ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।ਰਾਜਸਥਾਨ ਦੇ ਬਾਲੋਤਰਾ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 04th, 12:50 pm
ਗਰਮੀ ਦੇ ਇਸ ਮੌਸਮ ਵਿੱਚ ਥਾਂ-ਥਾਂ ਉੱਤੇ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠੇ ਹੋਣਾ, ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇਣਾ, ਇਹ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਉੱਤੇ ਤੁਹਾਡਾ ਵਿਸ਼ਵਾਸ ਕਿੰਨਾ ਬੁਲੰਦ ਹੈ। ਮੈਂ ਇਸ ਸਾਥ ਅਤੇ ਪਿਆਰ ਲਈ ਰਾਜਸਥਾਨ ਦੀ ਮਿੱਟੀ ਦਾ ਕਰਜ਼ਦਾਰ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
July 04th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਨ੍ਹਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਨਾਲ ਹੀ, ਭਾਰੀ ਇਕੱਠ ਨੂੰ ਦੇਖਦੇ ਹੋਏ, ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਮਿਲ-ਜੁਲ ਕੇ ਕੰਮ ਕਰਨ ਦਾ ਮਾਹੌਲ ਬਣਾਇਆ। ਅੱਤ ਦੀ ਗਰਮੀ ਦੀ ਪਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਭਾਰੀ ਭੀੜ ਨੂੰ ਮੌਜੂਦਾ ਸਰਕਾਰ ਦੇ ਕੰਮਕਾਜ 'ਤੇ ਲੋਕਾਂ ਦੀ ਜ਼ਬਰਦਸਤ ਮੋਹਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਇਸ ਅਥਾਹ ਸਮਰਥਨ ਲਈ ਮੈਂ ਰਾਜਸਥਾਨ ਦੀ ਧਰਤੀ ਦਾ ਕਰਜ਼ਦਾਰ ਹਾਂ; ਇਹ ਸਮਰਥਨ ਸਾਡੀ ਸਰਕਾਰ ਦੇ ਯਤਨਾਂ ਵਿੱਚ ਤੁਹਾਡੇ ਅਟੁੱਟ ਵਿਸ਼ਵਾਸ ਨੂੰ ਸਪਸ਼ਟ ਰੂਪ ਵਿੱਚ ਦਰਸਾਉਂਦਾ ਹੈ।ਪ੍ਰਧਾਨ ਮੰਤਰੀ 4 ਜੁਲਾਈ ਨੂੰ ਰਾਜਸਥਾਨ ਅਤੇ ਗੁਜਰਾਤ ਦਾ ਦੌਰਾ ਕਰਨਗੇ
July 03rd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2026 ਨੂੰ ਰਾਜਸਥਾਨ ਅਤੇ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਸਵੇਰੇ ਲਗਭਗ 10:45 ਵਜੇ, ਪ੍ਰਧਾਨ ਮੰਤਰੀ ਜੋਧਪੁਰ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ ਅਤੇ ਜੋਧਪੁਰ ਵਿੱਚ ਸੋਧੀ ਹੋਈ ਉਡਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:15 ਵਜੇ, ਪ੍ਰਧਾਨ ਮੰਤਰੀ ਬਾਲੋਤਰਾ ਜਾਣਗੇ, ਜਿੱਥੇ ਉਹ ਲਗਭਗ 1.06 ਲੱਖ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।Cabinet approves Price Stabilization Fund for Scheduled Indian Airlines towards ATF pricing
June 03rd, 03:12 pm
The Union Cabinet chaired by PM Modi has approved a ₹10,000 crore ATF price stabilisation support mechanism to shield Indian airlines from global fuel volatility amid the West Asia crisis. The move will help maintain stable air connectivity, reduce fare volatility, support regional routes under UDAN and strengthen aviation-linked sectors including tourism, logistics and hospitality.ਉੱਤਰ ਪ੍ਰਦੇਸ਼ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 28th, 12:15 pm
ਉਦਘਾਟਨ ਹੋ ਗਿਆ? ਉਦਘਾਟਨ ਹੋ ਗਿਆ? ਨਹੀਂ, ਅਜੇ ਅੱਧਾ ਕੰਮ ਹੋਇਆ ਹੈ। ਮੈਂ ਸਿਰਫ਼ ਉਹ ਪਰਦਾ ਹਟਾਇਆ ਹੈ, ਪਰ ਮੈਂ ਅੱਜ ਚਾਹੁੰਦਾ ਹਾਂ ਕਿ ਇਸ ਏਅਰਪੋਰਟ ਦਾ ਉਦਘਾਟਨ ਇੱਥੇ ਜੋ ਵੀ ਮੌਜੂਦ ਹਨ, ਤੁਸੀਂ ਸਾਰੇ ਕਰੋ, ਅਤੇ ਇਸ ਲਈ ਤੁਸੀਂ ਆਪਣਾ ਮੋਬਾਈਲ ਫੋਨ ਕੱਢੋ, ਆਪਣੇ ਮੋਬਾਈਲ ਫੋਨ ਦੀ ਫਲੈਸ਼ ਲਾਈਟ ਜਗਾਓ ਅਤੇ ਤੁਸੀਂ ਇਸ ਦਾ ਉਦਘਾਟਨ ਕਰ ਰਹੇ ਹੋ। ਤੁਸੀਂ ਦੀਵਾ ਜਗਾ ਕੇ ਇੱਥੇ ਮੌਜੂਦ ਹਰ ਵਿਅਕਤੀ, ਅੱਜ ਇਸ ਏਅਰਪੋਰਟ ਦਾ ਉਦਘਾਟਨ ਕਰ ਰਿਹਾ ਹੈ। ਇਹ ਤੁਹਾਡੀ ਅਮਾਨਤ ਹੈ, ਇਹ ਤੁਹਾਡਾ ਭਵਿੱਖ ਹੈ, ਇਹ ਤੁਹਾਡੀ ਮਿਹਨਤ ਹੈ ਅਤੇ ਇਸ ਲਈ ਇਸ ਦਾ ਉਦਘਾਟਨ ਵੀ ਤੁਹਾਡੇ ਹੱਥਾਂ ਨਾਲ ਹੋ ਰਿਹਾ ਹੈ, ਤੁਸੀਂ ਭਾਰਤ ਮਾਤਾ ਦੀ ਜੈ ਬੋਲ ਕੇ, ਹੱਥ ਉੱਪਰ ਕਰਕੇ, ਫਲੈਸ਼ ਲਾਈਟ ਪੂਰੀ ਤਰ੍ਹਾਂ ਦਿਖਾਓ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਬਹੁਤ-ਬਹੁਤ ਧੰਨਵਾਦ। ਹੁਣ ਉਦਘਾਟਨ ਹੋ ਗਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਗਭਗ 11,200 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਕਸਿਤ ਕੀਤੇ ਗਏ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ
March 28th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੀ ਖ਼ੁਸ਼ੀ ਅਤੇ ਮਾਣ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਤੋਂ 'ਵਿਕਸਿਤ ਉੱਤਰ ਪ੍ਰਦੇਸ਼, ਵਿਕਸਿਤ ਭਾਰਤ ਅਭਿਆਨ' ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸਭ ਤੋਂ ਵੱਡਾ ਰਾਜ ਹੁਣ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੀ ਸਭ ਤੋਂ ਵੱਧ ਗਿਣਤੀ ਵਾਲੇ ਰਾਜਾਂ ਵਿੱਚੋਂ ਇੱਕ ਬਣ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਦੋਹਰੀ ਖ਼ੁਸ਼ੀ ਹੈ, ਪਹਿਲੀ ਇਸ ਹਵਾਈ ਅੱਡੇ ਦੀ ਨੀਂਹ ਰੱਖਣ ਅਤੇ ਹੁਣ ਇਸ ਦਾ ਉਦਘਾਟਨ ਕਰਨ ’ਤੇ, ਅਤੇ ਦੂਜੀ ਇਸ ਸ਼ਾਨਦਾਰ ਹਵਾਈ ਅੱਡੇ ਦਾ ਨਾਮ ਉੱਤਰ ਪ੍ਰਦੇਸ਼ ਨਾਲ ਜੁੜਨ ’ਤੇ। ਸ਼੍ਰੀ ਮੋਦੀ ਨੇ ਕਿਹਾ, ਇਹ ਉਹੀ ਰਾਜ ਹੈ ਜਿਸ ਨੇ ਮੈਨੂੰ ਆਪਣਾ ਪ੍ਰਤੀਨਿਧੀ ਚੁਣਿਆ ਅਤੇ ਸੰਸਦ ਮੈਂਬਰ ਬਣਾਇਆ, ਅਤੇ ਹੁਣ ਇਸ ਦੀ ਪਛਾਣ ਇਸ ਸ਼ਾਨਦਾਰ ਹਵਾਈ ਅੱਡੇ ਨਾਲ ਜੁੜ ਗਈ ਹੈ।ਕੇਂਦਰੀ ਮੰਤਰੀ ਮੰਡਲ ਨੇ 28,840 ਕਰੋੜ ਰੁਪਏ ਦੇ ਕੁੱਲ ਖਰਚ ਦੀ ਖੇਤਰੀ ਸੰਪਰਕ ਯੋਜਨਾ –ਸੋਧੀ ਹੋਈ ਉਡਾਣ ਯੋਜਨਾ ਨੂੰ ਮੰਜ਼ੂਰੀ ਦਿੱਤੀ
March 25th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਸਰਕਾਰ ਦੇ ਬਜਟ ਸਮਰਥਨ ਨਾਲ 28,840 ਕਰੋੜ ਰੁਪਏ ਦੇ ਕੁੱਲ ਖਰਚ ਨਾਲ ਵਿੱਤੀ ਸਾਲ 2026-27 ਤੋਂ ਵਿੱਤੀ ਵਰ੍ਹੇ 2035-36 ਤੱਕ ਦਸ ਵਰ੍ਹਿਆਂ ਦੀ ਮਿਆਦ ਲਈ ਖੇਤਰੀ ਸੰਪਰਕ ਯੋਜਨਾ - ਸੋਧੀ ਹੋਈ ਉਡਾਣ ਦੀ ਸ਼ੁਰੂਆਤ ਅਤੇ ਲਾਗੂਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਹੈਦਰਾਬਾਦ ਵਿੱਚ ਆਯੋਜਿਤ ਵਿੰਗਸ ਇੰਡੀਆ 2026 ਪ੍ਰੋਗਰਾਮ ਵਿੱਚ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 06:00 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ, ਰਾਮ ਮੋਹਨ ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਦੁਨੀਆ ਭਰ ਤੋਂ ਆਏ ਮਾਣਯੋਗ ਮੰਤਰੀ, ਵਿਸ਼ਵ ਹਵਾਬਾਜ਼ੀ ਉਦਯੋਗ ਦੇ ਆਗੂ, ਕੌਮਾਂਤਰੀ ਜਥੇਬੰਦੀਆਂ ਦੇ ਨੁਮਾਇੰਦੇ, ਉੱਘੇ ਨੁਮਾਇੰਦੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਹੈਦਰਾਬਾਦ ਵਿੱਚ 'ਵਿੰਗਸ ਇੰਡੀਆ 2026' ਸਮਾਗਮ ਨੂੰ ਸੰਬੋਧਨ ਕੀਤਾ
