Prime Minister Congratulates India’s U-19 Cricket Team on World Cup Victory

February 06th, 09:33 pm

The Prime Minister, Shri Narendra Modi, has lauded the outstanding performance of India’s Under-19 cricket team for clinching the World Cup title.

ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

January 28th, 09:36 pm

ਦੇਵਭੂਮੀ ਅੱਜ ਯੁਵਾ ਊਰਜਾ ਨਾਲ ਹੋਰ ਦਿੱਬ ਹੋ ਉੱਠੀ ਹੈ। ਬਾਬਾ ਕੇਦਾਰ, ਬਦ੍ਰੀਨਾਥ ਜੀ, ਮਾਂ ਗੰਗਾ ਦੇ ਸ਼ੁਭਅਸੀਸ ਦੇ ਨਾਲ, ਅੱਜ ਨੈਸ਼ਨਲ ਗੇਮਸ ਸ਼ੁਰੂ ਹੋ ਰਹੀਆਂ ਹਨ। ਇਹ ਵਰ੍ਹਾ ਉੱਤਰਾਖੰਡ ਦੇ ਨਿਰਮਾਣ ਦਾ 25ਵਾਂ ਵਰ੍ਹਾ ਹੈ। ਇਸ ਯੁਵਾ ਰਾਜ ਵਿੱਚ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਹਜ਼ਾਰਾਂ ਯੁਵਾ ਆਪਣੀ ਸਮਰੱਥਾ ਦਿਖਾਉਣ ਵਾਲੇ ਹਨ। ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਬਹੁਤ ਸੁੰਦਰ ਤਸਵੀਰ ਇੱਥੇ ਦਿਖ ਰਹੀ ਹੈ। ਨੈਸ਼ਨਲ ਗੇਮਸ ਵਿੱਚ ਇਸ ਵਾਰ ਭੀ ਕਈ ਦੇਸੀ ਪਰੰਪਰਾਗਤ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦੀਆਂ ਨੈਸ਼ਨਲ ਗੇਮਸ, ਇੱਕ ਪ੍ਰਕਾਰ ਨਾਲ ਗ੍ਰੀਨ ਗੇਮਸ ਭੀ ਹਨ। ਇਸ ਵਿੱਚ environment friendly ਚੀਜ਼ਾਂ ਦਾ ਕਾਫੀ ਇਸਤੇਮਾਲ ਹੋ ਰਿਹਾ ਹੈ। ਨੈਸ਼ਨਲ ਗੇਮਸ ਵਿੱਚ ਮਿਲਣ ਵਾਲੇ ਸਾਰੇ ਮੈਡਲ ਅਤੇ ਟ੍ਰਾਫੀਆਂ ਭੀ ਈ-ਵੇਸਟ ਦੀਆਂ ਬਣੀਆਂ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਇੱਥੇ ਇੱਕ ਪੌਦਾ ਭੀ ਲਗਾਇਆ ਜਾਵੇਗਾ। ਇਹ ਬਹੁਤ ਹੀ ਅੱਛੀ ਪਹਿਲ ਹੈ। ਮੈਂ ਸਾਰੇ ਖਿਡਾਰੀਆਂ ਨੂੰ, ਬਿਹਤਰੀਨ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧਾਮੀ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ, ਉੱਤਰਾਖੰਡ ਦੇ ਹਰ ਨਾਗਰਿਕ ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ

January 28th, 09:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉੱਤਰਾਖੰਡ ਅੱਜ ਨੌਜਵਾਨਾਂ ਦੀ ਊਰਜਾ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਕੇਦਾਰਨਾਥ, ਬਦਰੀਨਾਥ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਅੱਜ 38ਵੀਆਂ ਰਾਸ਼ਟਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਉੱਤਰਾਖੰਡ ਦੇ ਗਠਨ ਦਾ 25ਵਾਂ ਵਰ੍ਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਯੁਵਾ ਇਸ ਯੁਵਾ ਰਾਜ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (‘Ek Bharat, Shrestha Bharat’) ਦੀ ਸੁੰਦਰ ਤਸਵੀਰ ਪ੍ਰਦਰਸ਼ਿਤ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਸ਼ਟਰੀ ਖੇਡਾਂ ਵਿੱਚ ਕਈ ਸਥਾਨਕ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਥੀਮ ‘ਗ੍ਰੀਨ ਗੇਮਸ’(‘Green Games’) ਹੈ, ਕਿਉਂਕਿ ਇਸ ਵਿੱਚ ਵਾਤਾਵਰਣ ਦੇ ਅਨੁਕੂਲ ਵਸਤਾਂ ਦਾ ਉਪਯੋਗ ਕੀਤਾ ਗਿਆ ਹੈ। ਵਿਸ਼ੇ ਨੂੰ ਹੋਰ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਟਰਾਫੀਆਂ ਅਤੇ ਮੈਡਲ ਭੀ ਈ-ਕਚਰੇ (e-Waste) ਤੋਂ ਬਣੇ ਹਨ ਅਤੇ ਹਰੇਕ ਮੈਡਲ ਜੇਤੂ ਦੇ ਨਾਮ ‘ਤੇ ਇੱਕ ਪੌਦਾ ਲਗਾਇਆ ਜਾਵੇਗਾ ਜੋ ਬੜੀ ਪਹਿਲ ਹੋਵੇਗੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਤਨੇ ਸ਼ਾਨਦਾਰ ਆਯੋਜਨ ਦੇ ਲਈ ਉੱਤਰਾਖੰਡ ਸਰਕਾਰ ਅਤੇ ਜਨਤਾ ਨੂੰ ਵਧਾਈਆਂ ਭੀ ਦਿੱਤੀਆਂ।

ਇੰਫਾਲ, ਮਣੀਪੁਰ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 24th, 10:10 am

ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਅਨੁਰਾਗ ਠਾਕੁਰ ਜੀ, ਸਾਰੇ ਰਾਜਾਂ ਦੇ ਯੂਥ ਅਫੇ ਅਰਸ਼ ਅਤੇ ਸਪੋਰਟਸ ਮਿਨਿਸਟਰਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕੀਤਾ

April 24th, 10:05 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਵੀਡੀਓ ਸੰਦੇਸ਼ ਰਾਹੀਂ ਸੰਬੋਧਿਤ ਕੀਤਾ।