ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

May 23rd, 11:15 am

ਅੱਜ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਬਹੁਤ ਹੀ ਮਹੱਤਵਪੂਰਨ ਦਿਵਸ ਹੈ। ਅੱਜ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਿਆ ਹੈ। ਅੱਜ ਤੁਸੀਂ ਸਭ ਦੇਸ਼ ਦੀ ਵਿਕਾਸ ਯਾਤਰਾ ਵਿੱਚ ਅਹਿਮ ਭਾਗੀਦਾਰ ਬਣ ਰਹੇ ਹੋ, ਜ਼ਿੰਮੇਵਾਰ ਭਾਗੀਦਾਰ ਬਣ ਰਹੇ ਹੋ। ਰੇਲਵੇ, ਬੈਂਕਿੰਗ, ਰੱਖਿਆ, ਸਿਹਤ, ਸਿੱਖਿਆ ਅਤੇ ਹੋਰ ਕਈ ਖੇਤਰਾਂ ਵਿੱਚ ਤੁਸੀਂ ਸਭ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਜਾ ਰਹੇ ਹੋ। ਆਉਣ ਵਾਲੇ ਵਰ੍ਹਿਆਂ ਵਿੱਚ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਿੱਧ ਕਰਨ ਵਿੱਚ ਤੁਸੀਂ ਸਭ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਹੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਵਿੱਚ ਸਰਕਾਰੀ ਸੇਵਾਵਾਂ ਲਈ ਨਵੇਂ ਨਿਯੁਕਤ ਕੀਤੇ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ

May 23rd, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 19ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਇਸ ਮੌਕੇ ਨੂੰ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ ਬਹੁਤ ਮਹੱਤਵਪੂਰਨ ਦਿਨ ਦੱਸਿਆ। ਉਨ੍ਹਾਂ ਨੇ ਸਰਕਾਰੀ ਸੇਵਾ ਵਿੱਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਦਾ ਸਵਾਗਤ ਕਰਦੇ ਹੋਏ ਰੇਲਵੇ, ਬੈਂਕਿੰਗ, ਰੱਖਿਆ, ਸਿਹਤ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, “ਆਉਣ ਵਾਲੇ ਵਰ੍ਹਿਆਂ ਵਿੱਚ ਤੁਸੀਂ ਸਾਰੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਓਗੇ।”

Prime Minister’s Departure Statement ahead of his visit to the UAE, Netherlands, Sweden, Norway, and Italy

May 15th, 07:56 am

PM Modi is embarking on a five-nation visit to the UAE, the Netherlands, Sweden, Norway and Italy from 15-20 May 2026. During the visit, he will meet various Heads of State and hold discussions to further strengthen partnerships across key sectors. Highlights of the visit include his participation in the European Round Table for Industry in Sweden and the 3rd India-Nordic Summit in Oslo.

ਪ੍ਰਧਾਨ ਮੰਤਰੀ ਦਾ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ (15 - 20 ਮਈ, 2026)

May 11th, 09:00 pm

ਪ੍ਰਧਾਨ ਮੰਤਰੀ ਮੋਦੀ 15 ਮਈ ਤੋਂ 20 ਮਈ, 2026 ਤੱਕ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਨੀਦਰਲੈਂਡ ਵਿੱਚ, ਪ੍ਰਧਾਨ ਮੰਤਰੀ ਕਿੰਗ ਵਿਲੇਮ-ਅਲੈਗਜ਼ੈਂਡਰ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਗੱਲਬਾਤ ਕਰਨਗੇ। ਸਵੀਡਨ ਵਿੱਚ, ਉਹ ਪ੍ਰਧਾਨ ਮੰਤਰੀ ਕ੍ਰਿਸਟਰਸਨ ਨਾਲ ਗੱਲਬਾਤ ਕਰਨਗੇ। ਨਾਰਵੇ ਵਿੱਚ, ਉਹ ਕਿੰਗ ਹੈਰਾਲਡ ਪੰਜਵੇਂ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨਾਲ ਦੁਵੱਲੀ ਗੱਲਬਾਤ ਕਰਨਗੇ। ਬਾਅਦ ਵਿੱਚ, ਉਹ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਗੱਲਬਾਤ ਕਰਨ ਲਈ ਇਟਲੀ ਜਾਣਗੇ।

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ 'ਤੇ ਹੋਏ ਹਮਲਿਆਂ ਦੀ ਨਿੰਦਾ ਕੀਤੀ ਅਤੇ ਸ਼ਾਂਤੀ ਅਤੇ ਖੇਤਰੀ ਸਥਿਰਤਾ ਲਈ ਸਮਰਥਨ ਦੁਹਰਾਇਆ

May 05th, 01:11 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ 'ਤੇ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਇਨ੍ਹਾਂ ਹਮਲਿਆਂ ਵਿੱਚ ਤਿੰਨ ਭਾਰਤੀ ਨਾਗਰਿਕ ਜ਼ਖ਼ਮੀ ਹੋਏ ਹਨ।