January 28th, 05:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਆਯੋਜਿਤ 'ਵਿੰਗਸ ਇੰਡੀਆ 2026' ਸਮਾਗਮ ਦੇ ਦੌਰਾਨ ਮੌਜੂਦ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਉਦਯੋਗ ਜਗਤ ਦੇ ਆਗੂਆਂ, ਮਾਹਰਾਂ ਅਤੇ ਨਿਵੇਸ਼ਕਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹਵਾਬਾਜ਼ੀ ਉਦਯੋਗ ਦਾ ਅਗਲਾ ਦੌਰ ਉਮੀਦਾਂ ਨਾਲ ਭਰਿਆ ਹੋਇਆ ਹੈ ਅਤੇ ਭਾਰਤ ਇੱਕ ਅਹਿਮ ਖਿਡਾਰੀ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਨੇ ਜਹਾਜ਼ ਨਿਰਮਾਣ, ਪਾਇਲਟ ਸਿਖਲਾਈ, ਉੱਨਤ ਹਵਾਈ ਗਤੀਸ਼ੀਲਤਾ (ਅਡਵਾਂਸਡ ਏਅਰ ਮੋਬਿਲਿਟੀ) ਅਤੇ ਜਹਾਜ਼ ਲੀਜ਼ਿੰਗ ਦੇ ਖੇਤਰ ਵਿੱਚ ਭਾਰਤ ਵਿੱਚ ਮੌਜੂਦਾ ਵਿਆਪਕ ਮੌਕਿਆਂ ਨੂੰ ਉਜਾਗਰ ਕਰਦੇ ਹੋਏ ਸਾਰੇ ਹਿਤਧਾਰਕਾਂ ਲਈ ਵਿੰਗਸ ਇੰਡੀਆ ਸੰਮੇਲਨ ਦੇ ਮਹੱਤਵ 'ਤੇ ਜ਼ੋਰ ਦਿੱਤਾ।ਮਹਾਰਾਸ਼ਟਰ ਦੇ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 03:44 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਮਦਾਸ ਅਠਾਵਲੇ ਜੀ, ਕੇ.ਆਰ. ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, ਹੋਰ ਮੰਤਰੀ ਸਾਹਿਬਾਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਕੇਈਚੀ ਓਨੋ ਜੀ, ਹੋਰ ਸਤਿਕਾਰਯੋਗ ਸੱਜਣੋ, ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਮੁੰਬਈ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਸਮਰਪਿਤ ਕੀਤਾ
October 08th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਲੋਕ ਅਰਪਣ ਕੀਤਾ। ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸ਼੍ਰੀ ਮੋਦੀ ਨੇ ਸਾਰੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਵਿਜੈਦਸ਼ਮੀ ਅਤੇ ਕੋਜਾਗਰੀ ਪੂਰਨਿਮਾ ਦੇ ਤਿਉਹਾਰਾਂ ਦਾ ਜ਼ਿਕਰ ਕੀਤਾ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 22nd, 11:36 am
