ਪ੍ਰਧਾਨ ਮੰਤਰੀ ਨੇ ਚੰਦਰਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

July 23rd, 08:22 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਦਰਸ਼ੇਖਰ ਆਜ਼ਾਦ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਚੰਦਰਸ਼ੇਖਰ ਆਜ਼ਾਦ ਦੀ ਅਦੁੱਤੀ ਹਿੰਮਤ ਅਤੇ ਅਟੁੱਟ ਦੇਸ਼ ਭਗਤੀ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਇਤਿਹਾਸ ਵਿੱਚ ਇੱਕ ਮਾਣਮੱਤਾ ਸਥਾਨ ਰੱਖਦੀ ਹੈ।

ਪ੍ਰਧਾਨ ਮੰਤਰੀ ਨੇ ਲੋਕਮਾਨਿਆ ਤਿਲਕ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

July 23rd, 08:12 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕਮਾਨਿਆ ਤਿਲਕ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਇੱਕ ਮਹਾਨ ਸ਼ਖ਼ਸੀਅਤ ਦੇ ਰੂਪ ਵਿੱਚ ਲੋਕਮਾਨਿਆ ਤਿਲਕ ਨੇ ਰਾਸ਼ਟਰਵਾਦ ਦੀ ਭਾਵਨਾ ਨੂੰ ਜਗਾਇਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਨਤਕ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ।

ਪ੍ਰਧਾਨ ਮੰਤਰੀ ਨੇ ਕਤਰ ਦੇ ਅਮੀਰ ਨਾਲ ਗੱਲਬਾਤ ਕੀਤੀ

July 16th, 09:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਤਰ ਦੇ ਅਮੀਰ, ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

July 06th, 12:21 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡਾ. ਮੁਖਰਜੀ ਨੂੰ ਇੱਕ ਉੱਘੇ ਰਾਸ਼ਟਰ ਨਿਰਮਾਤਾ, ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਦੂਰ-ਦਰਸ਼ੀ ਨੇਤਾ ਵਜੋਂ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਭਾਰਤ ਦੀ ਏਕਤਾ, ਗੌਰਵ ਅਤੇ ਪ੍ਰਗਤੀ ਲਈ ਸਮਰਪਿਤ ਕਰ ਦਿੱਤਾ ਸੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਵਿਲਾਸ ਪਾਸਵਾਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

July 05th, 12:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਰਾਮ ਵਿਲਾਸ ਪਾਸਵਾਨ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਨੇ ਸਮਾਜ ਦੇ ਵਾਂਝੇ ਅਤੇ ਕਮਜ਼ੋਰ ਵਰਗਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੂੰ ਲੋਕ ਸੇਵਾ ਅਤੇ ਰਾਸ਼ਟਰ ਦੀ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

July 04th, 01:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ, ਅਧਿਆਤਮਿਕ ਰਵਾਇਤਾਂ ਅਤੇ ਰਾਸ਼ਟਰੀ ਚੇਤਨਾ ਨੂੰ ਵਿਸ਼ਵਵਿਆਪੀ ਮਾਨਤਾ ਦਿਵਾਉਣ ਵਿੱਚ ਸਵਾਮੀ ਵਿਵੇਕਾਨੰਦ ਜੀ ਦਾ ਲਾਸਾਨੀ ਯੋਗਦਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੀ ਗੰਭੀਰ ਸੂਝ ਅਤੇ ਸਦੀਵੀ ਆਦਰਸ਼ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਲਈ ਮਾਰਗਦਰਸ਼ਨ ਬਣੇ ਹੋਏ ਹਨ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਅਧਿਆਤਮਿਕ ਸੰਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਦੇ ਸਮੂਹਿਕ ਸੰਕਲਪ ਵਿੱਚ ਰਾਸ਼ਟਰ ਨੂੰ ਪ੍ਰੇਰਿਤ ਅਤੇ ਊਰਜਾਵਾਨ ਬਣਾਈ ਰੱਖੇਗਾ।

