ਪ੍ਰਧਾਨ ਮੰਤਰੀ ਨੇ ਸ੍ਰੀ ਨਾਰਾਇਣ ਗੁਰੂ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
August 28th, 01:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਨਰਾਇਣ ਗੁਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਸ੍ਰੀ ਨਰਾਇਣ ਗੁਰੂ ਨੂੰ ਇੱਕ ਮਹਾਨ ਸਮਾਜ ਸੁਧਾਰਕ, ਅਧਿਆਤਮਿਕ ਨੇਤਾ ਅਤੇ ਚਿੰਤਕ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਸਵੈਮਾਣ ਅਤੇ ਦਇਆ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਸਮਰਪਿਤ ਕਰ ਦਿੱਤਾ।ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ ਦੇ ਬਹਾਦਰ ਭਾਗੀਦਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ
August 09th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਕ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਯਾਦ ਕਰਦਿਆਂ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਹਿੰਮਤ ਅਤੇ ਦ੍ਰਿੜ੍ਹ ਸੰਕਲਪ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਅਗਵਾਈ ਤੋਂ ਪ੍ਰੇਰਿਤ ਭਾਰਤ ਛੱਡੋ ਅੰਦੋਲਨ ਦੇ ਸੱਦੇ ਨੇ ਆਜ਼ਾਦੀ ਸੰਗਰਾਮ ਵਿੱਚ ਨਵੀਂ ਊਰਜਾ ਭਰੀ ਅਤੇ ਬਸਤੀਵਾਦੀ ਰਾਜ ਤੋਂ ਮੁਕਤੀ ਪਾਉਣ ਲਈ ਭਾਰਤ ਦੇ ਲੋਕਾਂ ਦੇ ਅਟੁੱਟ ਸੰਕਲਪ ਨੂੰ ਦਰਸਾਇਆ।ਪ੍ਰਧਾਨ ਮੰਤਰੀ ਨੇ ਚੰਦਰਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
July 23rd, 08:22 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਦਰਸ਼ੇਖਰ ਆਜ਼ਾਦ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਚੰਦਰਸ਼ੇਖਰ ਆਜ਼ਾਦ ਦੀ ਅਦੁੱਤੀ ਹਿੰਮਤ ਅਤੇ ਅਟੁੱਟ ਦੇਸ਼ ਭਗਤੀ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਇਤਿਹਾਸ ਵਿੱਚ ਇੱਕ ਮਾਣਮੱਤਾ ਸਥਾਨ ਰੱਖਦੀ ਹੈ।ਪ੍ਰਧਾਨ ਮੰਤਰੀ ਨੇ ਲੋਕਮਾਨਿਆ ਤਿਲਕ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
July 23rd, 08:12 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕਮਾਨਿਆ ਤਿਲਕ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਇੱਕ ਮਹਾਨ ਸ਼ਖ਼ਸੀਅਤ ਦੇ ਰੂਪ ਵਿੱਚ ਲੋਕਮਾਨਿਆ ਤਿਲਕ ਨੇ ਰਾਸ਼ਟਰਵਾਦ ਦੀ ਭਾਵਨਾ ਨੂੰ ਜਗਾਇਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਨਤਕ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ।ਪ੍ਰਧਾਨ ਮੰਤਰੀ ਨੇ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
July 19th, 10:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਦਲੇਰਾਨਾ ਜੀਵਨ ਅੱਜ ਵੀ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ ਅਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 06th, 06:47 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਭਾਈ ਸ਼ਾਹ, ਗਜੇਂਦਰ ਸਿੰਘ ਸ਼ੇਖਾਵਤ, ਪੱਛਮੀ ਬੰਗਾਲ ਦੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ, ਭਾਜਪਾ ਦੇ ਸੀਨੀਅਰ ਮੈਂਬਰ, ਸਾਡੇ ਵਰਗੇ ਲੱਖਾਂ ਵਰਕਰਾਂ ਦੀ ਪ੍ਰੇਰਣਾ, ਸ੍ਰੀਮਾਨ ਮਾਖਨਲਾਲ ਜੀ, ਭਾਜਪਾ ਸੂਬਾ ਪ੍ਰਧਾਨ ਸ੍ਰੀ ਸ਼ੌਮਿਕ ਭੱਟਾਚਾਰਯ, ਹਾਜ਼ਰ ਲੋਕ-ਪ੍ਰਤੀਨਿਧੀ, ਹੋਰ ਮਹਾਨ ਹਸਤੀਆਂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਸੰਬੋਧਨ ਕੀਤਾ