ਹੈਲੀਪੈਡ ਤੋਂ ਇੱਥੋਂ ਇਸ ਮੈਦਾਨ ਤੱਕ ਆਉਣਾ, ਰਸਤੇ ਵਿੱਚ ਇੰਨੇ ਸਾਰੇ ਲੋਕਾਂ ਨਾਲ ਮਿਲਣਾ, ਬੱਚਿਆਂ ਦੇ ਹੱਥਾਂ ਵਿੱਚ ਤਿਰੰਗਾ, ਬੇਟੇ-ਬੇਟੀਆਂ ਦੇ ਹੱਥਾਂ ਵਿੱਚ ਤਿਰੰਗਾ, ਅਰੁਣਾਚਲ ਦਾ ਇਹ ਆਦਰ-ਸਤਿਕਾਰ, ਮਾਣ ਨਾਲ ਭਰ ਦਿੰਦਾ ਹੈ। ਅਤੇ ਇਹ ਸਵਾਗਤ ਇੰਨਾ ਜ਼ਬਰਦਸਤ ਸੀ ਕਿ ਮੈਨੂੰ ਪਹੁੰਚਣ ਵਿੱਚ ਵੀ ਦੇਰੀ ਹੋ ਗਈ, ਅਤੇ ਇਸ ਲਈ ਵੀ ਮੈਂ ਆਪ ਸਭ ਤੋਂ ਮਾਫ਼ੀ ਮੰਗਦਾ ਹਾਂ। ਅਰੁਣਾਚਲ ਦੀ ਇਹ ਧਰਤੀ, ਚੜ੍ਹਦੇ ਸੂਰਜ ਦੀ ਧਰਤੀ ਦੇ ਨਾਲ ਹੀ ਦੇਸ਼ ਭਗਤੀ ਦੇ ਉਫਾਨ ਦੀ ਵੀ ਧਰਤੀ ਹੈ। ਜਿਵੇਂ ਤਿਰੰਗੇ ਦਾ ਪਹਿਲਾ ਰੰਗ ਕੇਸਰੀ ਹੈ, ਓਵੇਂ ਹੀ ਅਰੁਣਾਚਲ ਦਾ ਪਹਿਲਾ ਰੰਗ ਕੇਸਰੀ ਹੈ। ਇੱਥੇ ਦਾ ਹਰ ਵਿਅਕਤੀ ਮਾਣ ਦਾ ਪ੍ਰਤੀਕ ਹੈ, ਸਾਦਗੀ ਦਾ ਪ੍ਰਤੀਕ ਹੈ। ਅਤੇ ਇਸ ਲਈ ਅਰੁਣਾਚਲ ਤਾਂ ਮੈਂ ਕਈ ਵਾਰ ਆਇਆ ਹਾਂ, ਰਾਜਨੀਤੀ ਵਿੱਚ ਸੱਤਾ ਦੇ ਗਲਿਆਰਿਆਂ ਵਿੱਚ ਨਹੀਂ ਸੀ, ਓਦੋਂ ਵੀ ਆਇਆ ਹਾਂ, ਅਤੇ ਇਸ ਲਈ ਇੱਥੇ ਦੀਆਂ ਬਹੁਤ ਸਾਰੀਆਂ ਯਾਦਾਂ ਮੇਰੇ ਨਾਲ ਜੁੜੀਆਂ ਹੋਈਆਂ ਹਨ, ਅਤੇ ਉਸ ਦੀ ਯਾਦ ਵੀ ਮੈਨੂੰ ਬਹੁਤ ਚੰਗੀ ਲਗਦੀ ਹੈ। ਆਪ ਸਭ ਦੇ ਨਾਲ ਬਿਤਾਏ ਹਰ ਪਲ ਮੇਰੇ ਲਈ ਯਾਦਗਾਰ ਹੁੰਦੇ ਹਨ। ਤੁਸੀਂ ਜਿੰਨਾ ਪਿਆਰ ਮੈਨੂੰ ਦਿੰਦੇ ਹੋ, ਮੈਂ ਸਮਝਦਾ ਹਾਂ ਜੀਵਨ ਵਿੱਚ ਇਸ ਤੋਂ ਵੱਡਾ ਕੋਈ ਸੁਭਾਗ ਨਹੀਂ ਹੁੰਦਾ ਹੈ। ਤਵਾਂਗ ਮਠ ਤੋਂ ਲੈ ਕੇ ਨਮਸਾਈ ਦੇ ਸਵਰਣ ਪਗੋਡਾ ਤੱਕ ਅਰੁਣਾਚਲ ਸ਼ਾਂਤੀ ਅਤੇ ਸੱਭਿਆਚਾਰ ਦਾ ਸੰਗਮ ਹੈ। ਮਾਂ ਭਾਰਤੀ ਦਾ ਮਾਣ ਹੈ, ਮੈਂ ਇਸ ਪੂਜਨੀਕ ਧਰਤੀ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 22nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਬ-ਸ਼ਕਤੀਮਾਨ ਡੋਨਯੀ ਪੋਲੋ ਦੇ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਅਤੇ ਸਾਰਿਆਂ ‘ਤੇ ਕਿਰਪਾ ਦੀ ਪ੍ਰਾਰਥਨਾ ਕੀਤੀ।ਮਿਜ਼ੋਰਮ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 13th, 10:30 am