ਪ੍ਰਧਾਨ ਮੰਤਰੀ ਨੇ ਹੂਲ ਦਿਵਸ ਮੌਕੇ ਬਹਾਦਰ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ

June 30th, 06:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੂਲ ਦਿਵਸ ਮੌਕੇ ਵਿਦੇਸ਼ੀ ਹਕੂਮਤ ਦੇ ਜ਼ੁਲਮਾਂ ਦਾ ਡਟ ਕੇ ਟਾਕਰਾ ਕਰਨ ਵਾਲੇ ਸਿਦੋ-ਕਾਨਹੂ, ਚਾਂਦ-ਭੈਰਵ ਅਤੇ ਫੂਲੋ-ਝਾਨੋ ਵਰਗੇ ਸਾਰੇ ਬਹਾਦਰ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਆਦਿਵਾਸੀ ਮਾਣ ਅਤੇ ਸ਼ਾਨ ਦੀ ਰਾਖੀ ਲਈ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਕਹਾਣੀ ਦੇਸ਼ ਵਾਸੀਆਂ ਵਿੱਚ ਨਵਾਂ ਜੋਸ਼ ਭਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ

June 26th, 12:46 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਨੇ ਆਪਣਾ ਸਾਰਾ ਜੀਵਨ ਵਾਂਝੇ, ਸ਼ੋਸ਼ਿਤ ਅਤੇ ਪਛੜੇ ਵਰਗਾਂ ਦੀ ਤਰੱਕੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਮਹਾਨ ਕੰਮ ਅਤੇ ਆਦਰਸ਼ ਆਉਣ ਵਾਲੀਆਂ ਸਦੀਆਂ ਤੱਕ ਦੇਸ਼ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ।”

ਪ੍ਰਧਾਨ ਮੰਤਰੀ ਨੇ ਹਜ਼ਰਤ ਇਮਾਮ ਹੁਸੈਨ ਨੂੰ ਸ਼ਰਧਾਂਜਲੀ ਭੇਟ ਕੀਤੀ

June 26th, 12:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਜ਼ਰਤ ਇਮਾਮ ਹੁਸੈਨ (ਏਐੱਸ) ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਅਤੇ ਸੱਚ ਤੇ ਇਨਸਾਫ਼ ਪ੍ਰਤੀ ਅਟੱਲ ਵਚਨਬੱਧਤਾ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਇਮਾਮ ਹੁਸੈਨ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਹਿੰਮਤ ਅਤੇ ਦ੍ਰਿੜ੍ਹ ਵਿਸ਼ਵਾਸ ਦੀ ਸ਼ਕਤੀ ਦੀ ਇੱਕ ਅਮਿੱਟ ਪ੍ਰੇਰਨਾ ਵਜੋਂ ਹਮੇਸ਼ਾ ਯਾਦ ਰੱਖੇ ਜਾਣਗੇ।

ਪ੍ਰਧਾਨ ਮੰਤਰੀ ਨੇ ਐਮਰਜੈਂਸੀ ਦੌਰਾਨ ਲੋਕਤੰਤਰ ਦੀ ਰਾਖੀ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ

June 25th, 10:53 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਮਰਜੈਂਸੀ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ ਦੀ ਦ੍ਰਿੜ੍ਹਤਾ ਨਾਲ ਰਾਖੀ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਨੂੰ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਐਮਰਜੈਂਸੀ ਦੌਰਾਨ ਅਣਗਿਣਤ ਨਾਗਰਿਕਾਂ ਦੀ ਅਸਾਧਾਰਨ ਹਿੰਮਤ ਅਤੇ ਦ੍ਰਿੜ੍ਹਤਾ ਦਾ ਪਤਾ ਲੱਗਿਆ, ਜਿਨ੍ਹਾਂ ਨੇ ਚੁੱਪ ਰਹਿਣ ਤੋਂ ਇਨਕਾਰ ਕਰਕੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਬਰਕਰਾਰ ਰੱਖਿਆ।

