16th India-Japan Annual Summit Joint Statement
July 02nd, 10:22 pm
At the 16th India–Japan Annual Summit, PM Modi and Japanese Prime Minister Sanae Takaichi reaffirmed their commitment to advancing the India–Japan Special Strategic and Global Partnership through deeper cooperation in defence, economic security, clean energy, AI, technology, investment and people-to-people ties. The Joint Statement also sets the stage for celebrating the 75th anniversary of India–Japan diplomatic relations next year.ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
June 17th, 12:36 am
ਦੋਵਾਂ ਨੇਤਾਵਾਂ ਨੇ ਪਿਛਲੇ ਸਾਲ ਹੋਏ ਆਪਸੀ ਦੌਰਿਆਂ ਤੋਂ ਬਾਅਦ ਭਾਰਤ-ਯੂਕੇ ਸਬੰਧਾਂ ਵਿੱਚ ਆਈ ਮਜ਼ਬੂਤ ਗਤੀ ਦੀ ਸਮੀਖਿਆ ਕੀਤੀ ਅਤੇ ‘ਵਿਜ਼ਨ 2035’ ਦੇ ਸਾਰੇ ਪ੍ਰਮੁੱਖ ਥੰਮ੍ਹਾਂ - ਵਪਾਰ ਅਤੇ ਆਰਥਿਕ ਵਿਕਾਸ, ਰੱਖਿਆ ਅਤੇ ਸੁਰੱਖਿਆ, ਜਲਵਾਯੂ ਕਾਰਵਾਈ ਅਤੇ ਗ੍ਰੀਨ ਐਨਰਜੀ, ਤਕਨਾਲੋਜੀ ਅਤੇ ਨਵੀਨਤਾ ਦੇ ਨਾਲ-ਨਾਲ ਸਿੱਖਿਆ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਹੋਈ ਪ੍ਰਗਤੀ ਦਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਨੂੰ ਜਲਦੀ ਲਾਗੂ ਕੀਤੇ ਜਾਣ ਦੀ ਉਮੀਦ ਪ੍ਰਗਟ ਕੀਤੀ। ਉਹਨਾਂ ਨੇ ਮਜ਼ਬੂਤ ਸਿੱਖਿਆ ਭਾਈਵਾਲੀ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਬੰਗਲੁਰੂ ਵਿੱਚ ਯੂਨੀਵਰਸਿਟੀ ਆਫ਼ ਲਿਵਰਪੂਲ ਵੱਲੋਂ ਆਪਣਾ ਕੈਂਪਸ ਸਥਾਪਤ ਕਰਨ ਅਤੇ ਮੁੰਬਈ ਵਿੱਚ ਯੂਨੀਵਰਸਿਟੀ ਆਫ਼ ਯਾਰਕ ਅਤੇ ਯੂਨੀਵਰਸਿਟੀ ਆਫ਼ ਬ੍ਰਿਸਟਲ ਦੇ ਕੈਂਪਸ ਖੋਲ੍ਹਣ ਲਈ ਹਾਲ ਹੀ ਵਿੱਚ ਹੋਈ ਪ੍ਰਗਤੀ ਦਾ ਜ਼ਿਕਰ ਕੀਤਾ।ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 22nd, 01:00 pm
ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।ਭਾਰਤ-ਇਟਲੀ ਦਾ ਸਾਂਝਾ ਐਲਾਨਨਾਮਾ
May 20th, 10:28 pm
