Andhra Pradesh has the potential to become the growth engine of a developed India: PM Modi
August 01st, 11:45 am
PM Modi launched and dedicated development projects worth around ₹18,000 crore in Andhra Pradesh, highlighting the state's emergence as a growth engine of Viksit Bharat. From world-class connectivity and logistics to semiconductors, AI, green energy and manufacturing, PM Modi outlined a vision to create jobs, attract investment and accelerate Andhra Pradesh's development.PM Modi launches multiple development projects worth over ₹17,900 crore in Bhogapuram, Andhra Pradesh
August 01st, 11:30 am
PM Modi launched and dedicated development projects worth around ₹18,000 crore in Andhra Pradesh, highlighting the state's emergence as a growth engine of Viksit Bharat. From world-class connectivity and logistics to semiconductors, AI, green energy and manufacturing, PM Modi outlined a vision to create jobs, attract investment and accelerate Andhra Pradesh's development.ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਸਮਰਪਣ ਅਤੇ ਦ੍ਰਿੜ੍ਹ ਯਤਨਾਂ ਦੇ ਮਹੱਤਵ ’ਤੇ ਜ਼ੋਰ ਦਿੱਤਾ
July 17th, 02:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜੋ ਹਰ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਮਰਪਣ ਅਤੇ ਦ੍ਰਿੜ੍ਹ ਯਤਨਾਂ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ:ਚੰਡੀਗੜ੍ਹ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 02:08 pm
ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਲਈ ਵਿਕਾਸ ਦਾ ਇੱਕ ਮਾਡਲ ਰਿਹਾ ਹੈ। ਚੰਡੀਗੜ੍ਹ ਜਾਣਿਆ ਜਾਂਦਾ ਹੈ, ਯੋਜਨਾਬੱਧ ਵਿਕਾਸ ਦੇ ਲਈ; ਚੰਡੀਗੜ੍ਹ ਦੀ ਪਛਾਣ ਹੈ, ਬਿਹਤਰ ਜੀਵਨ-ਸ਼ੈਲੀ ਦੇ ਲਈ, ਈਜ਼ ਆਫ ਲਿਵਿੰਗ ਦੇ ਲਈ। ਚੰਡੀਗੜ੍ਹ ਦੀ ਪਛਾਣ ਹੈ, ਇਲਾਜ ਦੀਆਂ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਅਤੇ ਇਸ ਸਭ ਦੇ ਨਾਲ-ਨਾਲ ਚੰਡੀਗੜ੍ਹ ਦੀ ਪਛਾਣ ਹੈ, ਮਾਂ ਚੰਡੀ ਦਾ ਅਸ਼ੀਰਵਾਦ। ਅਤੇ ਇਸ ਲਈ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਤੋਂ ਐੱਨਡੀਏ ਸਰਕਾਰ ਦੀ ਤਰਜੀਹ ਰਹੀ ਹੈ। ਤੁਹਾਨੂੰ ਯਾਦ ਹੋਵੇਗਾ, ਡੇਢ ਸਾਲ ਪਹਿਲਾਂ ਦੇਸ਼ ਨੇ ਨਿਆਂ ਪ੍ਰਣਾਲੀ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਹੈ। ਅਸੀਂ ਦੰਡ ਸੰਹਿਤਾ ਦੀ ਜਗ੍ਹਾ ਭਾਰਤੀ ਨਿਆਇ ਸੰਹਿਤਾ ਲੈ ਕੇ ਆਏ ਹਾਂ। ਭਾਰਤੀ ਨਿਆਇ ਸੰਹਿਤਾ ਮਤਲਬ, ਦੰਡ ਅਧਾਰਿਤ ਕਾਨੂੰਨਾਂ ਦੀ ਜਗ੍ਹਾ ਨਿਆਂ ਆਧਾਰਿਤ ਕਾਨੂੰਨੀ ਪ੍ਰਣਾਲੀ। ਅਤੇ ਉਦੋਂ ਭਾਰਤੀ ਨਿਆਇ ਸੰਹਿਤਾ ਲਾਗੂ ਕਰਨ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਹੋਈ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ
July 17th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਢਾਂਚੇ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਯੋਜਨਾਬੱਧ ਰਾਸ਼ਟਰੀ ਤਰੱਕੀ ਲਈ ਇੱਕ ਮਿਸਾਲੀ ਮਾਡਲ ਵਜੋਂ ਸ਼ਹਿਰ ਦੀ ਵਿਲੱਖਣ ਸਥਿਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਇੱਕ ਬਿਹਤਰ ਜੀਵਨ ਸ਼ੈਲੀ ਅਤੇ ਰਹਿਣ-ਸਹਿਣ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਇਸਦੀ ਸਾਖ 'ਤੇ ਜ਼ੋਰ ਦਿੱਤਾ। ਇਸ ਖੇਤਰ 'ਤੇ ਮਾਂ ਚੰਡੀ ਦੀ ਦੈਵੀ ਕਿਰਪਾ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਨੇ ਸੱਤਾਧਾਰੀ ਪ੍ਰਸ਼ਾਸਨ ਦੀ ਇਸਦੇ ਨਿਰੰਤਰ, ਢਾਂਚਾਗਤ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਮੌਜੂਦਾ ਸਰਕਾਰ ਦੀ ਸੰਪੂਰਨ ਤਰਜੀਹ ਰਿਹਾ ਹੈ।ਪ੍ਰਧਾਨ ਮੰਤਰੀ 4 ਜੁਲਾਈ ਨੂੰ ਰਾਜਸਥਾਨ ਅਤੇ ਗੁਜਰਾਤ ਦਾ ਦੌਰਾ ਕਰਨਗੇ
July 03rd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2026 ਨੂੰ ਰਾਜਸਥਾਨ ਅਤੇ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਸਵੇਰੇ ਲਗਭਗ 10:45 ਵਜੇ, ਪ੍ਰਧਾਨ ਮੰਤਰੀ ਜੋਧਪੁਰ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ ਅਤੇ ਜੋਧਪੁਰ ਵਿੱਚ ਸੋਧੀ ਹੋਈ ਉਡਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:15 ਵਜੇ, ਪ੍ਰਧਾਨ ਮੰਤਰੀ ਬਾਲੋਤਰਾ ਜਾਣਗੇ, ਜਿੱਥੇ ਉਹ ਲਗਭਗ 1.06 ਲੱਖ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਰਿਪਬਲਿਕ ਟੀਵੀ ਨੈੱਟਵਰਕ ਦੇ ਸਾਰੇ ਦਰਸ਼ਕ ਅਤੇ ਹੁਣ ਤਾਂ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਵੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਵੀ ਮੇਰਾ ਪ੍ਰਣਾਮ! ਮੈਂ ਇਸ ਸਮਿਟ ਵਿੱਚ ਹਿੱਸਾ ਲੈਣ ਆਏ ਸਾਰੇ ਸਾਥੀਆਂ ਦਾ ਵੀ ਸਵਾਗਤ ਕਰਦਾ ਹਾਂ। 24 ਘੰਟੇ ਚੱਲਣ ਵਾਲੇ ਚੈਨਲਾਂ ਵਿੱਚ ਬ੍ਰੇਕਿੰਗ ਨਿਊਜ਼ ਦਾ ਬਹੁਤ ਵੱਡਾ ਮਹੱਤਵ ਹੁੰਦਾ ਹੈ। ਅਤੇ ਅੱਜ-ਕੱਲ੍ਹ ਤਾਂ ਦੁਨੀਆ ਵਿੱਚ ਹੀ, ਪੂਰੀ ਦੁਨੀਆ ਵਿੱਚ ਕਿਤੇ ਵੀ ਨਜ਼ਰ ਮਾਰੀਏ, ਪੂਰੀ ਦੁਨੀਆ ਬ੍ਰੇਕਿੰਗ ਨਿਊਜ਼ ਦੇ ਮੋਡ ’ਤੇ ਹੀ ਹੈ, ਅਤੇ ਇੰਨੀ ਭੱਜ-ਦੌੜ ਵਿੱਚ ਤੁਸੀਂ ਸਾਰੇ, ਇਸ ਸਮਿਟ ਨੂੰ ਹੋਸਟ ਕਰ ਰਹੇ ਹੋ, ਇਸ ਦਾ ਹਿੱਸਾ ਬਣੇ ਹੋ। ਅਤੇ ਇਸ ਲਈ ਤੁਸੀਂ ਖ਼ਾਸ ਵਧਾਈ ਦੇ ਪਾਤਰ ਹੋ। ਅਤੇ ਇਸ ਵਾਰ ਤੁਹਾਡੀ ਚਰਚਾ ਦਾ ਵਿਸ਼ਾ ਵੀ ਓਨਾ ਹੀ ਮਹੱਤਵਪੂਰਨ ਹੈ... ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ (Great Power India: Nation First...)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।PM Modi chairs 51st PRAGATI Meeting
May 27th, 10:01 pm