ਪ੍ਰਧਾਨ ਮੰਤਰੀ ਨੇ ਪਹਾੜਪੁਰ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਪਰਿਵਾਰਕ ਮੈਂਬਰਾਂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

June 20th, 08:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਦੇ ਸਕੂਲ ਕੰਪਲੈਕਸ ਵਿੱਚ ਸਵਰਗੀ ਸ਼੍ਰੀ ਸ਼ਿਆਮ ਚਰਨ ਮੁਰਮੂ, ਸਵਰਗੀ ਸ਼੍ਰੀ ਲਖਨ ਮੁਰਮੂ ਅਤੇ ਸਵਰਗੀ ਸ਼੍ਰੀ ਸਿਪੁਨ ਮੁਰਮੂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਪ੍ਰਧਾਨ ਮੰਤਰੀ ਨੇ ਅਗਿਆਤ ਸੈਨਿਕ ਦੀ ਸਮਾਧ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ

June 15th, 06:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਟੀਸਲਾਵਾ ਵਿੱਚ ਅਗਿਆਤ ਸੈਨਿਕ ਦੀ ਸਮਾਧ 'ਤੇ ਸਲੋਵਾਕੀਆ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਨਿਭਾਉਣ ਵਾਲੇ ਲੋਕਤੰਤਰੀ ਢੰਗ ਨਾਲ ਚੁਣੇ ਗਏ ਪ੍ਰਧਾਨ ਮੰਤਰੀ ਬਣਨ ’ਤੇ ਦੁਨੀਆ ਭਰ ਦੇ ਨੇਤਾਵਾਂ ਨੇ ਵਧਾਈ ਦਿੱਤੀ

June 09th, 07:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਨਿਭਾਉਣ ਵਾਲੇ ਲੋਕਤੰਤਰੀ ਢੰਗ ਨਾਲ ਚੁਣੇ ਗਏ ਪ੍ਰਧਾਨ ਮੰਤਰੀ ਬਣਨ ਦੀ ਪੂਰਵ ਸੰਧਿਆ ’ਤੇ ਦੁਨੀਆ ਭਰ ਦੇ ਨੇਤਾਵਾਂ ਵੱਲੋਂ ਦਿਲੋਂ ਵਧਾਈ ਸੁਨੇਹੇ ਪ੍ਰਾਪਤ ਹੋਏ ਹਨ। ਆਲਮੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋਏ ਪਰਿਵਰਤਨਕਾਰੀ ਸ਼ਾਸਨ, ‘ਗਲੋਬਲ ਸਾਊਥ’ ਦੇ ਸਪਸ਼ਟ ਸਮਰਥਨ ਅਤੇ ਇੱਕ ਸੰਮਲਿਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਭਾਰਤ ਲਈ ਉਨ੍ਹਾਂ ਦੇ ਵਿਜ਼ਨ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਲੋਕਮਾਤਾ ਅਹਿਲਿਆਬਾਈ ਹੋਲਕਰ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ ਭੇਟ ਕੀਤੀ

May 31st, 11:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਤਾ ਅਹਿਲਿਆਬਾਈ ਹੋਲਕਰ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐੱਨ.ਟੀ.ਆਰ. ਗਾਰੂ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

May 28th, 09:56 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨ.ਟੀ.ਆਰ ਗਾਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ

May 28th, 09:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਸਾਵਰਕਰ ਦੀ ਜਯੰਤੀ ’ਤੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਹਿੰਮਤ, ਦੇਸ਼ ਭਗਤੀ ਅਤੇ ਸਮਾਜਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

May 21st, 09:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੀ ਬਰਸੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸੋਮਨਾਥ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ

May 11th, 03:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੋਮਨਾਥ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

Prime Minister pays heartfelt tributes to Gurudev Rabindranath Tagore on the occasion of Pochishe Boishakh

May 09th, 09:10 am

The Prime Minister, Shri Narendra Modi today paid heartfelt tributes to Gurudev Rabindranath Tagore on the special occasion of Pochishe Boishakh.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

May 09th, 09:06 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।