆਪਣੀ ਸਰਕਾਰੀ ਯਾਤਰਾ ‘ਤੇ ਅੱਜ ਬੈਂਕਾਕ ਵਿੱਚ ਥਾਈਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਪੈਟੋਂਗਤਰਨ ਸ਼ਿਨਾਵਾਤ੍ਰਾ ਨਾਲ ਮੁਲਾਕਾਤ ਕੀਤੀ। ਗਵਰਨਮੈਂਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਨੀ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਨੇ ਕੀਤੀ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ। ਇਹ ਉਨ੍ਹਾਂ ਦੋਹਾਂ ਦੀ ਦੂਸਰੀ ਮੁਲਾਕਾਤ ਸੀ। ਇਸ ਤੋਂ ਪਹਿਲੇ, ਦੋਹਾਂ ਨੇਤਾਵਾਂ ਨੇ ਅਕਤੂਬਰ 2024 ਵਿੱਚ ਵਿਅਨਤਿਆਨੇ (Vientiane) ਵਿੱਚ ਆਸੀਆਨ ਨਾਲ ਸਬੰਧਿਤ ਸਮਿਟ (ASEAN related Summit) ਦੇ ਦੌਰਾਨ ਮੁਲਾਕਾਤ ਕੀਤੀ ਸੀ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਥਾਈਲੈਂਡ ਦੌਰਾ
April 03rd, 08:36 pm
ਥਾਈਲੈਂਡ ਦੇ ਡਿਜੀਟਲ ਅਰਥਵਿਵਸਥਾ ਅਤੇ ਸਮਾਜ ਮੰਤਰਾਲੇ (Ministry of Digital Economy and Society) ਅਤੇ ਭਾਰਤ ਸਰਕਾਰ ਦੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ(Ministry of Electronics and Information Technology) ਦੇ ਦਰਮਿਆਨ ਡਿਜੀਟਲ ਟੈਕਨੋਲੋਜੀਆਂ ਦੇ ਖੇਤਰ ਵਿੱਚ ਸਹਿਯੋਗ ‘ਤੇ ਸਹਿਮਤੀ ਪੱਤਰ।