PM Modi chaired the 51st meeting of PRAGATI and reviewed seven critical infrastructure projects across nine States worth around ₹30,000 crore. He emphasised the need for effective implementation of Swachh Bharat Mission 2.0 and lauded the Ken-Betwa River Inter-linking Project as a model initiative. A system of monthly review of social sector schemes at the State level had been operationalised, with Swachh Bharat Mission taken up for review.ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 03:45 pm
ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
May 10th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸੂਬਿਆਂ ਦੇ 19 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਵਾਲੇ ਤਿੰਨ ਮਲਟੀ-ਟਰੈਕਿੰਗ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 901 ਕਿਲੋਮੀਟਰ ਦਾ ਵਾਧਾ ਹੋਵੇਗਾ
May 05th, 07:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਲਗਭਗ 23,437 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਤਿੰਨ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਕੇਂਦਰੀ ਕੈਬਨਿਟ ਨੇ ਜਲਵਾਯੂ ਪਰਿਵਰਤਨ ‘ਤੇ ਯੂਨਾਈਟਿਡ ਨੇਸ਼ਨਜ਼ ਫ੍ਰੇਮਵਰਕ ਕਨਵੈਂਸ਼ਨ ਨੂੰ ਸੂਚਿਤ ਕੀਤੇ ਜਾਣ ਵਾਲੇ ਭਾਰਤ ਦੇ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਯੋਗਦਾਨ (2031-2035) ਨੂੰ ਮਨਜ਼ੂਰੀ ਦਿੱਤੀ
March 25th, 05:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਭਾਰਤ ਦੀ ਕਾਰਵਾਈ ਨੂੰ ਮਜ਼ਬੂਤੀ ਦੇਣ ਦੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, 2031 ਤੋਂ 2035 ਦੀ ਮਿਆਦ ਲਈ ਭਾਰਤ ਦੇ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਯੋਗਦਾਨ (ਐੱਨਡੀਸੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜਲਵਾਯੂ ਪਰਿਵਰਤਨ ‘ਤੇ ਯੂਨਾਈਟਿਡ ਨੇਸ਼ਨਜ਼ ਫ੍ਰੇਮਵਰਕ ਕਨਵੈਂਸ਼ਨ (ਯੂਐੱਨਐੱਫਸੀਸੀਸੀ) ਅਤੇ ਇਸ ਦੇ ਪੈਰਿਸ ਸਮਝੌਤੇ ਦੇ ਤਹਿਤ ਦੇਸ਼ ਦੀਆਂ ਇੱਛਾਵਾਂ ਨੂੰ ਹੁਲਾਰਾ ਅਤੇ ਇਸ ਦੇ ਨਾਲ ਹੀ ਟਿਕਾਊ ਵਿਕਾਸ ਅਤੇ ਜਲਵਾਯੂ ਨਿਆਂ ਦੇ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਵੀ ਬਲ ਮਿਲੇਗਾ।ਪੱਛਮੀ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ਬਾਰੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 23rd, 02:15 pm
ਮੈਂ ਸਨਮਾਨਿਤ ਸਦਨ ਵਿੱਚ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਅਤੇ ਇਸ ਕਾਰਨ ਭਾਰਤ ਦੇ ਸਾਹਮਣੇ ਆਈਆਂ ਚੁਣੌਤੀਆਂ ’ਤੇ ਗੱਲ ਰੱਖਣ ਲਈ ਹਾਜ਼ਰ ਹੋਇਆ ਹਾਂ। ਇਸ ਸਮੇਂ ਪੱਛਮੀ ਏਸ਼ੀਆ ਦੀ ਹਾਲਤ ਚਿੰਤਾਜਨਕ ਹੈ। ਪਿਛਲੇ ਦੋ-ਤਿੰਨ ਹਫ਼ਤਿਆਂ ਵਿੱਚ, ਜੈਸ਼ੰਕਰ ਜੀ ਨੇ ਅਤੇ ਹਰਦੀਪ ਪੁਰੀ ਜੀ ਨੇ ਇਸ ਵਿਸ਼ੇ ’ਤੇ ਸਦਨ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਹੈ। ਹੁਣ ਇਸ ਸੰਕਟ ਨੂੰ 3 ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਰਿਹਾ ਹੈ। ਇਸ ਦਾ ਪੂਰੀ ਦੁਨੀਆ ਦੀ ਆਰਥਿਕਤਾ ’ਤੇ, ਲੋਕਾਂ ਦੇ ਜੀਵਨ ’ਤੇ, ਬਹੁਤ ਹੀ ਉਲਟ ਅਸਰ ਹੋ ਰਿਹਾ ਹੈ, ਇਸ ਲਈ ਪੂਰੀ ਦੁਨੀਆ ਇਸ ਸੰਕਟ ਦੇ ਜਲਦ ਤੋਂ ਜਲਦ ਹੱਲ ਲਈ ਸਾਰੀਆਂ ਧਿਰਾਂ ਨੂੰ ਅਪੀਲ ਵੀ ਕਰ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ 'ਤੇ ਲੋਕ ਸਭਾ ਨੂੰ ਸੰਬੋਧਨ ਕੀਤਾ
