ਪ੍ਰਧਾਨ ਮੰਤਰੀ 4 ਜੁਲਾਈ ਨੂੰ ਰਾਜਸਥਾਨ ਅਤੇ ਗੁਜਰਾਤ ਦਾ ਦੌਰਾ ਕਰਨਗੇ
July 03rd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2026 ਨੂੰ ਰਾਜਸਥਾਨ ਅਤੇ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਸਵੇਰੇ ਲਗਭਗ 10:45 ਵਜੇ, ਪ੍ਰਧਾਨ ਮੰਤਰੀ ਜੋਧਪੁਰ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ ਅਤੇ ਜੋਧਪੁਰ ਵਿੱਚ ਸੋਧੀ ਹੋਈ ਉਡਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:15 ਵਜੇ, ਪ੍ਰਧਾਨ ਮੰਤਰੀ ਬਾਲੋਤਰਾ ਜਾਣਗੇ, ਜਿੱਥੇ ਉਹ ਲਗਭਗ 1.06 ਲੱਖ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮਲੇਨ ਦੀ ਪ੍ਰਧਾਨਗੀ ਕੀਤੀ
December 15th, 10:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਦਸੰਬਰ, 2024 ਤੱਕ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ।