ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਸ਼ੋਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 10:22 am
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਯੂਪੀ ਸਰਕਾਰ ਦੇ ਮੰਤਰੀ, ਯੂਪੀ ਭਾਜਪਾ ਦੇ ਪ੍ਰਧਾਨ ਭੁਪੇਂਦਰ ਚੌਧਰੀ ਜੀ, ਉਦਯੋਗ ਜਗਤ ਦੇ ਸਾਰੇ ਸਾਥੀਓ, ਹੋਰ ਪਤਵੰਤੇ ਸੱਜਣੋ, ਭੈਣੋਂ ਤੇ ਭਰਾਵੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ ਨੂੰ ਸੰਬੋਧਨ ਕੀਤਾ
September 25th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ 2025 ਦਾ ਉਦਘਾਟਨ ਕਰਦੇ ਹੋਏ ਇਸ ਮੇਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਪਾਰੀਆਂ, ਨਿਵੇਸ਼ਕਾਂ, ਉੱਦਮੀਆਂ ਅਤੇ ਨੌਜਵਾਨ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਸ ਆਯੋਜਨ ਵਿੱਚ 2,200 ਤੋਂ ਵੱਧ ਪ੍ਰਦਰਸ਼ਕ ਆਪਣੇ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਸ਼ੋਅ ਵਿੱਚ ਰੂਸ ਭਾਈਵਾਲ ਦੇਸ਼ ਹੈ ਅਤੇ ਇਹ ਸਮੇਂ ਦੀ ਕਸੌਟੀ ’ਤੇ ਖਰੀ ਉੱਤਰੀ ਸਾਂਝੀਦਾਰੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਨੇ ਇਸ ਆਯੋਜਨ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸਰਕਾਰ ਦੇ ਸਹਿਯੋਗੀਆਂ ਅਤੇ ਹੋਰ ਹਿੱਤਧਾਰਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੋਅ ਦਾ ਆਯੋਜਨ ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਦੇ ਨਾਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਖ਼ੀਰ ’ਤੇ ਖੜ੍ਹੇ ਵਿਅਕਤੀ ਨੂੰ ਉੱਚਾ ਚੁੱਕਣ ਲਈ ਅੰਤਯੋਦਯ ਦੇ ਰਾਹ 'ਤੇ ਅਗਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਅੰਤਯੋਦਯ ਦਾ ਮਤਲਬ ਹੈ ਇਹ ਯਕੀਨੀ ਬਣਾਉਣਾ ਕਿ ਵਿਕਾਸ ਸਭ ਤੋਂ ਗ਼ਰੀਬ ਵਿਅਕਤੀ ਤੱਕ ਪਹੁੰਚੇ ਅਤੇ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰੇ। ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਸਮਾਵੇਸ਼ੀ ਵਿਕਾਸ ਦਾ ਇਹੀ ਮਾਡਲ ਦੁਨੀਆ ਵਿੱਚ ਪੇਸ਼ ਕਰ ਰਿਹਾ ਹੈ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਦੌਰਾ ਕਰਨਗੇ
September 24th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਦੌਰੇ ’ਤੇ ਰਹਿਣਗੇ। ਉਹ ਸਵੇਰੇ 9:30 ਵਜੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ-2025 ਦਾ ਉਦਘਾਟਨ ਕਰਨਗੇ। ਇਸ ਮੌਕੇ ’ਤੇ ਉਹ ਮੌਜੂਦ ਇਕੱਠ ਨੂੰ ਵੀ ਸੰਬੋਧਨ ਕਰਨਗੇ।