March 23rd, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਅਤੇ ਇਸ ਨਾਲ ਭਾਰਤ ਦੇ ਸਾਹਮਣੇ ਪੈਦਾ ਹੋਈਆਂ ਵਿਆਪਕ ਚੁਣੌਤੀਆਂ ਦੇ ਵਿਸ਼ੇ 'ਤੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸੰਕਟ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ, ਜਿਸ ਦੇ ਆਲਮੀ ਅਰਥਵਿਵਸਥਾ ਅਤੇ ਜਨਜੀਵਨ 'ਤੇ ਮਾੜੇ ਨਤੀਜੇ ਹੋਏ ਹਨ। ਪ੍ਰਧਾਨ ਮੰਤਰੀ ਨੇ ਇਸ ਦੇ ਹੱਲ ਦੀ ਫ਼ੌਰੀ ਲੋੜ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਸਥਿਤੀ ਦੀ ਗੰਭੀਰਤਾ ਨੂੰ ਉਭਾਰਦਿਆਂ ਕਿਹਾ, ਪੂਰੀ ਦੁਨੀਆ ਸਾਰੀਆਂ ਧਿਰਾਂ ਨੂੰ ਇਸ ਸੰਕਟ ਦੇ ਛੇਤੀ ਹੱਲ ਦੀ ਅਪੀਲ ਕਰ ਰਹੀ ਹੈ।Tiruchirappalli turns out in huge numbers for PM Modi’s public meeting
March 11th, 06:00 pm
At a massive public meeting in Tamil Nadu’s Tiruchirappalli, Prime Minister Narendra Modi hailed Tiruchirappalli as a land of courage and faith, recalling the bravery of the Marudu Brothers and paying tribute to Major M. Saravanan for his sacrifice during the Kargil War. “Trichy is a land of courage and faith,” he said, adding that the Centre proudly honours Tamil Nadu’s culture and heritage. He also highlighted that C. P. Radhakrishnan, a son of the state, serves as the Vice President of India.ਦਿੱਲੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 03:54 pm
ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਵਿਨੇਯ ਸਕਸੈਨਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਹਰਸ਼ ਮਲਹੋਤਰਾ ਜੀ, ਤੋਖਨ ਸਾਹੂ ਜੀ, ਸੂਬਾ ਸਰਕਾਰ ਦੇ ਸਾਰੇ ਮੰਤਰੀ, ਸਾਰੇ ਮਾਣਯੋਗ ਸਾਂਸਦ, ਮਾਣਯੋਗ ਵਿਧਾਇਕ ਅਤੇ ਦਿੱਲੀ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਲਗਭਗ 33,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 08th, 10:26 am
ਇਨ੍ਹਾਂ ਪ੍ਰੋਜੈਕਟਾਂ ਦਾ ਘੇਰਾ ਵਿਸ਼ਾਲ ਹੈ, ਜਿਸ ਵਿੱਚ ਮੈਟਰੋ ਨੈੱਟਵਰਕ ਦੇ ਵਾਧੇ ਤੋਂ ਲੈ ਕੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਲਈ ਆਧੁਨਿਕ ਰਿਹਾਇਸ਼ੀ ਕੰਪਲੈਕਸਾਂ ਦੀ ਸਥਾਪਨਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਦਿੱਲੀ ਦੇ ਲੋਕਾਂ ਨੇ ਇੱਕ ਸਾਲ ਪਹਿਲਾਂ ਨਵੀਂ ਉਮੀਦ ਅਤੇ ਨਵੇਂ ਇਰਾਦੇ ਨਾਲ ਇੱਥੇ ਇੱਕ ਡਬਲ-ਇੰਜਣ ਸਰਕਾਰ ਬਣਾਈ ਸੀ ਅਤੇ ਨਤੀਜੇ ਅੱਜ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਦਿਖਾਈ ਦੇ ਰਹੇ ਹਨ।