ਇਟਲੀ ਗਣਰਾਜ ਦੀ ਮੰਤਰੀ ਪ੍ਰੀਸ਼ਦ ਦੀ ਪ੍ਰਧਾਨ (ਪ੍ਰਧਾਨ ਮੰਤਰੀ) ਜੌਰਜੀਆ ਮੈਲੋਨੀ ਦੇ ਸੱਦੇ ਉੱਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19-20 ਮਈ, 2026 ਨੂੰ ਇਟਲੀ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਜੂਨ, 2024 ਵਿੱਚ ਜੀ7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਇਟਲੀ ਦੌਰੇ ਅਤੇ 2023 ਵਿੱਚ ਜੀ20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੈਲੋਨੀ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ, ਜਿਸ ਨੇ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਬੰਧਾਂ ਨੂੰ “ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।ਇਟਲੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 20th, 05:00 pm
ਅੱਜ ਦੀ ਬੈਠਕ ਵਿੱਚ ਅਸੀਂ ਆਪਣੀ ਭਵਿੱਖ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ। ਭਾਰਤ-ਇਟਲੀ ਸਾਂਝੀ ਰਣਨੀਤਿਕ ਕਾਰਵਾਈ ਯੋਜਨਾ 2025-29 ਸਾਡੀ ਭਾਗੀਦਾਰੀ ਨੂੰ ਇੱਕ ਵਿਵਹਾਰਕ ਅਤੇ ਭਵਿੱਖਮੁਖੀ ਢਾਂਚਾ ਪ੍ਰਦਾਨ ਕਰਦੀ ਹੈ। ਅਸੀਂ ਇਸ 'ਤੇ ਸਮੇਂਬੱਧ ਢੰਗ ਨਾਲ ਅੱਗੇ ਵਧ ਰਹੇ ਹਾਂ। ਸਾਡੇ ਸਾਂਝੇ ਯਤਨਾਂ ਨਾਲ ਦੁਵੱਲਾ ਵਪਾਰ ਵੀਹ ਅਰਬ ਯੂਰੋ ਦੇ ਟੀਚੇ ਵੱਲ ਤੇਜ਼ੀ ਨਾਲ ਵਧ ਰਿਹਾ ਹੈ।ਤੀਜੇ ਭਾਰਤ-ਨੌਰਡਿਕ ਸੰਮੇਲਨ ਵਿੱਚ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 19th, 04:25 pm
ਤੇਜ਼ੀ ਨਾਲ ਵਧਦੇ ਵਪਾਰ ਅਤੇ ਨਿਵੇਸ਼ ਨੇ ਭਾਰਤ ਦੀ ਗ੍ਰੋਥ ਸਟੋਰੀ ਵਿੱਚ ਤਾਂ ਯੋਗਦਾਨ ਪਾਇਆ ਹੀ ਹੈ; ਨਾਲ ਹੀ, ਨੌਰਡਿਕ ਦੇਸ਼ਾਂ ਦੀਆਂ ਅਰਥ-ਵਿਵਸਥਾਵਾਂ ਵਿੱਚ ਵੀ ਬਹੁਤ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਹਜ਼ਾਰਾਂ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਹਨ। ਇਸ ਮਜ਼ਬੂਤ ਨੀਂਹ 'ਤੇ, ਆਪਣੇ ਸਬੰਧਾਂ ਨੂੰ ਅਗਲੇ ਪੱਧਰ 'ਤੇ ਲਿਜਾਣ ਲਈ, ਅਸੀਂ ਹਾਲ ਹੀ ਵਿੱਚ ਕੁਝ ਅਹਿਮ ਪਹਿਲਕਦਮੀਆਂ ਕੀਤੀਆਂ ਹਨ।ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
May 18th, 04:44 pm
ਅੱਜ ਵਿਸ਼ਵ ਅਸਥਿਰਤਾ ਅਤੇ ਬੇਯਕੀਨੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਯੂਕਰੇਨ ਹੋਵੇ ਜਾਂ ਪੱਛਮੀ ਏਸ਼ੀਆ, ਦੁਨੀਆ ਦੇ ਕਈ ਹਿੱਸਿਆਂ ਵਿੱਚ ਸੰਘਰਸ਼ ਦੀ ਸਥਿਤੀ ਬਣੀ ਹੋਈ ਹੈ। ਅਜਿਹੇ ਵਿੱਚ, ਭਾਰਤ ਅਤੇ ਯੂਰੋਪ, ਆਪਣੇ ਸਬੰਧਾਂ ਦੇ ਨਵੇਂ ਸੁਨਹਿਰੀ ਯੁੱਗ ਵਿੱਚ ਦਾਖਲ ਹੋ ਰਹੇ ਹਨ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਆਸਟ੍ਰੀਆ ਦੇ ਚਾਂਸਲਰ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 16th, 11:55 am
ਚਾਰ ਦਹਾਕਿਆਂ ਦੇ ਬਾਅਦ ਆਸਟ੍ਰੀਆ ਦੇ ਚਾਂਸਲਰ ਦੀ ਭਾਰਤ ਯਾਤਰਾ ਬਹੁਤ ਮਹੱਤਵਪੂਰਨ ਹੈ। ਸਾਲ 2026 ਦੇ ਇਤਿਹਾਸਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ ਤੋਂ ਬਾਅਦ ਭਾਰਤ ਅਤੇ ਯੂਰਪੀਅਨ ਯੂਨੀਅਨ ਦੇ ਸਬੰਧਾਂ ਵਿੱਚ ਇੱਕ ਨਵੇਂ ਸੁਨਹਿਰੀ ਅਧਿਆਇ ਦੀ ਸ਼ੁਰੂਆਤ ਹੋਈ ਹੈ। ਚਾਂਸਲਰ ਸਟਾਕਰ ਦੀ ਇਸ ਫੇਰੀ ਨਾਲ ਅਸੀਂ ਭਾਰਤ- ਆਸਟ੍ਰੀਆ ਸਬੰਧਾਂ ਨੂੰ ਵੀ ਇੱਕ ਨਵੇਂ ਦੌਰ ਵਿੱਚ ਲੈ ਕੇ ਜਾ ਰਹੇ ਹਾਂ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।LDF and UDF have deprived Keralam of its youth power: PM Modi in Ernakulam
March 11th, 03:00 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.PM Modi addresses a mega public meeting in Ernakulam, Keralam
March 11th, 02:20 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.ਫਿਨਲੈਂਡ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 05th, 11:55 am
ਮਹਾਮਹਿਮ, ਤੁਹਾਡੇ ਵਰਗੇ ਤਜਰਬੇਕਾਰ ਅਤੇ ਊਰਜਾਵਾਨ ਆਗੂ ਦਾ ਇਸ ਸਾਲ ਦੇ ‘ਰਾਇਸੀਨਾ ਡਾਇਲਾਗ’ ਦਾ ਮੁੱਖ ਮਹਿਮਾਨ ਬਣਨਾ ਸਾਡੇ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ।ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ
January 27th, 06:48 pm
27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਉਦੇਸ਼ ਰੱਖਦਾ ਹੈ।ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ 16ਵੇਂ ਭਾਰਤ-ਈਯੂ ਸਮਿਟ 'ਤੇ ਭਾਰਤ - ਯੂਰਪੀਅਨ ਯੂਨੀਅਨ ਦਾ ਸਾਂਝਾ ਬਿਆਨ
January 27th, 06:15 pm