ਪੱਛਮ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ‘ਤੇ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 24th, 02:05 pm

ਪੱਛਮ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਉਸ ਤੋਂ ਬਣੀਆਂ ਪਰਿਸਥਿਤੀਆਂ ਤੋਂ ਅਸੀਂ ਸਾਰੇ ਜਾਣੂ ਹਾਂ। ਮੈਂ ਅੱਜ ਸੰਸਦ ਦੇ ਉੱਚ ਸਦਨ ਦੇ ਸਾਹਮਣੇ ਅਤੇ ਦੇਸ਼ ਵਾਸੀਆਂ ਦੇ ਸਾਹਮਣੇ ਇਨ੍ਹਾਂ ਗੰਭੀਰ ਪਰਿਸਥਿਤੀਆਂ 'ਤੇ ਸਰਕਾਰ ਦਾ ਪੱਖ ਸਾਂਝਾ ਕਰਨ ਲਈ ਹਾਜ਼ਰ ਹੋਇਆ ਹਾਂ। ਪੱਛਮ ਏਸ਼ੀਆ ਵਿੱਚ ਚੱਲ ਰਹੀ ਇਸ ਜੰਗ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਇਸ ਜੰਗ ਨੇ ਪੂਰੇ ਵਿਸ਼ਵ ਵਿੱਚ ਗੰਭੀਰ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਭਾਰਤ ਲਈ ਵੀ ਇਹ ਸਥਿਤੀ ਚਿੰਤਾਜਨਕ ਹੈ। ਇਸ ਜੰਗ ਨਾਲ ਸਾਡੇ ਵਪਾਰ ਦੇ ਰਸਤੇ ਪ੍ਰਭਾਵਿਤ ਹੋ ਰਹੇ ਹਨ। ਇਸ ਨਾਲ ਪੈਟਰੋਲ, ਡੀਜ਼ਲ, ਗੈਸ ਅਤੇ ਫਰਟੀਲਾਈਜ਼ਰ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖਾੜੀ ਦੇਸ਼ਾਂ ਵਿੱਚ ਕਰੀਬ ਇੱਕ ਕਰੋੜ ਭਾਰਤੀ ਰਹਿੰਦੇ ਹਨ, ਉੱਥੇ ਕੰਮ ਕਰਦੇ ਹਨ। ਉਨ੍ਹਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਵੀ ਭਾਰਤ ਲਈ ਬਹੁਤ ਵੱਡੀ ਚਿੰਤਾ ਹੈ। ਹੋਰਮੁਜ਼ ਸਟ੍ਰੇਟ ਵਿੱਚ ਦੁਨੀਆ ਦੇ ਕਈ ਜਹਾਜ਼ ਫਸੇ ਹੋਏ ਹਨ, ਉਨ੍ਹਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਭਾਰਤੀ ਕਰੂ ਮੈਂਬਰ ਹਨ। ਇਹ ਵੀ ਭਾਰਤ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਹਾਲਾਤ ਵਿੱਚ ਜ਼ਰੂਰੀ ਹੈ ਕਿ ਭਾਰਤ ਦੀ ਸੰਸਦ ਦੇ ਇਸ ਉੱਚ ਸਦਨ ਤੋਂ ਸ਼ਾਂਤੀ ਅਤੇ ਸੰਵਾਦ ਦੀ ਇਕਜੁੱਟ ਆਵਾਜ਼ ਪੂਰੇ ਵਿਸ਼ਵ ਵਿੱਚ ਜਾਵੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਟਕਰਾਅ ਦੀ ਸਥਿਤੀ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ

March 24th, 02:00 pm

ਮੈਂ ਦੇਸ਼ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਭਰੋਸਾ ਦਿਲਾਉਣਾ ਚਾਹੁੰਦਾ ਹਾਂ ਕਿ ਸਰਕਾਰ ਹਰ ਚੁਣੌਤੀ ਦੇ ਹੱਲ ਲਈ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਨਾਲ ਗੱਲ ਕੀਤੀ

March 17th, 10:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲ ਕੀਤੀ ਅਤੇ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਨਾਹਯਾਨ ਨੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ’ਤੇ ਹੋਏ ਸਾਰੇ ਹਮਲਿਆਂ ਦੀ ਸਖ਼ਤ ਨਿੰਦਾ ਦੁਹਰਾਈ, ਜਿਸ ਕਾਰਨ ਮਾਸੂਮ ਲੋਕਾਂ ਦੀ ਜਾਨ ਗਈ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ। ਪ੍ਰਧਾਨ ਮੰਤਰੀ ਅਤੇ ਯੂਏਈ ਦੇ ਰਾਸ਼ਟਰਪਤੀ ਨੇ ਹਾਰਮੁਜ਼ ਜਲਡਮਰੂਮੱਧ (Strait of Hormuz) ਦੇ ਮਾਧਿਅਮ ਰਾਹੀਂ ਸੁਰੱਖਿਅਤ ਅਤੇ ਨਿਰਵਿਘਨ ਜਹਾਜ਼ਰਾਨੀ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਸਹਿਮਤੀ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੋਵੇਂ ਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦ ਬਹਾਲੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲਬਾਤ ਕੀਤੀ