ਮਿਜ਼ੋਰਮ ਦੇ ਰਾਜਪਾਲ ਵੀ.ਕੇ. ਸਿੰਘ ਜੀ, ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਮਿਜ਼ੋਰਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਹੋਰ ਚੁਣੇ ਹੋਏ ਨੁਮਾਇੰਦੇ, ਮਿਜ਼ੋਰਮ ਦੀ ਸ਼ਾਨਦਾਰ ਜਨਤਾ ਨੂੰ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਆਈਜ਼ੋਲ ਵਿੱਚ 9,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 13th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਆਈਜ਼ੋਲ ਵਿੱਚ 9000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਹ ਪ੍ਰੋਜੈਕਟ ਰੇਲਵੇ, ਰੋਡ, ਊਰਜਾ, ਖੇਡਾਂ ਸਮੇਤ ਕਈ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਪਰੀਮ ਭਗਵਾਨ ਪਥੀਅਨ ਨੂੰ ਨਮਨ ਕੀਤਾ, ਜੋ ਨੀਲੇ ਪਹਾੜਾਂ ਦੀ ਸੁੰਦਰ ਧਰਤੀ ਦੀ ਨਿਗਰਾਨੀ ਕਰਦੇ ਹਨ। ਅਫ਼ਸੋਸ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਹ ਮਿਜ਼ੋਰਮ ਦੇ ਲੇਂਗਪੁਈ ਹਵਾਈ ਅੱਡੇ 'ਤੇ ਮੌਜੂਦ ਸਨ ਅਤੇ ਖਰਾਬ ਮੌਸਮ ਕਾਰਨ ਆਈਜ਼ੋਲ ਵਿੱਚ ਲੋਕਾਂ ਨਾਲ ਸ਼ਾਮਲ ਨਹੀਂ ਹੋ ਸਕੇ। ਹਾਲਾਤਾਂ ਦੇ ਬਾਵਜੂਦ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਉਹ ਇਸ ਮਾਧਿਅਮ ਰਾਹੀਂ ਵੀ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਮਹਿਸੂਸ ਕਰ ਸਕਦੇ ਹਨ।ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
July 18th, 02:35 pm
ਸਾਡਾ ਇਹ ਦੁਰਗਾਪੁਰ, ਸਟੀਲ ਸਿਟੀ ਹੋਣ ਦੇ ਨਾਲ ਹੀ ਭਾਰਤ ਦੀ ਸ਼੍ਰਮ ਸ਼ਕਤੀ ਦਾ ਵੀ ਵੱਡਾ ਕੇਂਦਰ ਹੈ। ਭਾਰਤ ਦੇ ਵਿਕਾਸ ਵਿੱਚ ਦੁਰਗਾਪੁਰ ਦੀ ਬਹੁਤ ਵੱਡੀ ਭੂਮਿਕਾ ਹੈ। ਅੱਜ ਇਸੇ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦਾ ਅਵਸਰ ਸਾਨੂੰ ਮਿਲਿਆ ਹੈ। ਥੋੜ੍ਹੀ ਦੇਰ ਪਹਿਲਾਂ ਇੱਥੋਂ 5 ਹਜਾਰ ਚਾਰ ਸੌ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਉਦਘਾਟਨ ਹੋਇਆ ਹੈ। ਇਹ ਸਾਰੇ ਪ੍ਰੋਜੈਕਟ, ਇੱਥੋਂ ਦੀ ਕਨੈਕਟੀਵਿਟੀ ਨੂੰ ਸਸ਼ਕਤ ਕਰਨਗੇ। ਇੱਥੇ ਗੈਸ ਬੇਸਡ ਟ੍ਰਾਂਸਪੋਰਟ, ਗੈਸ ਬੇਸਡ ਇਕੌਨਮੀ ਨੂੰ ਬਲ ਮਿਲੇਗਾ। ਅੱਜ ਦੇ ਪ੍ਰੋਜੈਕਟਾਂ ਨਾਲ ਇਸ ਸਟੀਲ ਸਿਟੀ ਦੀ ਪਛਾਣ ਹੋਰ ਮਜ਼ਬੂਤ ਹੋਵੇਗੀ। ਯਾਨੀ ਇਹ ਪ੍ਰੋਜੈਕਟਸ, ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ, ਇਸ ਮੰਤਰ ਦੇ ਨਾਲ ਪੱਛਮ ਬੰਗਾਲ ਨੂੰ ਅੱਗੇ ਵਧਣ ਵਿੱਚ ਮਦਦ ਕਰਨਗੇ। ਇਸ ਨਾਲ ਇੱਥੋਂ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਕਈ ਅਵਸਰ ਵੀ ਪੈਦਾ ਹੋਣਗੇ। ਮੈਂ ਆਪ ਸਾਰਿਆਂ ਨੂੰ, ਇਨ੍ਹਾਂ ਪ੍ਰੋਜੈਕਟਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ 5,400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
July 18th, 02:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ 5,400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਟੀਲ ਸਿਟੀ ਦੇ ਰੂਪ ਵਿੱਚ ਜਾਣਿਆ ਜਾਂਦਾ ਦੁਰਗਾਪੁਰ ਭਾਰਤ ਦੀ ਸ਼੍ਰਮ (ਕਿਰਤ) ਸ਼ਕਤੀ ਦਾ ਇੱਕ ਪ੍ਰਮੁੱਖ ਕੇਂਦਰ ਵੀ ਹੈ। ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਇਸ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਇਸ ਭੂਮਿਕਾ ਨੂੰ ਹੋਰ ਸਸ਼ਕਤ ਕਰਨ ਦਾ ਅਵਸਰ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਜ ਸ਼ੁਰੂ ਕੀਤੇ ਗਏ ਪ੍ਰੋਜੈਕਟ ਖੇਤਰ ਵਿੱਚ ਸੰਪਰਕ ਨੂੰ ਬਿਹਤਰ ਬਣਾਉਣਗੇ, ਗੈਸ-ਅਧਾਰਿਤ ਟ੍ਰਾਂਸਪੋਰਟ ਅਤੇ ਗੈਸ-ਅਧਾਰਿਤ ਅਰਥਵਿਵਸਥਾ ਨੂੰ ਪ੍ਰੋਤਸਾਹਨ ਦੇਣਗੇ ਅਤੇ ਦੁਰਗਾਪੁਰ ਦੀ ਸਟੀਲ ਸਿਟੀ ਦੇ ਰੂਪ ਵਿੱਚ ਪਹਿਚਾਣ ਨੂੰ ਹੋਰ ਮਜ਼ਬੂਤ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ “ਮੇਕ ਇਨ ਇੰਡੀਆ, ਮੇਕ ਫੋਰ ਦ ਵਰਲਡ” ਦੇ ਦ੍ਰਿਸ਼ਟੀਕੋਣ ਦੇ ਅਨੁਰੂਪ ਹਨ ਅਤੇ ਪੱਛਮ ਬੰਗਾਲ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਖੇਤਰ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਨੇਕ ਨਵੇਂ ਅਵਸਰ ਪੈਦਾ ਹੋਣਗੇ। ਸ਼੍ਰੀ ਮੋਦੀ ਨੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਲਈ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਵੀ ਦਿੱਤੀਆਂ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