ਪ੍ਰਧਾਨ ਮੰਤਰੀ ਨੇ ਅਮਰੀਕੀ ਉਪ-ਰਾਸ਼ਟਰਪਤੀ ਅਤੇ ਪਰਿਵਾਰ ਦੀ ਮੇਜ਼ਬਾਨੀ ਕੀਤੀ

April 21st, 08:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਜ ਅਮਰੀਕਾ ਦੇ ਉਪ-ਰਾਸ਼ਟਰਪਤੀ ਮਾਨਯੋਗ ਜੇ.ਡੀ ਵੈਂਸ (Honorable J.D. Vance) ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਸੈਕੰਡ ਲੇਡੀ ਸ਼੍ਰੀਮਤੀ ਉਸ਼ਾ ਵੈਂਸ (Second Lady Mrs. Usha Vance), ਉਨ੍ਹਾਂ ਦੇ ਬੱਚੇ ਅਤੇ ਅਮਰੀਕੀ ਪ੍ਰਸ਼ਾਸਨ ਦੇ ਸੀਨੀਅਰ ਮੈਂਬਰ ਵੀ ਸਨ। ਪ੍ਰਧਾਨ ਮੰਤਰੀ ਨੇ ਜਨਵਰੀ ਵਿੱਚ ਵਾਸ਼ਿੰਗਟਨ ਡੀ.ਸੀ. ਦੀ ਆਪਣੀ ਯਾਤਰਾ ਅਤੇ ਰਾਸ਼ਟਰਪਤੀ ਟਰੰਪ ਦੇ ਨਾਲ ਆਪਣੀ ਉਪਯੋਗੀ ਚਰਚਾ ਨੂੰ ਯਾਦ ਕੀਤਾ। ਇਸ ਚਰਚਾ ਵਿੱਚ ਭਾਰਤ ਅਤੇ ਅਮਰੀਕਾ ਦਰਮਿਆਨ ਗਹਿਰੇ ਸਹਿਯੋਗ ਲਈ ਰੂਪ-ਰੇਖਾ ਤਿਆਰ ਕੀਤੀ ਗਈ ਸੀ ਜਿਸ ਵਿੱਚ ਮੇਕ ਅਮਰੀਕਾ ਗ੍ਰੇਟ ਅਗੇਨ (ਐੱਮਏਜੀਏ) ਅਤੇ 2047 ਤੱਕ ਭਾਰਤ ਨੂੰ ਵਿਕਸਿਤ ਬਣਾਉਣ ਦੇ ਟੀਚੇ ਦੀ ਤਾਕਤ ਦਾ ਲਾਭ ਚੁੱਕਣ ‘ਤੇ ਜ਼ੋਰ ਦਿੱਤਾ ਗਿਆ ਸੀ।