ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ

February 07th, 03:59 pm

ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ

February 07th, 03:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਨੈਸ਼ਨਲ ਹੈਂਡਲੂਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

August 07th, 03:31 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਹੈਂਡਲੂਮ ਦਿਵਸ ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਬੁਣਾਈ ਦੀਆਂ ਸਾਡੀਆਂ ਸਮ੍ਰਿੱਧ ਪਰੰਪਰਾਵਾਂ ਦੇ ਉਤਸਵ ਦਾ ਦਿਨ ਹੈ ਜੋ ਸਾਡੇ ਬੁਣਕਰਾਂ ਦੀ ਰਚਨਾਤਮਕ ਕੁਸ਼ਲਤਾ ਨੂੰ ਦਰਸਾਉਂਦੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਾਨੂੰ ਭਾਰਤ ਦੀ ਹੈਂਡਲੂਮ ਵਿਵਿਧਤਾ ਅਤੇ ਆਜੀਵਿਕਾ ਤੇ ਸਮ੍ਰਿੱਧੀ ਨੂੰ ਹੁਲਾਰਾ ਦੇਣ ਵਿੱਚ ਇਸ ਦੀ ਭੂਮਿਕਾ ‘ਤੇ ਗਰਵ (ਮਾਣ) ਹੈ।

ਭੋਪਾਲ ਵਿੱਚ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Devi Ahilyabai Mahila Sashaktikaran Mahasammelan) ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 31st, 11:00 am

ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਯਾਦਵ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਜੁੜੇ ਹੋਏ ਕੇਂਦਰੀ ਮੰਤਰੀ, ਇੰਦੌਰ ਤੋਂ ਤੋਖਨ ਸਾਹੂ ਜੀ, ਦਤੀਆ ਤੋਂ ਰਾਮ ਮੋਹਨ ਨਾਇਡੂ ਜੀ, ਸਤਨਾ ਤੋਂ ਮੁਰਲੀਧਰ ਮੋਹੋਲ ਜੀ, ਇੱਥੇ ਮੰਚ ‘ਤੇ ਉਪਸਥਿਤ ਰਾਜ ਦੇ ਉਪ ਮੁੱਖ ਮੰਤਰੀ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਲੋਕ ਸਭਾ ਵਿੱਚ ਮੇਰੇ ਸਾਥੀ ਵੀ ਡੀ ਸ਼ਰਮਾ ਜੀ, ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਮਹਿਲਾ ਸਸ਼ਕਤੀਕਰਣ ਮਹਾਸੰਮੇਨਲ ਨੂੰ ਸੰਬੋਧਨ ਕੀਤਾ

May 31st, 10:27 am

ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਭੀ ਰੱਖਿਆ। ਸਮਾਗਮ ਵਿੱਚ ਬੋਲਦੇ ਹੋਏ, ਉਨ੍ਹਾਂ ਨੇ 'ਮਾਂ ਭਾਰਤੀ' (‘Maa Bharati’) ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੀ ਨਾਰੀ ਸ਼ਕਤੀ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਅਸ਼ੀਰਵਾਦ ਦੇਣ ਲਈ ਬੜੀ ਸੰਖਿਆ ਵਿੱਚ ਆਈਆਂ ਭੈਣਾਂ ਅਤੇ ਬੇਟੀਆਂ ਦਾ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀ ਉਪਸਥਿਤੀ ਨਾਲ ਸਨਮਾਨਿਤ ਮਹਿਸੂਸ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਹੈ। ਇਹ 140 ਕਰੋੜ ਭਾਰਤੀਆਂ ਦੇ ਲਈ ਪ੍ਰੇਰਣਾ ਦਾ ਅਵਸਰ ਹੈ ਅਤੇ ਰਾਸ਼ਟਰ ਨਿਰਮਾਣ ਦੇ ਮਹਾਨ ਪ੍ਰਯਾਸਾਂ ਵਿੱਚ ਯੋਗਦਾਨ ਦੇਣ ਦਾ ਪਲ ਹੈ। ਦੇਵੀ ਅਹਿਲਿਆਬਾਈ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ ਸੱਚੇ ਸ਼ਾਸਨ ਦਾ ਮਤਲਬ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਉਨ੍ਹਾਂ ਦੇ ਦੂਰਦਰਸ਼ਤਾ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਂਦਾ ਹੈ। ਪ੍ਰਧਾਨ ਮੰਤਰੀ ਨੇ ਇੰਦੌਰ ਮੈਟਰੋ ਦੇ ਲਾਂਚ ਦੇ ਨਾਲ-ਨਾਲ ਦਤੀਆ ਅਤੇ ਸਤਨਾ (Datia and Satna) ਦੇ ਲਈ ਹਵਾਈ ਸੰਪਰਕ ਸੁਵਿਧਾ ਦੇ ਵਿਸਤਾਰ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਮੱਧ ਪ੍ਰਦੇਸ਼ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧਾ ਹੋਵੇਗਾ, ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਰੋਜ਼ਗਾਰ ਦੇ ਨਵੇਂ ਅਵਸਰ ਉਤਪੰਨ ਹੋਣਗੇ। ਉਨ੍ਹਾਂ ਨੇ ਉਪਸਥਿਤ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 23rd, 11:00 am

ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ

May 23rd, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।

ਜਕਾਰਤਾ, ਇੰਡੋਨੇਸ਼ੀਆ ਵਿੱਚ ਸ਼੍ਰੀ ਸਨਾਤਨ ਧਰਮ ਆਲਯਮ (Shri Sanathana Dharma Aalayam) ਦੇ ਮਹਾ ਕੁੰਭਅਭਿਸ਼ੇਖਮ (Maha Kumbabhishegam) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 02nd, 02:45 pm

His Excellency President ਪ੍ਰਬੋਵੋ, ਮੁਰੂਗਨ ਟੈਂਪਲ ਟ੍ਰੱਸਟ ਦੇ ਚੇਅਰਮੈਨ ਪਾ ਹਾਸ਼ਿਮ, ਮੈਨੇਜਿੰਗ ਟ੍ਰੱਸਟੀ ਡਾ. ਕੋਬਾਲਨ, Dignitaries, ਤਮਿਲ ਨਾਡੂ ਅਤੇ ਇੰਡੋਨੇਸ਼ੀਆ ਦੇ ਪੁਜਾਰੀ ਅਤੇ ਅਚਾਰੀਆਗਣ, Indian diaspora ਦੇ ਸਾਰੇ ਸਾਥੀ, ਅਤੇ ਇਸ ਦਿਵਯ-ਭਵਯ (ਦਿੱਬ-ਸ਼ਾਨਦਾਰ) ਮੰਦਿਰ ਦੇ ਨਿਰਮਾਣ ਨੂੰ ਸਾਕਾਰ ਕਰਨ ਵਾਲੇ ਸਾਰੇ ਕਾਰੀਗਰ ਬੰਧੂ!

ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਸ਼੍ਰੀ ਸਨਾਤਨ ਧਰਮ ਆਲਯਮ ਦੇ ਮਹਾ ਕੁੰਭ-ਅਭਿਸ਼ੇਖਮ (Maha Kumbabhishegam of Shri Sanathana Dharma Aalayam) ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ

February 02nd, 02:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਸ਼੍ਰੀ ਸਨਾਤਨ ਧਰਮ ਆਲਯਮ ਦੇ ਮਹਾ ਕੁੰਭ-ਅਭਿਸ਼ੇਖਮ (Maha Kumbabhishegam of Shri Sanathana Dharma Aalayam) ਦੇ ਦੌਰਾਨ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਆਪਣਾ ਬਿਆਨ ਦਿੱਤਾ। ਉਨ੍ਹਾਂ ਨੇ ਮਹਾਮਹਿਮ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ, ਮੁਰੂਗਨ ਮੰਦਿਰ ਟ੍ਰਸਟ ਦੇ ਚੇਅਰਮੈਨ ਪਾ ਹਾਸ਼ਿਮ, ਮੈਨੇਜਿੰਗ ਟ੍ਰਸਟੀ ਡਾ. ਕੋਬਾਲਨ, ਤਮਿਲਨਾਡੂ ਅਤੇ ਇੰਡੋਨੇਸ਼ੀਆ ਦੇ ਪਤਵੰਤਿਆਂ, ਪੁਜਾਰੀਆਂ ਅਤੇ ਅਚਾਰੀਆਂ, ਪ੍ਰਵਾਸੀ ਭਾਰਤੀਆਂ, ਇੰਡੋਨੇਸ਼ੀਆ ਅਤੇ ਹੋਰ ਦੇਸ਼ਾਂ ਦੇ ਸਾਰੇ ਨਾਗਰਿਕਾਂ, ਜੋ ਇਸ ਸ਼ੁਭ ਅਵਸਰ ਦਾ ਹਿੱਸਾ ਸਨ, ਅਤੇ ਇਸ ਦਿੱਬ-ਸ਼ਾਨਦਾਰ ਮੰਦਿਰ ਦੇ ਨਿਰਮਾਣ ਨੂੰ ਮੂਰਤ ਰੂਪ ਦੇਣ ਵਾਲੇ ਸਾਰੇ ਪ੍ਰਤਿਭਾਸ਼ਾਲੀ ਕਲਾਕਾਰਾਂ ਨੂੰ ਹਾਰਦਿਕ ਵਧਾਈ ਦਿੱਤੀ।

ਸ਼ਾਨਦਾਰ ਪਰੇਡ ਵਿੱਚ ਸੱਭਿਆਚਾਰਕ ਵਿਰਾਸਤ ਅਤੇ ਮਿਲਿਟਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ : ਪ੍ਰਧਾਨ ਮੰਤਰੀ

January 26th, 03:41 pm

ਗਣਤੰਤਰ ਦਿਵਸ ਸਮਾਰੋਹ 2025 ਦੀਆਂ ਝਲਕੀਆਂ ਸਾਂਝੀਆਂ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਨੂੰ ਭਾਰਤ ਦੀ ਵਿਵਿਧਤਾ ਵਿੱਚ ਏਕਤਾ ਦਾ ਜੀਵੰਤ ਪ੍ਰਦਰਸ਼ਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸ਼ਾਨਦਾਰ ਪਰੇਡ ਵਿੱਚ ਸੱਭਿਆਚਾਰਕ ਵਿਰਾਸਤ ਅਤੇ ਮਿਲਿਟਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ।