ਪ੍ਰਧਾਨ ਮੰਤਰੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ
September 12th, 02:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪਛੱਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ।ਬਿਹਾਰ ਦੇ ਗਯਾਜੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 22nd, 12:00 pm
ਬਿਹਾਰ ਦੇ ਰਾਜਪਾਲ ਆਰਿਫ ਮੋਹੰਮਦ ਖਾਨ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਨਿਤਿਸ਼ ਕੁਮਾਰ ਜੀ ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੀਤਨ ਰਾਮ ਮਾਂਝੀ ਜੀ, ਰਾਜੀਵ ਰੰਜਨ ਸਿੰਘ, ਚਿਰਾਗ ਪਾਸਵਾਨ ਜੀ, ਰਾਮ ਨਾਥ ਠਾਕੁਰ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦ੍ਰ ਦੁਬੇ ਜੀ, ਰਾਜ ਭੂਸ਼ਣ ਚੌਧਰੀ ਜੀ, ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਉਪੇਂਦਰ ਕੁਸ਼ਵਾਹਾ ਜੀ, ਹੋਰ ਸਾਂਸਦਗਣ, ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 22nd, 11:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਗਿਆਨ ਅਤੇ ਮੋਕਸ਼ ਦੀ ਪਵਿੱਤਰ ਨਗਰੀ ਗਯਾਜੀ ਨੂੰ ਨਮਨ ਕੀਤਾ ਅਤੇ ਵਿਸ਼ਣੂਪਦ ਮੰਦਿਰ ਦੀ ਸ਼ਾਨਦਾਰ ਧਰਤੀ ਤੋਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਗਯਾਜੀ ਦੀ ਧਰਤੀ ਅਧਿਆਤਮਿਕਤਾ ਅਤੇ ਸ਼ਾਂਤੀ ਦੀ ਧਰਤੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਭਗਵਾਨ ਬੁੱਧ ਨੂੰ ਗਿਆਨ ਪ੍ਰਾਪਤ ਹੋਇਆ ਸੀ। ਸ਼੍ਰੀ ਮੋਦੀ ਨੇ ਕਿਹਾ, ਗਯਾਜੀ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਾਚੀਨ ਅਤੇ ਬੇਹੱਦ ਸਮ੍ਰਿੱਧ ਹੈ। ਇਹ ਦੇਖਦੇ ਹੋਏ ਕਿ ਇਸ ਖੇਤਰ ਦੇ ਲੋਕ ਚਾਹੁੰਦੇ ਹਨ ਕਿ ਇਸ ਸ਼ਹਿਰ ਨੂੰ ਸਿਰਫ਼ ਗਯਾ ਨਹੀਂ, ਸਗੋਂ ਸਤਿਕਾਰ ਨਾਲ ਗਯਾਜੀ ਕਿਹਾ ਜਾਵੇ, ਪ੍ਰਧਾਨ ਮੰਤਰੀ ਨੇ ਇਸ ਭਾਵਨਾ ਦਾ ਸਨਮਾਨ ਕਰਨ ਲਈ ਬਿਹਾਰ ਸਰਕਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਕੇਂਦਰ ਅਤੇ ਬਿਹਾਰ ਵਿੱਚ ਉਨ੍ਹਾਂ ਦੀਆਂ ਸਰਕਾਰਾਂ ਗਯਾਜੀ ਦੇ ਤੇਜ਼ ਵਿਕਾਸ ਲਈ ਕੰਮ ਕਰ ਰਹੀਆਂ ਹਨ।ਪ੍ਰਧਾਨ ਮੰਤਰੀ 18 ਜੁਲਾਈ ਨੂੰ ਬਿਹਾਰ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ
July 17th, 11:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜੁਲਾਈ ਨੂੰ ਬਿਹਾਰ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ। ਉਹ ਸਵੇਰੇ ਲਗਭਗ 11:30 ਵਜੇ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਵਿੱਚ 7,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨਸਭਾ ਨੂੰ ਵੀ ਸੰਬੋਧਨ ਕਰਨਗੇ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਪ੍ਰਧਾਨ ਮੰਤਰੀ 26 ਅਤੇ 27 ਮਈ ਨੂੰ ਗੁਜਰਾਤ ਦਾ ਦੌਰਾ ਕਰਨਗੇ
May 25th, 09:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਅਤੇ 27 ਮਈ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ ਦਾਹੋਦ ਜਾਣਗੇ ਅਤੇ ਕਰੀਬ 11:15ਵਜੇ ਲੋਕੋਮੋਟਿਵ ਮੈਨੂਫੈਕਚਰਿੰਗ ਪਲਾਂਟ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਲੈਕਟ੍ਰਿਕ ਲੋਕੋਮੋਟਿਵ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਤੋਂ ਬਾਅਦ ਉਹ ਦਾਹੋਦ ਵਿੱਚ ਕਰੀਬ 24,000 ਕਰੋੜ ਰੁਪਏ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਇੱਕ ਜਨਤਕ ਸਮਾਰੋਹ ਨੂੰ ਭੀ ਸੰਬੋਧਨ ਕਰਨਗੇ।ਕੈਬਨਿਟ ਨੇ ਬਿਜਲੀ ਖੇਤਰ ਨੂੰ ਕੋਲਾ ਐਲੋਕੇਸ਼ਨ ਲਈ ਸੰਸ਼ੋਧਿਤ ਸ਼ਕਤੀ (ਭਾਰਤ ਵਿੱਚ ਪਾਰਦਰਸ਼ੀ ਤਰੀਕੇ ਨਾਲ ਕੋਲਾ ਉਪਯੋਗ ਵਿੱਚ ਲਿਆਉਣ ਅਤੇ ਐਲੋਕੇਸ਼ਨ ਯੋਜਨਾ) ਨੀਤੀ ਨੂੰ ਮਨਜ਼ੂਰੀ ਦਿੱਤੀ
May 07th, 12:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲੇ ਦੀ ਕੈਬਨਿਟ ਕਮੇਟੀ ਨੇ ਕੇਂਦਰੀ ਖੇਤਰ/ਰਾਜ ਖੇਤਰ/ਸੁਤੰਤਰ ਬਿਜਲੀ ਉਤਪਾਦਕਾਂ (ਆਈਪੀਪੀ) ਦੇ ਥਰਮਲ ਪਾਵਰ ਪਲਾਂਟਾਂ ਨੂੰ ਨਵੇਂ ਕੋਲਾ ਲਿੰਕੇਜ ਪ੍ਰਦਾਨ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਸ਼ੋਧਿਤ ਸ਼ਕਤੀ ਨੀਤੀ ਦੇ ਤਹਿਤ ਨਿਮਨਲਿਖਿਤ ਦੋ ਵਿਕਲਪ ਪ੍ਰਸਤਾਵਿਤ ਕੀਤੇ ਗਏ ਹਨ: