ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।ਪ੍ਰਧਾਨ ਮੰਤਰੀ ਨੇ ਸੁਤੰਤਰਤਾ ਸੰਗ੍ਰਾਮ ਸੈਨਾਨੀ ਸ਼੍ਰੀ ਵੀ.ਓ. ਚਿਦੰਬਰਮ ਪਿੱਲਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
September 05th, 09:22 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਸ਼੍ਰੀ ਵੀ. ਓ. ਚਿਦੰਬਰਮ ਪਿੱਲਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।PM remembers freedom fighter V. O. Chidambaram Pillai on his Jayanti
September 05th, 09:32 am
The Prime Minister, Shri Narendra Modi has remembered freedom fighter V. O. Chidambaram Pillai on his Jayanti.