March 01st, 11:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਅਲ ਨਾਹਯਾਨ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ

February 25th, 08:20 pm

ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ

February 25th, 08:00 pm

ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ​​ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।

ਪਹਿਲੀ ਵੋਟ ਤੋਂ ਲੈ ਕੇ ਸਟਾਰਟਅੱਪ ਇੰਡੀਆ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਨੌਜਵਾਨਾਂ ਦਾ ਜਸ਼ਨ ਮਨਾਇਆ

January 25th, 11:30 am

ਇਸ ਸਾਲ ਰਾਸ਼ਟਰੀ ਵੋਟਰ ਦਿਵਸ 'ਤੇ ਪਹਿਲੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਵੋਟ ਪਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹਰ ਵਿਅਕਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਟਾਰਟਅੱਪ, ਪਾਣੀ ਸੰਭਾਲ਼, ਗੁਣਵੱਤਾ, ਸੱਭਿਆਚਾਰ ਅਤੇ ਤਿਉਹਾਰਾਂ ਅਤੇ ਸਵੱਛਤਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਅਗਲੇ ਮਹੀਨੇ ਹੋਣ ਵਾਲੇ ਇੰਡੀਆ ਏਆਈ ਇਮਪੈਕਟ ਸਮਿਟ 'ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਦੁਨੀਆ ਭਰ ਦੇ ਐਕਸਪਰਟ ਹਿੱਸਾ ਲੈਣਗੇ।

ਨਤੀਜਿਆਂ ਦੀ ਸੂਚੀ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਯਾਤਰਾ

January 19th, 08:23 pm

ਭਾਰਤ ਸਰਕਾਰ ਦੇ ਗੁਜਰਾਤ ਸੂਬੇ ਅਤੇ ਸੰਯੁਕਤ ਅਰਬ ਅਮੀਰਾਤ ਦੇ ਨਿਵੇਸ਼ ਮੰਤਰਾਲੇ ਵਿਚਾਲੇ ਧੋਲੇਰਾ ਵਿਸ਼ੇਸ਼ ਨਿਵੇਸ਼ ਖੇਤਰ ਦੇ ਵਿਕਾਸ ਲਈ ਨਿਵੇਸ਼ ਸਹਿਯੋਗ ਬਾਰੇ ਇਰਾਦਾ-ਪੱਤਰ (ਐੱਲਓਈ)

ਸਾਂਝਾ ਬਿਆਨ: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਫੇਰੀ

January 19th, 08:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ 19 ਜਨਵਰੀ, 2026 ਨੂੰ ਭਾਰਤ ਦੀ ਅਧਿਕਾਰਤ ਫੇਰੀ ਕੀਤੀ। ਪਿਛਲੇ ਦਸ ਸਾਲਾਂ ਵਿੱਚ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਇਹ ਪੰਜਵੀਂ ਭਾਰਤ ਫੇਰੀ ਸੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਤੀਜੀ ਅਧਿਕਾਰਤ ਭਾਰਤ ਫੇਰੀ ਸੀ।

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਸਵਾਗਤ ਕੀਤਾ

January 19th, 05:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਹਵਾਈ ਅੱਡੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਮੁਹੰਮਦ ਬਿਨ ਜਾਯਦ ਨੇ ਵਿਆਪਕ ਰਣਨੀਤਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ

July 31st, 12:36 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੱਲ੍ਹ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 06th, 08:04 pm

ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ

May 06th, 08:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।

ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

April 24th, 03:29 pm

22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ, ਜਿਸ ਵਿੱਚ ਮਾਸੂਮ ਜਾਨਾਂ ਗਈਆਂ, ਨੇ ਵਿਸ਼ਵ ਨੇਤਾਵਾਂ ਤੋਂ ਏਕਤਾ ਦੀ ਇੱਕ ਮਜ਼ਬੂਤ ਲਹਿਰ ਪੈਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ, ਇਹ ਪ੍ਰਣ ਲਿਆ ਕਿ ਭਾਰਤ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧਰਤੀ ਦੇ ਕੋਣੇ-ਕੋਣੇ ਤੱਕ ਪਿੱਛਾ ਕਰੇਗਾ।

ਪ੍ਰਧਾਨ ਮੰਤਰੀ ਨੇ ਦੁਬਈ ਦੇ ਕ੍ਰਾਊਨ ਪ੍ਰਿੰਸ, ਸੰਯੁਕਤ ਅਰਬ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਦਾ ਸੁਆਗਤ ਕੀਤਾ

April 08th, 05:21 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਬਈ ਦੇ ਕ੍ਰਾਊਨ ਪ੍ਰਿੰਸ ਅਤੇ ਸੰਯੁਕਤ ਅਰਬ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ, ਮਹਾਮਹਿਮ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Hamdan bin Mohammed bin Rashid Al Maktoum) ਦਾ ਸੁਆਗਤ ਕੀਤਾ।