Today, BJP stands for good governance and last-mile delivery: PM Modi
April 06th, 12:30 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.PM Modi addresses Party Karyakartas on BJP Sthapana Diwas
April 06th, 12:00 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।ਓਮਾਨ ਵਿੱਚ ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 18th, 12:32 pm
ਇਹ ਨੌਜਵਾਨ ਜੋਸ਼, ਤੁਹਾਡੀ ਊਰਜਾ ਨਾਲ ਇੱਥੋਂ ਦਾ ਪੂਰਾ ਮਾਹੌਲ ਚਾਰਜ ਹੋ ਗਿਆ ਹੈ। ਮੈਂ ਉਨ੍ਹਾਂ ਸਾਰੇ ਭੈਣਾਂ-ਭਰਾਵਾਂ ਨੂੰ ਵੀ ਨਮਸਕਾਰ ਕਰਦਾ ਹਾਂ, ਜੋ ਜਗ੍ਹਾ ਦੀ ਕਮੀ ਕਾਰਨ, ਇਸ ਹਾਲ ਵਿੱਚ ਨਹੀਂ ਹਨ ਅਤੇ ਨੇੜੇ ਦੇ ਹਾਲ ਵਿੱਚ ਸਕਰੀਨ 'ਤੇ ਇਹ ਪ੍ਰੋਗਰਾਮ ਲਾਈਵ ਦੇਖ ਰਹੇ ਹਨ। ਹੁਣ ਤੁਸੀਂ ਕਲਪਨਾ ਕਰ ਸਕਦੇ ਹੋ, ਕਿ ਇੱਥੇ ਤੱਕ ਆਏ ਅਤੇ ਅੰਦਰ ਤੱਕ ਨਹੀਂ ਆ ਪਾਏ ਤਾਂ ਉਨ੍ਹਾਂ ਦੇ ਦਿਲ ਵਿੱਚ ਕੀ ਹੁੰਦਾ ਹੋਵੇਗਾ।ਪ੍ਰਧਾਨ ਮੰਤਰੀ ਨੇ ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
December 18th, 12:31 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵੱਲੋਂ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਬਹੁਤ ਹੀ ਨਿੱਘੇ ਅਤੇ ਸ਼ਾਨਦਾਰ ਸਵਾਗਤ ਲਈ ਉਨ੍ਹਾਂ ਨੂੰ ਧੰਨਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉਹ ਓਮਾਨ ਵਿੱਚ ਵਸੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਮਿਲ ਕੇ ਬਹੁਤ ਖ਼ੁਸ਼ ਹਨ ਅਤੇ ਕਿਹਾ ਕਿ ਵਿਭਿੰਨਤਾ ਭਾਰਤੀ ਸਭਿਆਚਾਰ ਦੀ ਨੀਂਹ ਹੈ - ਇੱਕ ਅਜਿਹਾ ਮੁੱਲ ਜੋ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿੱਚ, ਜਿਸ ਦਾ ਉਹ ਹਿੱਸਾ ਬਣਦੇ ਹਨ, ਆਸਾਨੀ ਨਾਲ ਘੁਲਣ-ਮਿਲਣ ਵਿੱਚ ਮਦਦ ਕਰਦਾ ਹੈ। ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣ ਵਾਲੇ ਸਨਮਾਨ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਸਹਿ-ਹੋਂਦ ਸਹਿਯੋਗ ਭਾਰਤੀ ਪ੍ਰਵਾਸੀਆਂ ਦੀ ਪਛਾਣ ਰਹੇ ਹਨ।ਇਥੋਪੀਆ ਦੀ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
December 17th, 12:25 pm
ਮੈਂ ਦੋਸਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਇਥੋਪੀਆ ਵਿੱਚ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ
December 17th, 12:12 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਦੇ ਲੋਕਾਂ ਵੱਲੋਂ ਇਥੋਪੀਆ ਦੇ ਸੰਸਦ ਮੈਂਬਰਾਂ ਨੂੰ ਦੋਸਤੀ ਅਤੇ ਸਦਭਾਵਨਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਸਦ ਨੂੰ ਸੰਬੋਧਨ ਕਰਨਾ ਅਤੇ ਲੋਕਤੰਤਰ ਦੇ ਇਸ ਮੰਦਰ ਜ਼ਰੀਏ ਇਥੋਪੀਆ ਦੇ ਆਮ ਲੋਕਾਂ, ਕਿਸਾਨਾਂ, ਉੱਦਮੀਆਂ, ਮਾਣਮੱਤੀਆਂ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਗੱਲ ਕਰਨਾ ਉਨ੍ਹਾਂ ਦੇ ਲਈ ਇੱਕ ਖ਼ੁਸ਼ਕਿਸਮਤੀ ਦੀ ਗੱਲ ਹੈ, ਜੋ ਦੇਸ਼ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ। ਉਨ੍ਹਾਂ ਨੇ ਇਥੋਪੀਆ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਨੂੰ ਸਰਬ-ਉੱਚ ਸਨਮਾਨ ਯਾਨੀ ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ ਦੇਣ ਲਈ ਧੰਨਵਾਦ ਕੀਤਾ। ਸਬੰਧਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਡੂੰਘੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ਪੁਰਾਣੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਿਆ ਗਿਆ ਹੈ।ਉਡੁਪੀ, ਕਰਨਾਟਕ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 28th, 11:45 am
ਮੈਂ ਆਪਣੀ ਗੱਲ ਸ਼ੁਰੂ ਕਰਾਂ ਉਸ ਤੋਂ ਪਹਿਲਾਂ, ਇੱਥੇ ਕੁਝ ਬੱਚੇ ਤਸਵੀਰਾਂ ਬਣਾ ਕੇ ਲਿਆਏ ਹਨ, ਕਿਰਪਾ ਕਰਕੇ ਐੱਸਪੀਜੀ ਦੇ ਲੋਕ ਅਤੇ ਸਥਾਨਕ ਪੁਲਿਸ ਦੇ ਲੋਕ ਮਦਦ ਕਰੋ, ਉਨ੍ਹਾਂ ਨੂੰ ਕਲੈਕਟ ਕਰ ਲਓ। ਜੇਕਰ ਤੁਸੀਂ ਉਸਦੇ ਪਿੱਛੇ ਆਪਣਾ ਪਤਾ ਲਿਖਿਆ ਹੋਵੇਗਾ, ਤਾਂ ਮੈਂ ਤੁਹਾਨੂੰ ਜ਼ਰੂਰ ਇੱਕ ਧੰਨਵਾਦ ਪੱਤਰ ਭੇਜਾਂਗਾ। ਜਿਸ ਦੇ ਕੋਲ ਕੁਝ ਨਾ ਕੁਝ ਹੈ, ਦੇ ਦਿਉ, ਉਹ ਕਲੈਕਟ ਕਰ ਲੈਣਗੇ ਅਤੇ ਤੁਸੀਂ ਫਿਰ ਸ਼ਾਂਤੀ ਨਾਲ ਬੈਠ ਜਾਓ। ਇਹ ਬੱਚੇ ਇੰਨੀ ਮਿਹਨਤ ਕਰਦੇ ਹਨ ਅਤੇ ਕਦੇ-ਕਦੇ ਮੈਂ ਉਨ੍ਹਾਂ ਨਾਲ ਬੇਇਨਸਾਫ਼ੀ ਕਰ ਦਿੰਦਾ ਹਾਂ ਤਾਂ ਮੈਨੂੰ ਦੁੱਖ ਹੁੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿਖੇ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ (ਇੱਕ ਲੱਖ ਲੋਕਾਂ ਵੱਲੋਂ ਸ਼੍ਰੀਮਦ ਭਗਵਤ ਗੀਤਾ ਦਾ ਸਮੂਹਿਕ ਪਾਠ) ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬ੍ਰਹਮ ਦਰਸ਼ਨ, ਸ਼੍ਰੀਮਦ ਭਗਵਤ ਗੀਤਾ ਦੇ ਮੰਤਰਾਂ ਦਾ ਅਧਿਆਤਮਿਕ ਅਨੁਭਵ ਅਤੇ ਇੰਨੇ ਸਾਰੇ ਸਤਿਕਾਰਯੋਗ ਸੰਤਾਂ ਅਤੇ ਗੁਰੂਆਂ ਦੀ ਸੰਗਤ ਪ੍ਰਾਪਤ ਕਰਨਾ ਉਨ੍ਹਾਂ ਲਈ ਬਹੁਤ ਸੁਭਾਗ ਦੀ ਗੱਲ ਸੀ। ਉਨ੍ਹਾਂ ਨੇ ਕਿਹਾ ਕਿ ਇਹ ਅਣਗਿਣਤ ਅਸ਼ੀਰਵਾਦ ਦੇ ਬਰਾਬਰ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੇ ਸ਼ਤਾਬਦੀ ਰਾਸ਼ਟਰ-ਮੰਡਲ ਖੇਡਾਂ 2030 ਦੀ ਮੇਜ਼ਬਾਨੀ ਦੀ ਬੋਲੀ ਜਿੱਤਣ 'ਤੇ ਦੇਸ਼ ਨੂੰ ਵਧਾਈ ਦਿੱਤੀ
November 26th, 09:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸ਼ਤਾਬਦੀ ਰਾਸ਼ਟਰ-ਮੰਡਲ ਖੇਡਾਂ 2030 ਦੀ ਮੇਜ਼ਬਾਨੀ ਦੀ ਬੋਲੀ ਜਿੱਤਣ 'ਤੇ ਖ਼ੁਸ਼ੀ ਪ੍ਰਗਟਾਈ।ਪ੍ਰਧਾਨ ਮੰਤਰੀ ਦਾ ਦੱਖਣੀ ਅਫ਼ਰੀਕਾ ਗਣਰਾਜ ਦੇ ਦੌਰੇ ਤੋਂ ਪਹਿਲਾਂ ਰਵਾਨਗੀ ਬਿਆਨ
November 21st, 06:45 am
ਮੈਂ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਜੋਹੈੱਨਸਬਰਗ ਵਿੱਚ ਹੋ ਰਹੇ 20ਵੇਂ ਜੀ20 ਲੀਡਰਸ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਮਾਣਯੋਗ ਸ਼੍ਰੀ ਸਾਇਰਿਲ ਰਾਮਫੋਸਾ ਦੇ ਸੱਦੇ 'ਤੇ 21-23 ਨਵੰਬਰ, 2025 ਤੱਕ ਦੱਖਣੀ ਅਫ਼ਰੀਕਾ ਗਣਰਾਜ ਦੇ ਦੌਰੇ ’ਤੇ ਜਾ ਰਿਹਾ ਹਾਂ।ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਭੂਟਾਨ ਦੇ ਚੌਥੇ ਰਾਜਾ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 11th, 12:00 pm
ਪਰ ਅੱਜ ਮੈਂ ਇੱਥੇ ਬਹੁਤ ਭਾਰੀ ਮਨ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਦੇ ਮਨ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੈਂ ਪੀੜਤ ਪਰਿਵਾਰਾਂ ਦਾ ਦੁੱਖ ਸਮਝਦਾ ਹਾਂ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਥਿੰਫੂ ਵਿੱਚ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇਕੱਠ ਨੂੰ ਸੰਬੋਧਨ ਕੀਤਾ
November 11th, 11:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਵਿੱਚ ਥਿੰਫੂ ਦੇ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੱਕ ਅਤੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਹੀ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ ਅਤੇ ਮੌਜੂਦ ਹੋਰ ਪਤਵੰਤੇ ਵਿਅਕਤੀਆਂ ਦੇ ਪ੍ਰਤੀ ਸਤਿਕਾਰ ਨਾਲ ਧੰਨਵਾਦ ਪ੍ਰਗਟ ਕੀਤਾ।ਤਮਿਲ ਨਾਡੂ ਦੇ ਗੰਗਈਕੋਂਡਾ ਚੋਲਾਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
July 27th, 12:30 pm
ਪਰਮ ਆਦਰਯੋਗ ਆਧੀਨਮ ਮਠਾਧੀਸ਼ਗਣ, ਚਿਨਮਯਾ ਮਿਸ਼ਨ ਦੇ ਸਵਾਮੀਗਣ, ਤਮਿਲ ਨਾਡੂ ਦੇ ਗਵਰਨਰ R N ਰਵੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਡਾ. ਐੱਲਮੁਰੂਗਨ ਜੀ, ਸਥਾਨਕ ਸਾਂਸਦ ਥਿਰੂਮਾ-ਵਲਵਨ ਜੀ, ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਮੰਤਰੀ, ਸੰਸਦ ਵਿੱਚ ਮੇਰੇ ਸਾਥੀ ਮਾਣਯੋਗ ਸ਼੍ਰੀ ਇਲੈਯਾਰਾਜਾ ਜੀ, ਸਾਰੇ ਓਦੁਵਾਰ, ਭਗਤ, ਸਟੂਡੈਂਟਸ, ਕਲਚਰ ਹਿਸਟੋਰਿਯੰਸ (ओदुवार्, भक्त, स्टूडेंट्स, कल्चरल हिस्टोरियन्स) ਅਤੇ ਮੇਰੇ ਭਾਈਓ ਅਤੇ ਭੈਣੋਂ,! ਨਮ: ਸ਼ਿਵਾਏਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਨੂੰ ਸੰਬੋਧਨ ਕੀਤਾ
July 27th, 12:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਈ ਮਹੋਤਸਵ ਨੂੰ ਸੰਬੋਧਨ ਕੀਤਾ। ਸਰਵਸ਼ਕਤੀਮਾਨ ਭਗਵਾਨ ਸ਼ਿਵ ਨੂੰ ਨਮਨ ਕਰਦੇ ਹੋਏ, ਸ਼੍ਰੀ ਇਲੈਯਾਰਾਜ ਦੇ ਸੰਗੀਤ ਅਤੇ ਓਧੁਵਰਾਂ ਦੇ ਪਵਿੱਤਰ ਜਾਪ ਦੇ ਨਾਲ, ਰਾਜਾਰਾਜ ਚੋਲ ਦੀ ਪਾਵਨ ਭੂਮੀ ਵਿੱਚ ਦਿਵਯ ਦਰਸ਼ਨ ਦੇ ਮਾਧਿਅਮ ਨਾਲ ਅਨੁਭਵ ਕੀਤੀ ਗਈ ਡੂੰਘੀ ਅਧਿਆਤਮਿਕ ਊਰਜਾ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਧਿਆਤਮਿਕ ਵਾਤਾਵਰਣ ਨੇ ਆਤਮਾ ਨੂੰ ਡੂੰਘਾਈ ਨਾਲ ਪ੍ਰਭਾਵਿਤ ਕੀਤਾ ਹੈ।ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ
July 03rd, 03:45 pm
ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ
July 03rd, 03:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।