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ, ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੇਯੇਨ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਭਾਰਤ ਦਾ ਸਰਕਾਰੀ ਦੌਰਾ ਕੀਤਾ। ਇਸ ਦੌਰੇ ਦੌਰਾਨ, ਨੇਤਾਵਾਂ ਨੇ ਇਤਿਹਾਸਿਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਗੱਲਬਾਤ ਦੇ ਸਫ਼ਲ ਸਿੱਟੇ ਦੀ ਸ਼ਲਾਘਾ ਕੀਤੀ ਅਤੇ 2030 ਵੱਲ: ਭਾਰਤ-ਈਯੂ ਸੰਯੁਕਤ ਵਿਆਪਕ ਰਣਨੀਤਕ ਏਜੰਡਾ ਨੂੰ ਅਪਣਾਇਆ।ਜਰਮਨ ਚਾਂਸਲਰ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 12th, 12:49 pm
ਅੱਜ ਸਵਾਮੀ ਵਿਵੇਕਾਨੰਦ ਜਯੰਤੀ ਦੇ ਦਿਨ ਚਾਂਸਲਰ ਮਰਜ਼ ਦਾ ਭਾਰਤ ਵਿੱਚ ਸਵਾਗਤ ਕਰਨਾ ਮੇਰੇ ਲਈ ਵਿਸ਼ੇਸ਼ ਪ੍ਰਸੰਨਤਾ ਦਾ ਵਿਸ਼ਾ ਹੈ। ਇਹ ਇੱਕ ਸੁਖਦ ਸੰਯੋਗ ਹੈ ਕਿ ਸਵਾਮੀ ਵਿਵੇਕਾਨੰਦ ਜੀ ਨੇ ਹੀ ਭਾਰਤ ਅਤੇ ਜਰਮਨੀ ਦੇ ਵਿਚ ਦਰਸ਼ਨ, ਗਿਆਨ ਅਤੇ ਆਤਮਾ ਦਾ ਸੇਤੁ ਬਣਾਇਆ ਸੀ। ਅੱਜ ਚਾਂਸਲਰ ਮਰਜ਼ ਦੀ ਇਹ ਯਾਤਰਾ ਉਸ ਸੇਤੁ ਨੂੰ ਨਵੀਂ ਊਰਜਾ, ਨਵਾਂ ਵਿਸ਼ਵਾਸ ਅਤੇ ਨਵਾਂ ਵਿਸਥਾਰ ਪ੍ਰਦਾਨ ਕਰ ਰਹੀ ਹੈ। ਚਾਂਸਲਰ ਦੇ ਰੂਪ ਵਿੱਚ ਇਹ ਉਨ੍ਹਾਂ ਦੀ ਭਾਰਤ ਹੀ ਨਹੀਂ, ਸਗੋਂ ਏਸ਼ੀਆ ਦੀ ਵੀ ਪਹਿਲੀ ਯਾਤਰਾ ਹੈ। ਇਹ ਇਸ ਗੱਲ ਦਾ ਸਸ਼ਕਤ ਪ੍ਰਮਾਣ ਹੈ ਕਿ ਉਹ ਭਾਰਤ ਨਾਲ ਸਬੰਧਾਂ ਨੂੰ ਕਿੰਨਾ ਡੂੰਘਾ ਮਹੱਤਵ ਦਿੰਦੇ ਹਨ। ਉਨ੍ਹਾਂ ਦਾ ਨਿੱਜੀ ਧਿਆਨ ਅਤੇ ਵਚਨਬੱਧਤਾ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਭਾਰਤ, ਜਰਮਨੀ ਨਾਲ ਆਪਣੀ ਦੋਸਤੀ ਅਤੇ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਪ੍ਰਤਿਬੱਧ ਹੈ। ਗੁਜਰਾਤ ਵਿੱਚ ਅਸੀਂ ਕਹਿੰਦੇ ਹਾਂ — ‘ਆਵਕਾਰੋ ਮਿੱਠੋ ਆਪਜੇ ਰੇ’, ਭਾਵ ਸਨੇਹ ਅਤੇ ਆਤਮਿਯਤਾ ਨਾਲ ਸਵਾਗਤ ਕਰਨਾ। ਇਸੇ ਭਾਵਨਾ ਨਾਲ ਅਸੀਂ ਚਾਂਸਲਰ ਮਰਜ਼ ਦਾ ਭਾਰਤ ਵਿੱਚ ਹਾਰਦਿਕ ਸਵਾਗਤ ਕਰਦੇ ਹਾਂ।ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 09th, 11:25 am
ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ
September 17th, 07:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰੂਸ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਵਲਾਦੀਮੀਰ ਪੁਤਿਨ ਨੇ ਟੈਲੀਫ਼ੋਨ ਕੀਤਾ।