July 06th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪਹਿਲਾਂ ਤੋਂ ਤੈਅ ਯਾਤਰਾ ਸਮਾਗਮ ਦੀ ਵਜ੍ਹਾ ਕਰਕੇ ਖ਼ੁਦ ਉੱਥੇ ਮੌਜੂਦ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਖ਼ਾਸ ਮੌਕੇ 'ਤੇ ਭੂਗੋਲਿਕ ਦੂਰੀਆਂ ਨੂੰ ਮਿਟਾਉਣ ਵਿੱਚ ਡਿਜੀਟਲ ਕਨੈਕਟੀਵਿਟੀ ਦੀ ਸ਼ਾਨਦਾਰ ਤਾਕਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਤਕਨੀਕ ਦੀ ਮਦਦ ਨਾਲ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਤੁਹਾਡੇ ਨਾਲ ਜੁੜ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਵਿਲਾਸ ਪਾਸਵਾਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
July 05th, 12:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਰਾਮ ਵਿਲਾਸ ਪਾਸਵਾਨ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਨੇ ਸਮਾਜ ਦੇ ਵਾਂਝੇ ਅਤੇ ਕਮਜ਼ੋਰ ਵਰਗਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੂੰ ਲੋਕ ਸੇਵਾ ਅਤੇ ਰਾਸ਼ਟਰ ਦੀ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ
July 04th, 01:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ, ਅਧਿਆਤਮਿਕ ਰਵਾਇਤਾਂ ਅਤੇ ਰਾਸ਼ਟਰੀ ਚੇਤਨਾ ਨੂੰ ਵਿਸ਼ਵਵਿਆਪੀ ਮਾਨਤਾ ਦਿਵਾਉਣ ਵਿੱਚ ਸਵਾਮੀ ਵਿਵੇਕਾਨੰਦ ਜੀ ਦਾ ਲਾਸਾਨੀ ਯੋਗਦਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੀ ਗੰਭੀਰ ਸੂਝ ਅਤੇ ਸਦੀਵੀ ਆਦਰਸ਼ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਲਈ ਮਾਰਗਦਰਸ਼ਨ ਬਣੇ ਹੋਏ ਹਨ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਅਧਿਆਤਮਿਕ ਸੰਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਦੇ ਸਮੂਹਿਕ ਸੰਕਲਪ ਵਿੱਚ ਰਾਸ਼ਟਰ ਨੂੰ ਪ੍ਰੇਰਿਤ ਅਤੇ ਊਰਜਾਵਾਨ ਬਣਾਈ ਰੱਖੇਗਾ।ਪ੍ਰਧਾਨ ਮੰਤਰੀ ਨੇ ਹੂਲ ਦਿਵਸ ਮੌਕੇ ਬਹਾਦਰ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ
June 30th, 06:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੂਲ ਦਿਵਸ ਮੌਕੇ ਵਿਦੇਸ਼ੀ ਹਕੂਮਤ ਦੇ ਜ਼ੁਲਮਾਂ ਦਾ ਡਟ ਕੇ ਟਾਕਰਾ ਕਰਨ ਵਾਲੇ ਸਿਦੋ-ਕਾਨਹੂ, ਚਾਂਦ-ਭੈਰਵ ਅਤੇ ਫੂਲੋ-ਝਾਨੋ ਵਰਗੇ ਸਾਰੇ ਬਹਾਦਰ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਆਦਿਵਾਸੀ ਮਾਣ ਅਤੇ ਸ਼ਾਨ ਦੀ ਰਾਖੀ ਲਈ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਕਹਾਣੀ ਦੇਸ਼ ਵਾਸੀਆਂ ਵਿੱਚ ਨਵਾਂ ਜੋਸ਼ ਭਰਦੀ ਰਹੇਗੀ।ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ
May 28th, 09:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਸਾਵਰਕਰ ਦੀ ਜਯੰਤੀ ’ਤੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਹਿੰਮਤ, ਦੇਸ਼ ਭਗਤੀ ਅਤੇ ਸਮਾਜਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸੋਮਨਾਥ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ
May 11th, 03:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੋਮਨਾਥ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਜਯੰਤੀ ’ਤੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ
February 19th, 08:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਰਾਸ਼ਟਰ ਦੂਰ-ਦਰਸ਼ੀ ਨੇਤਾ, ਅਸਧਾਰਨ ਪ੍ਰਸ਼ਾਸਕ, ਰਣਨੀਤਕ ਚਿੰਤਕ ਅਤੇ ਸਵਰਾਜ ਦੇ ਯੋਧੇ ਨੂੰ ਸਲਾਮ ਕਰਦਾ ਹੈ।ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
