ਵਿਸ਼ਵ ਯਾਤਰਾ ਦਾ ਸਨਮਾਨ: ਇਨ੍ਹਾਂ 29 ਦੇਸ਼ਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ—ਜਾਣੋ ਕਿਉਂ!

July 07th, 04:59 pm

ਜਦੋਂ ਕੁਵੈਤ, ਫਰਾਂਸ, ਪਾਪੁਆ ਨਿਊ ਗਿਨੀ ਅਤੇ ਦੋ ਦਰਜਨ ਤੋਂ ਵੱਧ ਹੋਰ ਦੇਸ਼ਾਂ ਦੇ ਨੇਤਾ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਸਰਬਉੱਚ ਨਾਗਰਿਕ ਸਨਮਾਨ ਪ੍ਰਦਾਨ ਕਰਦੇ ਹਨ, ਤਾਂ ਇਹ ਕੂਟਨੀਤਕ ਸ਼ਿਸ਼ਟਾਚਾਰ ਤੋਂ ਵੱਧ ਦਰਸਾਉਂਦਾ ਹੈ। ਇਹ ਕਿਸੇ ਰਾਸ਼ਟਰ ਦੇ ਵਧਦੇ ਪ੍ਰਭਾਵ, ਕਦਰਾਂ-ਕੀਮਤਾਂ ਅਤੇ ਲੀਡਰਸ਼ਿਪ ਦੀ ਆਲਮੀ ਮਾਨਤਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ

July 03rd, 03:45 pm

ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ

July 03rd, 03:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।

ਘਾਨਾ ਦੇ ਰਾਸ਼ਟਰੀ ਅਵਾਰਡ ‘ਦ ਅਫ਼ਸਰ ਆਵ੍ ਦ ਆਰਡਰ ਆਵ੍ ਦ ਸਟਾਰ ਆਵ੍ ਘਾਨਾ’ ਨਾਲ ਸਨਮਾਨਿਤ ਕੀਤੇ ਜਾਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 03rd, 02:15 am

ਰਾਸ਼ਟਰਪਤੀ ਜੀ ਦੁਆਰਾ ਘਾਨਾ ਦੇ ਰਾਸ਼ਟਰੀ ਅਵਾਰਡ ‘ਦ ਅਫ਼ਸਰ ਆਵ੍ ਦ ਆਰਡਰ ਆਵ੍ ਦ ਸਟਾਰ ਆਵ੍ ਘਾਨਾ’ ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤਿਅੰਤ ਮਾਣ ਅਤੇ ਸਨਮਾਨ ਦੀ ਬਾਤ ਹੈ।

ਪ੍ਰਧਾਨ ਮੰਤਰੀ ਨੇ ਘਾਨਾ ਦਾ ਰਾਸ਼ਟਰੀ ਸਨਮਾਨ ਪ੍ਰਾਪਤ ਕੀਤਾ

July 03rd, 02:12 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਅਸਾਧਾਰਣ ਸ਼ਾਸਨ ਕਲਾ ਅਤੇ ਪ੍ਰਭਾਵਸ਼ਾਲੀ ਆਲਮੀ ਲੀਡਰਸ਼ਿਪ ਵਿੱਚ ਯੋਗਦਾਨ ਦੇ ਕਾਰਨ ਘਾਨਾ ਦੇ ਰਾਸ਼ਟਰਪਤੀ ਮਹਾਮਹਿਮ ਜੌਨ ਡ੍ਰਾਮਾਨੀ ਮਹਾਮਾ (President H.E. John Dramani Mahama) ਨੇ ਅੱਜ ਘਾਨਾ ਦੇ ਰਾਸ਼ਟਰੀ ਸਨਮਾਨ -ਅਫ਼ਸਰ ਆਵ੍ ਦ ਆਰਡਰ ਆਵ੍ ਦ ਸਟਾਰ ਆਵ੍ ਘਾਨਾ (Officer of the Order of the Star of Ghana)- ਨਾਲ ਸਨਮਾਨਿਤ ਕੀਤਾ। 1.4 ਬਿਲੀਅਨ ਭਾਰਤੀਆਂ ਦੀ ਤਰਫੋਂ ਪੁਰਸਕਾਰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਹ ਸਨਮਾਨ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ, ਸੱਭਿਆਚਾਰਕ ਪਰੰਪਰਾਵਾਂ ਅਤੇ ਵਿਵਿਧਤਾ ਅਤੇ ਘਾਨਾ ਅਤੇ ਭਾਰਤ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਨੂੰ ਸਮਰਪਿਤ ਕੀਤਾ।