ਕੇਂਦਰੀ ਕੈਬਨਿਟ ਨੇ 10,998.32 ਕਰੋੜ ਰੁਪਏ ਦੀ ਕੁੱਲ ਪੂੰਜੀਗਤ ਲਾਗਤ ਨਾਲ ਹਾਈਬ੍ਰਿਡ ਐਨੁਇਟੀ ਮਾਡਲ ‘ਤੇ ਉੱਤਰ ਪ੍ਰਦੇਸ਼ ਵਿੱਚ ਵਰੁਣ ਨਦੀ ਤੱਟ ਅਤੇ ਉਸ ਦੇ ਰੈਂਪ/ਲੂਬ ਦੇ ਨਾਲ6/4 ਲੇਨ ਦੇ ਐਲੀਵੇਟਿਡ ਕੌਰੀਡੋਰ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ

July 15th, 04:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਸ਼ਹਿਰ ਵਿੱਚ ਭੀੜ-ਭੜੱਕਾ ਘੱਟ ਕਰਨ ਲਈ ਵਰੁਣਾ ਨਦੀ ਦੇ ਕਿਨਾਰੇ ਐੱਨਐੱਚ-31 ਅਤੇ ਵਾਰਾਣਸੀ ਰਿੰਗ ਰੋਡ ਨੂੰ ਜੋੜਨ ਵਾਲੇ 43.218 ਕਿਲੋਮੀਟਰ ਦੇ ਲਿੰਕ/ਕਨੈਕਟਰ ਕੌਰੀਡੋਰ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ​ਇਸ ਪ੍ਰੋਜੈਕਟ ਵਿੱਚ 6/4-ਲੇਨ ਦਾ ਜ਼ਿਆਦਾਤਰ ਐਲੀਵੇਟਿਡ ਕੌਰੀਡੋਰ ਹੈ, ਜਿਸ ਵਿੱਚ ਮੇਨ ਕੈਰੇਜਵੇਅ, ਫਲਾਈਓਵਰ, ਲੂਪ, ਰੈਂਪ ਅਤੇ ਸਰਵਿਸ ਰੋਡ ਸ਼ਾਮਲ ਹਨ। ਇਸ ਨੂੰ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਿਟੀ (ਐੱਨਐੱਚਏਆਈ) ਹਾਈਬ੍ਰਿਡ ਐਨੂਅਿਟੀ ਮਾਡਲ (ਐੱਚਏਐੱਮ) ਦੇ ਤਹਿਤ 10,998.32 ਕਰੋੜ ਰੁਪਏ ਦੀ ਕੁੱਲ ਪੂੰਜੀਗਤ ਲਾਗਤ 'ਤੇ ਲਾਗੂ ਕਰੇਗੀ। ਇਸ ਵਿੱਚ 4,565.33 ਕਰੋੜ ਰੁਪਏ ਦੀ ਸਿਵਲ ਕੰਸਟ੍ਰਕਸ਼ਨ ਲਾਗਤ ਅਤੇ 934.91 ਕਰੋੜ ਰੁਪਏ ਦੀ ਜ਼ਮੀਨ ਐਕਵਾਇਰ ਲਾਗਤ ਸ਼ਾਮਲ ਹੈ।

ਪ੍ਰਧਾਨ ਮੰਤਰੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ

April 09th, 09:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ। ਸ਼੍ਰੀ ਮੋਦੀ ਵਾਰਾਣਸੀ ਵਿੱਚ ਸਵੇਰੇ 11 ਵਜੇ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਭੀ ਸੰਬੋਧਨ ਕਰਨਗੇ।