February 11th, 10:19 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਡਿਤ ਦੀਨਦਿਆਲ ਉਪਾਧਿਆਏ ਜੀ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਕਦਰਾਂ-ਕੀਮਤਾਂ 'ਤੇ ਅਧਾਰਿਤ ਉਨ੍ਹਾਂ ਦੇ ਸਿਧਾਂਤ ਅਤੇ ਵਿਚਾਰ ਦੇਸ਼ ਦੀ ਹਰ ਪੀੜ੍ਹੀ ਲਈ ਮਾਰਗ-ਦਰਸ਼ਕ ਬਣੇ ਰਹਿਣਗੇ।ਪ੍ਰਧਾਨ ਮੰਤਰੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ
January 30th, 10:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਤਿਕਾਰਯੋਗ ਬਾਪੂ ਨੇ ਹਮੇਸ਼ਾ ਸਵਦੇਸ਼ੀ ’ਤੇ ਜ਼ੋਰ ਦਿੱਤਾ, ਜੋ ਕਿ ਇੱਕ ਵਿਕਸਿਤ ਅਤੇ ਸਵੈ-ਨਿਰਭਰ ਭਾਰਤ ਲਈ ਸਾਡੇ ਸੰਕਲਪ ਦੀ ਨੀਂਹ ਵੀ ਹੈ। ਉਨ੍ਹਾਂ ਦੀ ਸ਼ਖ਼ਸੀਅਤ ਅਤੇ ਕੰਮ ਹਮੇਸ਼ਾ ਸਾਡੇ ਦੇਸ਼-ਵਾਸੀਆਂ ਨੂੰ ਫ਼ਰਜ਼ ਦੀ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨਗੇ।ਪ੍ਰਧਾਨ ਮੰਤਰੀ ਨੇ ਭਾਰਤ ਰਤਨ ਡਾ. ਐੱਮ.ਜੀ. ਰਾਮਚੰਦਰਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
January 17th, 10:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਭਾਰਤ ਰਤਨ ਡਾ. ਐੱਮ.ਜੀ. ਰਾਮਚੰਦਰਨ (ਐੱਮ.ਜੀ.ਆਰ.) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਰਾਣੀ ਵੇਲੂ ਨਚਿਆਰ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
January 03rd, 08:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਣੀ ਵੇਲੂ ਨਚਿਆਰ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸਤਿਕਾਰ ਸਹਿਤ ਨਮਨ ਕੀਤਾ। ਉਨ੍ਹਾਂ ਨੇ ਰਾਣੀ ਵੇਲੂ ਨਚਿਆਰ ਨੂੰ ਬਹਾਦਰੀ ਅਤੇ ਫ਼ੌਜੀ ਹੁਨਰ ਦਾ ਪ੍ਰਤੀਕ ਦੱਸਦੇ ਹੋਏ ਭਾਰਤ ਦੇ ਸਭ ਤੋਂ ਬਹਾਦਰ ਯੋਧਿਆਂ ਵਿੱਚੋਂ ਇੱਕ ਵਜੋਂ ਉਨ੍ਹਾਂ ਨੂੰ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਸਾਵਿਤਰੀਬਾਈ ਫੁਲੇ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ
January 03rd, 08:07 am
ਅੱਜ ਸਾਵਿਤਰੀਬਾਈ ਫੁਲੇ ਦੀ ਜਯੰਤੀ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਸ ਮੋਢੀ ਸਮਾਜ ਸੁਧਾਰਕ ਨੂੰ ਯਾਦ ਕੀਤਾ, ਜਿਨ੍ਹਾਂ ਨੇ ਸੇਵਾ ਅਤੇ ਸਿੱਖਿਆ ਰਾਹੀਂ ਸਮਾਜ ਨੂੰ ਬਦਲਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਕਤੀ, ਨਿਆਂ ਅਤੇ ਏਕਤਾ ਨੂੰ ਦਰਸਾਉਣ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 30th, 10:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕੀਤੀ। ਅੱਜ ਦੇ ਹੀ ਦਿਨ 30 ਦਸੰਬਰ, 1943 ਦੇ ਇਤਿਹਾਸਕ ਮੌਕੇ ’ਤੇ ਨੇਤਾਜੀ ਨੇ ਬੇਮਿਸਾਲ ਹਿੰਮਤ ਅਤੇ ਬਹਾਦਰੀ ਨਾਲ ਪੋਰਟ ਬਲੇਅਰ ਵਿੱਚ ਤਿਰੰਗਾ ਲਹਿਰਾਇਆ ਸੀ।ਪ੍ਰਧਾਨ ਮੰਤਰੀ ਨੇ 'ਸਦੈਵ ਅਟਲ' ਵਿਖੇ ਸ਼੍ਰੀ ਅਟਲ ਬਿਹਾਰੀ ਵਾਜਪਈ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
December 25th, 11:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਈ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ 'ਤੇ ਉਨ੍ਹਾਂ ਦੇ ਸਮਾਰਕ 'ਸਦੈਵ ਅਟਲ' ਵਿਖੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅਟਲ ਜੀ ਦਾ ਜੀਵਨ ਲੋਕ-ਸੇਵਾ ਅਤੇ ਰਾਸ਼ਟਰ-ਸੇਵਾ ਲਈ ਸਮਰਪਿਤ ਸੀ ਅਤੇ ਉਹ ਹਮੇਸ਼ਾ ਦੇਸ਼-ਵਾਸੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ ।